ਗਉੜੀ ਬੈਰਾਗਣਿ ਮਹਲਾ ੧ ॥
Gauree Bairaagan, First Mehl:
ਰਾਗ ਗਉੜੀ-ਬੇਰਾਗਣਿ ਵਿੱਚ ਗੁਰੂ ਨਾਨਕ ਜੀ ਦੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਜਿਉ ਗਾਈ ਕਉ ਗੋਇਲੀ ਰਾਖਹਿ ਕਰਿ ਸਾਰਾ ॥
As the dairy farmer watches over and protects his cows, so does the Lord cherish and protect us, night and day. He blesses the soul with peace. ||1||
ਜਿਵੇਂ ਗੁਆਲਾ ਗਾਈਆਂ ਦੀ ਰਾਖੀ ਕਰਦਾ ਹੈ, ਤਿਵੇਂ ਤੂੰ ਸੰਭਾਲ ਕਰ ਕੇ (ਜੀਵਾਂ ਦੀ) ਰਾਖੀ ਕਰਦਾ ਹੈਂ। ਗੋਇਲੀ = ਗੁਆਲਾ, ਗਾਈਆਂ ਚਾਰਨ ਵਾਲਾ, ਗਾਈਆਂ ਦਾ ਰਾਖਾ। ਰਾਖਹਿ = ਤੂੰ ਰੱਖਿਆ ਕਰਦਾ ਹੈਂ। ਸਾਰਾ = ਸੰਭਾਲ, ਧਿਆਨ।
ਅਹਿਨਿਸਿ ਪਾਲਹਿ ਰਾਖਿ ਲੇਹਿ ਆਤਮ ਸੁਖੁ ਧਾਰਾ ॥੧॥
Please protect me here and hereafter, O Lord, Merciful to the meek.
ਤੂੰ ਦਿਨ ਰਾਤ ਜੀਵਾਂ ਨੂੰ ਪਾਲਦਾ ਹੈਂ, ਰਾਖੀ ਕਰਦਾ ਹੈਂ ਤੇ, ਆਤਮਕ ਸੁਖ ਬਖ਼ਸ਼ਦਾ ਹੈਂ ॥੧॥ ਅਹਿ = ਦਿਨ। ਨਿਸਿ = ਰਾਤ। ਆਤਮ ਸੁਖੁ = ਆਤਮਕ ਆਨੰਦ। ਧਾਰਾ = ਧਾਰਦਾ ਹੈਂ, ਦੇਂਦਾ ਹੈਂ ॥੧॥
ਇਤ ਉਤ ਰਾਖਹੁ ਦੀਨ ਦਇਆਲਾ ॥
I seek Your Sanctuary; please bless me with Your Glance of Grace. ||1||Pause||
ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! ਲੋਕ ਪਰਲੋਕ ਵਿਚ (ਮੇਰੀ) ਰੱਖਿਆ ਕਰ। ਇਤ ਉਤ = ਲੋਕ ਪਰਲੋਕ ਵਿਚ, ਇਥੇ ਉਥੇ।
ਤਉ ਸਰਣਾਗਤਿ ਨਦਰਿ ਨਿਹਾਲਾ ॥੧॥ ਰਹਾਉ ॥
Wherever I look, there You are. Save me, O Savior Lord!
(ਮੈਂ) ਤੇਰੀ ਸਰਨ ਆਇਆ ਹਾਂ, ਮਿਹਰ ਦੀ ਨਿਗਾਹ ਨਾਲ (ਮੇਰੇ ਵਲ) ਵੇਖ! ॥੧॥ ਰਹਾਉ ॥ ਤਉ = ਤੇਰੀ। ਸਰਣਾਗਤਿ = ਸਰਨ ਆਏ ਹਾਂ। ਨਦਰਿ ਨਿਹਾਲਾ = ਮਿਹਰ ਦੀ ਨਿਗਾਹ ਨਾਲ ਵੇਖ ॥੧॥ ਰਹਾਉ ॥
ਜਹ ਦੇਖਉ ਤਹ ਰਵਿ ਰਹੇ ਰਖੁ ਰਾਖਨਹਾਰਾ ॥
You are the Giver, and You are the Enjoyer;
ਹੇ ਰੱਖਣਹਾਰ ਪ੍ਰਭੂ! ਮੈਂ ਜਿਧਰ ਤੱਕਦਾ ਹਾਂ ਉਧਰ ਹੀ (ਹਰ ਥਾਂ) ਤੂੰ ਮੌਜੂਦ ਹੈਂ, ਤੇ ਸਭ ਦਾ ਰਾਖਾ ਹੈਂ। ਦੇਖਉ = ਦੇਖਉਂ, ਮੈਂ ਵੇਖਦਾ ਹਾਂ। ਰਵਿ ਰਹੇ = ਤੂੰ ਵਿਆਪਕ ਹੈਂ।
ਤੂੰ ਦਾਤਾ ਭੁਗਤਾ ਤੂੰਹੈ ਤੂੰ ਪ੍ਰਾਣ ਅਧਾਰਾ ॥੨॥
You are the Support of the breath of life. ||2||
ਤੂੰ ਆਪ ਹੀ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈਂ ਤੇ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਆਪ ਹੀ ਭੋਗਣ ਵਾਲਾ ਹੈਂ, ਤੂੰ ਹੀ ਸਭ ਦੀ ਜ਼ਿੰਦਗੀ ਦਾ ਆਸਰਾ ਹੈਂ ॥੨॥ ਭੁਗਤਾ = ਭੋਗਣ ਵਾਲਾ ॥੨॥
ਕਿਰਤੁ ਪਇਆ ਅਧ ਊਰਧੀ ਬਿਨੁ ਗਿਆਨ ਬੀਚਾਰਾ ॥
According to the karma of past actions, people descend to the depths or rise to the heights, unless they contemplate spiritual wisdom.
