ਬਸੰਤੁ ਮਹਲਾ ੧ ॥
Basant, First Mehl:
ਬਸੰਤ ਪਹਿਲੀ ਪਾਤਿਸ਼ਾਹੀ।
ਆਪੇ ਕੁਦਰਤਿ ਕਰੇ ਸਾਜਿ ॥
By His Creative Power, God fashioned the creation.
ਪ੍ਰਭੂ ਆਪ ਹੀ ਸਾਜ ਕੇ ਆਪਣੀ ਕੁਦਰਤਿ ਰਚਦਾ ਹੈ, ਸਾਜਿ = ਸਾਜ ਕੇ।
ਸਚੁ ਆਪਿ ਨਿਬੇੜੇ ਰਾਜੁ ਰਾਜਿ ॥
The King of kings Himself adminsters true justice.
(ਇਸ ਕੁਦਰਤਿ ਵਿਚ) ਆਪਣਾ ਹੁਕਮ ਚਲਾ ਕੇ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਹੀ (ਜੀਵਾਂ ਦੇ ਕੀਤੇ ਕਰਮਾਂ ਦੇ) ਫ਼ੈਸਲੇ ਕਰਦਾ ਹੈ। ਸਚੁ = ਸਦਾ-ਥਿਰ ਰਹਿਣ ਵਾਲਾ ਪ੍ਰਭੂ। ਨਿਬੇੜੇ = ਫ਼ੈਸਲੇ ਕਰਦਾ ਹੈ। ਰਾਜੁ = ਹੁਕਮ। ਰਾਜਿ = ਰਾਜ ਕੇ, ਵਰਤਾ ਕੇ, ਚਲਾ ਕੇ।
ਗੁਰਮਤਿ ਊਤਮ ਸੰਗਿ ਸਾਥਿ ॥
The most sublime Word of the Guru's Teachings is always with us.
ਜਿਨ੍ਹਾਂ ਨੂੰ ਗੁਰੂ ਦੀ ਸ੍ਰੇਸ਼ਟ ਮੱਤ ਪ੍ਰਾਪਤ ਹੁੰਦੀ ਹੈ, ਉਹਨਾਂ ਨੂੰ ਸਦਾ ਅੰਗ-ਸੰਗ ਦਿੱਸਦਾ ਹੈ। ਸੰਗਿ = ਸੰਗ ਵਿਚ। ਸਾਥਿ = ਨਾਲ।
ਹਰਿ ਨਾਮੁ ਰਸਾਇਣੁ ਸਹਜਿ ਆਥਿ ॥੧॥
The wealth of the Lord's Name, the source of nectar, is easily acquired. ||1||
ਸਭ ਤੋਂ ਸ੍ਰੇਸ਼ਟ ਨਾਮ-ਰਸ ਉਹਨਾਂ ਨੂੰ ਅਡੋਲ ਅਵਸਥਾ ਵਿਚ (ਟਿਕੇ ਰਹਿਣ ਕਰਕੇ ਮਿਲ ਜਾਂਦਾ) ਹੈ ॥੧॥ ਰਸਾਇਣੁ = ਰਸਾਂ ਦਾ ਘਰ। ਸਹਜਿ = ਸਹਜ ਵਿਚ, ਅਡੋਲ ਅਵਸਥਾ ਵਿਚ। ਆਥਿ = (ਮਿਲਦਾ) ਹੈ ॥੧॥
ਮਤ ਬਿਸਰਸਿ ਰੇ ਮਨ ਰਾਮ ਬੋਲਿ ॥
So chant the Name of the Lord; do not forget it, O my mind.
