ਸੇਵਕ ਕੀ ਮਨਸਾ ਪੂਰੀ ਭਈ ॥

The wishes of the Lord's servant are fulfilled.

(ਤਦੋਂ ਸੇਵਕ ਦੇ ਮਨ ਦੇ ਫੁਰਨੇ ਪੂਰਨ ਹੋ ਜਾਂਦੇ ਹਨ, ਭਾਵ, ਮਾਇਆ ਵਾਲੀ ਦੌੜ ਮੁੱਕ ਜਾਂਦੀ ਹੈ) ਮਨਸਾ = ਮਨ ਦੀ ਇੱਛਾ।

ਸਤਿਗੁਰ ਤੇ ਨਿਰਮਲ ਮਤਿ ਲਈ ॥

From the True Guru, the pure teachings are obtained.

(ਜਦੋਂ ਸੇਵਕ) ਆਪਣੇ ਗੁਰੂ ਤੋਂ ਉੱਤਮ ਸਿੱਖਿਆ ਲੈਂਦਾ ਹੈ। ਮਤਿ = ਸਿੱਖਿਆ।

ਜਨ ਕਉ ਪ੍ਰਭੁ ਹੋਇਓ ਦਇਆਲੁ ॥

Unto His humble servant, God has shown His kindness.

ਪ੍ਰਭੂ ਆਪਣੇ (ਅਜੇਹੇ) ਸੇਵਕ ਉਤੇ ਮੇਹਰ ਕਰਦਾ ਹੈ, ਜਨ ਕਉ = ਆਪਣੇ ਸੇਵਕ ਨੂੰ।

ਸੇਵਕੁ ਕੀਨੋ ਸਦਾ ਨਿਹਾਲੁ ॥

He has made His servant eternally happy.

ਤੇ, ਸੇਵਕ ਨੂੰ ਸਦਾ ਖਿੜੇ-ਮੱਥੇ ਰੱਖਦਾ ਹੈ। ਨਿਹਾਲੁ = ਪ੍ਰਸੰਨ, ਖ਼ੁਸ਼।

ਬੰਧਨ ਕਾਟਿ ਮੁਕਤਿ ਜਨੁ ਭਇਆ ॥

The bonds of His humble servant are cut away, and he is liberated.

ਸੇਵਕ (ਮਾਇਆ ਵਾਲੇ) ਜ਼ੰਜੀਰ ਤੋੜ ਕੇ ਖਲਾਸਾ ਹੋ ਜਾਂਦਾ ਹੈ,

ਜਨਮ ਮਰਨ ਦੂਖੁ ਭ੍ਰਮੁ ਗਇਆ ॥

The pains of birth and death, and doubt are gone.

ਉਸ ਦਾ ਜਨਮ ਮਰਨ (ਦੇ ਗੇੜ) ਦਾ ਦੁੱਖ ਤੇ ਸਹਸਾ ਮੁੱਕ ਜਾਂਦਾ ਹੈ। ਭ੍ਰਮੁ = ਭਰਮ, ਭੁਲੇਖਾ, ਸਹਸਾ।

ਇਛ ਪੁਨੀ ਸਰਧਾ ਸਭ ਪੂਰੀ ॥

Desires are satisfied, and faith is fully rewarded,

ਸੇਵਕ ਦੀ ਇੱਛਾ ਤੇ ਸਰਧਾ ਸਭ ਸਿਰੇ ਚੜ੍ਹ ਜਾਂਦੀ ਹੈ,

ਰਵਿ ਰਹਿਆ ਸਦ ਸੰਗਿ ਹਜੂਰੀ ॥

imbued forever with His all-pervading peace.

ਉਸ ਨੂੰ ਪ੍ਰਭੂ ਸਭ ਥਾਈਂ ਵਿਆਪਕ ਆਪਣੇ ਨਾਲ ਅੰਗ-ਸੰਗ ਦਿੱਸਦਾ ਹੈ। ਰਵਿ ਰਹਿਆ = ਸਭ ਥਾਈਂ ਮੌਜੂਦ। ਸਦ = ਸਦਾ। ਸੰਗਿ = ਨਾਲ। ਹਜੂਰੀ = ਅੰਗ-ਸੰਗ।

ਜਿਸ ਕਾ ਸਾ ਤਿਨਿ ਲੀਆ ਮਿਲਾਇ ॥

He is His - he merges in Union with Him.

ਜਿਸ ਮਾਲਕ ਦਾ ਉਹ ਸੇਵਕ ਬਣਦਾ ਹੈ, ਉਹ ਆਪਣੇ ਨਾਲ ਮਿਲਾ ਲੈਂਦਾ ਹੈ, ਸਾ = ਸੀ, ਬਣਿਆ। ਤਿਨਿ = ਉਸ ਪ੍ਰਭੂ ਨੇ।

ਨਾਨਕ ਭਗਤੀ ਨਾਮਿ ਸਮਾਇ ॥੩॥

Nanak is absorbed in devotional worship of the Naam. ||3||

ਹੇ ਨਾਨਕ! ਸੇਵਕ ਭਗਤੀ ਕਰ ਕੇ ਨਾਮ ਵਿਚ ਟਿਕਿਆ ਰਹਿੰਦਾ ਹੈ ॥੩॥