ਆਸਾ ਮਹਲਾ ੫ ॥
Aasaa, Fifth Mehl:
ਰਾਗ ਆਸਾ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।
ਬਾਪਾਰਿ ਗੋਵਿੰਦ ਨਾਏ ॥
Dealing in the Name of the Lord of the Universe,
ਜੇਹੜਾ ਮਨੁੱਖ ਪਰਮਾਤਮਾ ਦੇ ਨਾਮ ਦੇ ਵਪਾਰ ਵਿਚ ਲੱਗ ਪੈਂਦਾ ਹੈ, ਬਾਪਾਰਿ = ਵਪਾਰ ਵਿਚ, ਵਣਜ ਦੀ ਰਾਹੀਂ। ਨਾਏ = ਪਰਮਾਤਮਾ ਦੇ ਨਾਮ ਦੇ।
ਸਾਧ ਸੰਤ ਮਨਾਏ ਪ੍ਰਿਅ ਪਾਏ ਗੁਨ ਗਾਏ ਪੰਚ ਨਾਦ ਤੂਰ ਬਜਾਏ ॥੧॥ ਰਹਾਉ ॥
and pleasing the Saints and holy men, obtain the Beloved Lord and sing His Glorious Praises; play the sound current of the Naad with the five instruments. ||1||Pause||
ਪਰਮਾਤਮਾ ਦੇ ਗੁਣ ਗਾਂਦਾ ਹੈ ਸੰਤ ਜਨਾਂ ਦੀ ਪ੍ਰਸੰਨਤਾ ਹਾਸਲ ਕਰ ਲੈਂਦਾ ਹੈ, ਉਸ ਨੂੰ ਪਿਆਰੇ ਪ੍ਰਭੂ ਦਾ ਮਿਲਾਪ ਪ੍ਰਾਪਤ ਹੋ ਜਾਂਦਾ ਹੈ ਉਸ ਦੇ ਅੰਦਰ, ਮਾਨੋ, ਪੰਜ ਕਿਸਮਾਂ ਦੇ ਸਾਜ ਵੱਜਣ ਲੱਗ ਪੈਂਦੇ ਹਨ ॥੧॥ ਰਹਾਉ ॥ ਮਨਾਏ = ਪ੍ਰਸੰਨ ਕੀਤੇ। ਪ੍ਰਿਅ ਪਾਏ = ਪਿਆਰੇ (ਦਾ ਦਰਸਨ) ਪਾਇਆ। ਪੰਚ ਨਾਦ ਤੂਰ = ਪੰਜ ਕਿਸਮਾਂ ਦੀਆਂ ਆਵਾਜ਼ਾਂ ਦੇਣ ਵਾਲੇ ਵਾਜੇ {ਤੰਤੀ ਸਾਜ, ਧਾਤ ਦੇ, ਫੂਕ ਨਾਲ ਵਜਾਏ ਜਾਣ ਵਾਲੇ, ਤਬਲਾ ਆਦਿਕ, ਘੜਾ ਆਦਿਕ} ॥੧॥ ਰਹਾਉ ॥
ਕਿਰਪਾ ਪਾਏ ਸਹਜਾਏ ਦਰਸਾਏ ਅਬ ਰਾਤਿਆ ਗੋਵਿੰਦ ਸਿਉ ॥
Obtaining His Mercy, I easily gained the Blessed Vision of His Darshan; now, I am imbued with the Love of the Lord of the Universe.
ਪਰਮਾਤਮਾ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ ਆਤਮਕ ਅਡੋਲਤਾ ਪ੍ਰਾਪਤ ਹੋ ਜਾਂਦੀ ਹੈ, ਪਰਮਾਤਮਾ ਦਾ ਦਰਸਨ ਹੋ ਜਾਂਦਾ ਹੈ ਉਹ ਸਦਾ ਲਈ ਪਰਮਾਤਮਾ ਦੇ ਪਿਆਰ-ਰੰਗ ਵਿਚ ਰੰਗਿਆ ਜਾਂਦਾ ਹੈ। ਸਹਜਾਏ = ਸਹਜ ਅਵਸਥਾ, ਆਤਮਕ ਅਡੋਲਤਾ। ਰਾਤਿਆ = ਰੰਗੇ ਗਏ। ਸਿਉ = ਨਾਲ।
ਸੰਤ ਸੇਵਿ ਪ੍ਰੀਤਿ ਨਾਥ ਰੰਗੁ ਲਾਲਨ ਲਾਏ ॥੧॥
Serving the Saints, I feel love and affection for my Beloved Lord Master. ||1||
ਗੁਰੂ ਦੀ ਦੱਸੀ ਸੇਵਾ ਦੀ ਬਰਕਤਿ ਨਾਲ ਉਸ ਨੂੰ ਖਸਮ-ਪ੍ਰਭੂ ਦੀ ਪ੍ਰੀਤ ਪ੍ਰਾਪਤ ਹੋ ਜਾਂਦੀ ਹੈ; ਲਾਲ ਪਿਆਰੇ ਦਾ ਪਿਆਰ-ਰੰਗ ਚੜ੍ਹ ਜਾਂਦਾ ਹੈ ॥੧॥ ਸੇਵਿ = ਸੇਵਾ ਕਰ ਕੇ। ਰੰਗੁ ਲਾਲਨ = ਪਿਆਰੇ ਪ੍ਰਭੂ ਦਾ ਪ੍ਰੇਮ ॥੧॥
ਗੁਰ ਗਿਆਨੁ ਮਨਿ ਦ੍ਰਿੜਾਏ ਰਹਸਾਏ ਨਹੀ ਆਏ ਸਹਜਾਏ ਮਨਿ ਨਿਧਾਨੁ ਪਾਏ ॥
The Guru has implanted spiritual wisdom within my mind, and I rejoice that I shall not have to come back again. I have obtained celestial poise, and the treasure within my mind.
