ਜਿਹ ਮੁਖ ਬੇਦੁ ਗਾਇਤ੍ਰੀ ਨਿਕਸੈ ਸੋ ਕਿਉ ਬ੍ਰਹਮਨੁ ਬਿਸਰੁ ਕਰੈ

O Brahmin, how can you forget the One, from whose mouth the Vedas and the Gayitri prayer issured forth?

ਬ੍ਰਾਹਮਣ ਉਸ ਪ੍ਰਭੂ ਨੂੰ ਕਿਉਂ ਵਿਸਾਰਦਾ ਹੈ, ਜਿਸ ਦੇ ਮੂੰਹ ਵਿਚੋਂ ਵੇਦ ਤੇ ਗਾਇਤ੍ਰੀ (ਆਦਿਕ) ਨਿਕਲੇ (ਮੰਨਦਾ) ਹੈ? ਜਿਹ ਮੁਖ = ਜਿਸ ਪਰਮਾਤਮਾ ਦੇ ਮੂੰਹ ਵਿਚੋਂ। ਨਿਕਸੈ = ਨਿਕਲਦਾ ਹੈ। ਬਿਸਰੁ ਕਰੈ = ਵਿਸਾਰਦਾ ਹੈ।

ਜਾ ਕੈ ਪਾਇ ਜਗਤੁ ਸਭੁ ਲਾਗੈ ਸੋ ਕਿਉ ਪੰਡਿਤੁ ਹਰਿ ਕਹੈ ॥੧॥

The whole world falls at His feet; why don't you chant the Name of that Lord, O Pandit? ||1||

ਪੰਡਿਤ ਉਸ ਪਰਮਾਤਮਾ ਨੂੰ ਕਿਉਂ ਨਹੀਂ ਸਿਮਰਦਾ, ਜਿਸ ਦੇ ਚਰਨਾਂ ਤੇ ਸਾਰਾ ਸੰਸਾਰ ਪੈਂਦਾ ਹੈ? ॥੧॥ ਜਾ ਕੈ ਜਾਇ = ਜਿਸ ਦੇ ਪੈਰ ਉੱਤੇ, ਜਿਸ ਦੀ ਪੈਰੀਂ ॥੧॥

ਕਾਹੇ ਮੇਰੇ ਬਾਮੑਨ ਹਰਿ ਕਹਹਿ

Why, O my Brahmin, do you not chant the Lord's Name?

ਹੇ ਮੇਰੇ ਬ੍ਰਾਹਮਣ! ਤੂੰ ਪਰਮਾਤਮਾ ਦਾ ਨਾਮ ਕਿਉਂ ਨਹੀਂ ਸਿਮਰਦਾ? ਬਾਮ੍ਹ੍ਹਨ = ਹੇ ਬ੍ਰਾਹਮਣ! {ਨੋਟ: ਪਹਿਲੀ ਤੁਕ ਵਿਚ ਲਫ਼ਜ਼ 'ਬ੍ਰਹਮਨ' ਕਰਤਾ ਕਾਰਕ ਇਕ-ਵਚਨ ਹੈ, 'ਰਹਾਉ' ਵਿਚ ਲਫ਼ਜ਼ 'ਬਾਮ੍ਹ੍ਹਨ' ਸੰਬੋਧਨ ਇਕ-ਵਚਨ ਹੈ)।

ਰਾਮੁ ਬੋਲਹਿ ਪਾਡੇ ਦੋਜਕੁ ਭਰਹਿ ॥੧॥ ਰਹਾਉ

If you don't chant the Lord's Name, O Pandit, you will only suffer in hell. ||1||Pause||

ਹੇ ਪੰਡਿਤ! ਤੂੰ ਰਾਮ ਨਹੀਂ ਬੋਲਦਾ, ਤੇ ਦੋਜਕ (ਦਾ ਦੁੱਖ) ਸਹਾਰ ਰਿਹਾ ਹੈਂ ॥੧॥ ਰਹਾਉ ॥

ਆਪਨ ਊਚ ਨੀਚ ਘਰਿ ਭੋਜਨੁ ਹਠੇ ਕਰਮ ਕਰਿ ਉਦਰੁ ਭਰਹਿ

You think that you are high, but you take food from the houses of the lowly; you fill up your belly by forcibly practicing your rituals.

