ਸਲੋਕ ਮਃ

Salok, Fourth Mehl:

ਸਲੋਕ ਚੌਥੀ ਪਾਤਿਸ਼ਾਹੀ।

ਹਉ ਢੂੰਢੇਂਦੀ ਸਜਣਾ ਸਜਣੁ ਮੈਡੈ ਨਾਲਿ

I was seeking, searching for my Friend, but my Friend is right here with me.

(ਹੇ ਸਹੇਲੀਏ!) ਮੈਂ ਸੱਜਣ (ਪ੍ਰਭੂ) ਨੂੰ (ਬਾਹਰ) ਢੂੰਢ ਰਹੀ ਸਾਂ (ਪਰ ਗੁਰੂ ਤੋਂ ਸਮਝ ਆਈ ਹੈ ਕਿ ਉਹ) ਸੱਜਣ (ਪ੍ਰਭੂ ਤਾਂ) ਮੇਰੇ ਨਾਲ ਹੀ ਹੈ (ਮੇਰੇ ਅੰਦਰ ਹੀ ਵੱਸਦਾ ਹੈ)। ਹਉ = ਹਉਂ, ਮੈਂ।

ਜਨ ਨਾਨਕ ਅਲਖੁ ਲਖੀਐ ਗੁਰਮੁਖਿ ਦੇਹਿ ਦਿਖਾਲਿ ॥੧॥

O servant Nanak, the Unseen is not seen, but the Gurmukh is given to see Him. ||1||

ਹੇ ਦਾਸ ਨਾਨਕ! ਉਹ ਪ੍ਰਭੂ ਅਲੱਖ ਹੈ ਉਸ ਦਾ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ। ਗੁਰੂ ਦੇ ਸਨਮੁਖ ਰਹਿਣ ਵਾਲੇ (ਸੰਤ ਜਨ ਉਸ ਦਾ) ਦਰਸਨ ਕਰਾ ਦੇਂਦੇ ਹਨ ॥੧॥ ਅਲਖੁ = ਜਿਸ ਦਾ ਸਹੀ ਸਰੂਪ ਬਿਆਨ ਨ ਕੀਤਾ ਜਾ ਸਕੇ। ਨ ਲਖੀਐ = ਬਿਆਨ ਨਹੀਂ ਕੀਤਾ ਜਾ ਸਕਦਾ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦੇ। ਦੇਹਿ ਦਿਖਾਲਿ = ਦਰਸ਼ਨ ਕਰਾ ਦੇਂਦੇ ਹਨ ॥੧॥