ਬਸੰਤੁ ਮਹਲਾ ੩ ॥
Basant, Third Mehl:
ਬਸੰਤ ਤੀਜੀ ਪਾਤਸ਼ਾਹੀ।
ਮਾਇਆ ਮੋਹੁ ਸਬਦਿ ਜਲਾਏ ॥
Attachment to Maya is burnt away by the Word of the Shabad.
ਜਿਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਮਾਇਆ ਦਾ ਮੋਹ ਸਾੜ ਦੇਂਦਾ ਹੈ, ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ।
ਮਨੁ ਤਨੁ ਹਰਿਆ ਸਤਿਗੁਰ ਭਾਏ ॥
The mind and body are rejuvenated by the Love of the True Guru.
ਗੁਰੂ ਦੇ ਪਿਆਰ ਦੀ ਬਰਕਤਿ ਨਾਲ ਉਸ ਦਾ ਮਨ ਉਸ ਦਾ ਤਨ ਆਤਮਕ ਜੀਵਨ ਨਾਲ ਭਰਪੂਰ ਹੋ ਜਾਂਦਾ ਹੈ। ਹਰਿਆ = ਆਤਮਕ ਜੀਵਨ ਨਾਲ ਭਰਪੂਰ। ਸਤਿਗੁਰ ਭਾਏ = ਸਤਿਗੁਰ ਭਾਇ, ਗੁਰੂ ਦੇ ਪਿਆਰ ਵਿਚ (ਟਿਕ ਕੇ)।
ਸਫਲਿਓੁ ਬਿਰਖੁ ਹਰਿ ਕੈ ਦੁਆਰਿ ॥
The tree bears fruit at the Lord's Door,
ਉਸ ਮਨੁੱਖ ਦਾ (ਸਰੀਰ-) ਰੁੱਖ ਸਫਲ ਹੋ ਜਾਂਦਾ ਹੈ, ਸਫਲਿਓ = ਫਲ ਦੇਣ ਵਾਲਾ। ਬਿਰਖੁ = ਰੁੱਖ। ਕੈ ਦੁਆਰਿ = ਦੇ ਦਰ ਤੇ।
ਸਾਚੀ ਬਾਣੀ ਨਾਮ ਪਿਆਰਿ ॥੧॥
in love with the True Bani of the Guru's Word, and the Naam, the Name of the Lord. ||1||
ਜਿਹੜਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਿਚ, ਹਰਿ-ਨਾਮ ਦੇ ਪਿਆਰ ਵਿਚ (ਟਿਕ ਕੇ ਸਦਾ) ਪਰਮਾਤਮਾ ਦੇ ਦਰ ਤੇ (ਪ੍ਰਭੂ-ਚਰਨਾਂ ਵਿਚ) ਟਿਕਿਆ ਰਹਿੰਦਾ ਹੈ ॥੧॥ ਸਾਚੀ ਬਾਣੀ = ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਿਚ। ਨਾਮ ਪਿਆਰਿ = ਹਰਿ-ਨਾਮ ਦੇ ਪਿਆਰ ਵਿਚ ॥੧॥
ਏ ਮਨ ਹਰਿਆ ਸਹਜ ਸੁਭਾਇ ॥
This mind is rejuvenated, with intuitive ease;
ਹੇ (ਮੇਰੇ) ਮਨ! ਆਤਮਕ ਅਡੋਲਤਾ ਦੇਣ ਵਾਲੇ (ਗੁਰ-) ਪਿਆਰ ਵਿਚ (ਟਿਕਿਆ ਰਹੁ। ਇਸ ਤਰ੍ਹਾਂ ਤੂੰ) ਆਤਮਕ ਜੀਵਨ ਦੀ ਤਰਾਵਤ ਨਾਲ ਭਰਪੂਰ ਹੋ ਜਾਇਂਗਾ। ਏ ਮਨ = ਹੇ ਮਨ! {ਸੰਬੋਧਨ}। ਸਹਜ ਸੁਭਾਇ = ਆਤਮਕ ਅਡੋਲਤਾ ਦੇਣ ਵਾਲੇ ਪ੍ਰਭੂ-ਪਿਆਰ ਵਿਚ।
ਸਚ ਫਲੁ ਲਾਗੈ ਸਤਿਗੁਰ ਭਾਇ ॥੧॥ ਰਹਾਉ ॥
loving the True Guru, it bears the fruit of truth. ||1||Pause||
ਹੇ ਮਨ! ਗੁਰੂ ਦੇ ਪਿਆਰ ਦੀ ਬਰਕਤਿ ਨਾਲ (ਸਰੀਰ-ਰੁੱਖ ਨੂੰ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਨਾਮ-ਫਲ ਲੱਗਦਾ ਹੈ ॥੧॥ ਰਹਾਉ ॥ ਸਚ ਫਲੁ = ਸਦਾ-ਥਿਰ ਪ੍ਰਭੂ ਦਾ ਨਾਮ-ਫਲ ॥੧॥ ਰਹਾਉ ॥
ਆਪੇ ਨੇੜੈ ਆਪੇ ਦੂਰਿ ॥
He Himself is near, and He Himself is far away.