(ਇਸ) ਗਿਆਨ ਤੋਂ ਬਿਨਾ, ਵਿਚਾਰ ਤੋਂ ਬਿਨਾ, ਜੀਵ ਆਪਣੇ ਕੀਤੇ ਕਰਮਾਂ ਦੇ ਇਕੱਠੇ ਹੋਏ ਸੰਸਕਾਰਾਂ ਦੇ ਅਧੀਨ ਕਦੇ ਪਾਤਾਲ ਵਿਚ ਡਿੱਗਦਾ ਹੈ ਕਦੇ ਆਕਾਸ਼ ਵਲ ਚੜ੍ਹਦਾ ਹੈ (ਕਦੇ ਦੁਖੀ ਕਦੇ ਸੁਖੀ)। ਕਿਰਤੁ = ਕੀਤੇ ਕਰਮਾਂ ਦਾ ਸੰਗ੍ਰਹ। ਪਇਆ = ਇਕੱਠਾ ਹੋਇਆ। ਕਿਰਤੁ ਪਇਆ = ਕੀਤੇ ਕਰਮਾਂ ਦੇ ਇਕੱਠੇ ਹੋਏ ਸੰਸਕਾਰਾਂ ਅਨੁਸਾਰ। ਅਧ = {अधस्} ਹੇਠਾਂ। ਊਰਧੀ = ਉਤਾਂਹ।
ਬਿਨੁ ਉਪਮਾ ਜਗਦੀਸ ਕੀ ਬਿਨਸੈ ਨ ਅੰਧਿਆਰਾ ॥੩॥
Without the Praises of the Lord of the Universe, the darkness is not dispelled. ||3||
ਪ੍ਰਭੂ ਦੀ ਸਿਫ਼ਤ-ਸਾਲਾਹ ਕਰਨ ਤੋਂ ਬਿਨਾ ਜੀਵ ਦੀ ਅਗਿਆਨਤਾ ਮਿਟਦੀ ਨਹੀਂ ॥੩॥ ਉਪਮਾ = ਵਡਿਆਈ ॥੩॥
ਜਗੁ ਬਿਨਸਤ ਹਮ ਦੇਖਿਆ ਲੋਭੇ ਅਹੰਕਾਰਾ ॥
I have seen the world being destroyed by greed and egotism.
ਨਿੱਤ ਦੇਖੀਦਾ ਹੈ ਕਿ ਜਗਤ ਲੋਭ ਤੇ ਅਹੰਕਾਰ ਦੇ ਵੱਸ ਹੋ ਕੇ ਆਤਮਕ ਮੌਤੇ ਮਰਦਾ ਰਹਿੰਦਾ ਹੈ। ਬਿਨਸਤ = ਆਤਮਕ ਮੌਤੇ ਮਰਦਿਆਂ।
ਗੁਰ ਸੇਵਾ ਪ੍ਰਭੁ ਪਾਇਆ ਸਚੁ ਮੁਕਤਿ ਦੁਆਰਾ ॥੪॥
Only by serving the Guru is God obtained, and the true gate of liberation found. ||4||
ਗੁਰੂ ਦੀ ਦੱਸੀ ਸੇਵਾ ਕੀਤਿਆਂ ਸਦਾ-ਥਿਰ ਪ੍ਰਭੂ ਮਿਲ ਪੈਂਦਾ ਹੈ, ਤੇ (ਲੋਭ ਅਹੰਕਾਰ ਤੋਂ) ਖ਼ਲਾਸੀ ਦਾ ਰਸਤਾ ਲੱਭ ਪੈਂਦਾ ਹੈ ॥੪॥ ਮੁਕਤਿ = ਵਿਕਾਰਾਂ ਤੋਂ ਖ਼ਲਾਸੀ ॥੪॥
ਨਿਜ ਘਰਿ ਮਹਲੁ ਅਪਾਰ ਕੋ ਅਪਰੰਪਰੁ ਸੋਈ ॥
The Mansion of the Infinite Lord's Presence is within the home of one's own being. He is beyond any boundaries.