ਹੇ (ਮੇਰੇ) ਮਨ! ਪਰਮਾਤਮਾ ਦਾ ਨਾਮ ਬੋਲ। (ਵੇਖੀਂ) ਕਿਤੇ ਭੁਲਾ ਨਾ ਦੇਈਂ। ਮਤ ਬਿਸਰਸਿ = ਕਿਤੇ ਭੁਲਾ ਨ ਦੇਈਂ।
ਅਪਰੰਪਰੁ ਅਗਮ ਅਗੋਚਰੁ ਗੁਰਮੁਖਿ ਹਰਿ ਆਪਿ ਤੁਲਾਏ ਅਤੁਲੁ ਤੋਲਿ ॥੧॥ ਰਹਾਉ ॥
The Lord is Infinite, Inaccessible and Incomprehensible; His weight cannot be weighed, but He Himself allows the Gurmukh to weigh Him. ||1||Pause||
ਉਹ ਪਰਮਾਤਮਾ ਪਰੇ ਤੋਂ ਪਰੇ ਹੈ, ਅਪਹੁੰਚ ਹੈ, ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਉਹ ਤੋਲ ਵਿਚ ਅਤੁੱਲ ਹੈ (ਭਾਵ, ਉਸ ਦੇ ਗੁਣਾਂ ਦਾ ਅੰਦਾਜ਼ਾ ਨਹੀਂ ਲਾਇਆ ਜਾ ਸਕਦਾ)। ਪਰ ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ ਉਹਨਾਂ ਦੇ ਹਿਰਦੇ ਵਿਚ ਪ੍ਰਭੂ ਆਪ (ਆਪਣੇ ਗੁਣਾਂ ਨੂੰ) ਤੁਲਾਂਦਾ ਹੈ (ਆਪਣੀ ਸਿਫ਼ਤ-ਸਾਲਾਹ ਆਪ ਉਹਨਾਂ ਤੋਂ ਕਰਾਂਦਾ ਹੈ) ॥੧॥ ਰਹਾਉ ॥ ਅਪਰੰਪਰੁ = ਜੋ ਪਰੇ ਤੋਂ ਪਰੇ ਹੈ। ਅਗਮ = ਅਪਹੁੰਚ। ਅਗੋਚਰੁ = ਅ-ਗੋ-ਚਰੁ, ਜੋ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ। ਅਤੁਲੁ = ਜੋ ਤੋਲਿਆ ਨਾ ਜਾ ਸਕੇ। ਤੋਲਿ = ਤੋਲ ਵਿਚ ॥੧॥ ਰਹਾਉ ॥
ਗੁਰ ਚਰਨ ਸਰੇਵਹਿ ਗੁਰਸਿਖ ਤੋਰ ॥
Your GurSikhs serve at the Guru's Feet.
ਹੇ ਪ੍ਰਭੂ! ਜੇਹੜੇ ਗੁਰਸਿੱਖ ਗੁਰੂ ਦੇ ਚਰਨਾਂ ਦੀ ਸੇਵਾ ਕਰਦੇ ਹਨ, ਉਹ ਤੇਰੇ (ਸੇਵਕ) ਬਣ ਜਾਂਦੇ ਹਨ। ਤੋਰ = ਤੇਰੇ। ਸਰੇਵਹਿ = ਸੇਵਾ ਕਰਦੇ ਹਨ।
ਗੁਰ ਸੇਵ ਤਰੇ ਤਜਿ ਮੇਰ ਤੋਰ ॥
Serving the Guru, they are carried across; they have abandoned any distinction between 'mine' and 'yours'.
ਗੁਰੂ ਦੀ ਸੇਵਾ ਦੀ ਬਰਕਤਿ ਨਾਲ ਉਹ ਮੇਰ-ਤੇਰ ਤਿਆਗ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ। ਮੇਰ ਤੋਰ = ਮੇਰ-ਤੇਰ। ਤਜਿ = ਤਜ ਕੇ, ਛੱਡ ਕੇ।
ਨਰ ਨਿੰਦਕ ਲੋਭੀ ਮਨਿ ਕਠੋਰ ॥
The slanderous and greedy people are hard-hearted.