(ਉਸ ਨੂੰ ਸਮਝ ਆ ਜਾਂਦੀ ਹੈ ਕਿ ਪ੍ਰਭੂ) ਆਪ ਹੀ (ਕਿਸੇ ਨੂੰ) ਨੇੜੇ (ਦਿੱਸ ਰਿਹਾ ਹੈ) ਆਪ ਹੀ (ਕਿਸੇ ਨੂੰ ਦੂਰ ਵੱਸਦਾ ਜਾਪਦਾ ਹੈ। ਆਪੇ = ਪ੍ਰਭੂ ਆਪ ਹੀ।
ਗੁਰ ਕੈ ਸਬਦਿ ਵੇਖੈ ਸਦ ਹਜੂਰਿ ॥
Through the Word of the Guru's Shabad, He is seen to be ever-present, close at hand.
ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਜਿਹੜਾ ਮਨੁੱਖ ਪਰਮਾਤਮਾ ਨੂੰ) ਸਦਾ ਆਪਣੇ ਅੰਗ-ਸੰਗ ਵੱਸਦਾ ਵੇਖਦਾ ਹੈ, ਕੈ ਸਬਦਿ = ਦੇ ਸ਼ਬਦ ਦੀ ਰਾਹੀਂ। ਸਦ = ਸਦਾ। ਹਜੂਰਿ = ਹਾਜ਼ਰ-ਨਾਜ਼ਰ, ਅੰਗ-ਸੰਗ।
ਛਾਵ ਘਣੀ ਫੂਲੀ ਬਨਰਾਇ ॥
The plants have blossomed forth, giving a dense shade.
(ਉਸ ਮਨੁੱਖ ਨੂੰ ਪਰਤੱਖ ਦਿੱਸਦਾ ਹੈ ਕਿ ਪਰਮਾਤਮਾ ਦੀ ਜੋਤਿ-ਅਗਨੀ ਨਾਲ ਹੀ) ਸਾਰੀ ਬਨਸਪਤੀ ਸੰਘਣੀ ਛਾਂ ਵਾਲੀ ਹੈ ਤੇ ਖਿੜੀ ਹੋਈ ਹੈ, ਘਣੀ = ਸੰਘਣੀ। ਫੂਲੀ = ਖਿੜੀ ਹੋਈ। ਬਨਰਾਇ = ਬਨਸਪਤੀ।
ਗੁਰਮੁਖਿ ਬਿਗਸੈ ਸਹਜਿ ਸੁਭਾਇ ॥੨॥
The Gurmukh blossoms forth, with intuitive ease. ||2||
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰਭੂ-ਪਿਆਰ ਵਿਚ ਜੁੜ ਕੇ (ਸਦਾ) ਆਨੰਦ-ਭਰਪੂਰ ਰਹਿੰਦਾ ਹੈ ॥੨॥ ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ। ਬਿਗਸੈ = ਖਿੜਦਾ ਹੈ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰਭੂ-ਪਿਆਰ ਵਿਚ ॥੨॥
ਅਨਦਿਨੁ ਕੀਰਤਨੁ ਕਰਹਿ ਦਿਨ ਰਾਤਿ ॥
Night and day, he sings the Kirtan of the Lord's Praises, day and night.
ਜਿਹੜੇ ਮਨੁੱਖ ਦਿਨ ਰਾਤ ਹਰ ਵੇਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦੇ ਹਨ, ਅਨਦਿਨੁ = ਹਰ ਰੋਜ਼, ਹਰ ਵੇਲੇ {अनुदिनां}। ਕਰਹਿ = ਕਰਦੇ ਹਨ {ਬਹੁ-ਬਚਨ}।
ਸਤਿਗੁਰਿ ਗਵਾਈ ਵਿਚਹੁ ਜੂਠਿ ਭਰਾਂਤਿ ॥
The True Guru drives out sin and doubt from within.