ਹੇ ਬ੍ਰਾਹਮਣ! ਤੂੰ ਆਪਣੇ ਆਪ ਨੂੰ ਉੱਚੀ ਕੁਲ ਦਾ (ਸਮਝਦਾ ਹੈਂ), ਪਰ ਭੋਜਨ ਪਾਂਦਾ ਹੈਂ (ਆਪਣੇ ਤੋਂ) ਨੀਵੀਂ ਕੁਲ ਵਾਲਿਆਂ ਦੇ ਘਰ ਵਿਚ। ਤੂੰ ਹਠ ਵਾਲੇ ਕਰਮ ਕਰ ਕੇ (ਤੇ ਲੋਕਾਂ ਨੂੰ ਵਿਖਾ ਵਿਖਾ ਕੇ) ਆਪਣਾ ਪੇਟ ਪਾਲਦਾ ਹੈਂ। ਉਦਰੁ = ਪੇਟ।

ਚਉਦਸ ਅਮਾਵਸ ਰਚਿ ਰਚਿ ਮਾਂਗਹਿ ਕਰ ਦੀਪਕੁ ਲੈ ਕੂਪਿ ਪਰਹਿ ॥੨॥

On the fourteenth day, and the night of the new moon, you go out begging; even though you hold the lamp in your hands, still, you fall into the pit. ||2||

ਚੌਦੇਂ ਤੇ ਮੱਸਿਆ (ਆਦਿਕ ਥਿੱਤਾਂ ਬਨਾਵਟੀ) ਥਾਪ ਥਾਪ ਕੇ ਤੂੰ (ਜਜਮਾਨਾਂ ਪਾਸੋਂ) ਮੰਗਦਾ ਹੈਂ; ਤੂੰ (ਆਪਣੇ ਆਪ ਨੂੰ ਵਿਦਵਾਨ ਸਮਝਦਾ ਹੈਂ ਪਰ ਇਹ ਵਿੱਦਿਆ-ਰੂਪ) ਦੀਵਾ ਹੱਥਾਂ ਉੱਤੇ ਰੱਖ ਕੇ ਖੂਹ ਵਿਚ ਡਿੱਗ ਰਿਹਾ ਹੈਂ ॥੨॥ ਰਚਿ ਰਚਿ = (ਬਨਾਉਟੀ) ਬਣਾ ਬਣਾ ਕੇ। ਕਰ ਦੀਪਕੁ = ਹੱਥਾਂ ਉੱਤੇ ਦੀਵਾ। ਕੂਪਿ = ਖੂਹ ਵਿਚ ॥੨॥

ਤੂੰ ਬ੍ਰਹਮਨੁ ਮੈ ਕਾਸੀਕ ਜੁਲਹਾ ਮੁਹਿ ਤੋਹਿ ਬਰਾਬਰੀ ਕੈਸੇ ਕੈ ਬਨਹਿ

You are a Brahmin, and I am only a weaver from Benares. How can I compare to you?

ਤੂੰ (ਆਪਣੇ ਆਪ ਨੂੰ ਉੱਚੀ ਕੁਲ ਦਾ) ਬ੍ਰਹਮਣ (ਸਮਝਦਾ ਹੈਂ), ਮੈਂ (ਤੇਰੀਆਂ ਨਜ਼ਰਾਂ ਵਿਚ) ਕਾਸ਼ੀ ਦਾ (ਗ਼ਰੀਬ) ਜੁਲਾਹ ਹਾਂ। ਸੋ, ਮੇਰੀ ਤੇਰੀ ਬਰਾਬਰੀ ਕਿਵੇਂ ਹੋ ਸਕਦੀ ਹੈ? (ਭਾਵ, ਤੂੰ ਮੇਰੀ ਗੱਲ ਆਪਣੇ ਮਾਣ ਵਿਚ ਗਹੁ ਨਾਲ ਸੁਣਨ ਨੂੰ ਤਿਆਰ ਨਹੀਂ ਹੋ ਸਕਦਾ)। ਕਾਸੀਕ = ਕਾਸ਼ੀ ਦਾ।

ਹਮਰੇ ਰਾਮ ਨਾਮ ਕਹਿ ਉਬਰੇ ਬੇਦ ਭਰੋਸੇ ਪਾਂਡੇ ਡੂਬਿ ਮਰਹਿ ॥੩॥੫॥

Chanting the Lord's Name, I have been saved; relying on the Vedas, O Brahmin, you shall drown and die. ||3||5||

ਪਰ ਅਸੀਂ (ਜੁਲਾਹੇ ਤਾਂ) ਪਰਮਾਤਮਾ ਦਾ ਨਾਮ ਸਿਮਰ ਕੇ (ਸੰਸਾਰ-ਸਮੁੰਦਰ ਤੋਂ) ਬਚ ਰਹੇ ਹਾਂ, ਤੇ ਤੁਸੀਂ, ਹੇ ਪਾਂਡੇ! ਵੇਦਾਂ ਦੇ (ਦੱਸੇ ਕਰਮ-ਕਾਂਡ ਦੇ) ਭਰੋਸੇ ਰਹਿ ਕੇ ਹੀ ਡੁੱਬ ਕੇ ਮਰ ਰਹੇ ਹੋ ॥੩॥੫॥ ਉਬਰੇ = (ਸੰਸਾਰ-ਸਮੁੰਦਰ ਤੋਂ) ਬਚ ਗਏ ॥੩॥੫॥