ਪਰ ਜੇਹੜੇ ਬੰਦੇ ਦੂਜਿਆਂ ਦੀ ਨਿੰਦਿਆ ਕਰਦੇ ਹਨ, ਮਾਇਆ ਦੇ ਲੋਭ ਵਿਚ ਫਸੇ ਰਹਿੰਦੇ ਹਨ ਤੇ ਮਨੋਂ ਕਠੋਰ ਹਨ, ਮਨਿ = ਮਨ ਵਿਚ।
ਗੁਰ ਸੇਵ ਨ ਭਾਈ ਸਿ ਚੋਰ ਚੋਰ ॥੨॥
Those who do not love to serve the Guru are the most thieving of thieves. ||2||
(ਜਿਨ੍ਹਾਂ ਦੇ ਮਨ ਦੂਜਿਆਂ ਦੇ ਦੁੱਖ ਵੇਖ ਕੇ ਦ੍ਰਵਦੇ ਨਹੀਂ ਹਨ) ਉਹਨਾਂ ਨੂੰ ਗੁਰੂ ਦੀ ਦੱਸੀ ਸੇਵਾ ਚੰਗੀ ਨਹੀਂ ਲੱਗਦੀ ਉਹ ਮਹਾਂ ਚੋਰ ਹਨ (ਉਹਨਾਂ ਦਾ ਜੀਵਨ ਚੋਰਾਂ ਦੇ ਜੀਵਨ ਵਰਗਾ ਹੈ) ॥੨॥ ਨ ਭਾਈ = ਚੰਗੀ ਨਾ ਲੱਗੀ। ਸਿ = ਉਹ ਬੰਦੇ। ਚੋਰ ਚੋਰ = ਵੱਡੇ ਚੋਰ ॥੨॥
ਗੁਰੁ ਤੁਠਾ ਬਖਸੇ ਭਗਤਿ ਭਾਉ ॥
When the Guru is pleased, He blesses the mortals with loving devotional worship of the Lord.
ਜਿਨ੍ਹਾਂ ਉਤੇ ਗੁਰੂ ਪ੍ਰਸੰਨ ਹੁੰਦਾ ਹੈ ਉਹਨਾਂ ਨੂੰ ਉਹ ਪ੍ਰਭੂ ਦੀ ਭਗਤੀ ਤੇ ਪਿਆਰ ਬਖ਼ਸ਼ਦਾ ਹੈ। ਤੁਠਾ = ਪ੍ਰਸੰਨ ਹੋਇਆ। ਭਾਉ = ਪ੍ਰੇਮ।
ਗੁਰਿ ਤੁਠੈ ਪਾਈਐ ਹਰਿ ਮਹਲਿ ਠਾਉ ॥
When the Guru is pleased, the mortal obtains a place in the Mansion of the Lord's Presence.
ਗੁਰੂ ਦੇ ਪ੍ਰਸੰਨ ਹੋਇਆਂ ਹੀ ਪ੍ਰਭੂ ਦੇ ਦਰ ਤੇ ਥਾਂ ਮਿਲਦਾ ਹੈ। ਗੁਰਿ ਤੁਠੈ = ਜੇ ਗੁਰੂ ਪ੍ਰਸੰਨ ਹੋ ਜਾਏ। ਮਹਲਿ = ਮਹਲ ਵਿਚ।
ਪਰਹਰਿ ਨਿੰਦਾ ਹਰਿ ਭਗਤਿ ਜਾਗੁ ॥
So renounce slander, and awaken in devotional worship of the Lord.
