ਛੰਤੁ

Chhant:

ਛੰਤ।

ਮਿਲਿ ਜਲੁ ਜਲਹਿ ਖਟਾਨਾ ਰਾਮ

As water mixes and blends with water,

(ਜਿਵੇਂ) ਪਾਣੀ ਪਾਣੀ ਵਿਚ ਮਿਲ ਕੇ ਇਕ-ਰੂਪ ਹੋ ਜਾਂਦਾ ਹੈ, ਮਿਲਿ = ਮਿਲ ਕੇ। ਜਲਹਿ = ਜਲ ਵਿਚ। ਖਟਾਨਾ = ਇੱਕ-ਰੂਪ ਹੋ ਜਾਂਦਾ ਹੈ।

ਸੰਗਿ ਜੋਤੀ ਜੋਤਿ ਮਿਲਾਨਾ ਰਾਮ

so does one's light mix and blend with the Lord's Light.

(ਤਿਵੇਂ ਸੇਵਕ ਦੀ) ਆਤਮਾ ਪਰਮਾਤਮਾ ਦੇ ਨਾਲ ਮਿਲੀ ਰਹਿੰਦੀ ਹੈ। ਸੰਗਿ = ਨਾਲ। ਜੋਨੀ = ਪਰਮਾਤਮਾ। ਜੋਤਿ = ਜੀਵ ਦੀ ਆਤਮਾ।

ਸੰਮਾਇ ਪੂਰਨ ਪੁਰਖ ਕਰਤੇ ਆਪਿ ਆਪਹਿ ਜਾਣੀਐ

Merging with the perfect, all-powerful Creator, one comes to know his own self.

ਪੂਰਨ ਸਰਬ-ਵਿਆਪਕ ਕਰਤਾਰ ਨੇ ਜਿਸ ਸੇਵਕ ਨੂੰ ਆਪਣੇ ਵਿਚ ਲੀਨ ਕਰ ਲਿਆ, ਉਸ ਦੇ ਅੰਦਰ ਇਹ ਸੂਝ ਪੈਦਾ ਹੋ ਜਾਂਦੀ ਹੈ ਕਿ (ਹਰ ਥਾਂ) ਪਰਮਾਤਮਾ ਆਪ ਹੀ ਆਪ ਹੈ, ਸੰਮਾਇ = ਸਮਾ ਲਏ ਹਨ, ਮਿਲਾ ਲਏ ਹਨ। ਕਰਤੇ = ਕਰਤਾਰ ਨੇ। ਆਪਹਿ = ਆਪ ਹੀ। ਜਾਣੀਐ = ਜਾਣਿਆ ਜਾਂਦਾ ਹੈ।

ਤਹ ਸੁੰਨਿ ਸਹਜਿ ਸਮਾਧਿ ਲਾਗੀ ਏਕੁ ਏਕੁ ਵਖਾਣੀਐ

Then, he enters the celestial state of absolute Samaadhi, and speaks of the One and Only Lord.

ਉਸ ਦੇ ਹਿਰਦੇ ਵਿਚ (ਵਿਕਾਰਾਂ ਵਲੋਂ) ਸੁੰਞ ਹੋ ਜਾਂਦੀ ਹੈ, ਆਤਮਕ ਅਡੋਲਤਾ ਵਿਚ ਉਸ ਦੀ ਸਮਾਧੀ ਲੱਗੀ ਰਹਿੰਦੀ ਹੈ, ਉਸ ਦੇ ਹਿਰਦੇ ਵਿਚ ਇਕ ਪਰਮਾਤਮਾ ਦੀ ਹੀ ਸਿਫ਼ਤ-ਸਾਲਾਹ ਹੁੰਦੀ ਰਹਿੰਦੀ ਹੈ। ਤਹ = ਉਥੇ, ਉਹਨਾਂ ਦੇ ਹਿਰਦੇ ਵਿਚ। ਸੁੰਨਿ = ਵਿਕਾਰਾਂ ਵਲੋਂ ਸੁੰਞ। ਸਹਜਿ = ਆਤਮਕ ਅਡੋਲਤਾ ਵਿਚ। ਵਖਾਣੀਐ = ਵਖਾਣਿਆ ਜਾਂਦਾ ਹੈ, ਸਿਫ਼ਤ-ਸਾਲਾਹ ਹੁੰਦੀ ਹੈ।

ਆਪਿ ਗੁਪਤਾ ਆਪਿ ਮੁਕਤਾ ਆਪਿ ਆਪੁ ਵਖਾਨਾ

He Himself is unmanifest, and He Himself is liberated; He Himself speaks of Himself.

ਪਰਮਾਤਮਾ ਸਾਰੇ ਸੰਸਾਰ ਵਿਚ ਆਪ ਹੀ ਲੁਕਿਆ ਹੋਇਆ ਹੈ, ਫਿਰ ਭੀ ਉਹ ਆਪ ਮਾਇਆ ਦੇ ਮੋਹ ਤੋਂ ਰਹਿਤ ਹੈ (ਹਰ ਥਾਂ ਵਿਆਪਕ ਹੋਣ ਕਰਕੇ) ਉਹ ਆਪ ਹੀ ਆਪਣੇ ਆਪ ਨੂੰ ਸਿਮਰ ਰਿਹਾ ਹੈ। ਗੁਪਤਾ = ਲੁਕਿਆ ਹੋਇਆ। ਮੁਕਤਾ = ਮਾਇਆ ਦੇ ਮੋਹ ਤੋਂ ਰਹਿਤ। ਆਪੁ = ਆਪਣੇ ਆਪ ਨੂੰ {ਲਫ਼ਜ਼ 'ਆਪਿ' ਅਤੇ 'ਆਪੁ' ਦਾ ਫ਼ਰਕ ਵੇਖੋ}।

ਨਾਨਕ ਭ੍ਰਮ ਭੈ ਗੁਣ ਬਿਨਾਸੇ ਮਿਲਿ ਜਲੁ ਜਲਹਿ ਖਟਾਨਾ ॥੪॥੨॥

O Nanak, doubt, fear and the limitations of the three qualities are dispelled, as one merges into the Lord, like water blending with water. ||4||2||

ਹੇ ਨਾਨਕ! (ਸੇਵਕ ਦੇ) ਅੰਦਰੋਂ ਭਰਮ ਡਰ ਤੇ ਮਾਇਆ ਦੇ ਤਿੰਨ ਗੁਣ ਨਾਸ ਹੋ ਜਾਂਦੇ ਹਨ, (ਉਹ ਇਉਂ ਪਰਮਾਤਮਾ ਨਾਲ ਇਕ-ਰੂਪ ਹੋਇਆ ਰਹਿੰਦਾ ਹੈ, ਜਿਵੇਂ) ਪਾਣੀ ਪਾਣੀ ਵਿੱਚ ਮਿਲ ਕੇ ਇਕ ਰੂਪ ਹੋ ਜਾਂਦਾ ਹੈ ॥੪॥੨॥ ਗੁਣ = ਮਾਇਆ ਦੇ ਤਿੰਨ ਗੁਣ ॥੪॥੨॥