ਮਃ ੧ ॥
First Mehl:
ਪਹਿਲੀ ਪਾਤਿਸ਼ਾਹੀ।
ਮੁਆ ਪਿਆਰੁ ਪ੍ਰੀਤਿ ਮੁਈ ਮੁਆ ਵੈਰੁ ਵਾਦੀ ॥
Love dies, and affection dies; hatred and strife die.
(ਜਦੋਂ ਮਨੁੱਖ ਮਰ ਜਾਂਦਾ ਹੈ ਤਾਂ ਉਸ ਦਾ ਉਹ) ਪ੍ਰੀਤ-ਪਿਆਰ ਮੁੱਕ ਜਾਂਦਾ ਹੈ (ਜੋ ਉਹ ਆਪਣੇ ਸਨਬੰਧੀਆਂ ਨਾਲ ਕਰਦਾ ਸੀ) ਝਗੜਿਆਂ ਦਾ ਮੂਲ ਵੈਰ ਭੀ ਖ਼ਤਮ ਹੋ ਜਾਂਦਾ ਹੈ; ਵਾਦੀ = ਵਾਦ ਕਰਨ ਵਾਲਾ, (ਵਾਦੁ = ਝਗੜਾ) ਝਗੜਿਆਂ ਦਾ ਮੂਲ (ਜਿਵੇਂ 'ਧਨ' ਤੋਂ 'ਧਨੀ')।
ਵੰਨੁ ਗਇਆ ਰੂਪੁ ਵਿਣਸਿਆ ਦੁਖੀ ਦੇਹ ਰੁਲੀ ॥
The color fades, and beauty vanishes; the body suffers and collapses.
(ਸਰੀਰ ਦਾ ਸੋਹਣਾ) ਰੰਗ ਰੂਪ ਨਾਸ ਹੋ ਜਾਂਦਾ ਹੈ, ਵਿਚਾਰਾ ਸਰੀਰ ਭੀ ਰੁਲ ਜਾਂਦਾ ਹੈ (ਅੱਗ ਜਾਂ ਮਿੱਟੀ ਆਦਿਕ ਦੇ ਹਵਾਲੇ ਹੋ ਜਾਂਦਾ ਹੈ)। ਵੰਨੁ = ਰੰਗ। ਦੁਖੀ ਦੇਹ = ਵਿਚਾਰਾ ਸਰੀਰ।
ਕਿਥਹੁ ਆਇਆ ਕਹ ਗਇਆ ਕਿਹੁ ਨ ਸੀਓ ਕਿਹੁ ਸੀ ॥
Where did he come from? Where is he going? Did he exist or not?
(ਉਸ ਦੇ ਸਨਬੰਧੀ ਤੇ ਭਾਈਚਾਰੇ ਦੇ ਬੰਦੇ) ਮਨ ਵਿਚ (ਖ਼ਿਆਲ ਕਰਦੇ ਹਨ) ਤੇ ਮੂੰਹੋਂ ਗੱਲਾਂ ਕਰਦੇ ਹਨ ਕਿ ਉਹ ਕਿਥੋਂ ਆਇਆ ਸੀ ਕਿਥੇ ਤੁਰ ਗਿਆ (ਭਾਵ, ਜਿਥੋਂ ਆਇਆ ਸੀ ਓਥੇ ਚਲਾ ਗਿਆ) ਉਹ ਇਹੋ ਜਿਹਾ ਨਹੀਂ ਸੀ ਤੇ ਇਹੋ ਜਿਹਾ ਹੈਸੀ (ਭਾਵ ਉਸ ਵਿਚ ਫਲਾਣੇ ਐਬ ਨਹੀਂ ਸਨ, ਤੇ, ਉਸ ਵਿਚ ਫਲਾਣੇ ਗੁਣ ਸਨ), ਕਹ = ਕਿਥੇ? ਕਿਹੁ ਨ ਸੀਓ = ਇਹ ਕੁਝ ਉਹ ਨਹੀਂ ਸੀ।
ਮਨਿ ਮੁਖਿ ਗਲਾ ਗੋਈਆ ਕੀਤਾ ਚਾਉ ਰਲੀ ॥
The self-willed manmukh made empty boasts, indulging in parties and pleasures.
ਮਨ ਵਿਚ ਅਤੇ ਮੂੰਹ ਨਾਲ ਆਖਦੇ ਹਨ ਉਹ ਬੜੇ ਚਾਉ ਤੇ ਰਲੀਆਂ ਮਾਣ ਗਿਆ ਹੈ। ਮਨਿ = ਮਨ ਵਿਚ। ਮੁਖਿ = ਮੂੰਹ ਨਾਲ। ਗੋਈਆ = ਆਖੀਆਂ। ਰਲੀ = ਰਲੀਆਂ।
ਨਾਨਕ ਸਚੇ ਨਾਮ ਬਿਨੁ ਸਿਰ ਖੁਰ ਪਤਿ ਪਾਟੀ ॥੨॥
O Nanak, without the True Name, his honor is torn away, from head to foot. ||2||
ਪਰ, ਹੇ ਨਾਨਕ! (ਲੋਕ ਜੋ ਚਾਹੇ ਆਖੇ) ਪਰਮਾਤਮਾ ਦੇ ਨਾਮ ਤੋਂ ਬਿਨਾ (ਲੋਕਾਂ ਵਲੋਂ ਹੋਈ ਹੋਈ) ਸਾਰੀ ਦੀ ਸਾਰੀ ਇੱਜ਼ਤ ਲੀਰਾਂ ਹੋ ਗਈ (ਸਮਝੋ) ॥੨॥ ਸਿਰ ਖੁਰ = ਸਿਰ ਤੋਂ ਪੈਰਾਂ ਤਕ, ਸਾਰੀ ਦੀ ਸਾਰੀ। ਪਤਿ = ਇੱਜ਼ਤ ॥੨॥