ਗੁਰੂ ਨੇ ਉਹਨਾਂ ਦੇ ਅੰਦਰੋਂ (ਮਾਇਆ ਦੀ ਖ਼ਾਤਰ) ਭਟਕਣਾ ਦੀ ਮੈਲ ਦੂਰ ਕਰ ਦਿੱਤੀ ਹੈ। ਸਤਿਗੁਰਿ = ਗੁਰੂ ਨੇ। ਜੂਠਿ ਭਰਾਂਤਿ = ਭਟਕਣਾ ਦੀ ਜੂਠ, ਭਟਕਣਾ ਦੀ ਮੈਲ।
ਪਰਪੰਚ ਵੇਖਿ ਰਹਿਆ ਵਿਸਮਾਦੁ ॥
Gazing upon the wonder of God's Creation, I am wonder-struck and amazed.
(ਜਿਸ ਮਨੁੱਖ ਨੂੰ ਨਾਮ ਦੀ ਦਾਤ ਮਿਲਦੀ ਹੈ ਉਹ ਮਨੁੱਖ ਪਰਮਾਤਮਾ ਦੀ ਰਚੀ ਇਸ) ਜਗਤ-ਖੇਡ ਨੂੰ ਵੇਖ ਕੇ 'ਵਾਹ ਵਾਹ' ਕਰ ਉੱਠਦਾ ਹੈ। ਪਰਪੰਚ = ਜਗਤ-ਖਿਲਾਰਾ। ਵਿਸਮਾਦੁ = ਹੈਰਾਨ।
ਗੁਰਮੁਖਿ ਪਾਈਐ ਨਾਮ ਪ੍ਰਸਾਦੁ ॥੩॥
The Gurmukh obtains the Naam, the Name of the Lord, by His Grace. ||3||
(ਪਰ) ਪਰਮਾਤਮਾ ਦੇ ਨਾਮ ਦੀ ਦਾਤ ਗੁਰੂ ਦੇ ਸਨਮੁਖ ਰਿਹਾਂ ਮਿਲਦੀ ਹੈ ॥੩॥ ਗੁਰਮੁਖਿ = ਗੁਰੂ ਦੇ ਸਨਮੁਖ ਹੋ ਕੇ। ਪ੍ਰਸਾਦੁ = ਖੈਰ, ਦਾਨ ॥੩॥
ਆਪੇ ਕਰਤਾ ਸਭਿ ਰਸ ਭੋਗ ॥
The Creator Himself enjoys all delights.
(ਪਰਮਾਤਮਾ ਸਭ ਥਾਈਂ ਵਿਆਪਕ ਹੋ ਕੇ) ਆਪ ਹੀ ਸਾਰੇ ਰਸ ਭੋਗ ਰਿਹਾ ਹੈ। ਆਪੇ = ਆਪ ਹੀ। ਸਭਿ = ਸਾਰੇ।
ਜੋ ਕਿਛੁ ਕਰੇ ਸੋਈ ਪਰੁ ਹੋਗ ॥
Whatever He does, surely comes to pass.
ਜੋ ਕੁਝ ਉਹ ਪ੍ਰਭੂ ਕਰਨਾ ਚਾਹੁੰਦਾ ਹੈ ਜ਼ਰੂਰ ਉਹੀ ਹੁੰਦਾ ਹੈ। ਪਰੁ ਹੋਗ = ਜ਼ਰੂਰ ਹੋਵੇਗਾ।
ਵਡਾ ਦਾਤਾ ਤਿਲੁ ਨ ਤਮਾਇ ॥
He is the Great Giver; He has no greed at all.
ਉਹ ਪਰਮਾਤਮਾ ਸਭ ਤੋਂ ਵੱਡਾ ਦਾਤਾ ਹੈ, ਉਸ ਨੂੰ ਆਪ ਨੂੰ ਰਤਾ ਭਰ ਭੀ ਕੋਈ ਲਾਲਚ ਨਹੀਂ ਹੈ। ਤਿਲੁ = ਰਤਾ ਭਰ ਭੀ। ਤਮਾਇ = ਲਾਲਚ।
ਨਾਨਕ ਮਿਲੀਐ ਸਬਦੁ ਕਮਾਇ ॥੪॥੬॥
O Nanak, living the Word of the Shabad, the mortal meets with God. ||4||6||
ਹੇ ਨਾਨਕ! ਗੁਰੂ ਦੇ ਸ਼ਬਦ ਨੂੰ ਆਪਣੇ ਜੀਵਨ ਵਿਚ ਢਾਲ ਕੇ (ਹੀ ਉਸ ਨੂੰ) ਮਿਲਿਆ ਜਾ ਸਕਦਾ ਹੈ ॥੪॥੬॥ ਸਬਦੁ ਕਮਾਇ = ਸ਼ਬਦ ਕਮਾ ਕੇ, ਗੁਰੂ ਦੇ ਸ਼ਬਦ ਅਨੁਸਾਰ ਤੁਰ ਕੇ ॥੪॥੬॥