ਬਿਲਾਵਲੁ ਮਹਲਾ

Bilaaval, Fifth Mehl:

ਬਿਲਾਵਲ ਪੰਜਵੀਂ ਪਾਤਿਸ਼ਾਹੀ।

ਸਿਮਰਿ ਸਿਮਰਿ ਪ੍ਰਭੁ ਆਪਨਾ ਨਾਠਾ ਦੁਖ ਠਾਉ

Remembering, remembering my God in meditation, the house of pain is removed.

ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਮੈਂ ਪ੍ਰਭੂ ਦੇ ਚਰਨਾਂ ਵਿਚ ਨਿਵਾਸ ਪ੍ਰਾਪਤ ਕਰ ਲਿਆ ਹੈ (ਇਸ ਵਾਸਤੇ) ਉਸ (ਸਾਧ ਸੰਗਤਿ) ਤੋਂ ਕਦੇ ਪਰੇ ਨਹੀਂ ਭੱਜਦਾ। ਸਿਮਰਿ = ਸਿਮਰ ਕੇ। ਨਾਠਾ = ਨੱਸ ਗਿਆ ਹੈ। ਦੁਖ ਠਾਉ = ਦੁੱਖਾਂ ਦਾ ਥਾਂ।

ਬਿਸ੍ਰਾਮ ਪਾਏ ਮਿਲਿ ਸਾਧਸੰਗਿ ਤਾ ਤੇ ਬਹੁੜਿ ਧਾਉ ॥੧॥

Joining the Saadh Sangat, the Company of the Holy, I have found peace and tranquility; I shall not wander away from there again. ||1||

(ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਆਪਣੇ ਪ੍ਰਭੂ ਦਾ ਹਰ ਵੇਲੇ ਸਿਮਰਨ ਕਰ ਕੇ (ਅਜੇਹੀ ਅਵਸਥਾ ਤੇ ਪਹੁੰਚ ਗਿਆ ਹਾਂ ਕਿ ਮੇਰੇ ਅੰਦਰੋਂ) ਦੁੱਖਾਂ ਦਾ ਟਿਕਾਣਾ ਹੀ ਦੂਰ ਹੋ ਗਿਆ ਹੈ ॥੧॥ ਬਿਸ੍ਰਾਮ = ਟਿਕਾਣਾ। ਮਿਲਿ = ਮਿਲ ਕੇ। ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ। ਤਾ ਤੇ = ਉਸ (ਸਾਧ ਸੰਗਤਿ) ਤੋਂ। ਬਹੁੜਿ = ਮੁੜ। ਨ ਧਾਉ = ਨ ਧਾਉਂ, ਮੈਂ ਨਹੀਂ ਦੌੜਦਾ ॥੧॥

ਬਲਿਹਾਰੀ ਗੁਰ ਆਪਨੇ ਚਰਨਨੑ ਬਲਿ ਜਾਉ

I am devoted to my Guru; I am a sacrifice to His Feet.

ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਮੈਂ (ਆਪਣੇ ਗੁਰੂ ਦੇ) ਚਰਨਾਂ ਤੋਂ ਸਦਕੇ ਜਾਂਦਾ ਹਾਂ। ਬਲਿਹਾਰੀ = ਕੁਰਬਾਨ। ਬਲਿ ਜਾਉ = ਬਲਿ ਜਾਉਂ, ਮੈਂ ਸਦਕੇ ਜਾਂਦਾ ਹਾਂ।

ਅਨਦ ਸੂਖ ਮੰਗਲ ਬਨੇ ਪੇਖਤ ਗੁਨ ਗਾਉ ॥੧॥ ਰਹਾਉ

I am blessed with ecstasy, peace and happiness, gazing upon the Guru, and singing the Lord's Glorious Praises. ||1||Pause||

ਗੁਰੂ ਦਾ ਦਰਸਨ ਕਰ ਕੇ ਮੈਂ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹਾਂ, ਤੇ ਮੇਰੇ ਅੰਦਰ ਸਾਰੇ ਆਨੰਦ, ਸਾਰੇ ਸੁਖ ਸਾਰੇ ਚਾਉ-ਹੁਲਾਰੇ ਬਣੇ ਰਹਿੰਦੇ ਹਨ ॥੧॥ ਰਹਾਉ ॥ ਪੇਖਤ = ਦਰਸਨ ਕਰਕੇ। ਗਾਉ = ਗਾਉਂ, ਮੈਂ ਗਾਂਦਾ ਹਾਂ ॥੧॥ ਰਹਾਉ ॥

ਕਥਾ ਕੀਰਤਨੁ ਰਾਗ ਨਾਦ ਧੁਨਿ ਇਹੁ ਬਨਿਓ ਸੁਆਉ

This is my life's purpose, to sing the Kirtan of the Lord's Praises, and listen to the vibrations of the sound current of the Naad.

(ਹੇ ਭਾਈ! ਗੁਰੂ ਦੀ ਕਿਰਪਾ ਨਾਲ) ਪ੍ਰਭੂ ਦੀਆਂ ਕਥਾ-ਕਹਾਣੀਆਂ, ਕੀਰਤਨ, ਸਿਫ਼ਤਿ-ਸਾਲਾਹ ਦੀ ਲਗਨ-ਇਹੀ ਮੇਰੀ ਜ਼ਿੰਦਗੀ ਦਾ ਨਿਸ਼ਾਨਾ ਬਣ ਗਏ ਹਨ। ਧੁਨਿ = {ध्वनि} ਸੁਰ, ਲਗਨ। ਸੁਆਉ = ਸੁਆਰਥ, ਮਨੋਰਥ।

ਨਾਨਕ ਪ੍ਰਭ ਸੁਪ੍ਰਸੰਨ ਭਏ ਬਾਂਛਤ ਫਲ ਪਾਉ ॥੨॥੬॥੭੦॥

O Nanak, God is totally pleased with me; I have obtained the fruits of my desires. ||2||6||70||

ਹੇ ਨਾਨਕ! (ਆਖ-) ਗੁਰੂ ਦੀ ਮੇਹਰ ਨਾਲ) ਪ੍ਰਭੂ ਜੀ (ਮੇਰੇ ਉਤੇ) ਬਹੁਤ ਖ਼ੁਸ਼ ਹੋ ਗਏ ਹਨ, ਮੈਂ ਹੁਣ ਮਨ-ਮੰਗਿਆ ਫਲ ਪ੍ਰਾਪਤ ਕਰ ਰਿਹਾ ਹਾਂ ॥੨॥੬॥੭੦॥ ਸੁਪ੍ਰਸੰਨ = ਬਹੁਤ ਖ਼ੁਸ਼। ਪਾਉ = ਪਾਉਂ, ਮੈਂ ਪਾ ਰਿਹਾ ਹਾਂ ॥੨॥੬॥੭੦॥