ਸਲੋਕੁ ਮਃ ੧ ॥
Salok, First Mehl:
ਸਲੋਕ, ਪਹਿਲੀ ਪਾਤਸ਼ਾਹੀ।
ਸਬਾਹੀ ਸਾਲਾਹ ਜਿਨੀ ਧਿਆਇਆ ਇਕ ਮਨਿ ॥
Those who praise the Lord in the early hours of the morning and meditate on Him single-mindedly,
ਜੋ ਮਨੁੱਖ ਸਵੇਰੇ ਹੀ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦੇ ਹਨ, ਇਕ-ਮਨ ਹੋ ਕੇ ਪ੍ਰਭੂ ਨੂੰ ਸਿਮਰਦੇ ਹਨ, ਸਬਾਹੀ = ਸੁਬਹ ਵੇਲੇ, ਅੰਮ੍ਰਿਤ ਵੇਲੇ। ਇਕਿ ਮਨਿ = ਇਕ-ਮਨ ਹੋ ਕੇ।
ਸੇਈ ਪੂਰੇ ਸਾਹ ਵਖਤੈ ਉਪਰਿ ਲੜਿ ਮੁਏ ॥
are the perfect kings; at the right time, they die fighting.
ਵੇਲੇ-ਸਿਰ (ਭਾਵ, ਅੰਮ੍ਰਿਤ ਵੇਲੇ) ਮਨ ਨਾਲ ਜੰਗ ਕਰਦੇ ਹਨ (ਭਾਵ, ਆਲਸ ਵਿਚੋਂ ਨਿਕਲ ਕੇ ਬੰਦਗੀ ਦਾ ਆਹਰ ਕਰਦੇ ਹਨ), ਉਹੀ ਪੂਰੇ ਸ਼ਾਹ ਹਨ। ਵਖਤੈ ਉਪਰਿ = ਵੇਲੇ ਸਿਰ।
ਦੂਜੈ ਬਹੁਤੇ ਰਾਹ ਮਨ ਕੀਆ ਮਤੀ ਖਿੰਡੀਆ ॥
In the second watch, the focus of the mind is scattered in all sorts of ways.
ਦਿਨ-ਚੜ੍ਹੇ ਮਨ ਦੀਆਂ ਵਾਸਨਾਂ ਖਿੱਲਰ ਜਾਂਦੀਆਂ ਹਨ, ਮਨ ਕਈ ਰਾਹੀਂ ਦੌੜਦਾ ਹੈ; ਦੂਜੈ = ਦੂਜੇ ਪਹਰ (ਭਾਵ, ਦਿਨ ਚੜ੍ਹੇ)।
ਬਹੁਤੁ ਪਏ ਅਸਗਾਹ ਗੋਤੇ ਖਾਹਿ ਨ ਨਿਕਲਹਿ ॥
So many fall into the bottomless pit; they are dragged under, and they cannot get out again.
ਮਨੁੱਖ ਦੁਨੀਆ ਦੇ ਧੰਧਿਆਂ ਦੇ ਡੂੰਘੇ ਸਮੁੰਦਰ ਵਿਚ ਪੈ ਜਾਂਦੇ ਹਨ, ਇਥੇ ਹੀ ਅਜੇਹੇ ਗੋਤੇ ਖਾਂਦੇ ਹਨ (ਭਾਵ, ਫਸਦੇ ਹਨ) ਕਿ ਨਿਕਲ ਨਹੀਂ ਸਕਦੇ। ਅਸਗਾਹ = ਜਗਤ ਦੇ ਝੰਬੇਲੇ (-ਰੂਪ) ਅਥਾਹ ਸਮੁੰਦਰ।
ਤੀਜੈ ਮੁਹੀ ਗਿਰਾਹ ਭੁਖ ਤਿਖਾ ਦੁਇ ਭਉਕੀਆ ॥
In the third watch, both hunger and thirst bark for attention, and food is put into the mouth.
ਤੀਜੇ ਪਹਰ ਭੁੱਖ ਤੇ ਤ੍ਰਿਹ ਦੋਵੇਂ ਚਮਕ ਪੈਂਦੀਆਂ ਹਨ, ਰੋਟੀ ਖਾਣ ਦੇ ਆਹਰੇ (ਜੀਵ) ਲੱਗ ਜਾਂਦੇ ਹਨ, ਤੀਜੈ = ਤੀਜੇ ਪਹਿਰ। ਮੁਹੀ = ਮੂੰਹ ਵਿਚ। ਗਿਰਾਹ = ਗਾਹੀਆਂ, ਰੋਟੀ। ਭਉਕੀਆ = ਚਮਕੀਆਂ।
ਖਾਧਾ ਹੋਇ ਸੁਆਹ ਭੀ ਖਾਣੇ ਸਿਉ ਦੋਸਤੀ ॥
That which is eaten becomes dust, but they are still attached to eating.