ਬੇਅੰਤ ਪਰਮਾਤਮਾ ਦਾ ਟਿਕਾਣਾ ਆਪਣੇ ਆਪੇ ਵਿਚ ਹੈ, ਉਹ ਪ੍ਰਭੂ (ਲੋਭ ਅਹੰਕਾਰ ਆਦਿਕ ਦੇ ਪ੍ਰਭਾਵ ਤੋਂ) ਪਰੇ ਤੋਂ ਪਰੇ ਹੈ। ਨਿਜ ਘਰਿ = ਆਪਣੇ ਘਰ ਵਿਚ, ਆਪਣੇ ਹਿਰਦੇ ਵਿਚ, ਆਪਣੇ ਆਪ ਵਿਚ। ਮਹਲੁ = ਟਿਕਾਣਾ।
ਬਿਨੁ ਸਬਦੈ ਥਿਰੁ ਕੋ ਨਹੀ ਬੂਝੈ ਸੁਖੁ ਹੋਈ ॥੫॥
Without the Word of the Shabad, nothing shall endure. Through understanding, peace is obtained. ||5||
ਕੋਈ ਭੀ ਜੀਵ ਗੁਰੂ ਦੇ ਸ਼ਬਦ (ਵਿਚ ਜੁੜਨ) ਤੋਂ ਬਿਨਾ (ਉਸ ਸਰੂਪ ਵਿਚ) ਸਦਾ-ਟਿਕਵਾਂ ਨਹੀਂ ਹੋ ਸਕਦਾ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ ਸਮਝਦਾ ਹੈ, ਉਸ ਨੂੰ ਆਤਮਕ ਆਨੰਦ ਮਿਲਦਾ ਹੈ ॥੫॥ ਕੋ = ਦਾ। ਅਪਰੰਪਰੁ = ਪਰੇ ਤੋਂ ਪਰੇ। ਥਿਰੁ = (ਆਪਣੇ ਆਪ ਵਿਚ) ਟਿਕਿਆ ਹੋਇਆ ॥੫॥
ਕਿਆ ਲੈ ਆਇਆ ਲੇ ਜਾਇ ਕਿਆ ਫਾਸਹਿ ਜਮ ਜਾਲਾ ॥
What have you brought, and what will you take away, when you are caught by the noose of Death?
ਹੇ ਜੀਵ! ਨਾਹ ਤੂੰ ਕੋਈ ਧਨ-ਪਦਾਰਥ ਆਪਣੇ ਨਾਲ ਲੈ ਕੇ (ਜਗਤ ਵਿਚ) ਆਇਆ ਸੀ, ਤੇ ਨਾਹ ਹੀ (ਇਥੋਂ ਕੋਈ ਮਾਲ-ਧਨ) ਲੈ ਕੇ ਜਾਵੇਂਗਾ। (ਵਿਅਰਥ ਹੀ ਮਾਇਆ-ਮੋਹ ਦੇ ਕਾਰਨ) ਜਮ ਦੇ ਜਾਲ ਵਿਚ ਫਸ ਰਿਹਾ ਹੈਂ। ਲੈ = ਲੈ ਕੇ। ਲੇ = ਲੈ ਕੇ। ਫਾਸਹਿ = ਤੂੰ ਫਸ ਰਿਹਾ ਹੈਂ।
ਡੋਲੁ ਬਧਾ ਕਸਿ ਜੇਵਰੀ ਆਕਾਸਿ ਪਤਾਲਾ ॥੬॥
Like the bucket tied to the rope in the well, you are pulled up to the Akaashic Ethers, and then lowered down to the nether regions of the underworld. ||6||
ਜਿਵੇਂ ਰੱਸੀ ਨਾਲ ਬੱਧਾ ਹੋਇਆ ਡੋਲ (ਕਦੇ ਖੂਹ ਦੇ ਵਿਚ ਜਾਂਦਾ ਹੈ ਕਦੇ ਬਾਹਰ ਆ ਜਾਂਦਾ ਹੈ, ਤਿਵੇਂ ਤੂੰ ਕਦੇ) ਆਕਾਸ਼ ਵਿਚ ਚੜ੍ਹਦਾ ਹੈਂ ਕਦੇ ਪਾਤਾਲ ਵਿਚ ਡਿੱਗਦਾ ਹੈਂ ॥੬॥ ਕਸਿ = ਕੱਸ ਕੇ। ਆਕਾਸਿ = ਆਕਾਸ਼ ਵਿਚ ॥੬॥
ਗੁਰਮਤਿ ਨਾਮੁ ਨ ਵੀਸਰੈ ਸਹਜੇ ਪਤਿ ਪਾਈਐ ॥
Follow the Guru's Teachings, and do not forget the Naam, the Name of the Lord; you shall automatically obtain honor.
