ਤਿਰਸਕਾਰ ਨਹ ਭਵੰਤਿ ਨਹ ਭਵੰਤਿ ਮਾਨ ਭੰਗਨਹ

They pay no attention to dishonor or disrespect.

ਉਹਨਾਂ (ਬੰਦਿਆਂ ਦੀ) ਦੀ ਕਦੇ ਨਿਰਾਦਰੀ ਨਹੀਂ ਹੋ ਸਕਦੀ, ਉਹਨਾਂ ਦਾ ਕਦੇ ਅਪਮਾਨ ਨਹੀਂ ਹੋ ਸਕਦਾ, ਤਿਰਸਕਾਰ = ਨਿਰਾਦਰੀ (तिरस्कारः)। ਭਵੰਤਿ = ਹੁੰਦਾ (भवति, भवनः, भवन्ति। भु = to become)। ਮਾਨ ਭੰਗਨਹ = ਨਿਰਾਦਰੀ, ਅਪਮਾਨ।

ਸੋਭਾ ਹੀਨ ਨਹ ਭਵੰਤਿ ਨਹ ਪੋਹੰਤਿ ਸੰਸਾਰ ਦੁਖਨਹ

They are not bothered by gossip; the miseries of the world do not touch them.

ਉਹਨਾਂ ਦੀ ਕਦੇ ਭੀ ਸੋਭਾ ਨਹੀਂ ਮਿਟਦੀ, ਅਤੇ ਉਹਨਾਂ ਨੂੰ ਸੰਸਾਰ ਦੇ ਦੁੱਖ ਪੋਹ ਨਹੀਂ ਸਕਦੇ, ਪੋਹੰਤਿ = (प्रभावयन्ति)।

ਗੋਬਿੰਦ ਨਾਮ ਜਪੰਤਿ ਮਿਲਿ ਸਾਧ ਸੰਗਹ ਨਾਨਕ ਸੇ ਪ੍ਰਾਣੀ ਸੁਖ ਬਾਸਨਹ ॥੨੮॥

Those who join the Saadh Sangat, the Company of the Holy, and chant the Name of the Lord of the Universe - O Nanak, those mortals abide in peace. ||28||

ਜਿਹੜੇ ਸਾਧ ਸੰਗਤ ਵਿਚ ਮਿਲ ਕੇ ਗੋਬਿੰਦ ਦਾ ਨਾਮ ਜਪਦੇ ਹਨ। ਹੇ ਨਾਨਕ! ਉਹ ਬੰਦੇ (ਸਦਾ) ਸੁਖੀ ਵਸਦੇ ਹਨ ॥੨੮॥ ਜਪੰਤਿ = (जपन्ति) ਜਪਦੇ ਹਨ। ਮਿਲਿ = ਮਿਲ ਕੇ। ਸੇ ਪ੍ਰਾਨੀ = ਉਹ ਬੰਦੇ ॥੨੮॥