ਉਹ ਪਰਾਈ ਨਿੰਦਾ ਤਿਆਗ ਕੇ ਪ੍ਰਭੂ ਦੀ ਭਗਤੀ ਵਿਚ ਸਾਵਧਾਨਤਾ ਹਾਸਲ ਕਰਦੇ ਹਨ। ਪਰਹਰਿ = ਤਿਆਗ ਕੇ। ਜਾਗੁ = ਸੁਚੇਤ ਹੋ।
ਹਰਿ ਭਗਤਿ ਸੁਹਾਵੀ ਕਰਮਿ ਭਾਗੁ ॥੩॥
Devotion to the Lord is wonderful; it comes through good karma and destiny. ||3||
(ਪ੍ਰਭੂ ਦੀ) ਮੇਹਰ ਨਾਲ ਪ੍ਰਭੂ ਦੀ ਸੁਹਾਵਣੀ ਭਗਤੀ (ਉਹਨਾਂ ਦੇ ਜੀਵਨ ਦਾ) ਹਿੱਸਾ ਬਣ ਜਾਂਦੀ ਹੈ ॥੩॥ ਕਰਮਿ = ਮੇਹਰ ਨਾਲ। ਭਾਗੁ = ਹਿੱਸਾ ॥੩॥
ਗੁਰੁ ਮੇਲਿ ਮਿਲਾਵੈ ਕਰੇ ਦਾਤਿ ॥
The Guru unites in union with the Lord, and grants the gift of the Name.
ਗੁਰੂ ਜਿਨ੍ਹਾਂ ਨੂੰ ਸੰਗਤ ਵਿਚ ਮਿਲਾਂਦਾ ਹੈ ਜਿਨ੍ਹਾਂ ਨੂੰ (ਨਾਮ ਦੀ) ਦਾਤ ਦੇਂਦਾ ਹੈ, ਮੇਲਿ = (ਪ੍ਰਭੂ ਦੇ) ਮੇਲ ਵਿਚ।
ਗੁਰਸਿਖ ਪਿਆਰੇ ਦਿਨਸੁ ਰਾਤਿ ॥
The Guru loves His Sikhs, day and night.
ਉਹ ਪਿਆਰੇ ਗੁਰਸਿੱਖ ਦਿਨ ਰਾਤ (ਨਾਮ ਦੀ ਦਾਤ ਸਾਂਭ ਰੱਖਦੇ ਹਨ)।
ਫਲੁ ਨਾਮੁ ਪਰਾਪਤਿ ਗੁਰੁ ਤੁਸਿ ਦੇਇ ॥
They obtain the fruit of the Naam, when the Guru's favor is bestowed.
ਜਿਨ੍ਹਾਂ ਨੂੰ ਗੁਰੂ ਪ੍ਰਸੰਨ ਹੋ ਕੇ ਨਾਮ ਬਖ਼ਸ਼ਦਾ ਹੈ ਉਹਨਾਂ ਨੂੰ ਪ੍ਰਭੂ ਦਾ ਨਾਮ ਜੋ ਇਨਸਾਨੀ ਜ਼ਿੰਦਗੀ ਦਾ ਅਸਲ ਮਨੋਰਥ ਹੈ, ਮਿਲ ਜਾਂਦਾ ਹੈ। ਤੁਸਿ = ਤ੍ਰੁੱਠ ਕੇ, ਪ੍ਰਸੰਨ ਹੋ ਕੇ। ਦੇਇ = ਦੇਂਦਾ ਹੈ।
ਕਹੁ ਨਾਨਕ ਪਾਵਹਿ ਵਿਰਲੇ ਕੇਇ ॥੪॥੭॥
Says Nanak, those who receive it are very rare indeed. ||4||7||
(ਪਰ) ਨਾਨਕ ਆਖਦਾ ਹੈ- ਇਹ ਨਾਮ ਦੀ ਦਾਤ ਕੋਈ ਵਿਰਲੇ ਭਾਗਾਂ ਵਾਲੇ ਬੰਦੇ ਹੀ ਪ੍ਰਾਪਤ ਕਰਦੇ ਹਨ ॥੪॥੭॥ ਪਾਵਹਿ = ਪ੍ਰਾਪਤ ਕਰਦੇ ਹਨ। ਕੇਇ = ਕੋਈ ਕੋਈ ॥੪॥੭॥