ਪਉੜੀ ॥
Pauree:
ਪਉੜੀ।
ਗੁਰਮੁਖਿ ਪ੍ਰਹਿਲਾਦਿ ਜਪਿ ਹਰਿ ਗਤਿ ਪਾਈ ॥
As Gurmukh, Prahlaad meditated on the Lord, and was saved.
ਸਤਿਗੁਰੂ ਦੇ ਸਨਮੁਖ ਹੋ ਕੇ ਪ੍ਰਹਿਲਾਦ ਨੇ ਹਰੀ ਦਾ ਨਾਮ ਜਪ ਕੇ ਉੱਚੀ ਆਤਮਕ ਅਵਸਥਾ ਪ੍ਰਾਪਤ ਕੀਤੀ;। ਗੁਰਮੁਖਿ = ਗੁਰੂ ਦੇ ਸਨਮੁਖ ਹੋ ਕੇ।
ਗੁਰਮੁਖਿ ਜਨਕਿ ਹਰਿ ਨਾਮਿ ਲਿਵ ਲਾਈ ॥
As Gurmukh, Janak lovingly centered his consciousness on the Lord's Name.
ਸਤਿਗੁਰੂ ਦੇ ਸਨਮੁਖ ਹੋ ਕੇ ਜਨਕ ਨੇ ਹਰੀ ਦੇ ਨਾਮ ਵਿਚ ਬਿਰਤੀ ਜੋੜੀ।
ਗੁਰਮੁਖਿ ਬਸਿਸਟਿ ਹਰਿ ਉਪਦੇਸੁ ਸੁਣਾਈ ॥
As Gurmukh, Vashisht taught the Teachings of the Lord.
ਸਤਿਗੁਰੂ ਦੇ ਸਨਮੁਖ ਹੋ ਕੇ ਵਸ਼ਿਸ਼ਟ ਨੇ ਹਰੀ ਦਾ ਉਪਦੇਸ਼ (ਹੋਰਨਾਂ ਨੂੰ) ਸੁਣਾਇਆ।
ਬਿਨੁ ਗੁਰ ਹਰਿ ਨਾਮੁ ਨ ਕਿਨੈ ਪਾਇਆ ਮੇਰੇ ਭਾਈ ॥
Without the Guru, no one has found the Lord's Name, O my Siblings of Destiny.
ਹੇ ਮੇਰੇ ਭਾਈ! ਸਤਿਗੁਰੂ ਤੋਂ ਬਿਨਾ ਕਿਸੇ ਨੇ ਨਾਮ ਨਹੀਂ ਲੱਭਾ।
ਗੁਰਮੁਖਿ ਹਰਿ ਭਗਤਿ ਹਰਿ ਆਪਿ ਲਹਾਈ ॥੧੩॥
The Lord blesses the Gurmukh with devotion. ||13||
ਸਤਿਗੁਰੂ ਦੇ ਸਨਮੁਖ ਹੋਏ ਮਨੁੱਖ ਨੂੰ ਪ੍ਰਭੂ ਨੇ ਆਪਣੀ ਭਗਤੀ ਆਪ ਬਖ਼ਸ਼ੀ ਹੈ ॥੧੩॥ ਲਹਾਈ = ਲਭਾਈ, ਦਿੱਤੀ ਹੈ ॥੧੩॥