(ਜਦੋਂ) ਜੋ ਕੁੱਝ ਖਾਧਾ ਹੁੰਦਾ ਹੈ ਭਸਮ ਹੋ ਜਾਂਦਾ ਹੈ, ਤਾਂ ਹੋਰ ਖਾਣ ਦੀ ਤਾਂਘ ਪੈਦਾ ਹੁੰਦੀ ਹੈ।
ਚਉਥੈ ਆਈ ਊਂਘ ਅਖੀ ਮੀਟਿ ਪਵਾਰਿ ਗਇਆ ॥
In the fourth watch, they become drowsy. They close their eyes and begin to dream.
ਚਉਥੇ ਪਹਰ ਨੀਂਦ ਆ ਦਬਾਂਦੀ ਹੈ, ਅੱਖਾਂ ਮੀਟ ਕੇ ਘੂਕ ਨੀਂਦਰ ਵਿਚ ਸਉਂ ਜਾਂਦਾ ਹੈ; ਊਂਘ = ਨੀਂਦਰ। ਪਵਾਰਿ = ਪਰਲੋਕ ਵਿਚ, (ਭਾਵ,) ਡੂੰਘੀ ਨੀਂਦਰ ਵਿਚ। {ਇਹ ਆਮ ਪ੍ਰਚਲਤ ਹੈ ਕਿ ਕਈ ਵਾਰੀ ਕਿਸੇ ਬੰਦੇ ਦੇ ਪ੍ਰਾਣ ਜਮ ਭੁਲੇਖੇ ਨਾਲ ਲੈ ਜਾਂਦੇ ਹਨ ਤੇ ਫਿਰ ਮੋੜ ਜਾਂਦੇ ਹਨ। ਇਤਨਾਂ ਸਮਾਂ ਉਸ ਬੰਦੇ ਨੂੰ 'ਪਵਾਰਿ ਗਿਆ' ਆਖੀਦਾ ਹੈ}।
ਭੀ ਉਠਿ ਰਚਿਓਨੁ ਵਾਦੁ ਸੈ ਵਰੑਿਆ ਕੀ ਪਿੜ ਬਧੀ ॥
Rising up again, they engage in conflicts; they set the stage as if they will live for 100 years.
ਨੀਂਦਰੋਂ ਉਠ ਕੇ ਮੁੜ ਜਗਤ ਦੇ ਧੰਧਿਆਂ ਦਾ ਉਹੀ ਝਮੇਲਾ, ਮਾਨੋ, ਮਨੁੱਖ ਨੇ (ਇਥੇ) ਸੈਂਕੜੇ ਵਰ੍ਹਿਆਂ ਦੇ ਜੀਊਣ ਦਾ ਘੋਲ ਮਚਾਇਆ ਹੋਇਆ ਹੈ। ਵਾਦੁ = ਝਗੜਾ। ਪਿੜ = ਅਖਾੜਾ।
ਸਭੇ ਵੇਲਾ ਵਖਤ ਸਭਿ ਜੇ ਅਠੀ ਭਉ ਹੋਇ ॥
If at all times, at each and every moment, they live in the fear of God
(ਸੋ, ਅੰਮ੍ਰਿਤ ਵੇਲਾ ਹੀ ਸਿਮਰਨ ਲਈ ਜ਼ਰੂਰੀ ਹੈ, ਪਰ) ਜਦੋਂ (ਅੰਮ੍ਰਿਤ ਵੇਲੇ ਦੇ ਅੱਭਿਆਸ ਨਾਲ) ਅੱਠੇ ਪਹਰ ਪਰਮਾਤਮਾ ਦਾ ਡਰ-ਅਦਬ (ਮਨ ਵਿਚ) ਟਿਕ ਜਾਏ ਤਾਂ ਸਾਰੇ ਵੇਲੇ ਵਕਤਾਂ ਵਿਚ (ਮਨ ਪ੍ਰਭੂ-ਚਰਨਾਂ ਵਿਚ ਜੁੜ ਸਕਦਾ ਹੈ)।
ਨਾਨਕ ਸਾਹਿਬੁ ਮਨਿ ਵਸੈ ਸਚਾ ਨਾਵਣੁ ਹੋਇ ॥੧॥
-O Nanak, the Lord dwells within their minds, and their cleansing bath is true. ||1||
(ਇਸ ਤਰ੍ਹਾਂ) ਹੇ ਨਾਨਕ! (ਜੇ ਅੱਠੇ ਪਹਰ) ਮਾਲਕ ਮਨ ਵਿਚ ਵੱਸਿਆ ਰਹੇ, ਤਾਂ ਸਦਾ ਟਿਕੇ ਰਹਿਣ ਵਾਲਾ (ਆਤਮਕ) ਇਸ਼ਨਾਨ ਪ੍ਰਾਪਤ ਹੁੰਦਾ ਹੈ ॥੧॥