ਜੇਹੜਾ ਮਨੁੱਖ ਆਪਣੇ ਮਨ ਵਿਚ ਗੁਰੂ ਦੇ ਦਿੱਤੇ ਗਿਆਨ ਨੂੰ ਪੱਕਾ ਕਰ ਲੈਂਦਾ ਹੈ, ਉਸ ਦੇ ਅੰਦਰ ਖਿੜਾਉ ਪੈਦਾ ਹੋ ਜਾਂਦਾ ਹੈ ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ, ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਹ ਆਪਣੇ ਮਨ ਵਿਚ ਨਾਮ-ਖ਼ਜ਼ਾਨਾ ਲੱਭ ਲੈਂਦਾ ਹੈ। ਮਨਿ = ਮਨ ਵਿਚ। ਰਹਸਾਏ = ਰਹਸ, ਖਿੜਾਉ। ਨਹੀ ਆਏ = ਜਨਮ ਮਰਨ ਦੇ ਗੇੜ ਵਿਚ ਨਹੀਂ ਪਏ। ਨਿਧਾਨੁ = ਖ਼ਜ਼ਾਨਾ।
ਸਭ ਤਜੀ ਮਨੈ ਕੀ ਕਾਮ ਕਰਾ ॥
I have renounced all of the affairs of my mind's desires.
ਉਹ ਆਪਣੇ ਮਨ ਦੀਆਂ ਸਾਰੀਆਂ ਵਾਸ਼ਨਾਂ ਤਿਆਗ ਦੇਂਦਾ ਹੈ। ਮਨੈ ਕੀ = ਮਨ ਦੀ। ਕਾਮ ਕਰਾ = ਵਾਸ਼ਨਾ।
ਚਿਰੁ ਚਿਰੁ ਚਿਰੁ ਚਿਰੁ ਭਇਆ ਮਨਿ ਬਹੁਤੁ ਪਿਆਸ ਲਾਗੀ ॥
It has been so long, so long, so long, so very long, since my mind has felt such a great thirst.
(ਤੇਰਾ ਦਰਸਨ ਕੀਤਿਆਂ ਮੈਨੂੰ) ਬਹੁਤ ਚਿਰ ਹੋ ਚੁਕਾ ਹੈ, ਮੇਰੇ ਮਨ ਵਿਚ ਤੇਰੇ ਦਰਸਨ ਦੀ ਤਾਂਘ ਪੈਦਾ ਹੋ ਰਹੀ ਹੈ,
ਹਰਿ ਦਰਸਨੋ ਦਿਖਾਵਹੁ ਮੋਹਿ ਤੁਮ ਬਤਾਵਹੁ ॥
Please, reveal to me the Blessed Vision of Your Darshan, and show Yourself to me.
ਹੇ ਹਰੀ! ਮੈਨੂੰ ਆਪਣਾ ਦਰਸਨ ਦੇਹ, ਤੂੰ ਆਪ ਹੀ ਮੈਨੂੰ ਦੱਸ (ਕਿ ਮੈਂ ਕਿਵੇਂ ਤੇਰਾ ਦਰਸਨ ਕਰਾਂ)। ਮੋਹਿ = ਮੈਨੂੰ। ਗਲਿ = ਗਲ ਨਾਲ।
ਨਾਨਕ ਦੀਨ ਸਰਣਿ ਆਏ ਗਲਿ ਲਾਏ ॥੨॥੨॥੧੫੩॥
Nanak the meek has entered Your Sanctuary; please, take me in Your embrace. ||2||2||153||
ਹੇ ਨਾਨਕ! (ਤੂੰ ਭੀ ਅਰਜ਼ੋਈ ਕਰ, ਤੇ ਆਖ-ਹੇ ਪ੍ਰਭੂ!) ਮੈਂ ਦੀਨ ਤੇਰੀ ਸਰਨ ਆਇਆ ਹਾਂ, ਮੈਨੂੰ ਆਪਣੇ ਗਲ ਨਾਲ ਲਾ ॥੨॥੨॥੧੫੩॥