(ਹੇ ਜੀਵ!) ਜੇ ਗੁਰੂ ਦੀ ਮਤਿ ਲੈ ਕੇ ਕਦੇ ਪਰਮਾਤਮਾ ਦਾ ਨਾਮ ਨਾਹ ਭੁੱਲੇ, ਤਾਂ (ਨਾਮ ਦੀ ਬਰਕਤਿ ਨਾਲ) ਅਡੋਲ ਅਵਸਥਾ ਵਿਚ ਟਿਕ ਕੇ (ਪ੍ਰਭੂ ਦੇ ਦਰ ਤੇ) ਇੱਜ਼ਤ ਪ੍ਰਾਪਤ ਕਰ ਲਈਦੀ ਹੈ। ਪਤਿ = ਇੱਜ਼ਤ। ਸਹਜੇ = ਸਹਜਿ, ਅਡੋਲ ਅਵਸਥਾ ਵਿਚ (ਟਿਕ ਕੇ)।
ਅੰਤਰਿ ਸਬਦੁ ਨਿਧਾਨੁ ਹੈ ਮਿਲਿ ਆਪੁ ਗਵਾਈਐ ॥੭॥
Deep within the self is the treasure of the Shabad; it is obtained only by eradicating selfishness and conceit. ||7||
ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਦਾ ਸ਼ਬਦ-ਰੂਪ ਖ਼ਜ਼ਾਨਾ ਹੈ (ਉਹ ਪ੍ਰਭੂ ਨੂੰ ਮਿਲ ਪੈਂਦਾ ਹੈ)। (ਪ੍ਰਭੂ ਨੂੰ) ਮਿਲ ਕੇ ਆਪਾ-ਭਾਵ ਗਵਾ ਸਕੀਦਾ ਹੈ ॥੭॥ ਨਿਧਾਨੁ = ਖ਼ਜ਼ਾਨਾ। ਮਿਲਿ = ਮਿਲ ਕੇ। ਆਪੁ = ਆਪਾ-ਭਾਵ ॥੭॥
ਨਦਰਿ ਕਰੇ ਪ੍ਰਭੁ ਆਪਣੀ ਗੁਣ ਅੰਕਿ ਸਮਾਵੈ ॥
When God bestows His Glance of Grace, people settle in the Lap of the Virtuous Lord.
ਜਿਸ ਜੀਵ ਉਤੇ ਪ੍ਰਭੂ ਆਪਣੀ ਮਿਹਰ ਦੀ ਨਜ਼ਰ ਕਰਦਾ ਹੈ (ਉਸ ਨੂੰ ਆਪਣੇ) ਗੁਣ (ਬਖ਼ਸ਼ਦਾ ਹੈ, ਤੇ ਗੁਣਾਂ ਦੀ ਬਰਕਤਿ ਨਾਲ ਉਹ ਪ੍ਰਭੂ ਦੇ) ਅੰਕ ਵਿਚ ਲੀਨ ਹੋ ਜਾਂਦਾ ਹੈ। ਅੰਕਿ = (ਪ੍ਰਭੂ ਦੇ) ਅੰਕ ਵਿਚ, ਗਲਵੱਕੜੀ ਵਿਚ।
ਨਾਨਕ ਮੇਲੁ ਨ ਚੂਕਈ ਲਾਹਾ ਸਚੁ ਪਾਵੈ ॥੮॥੧॥੧੭॥
O Nanak, this Union cannot be broken; the true profit is obtained. ||8||1||17||
ਹੇ ਨਾਨਕ! ਉਸ ਜੀਵ ਦਾ ਪਰਮਾਤਮਾ ਨਾਲ ਬਣਿਆ ਮਿਲਾਪ ਕਦੇ ਟੁੱਟਦਾ ਨਹੀਂ, ਉਹ ਜੀਵ ਪ੍ਰਭੂ ਦੀ ਸਿਫ਼ਤ-ਸਾਲਾਹ ਦਾ ਲਾਭ ਖੱਟ ਲੈਂਦਾ ਹੈ ॥੮॥੧॥੧੭॥ ਨ ਚੂਕਈ = ਨਹੀਂ ਮੁੱਕਦਾ ॥੮॥