ਕਬੀਰ ਰਾਮ ਰਤਨੁ ਮੁਖੁ ਕੋਥਰੀ ਪਾਰਖ ਆਗੈ ਖੋਲਿ

Kabeer, the Lord's Name is the jewel, and the mouth is the purse; open this purse to the Appraiser.

ਹੇ ਕਬੀਰ! ਪਰਮਾਤਮਾ ਦਾ ਨਾਮ (ਦੁਨੀਆ ਵਿਚ) ਸਭ ਤੋਂ ਕੀਮਤੀ ਪਦਾਰਥ ਹੈ, (ਇਸ ਪਦਾਰਥ ਨੂੰ ਸਾਂਭ ਕੇ ਰੱਖਣ ਵਾਸਤੇ) ਆਪਣੇ ਮੂੰਹ ਨੂੰ ਗੁੱਥੀ ਬਣਾ ਤੇ ਇਸ ਰਤਨ ਦੀ ਕਦਰ-ਕੀਮਤ ਜਾਣਨ ਵਾਲੇ ਕਿਸੇ ਗੁਰਮੁਖਿ ਦੇ ਅੱਗੇ ਹੀ ਮੂੰਹ ਖੋਲ੍ਹਣਾ (ਭਾਵ, ਸਤਸੰਗ ਵਿਚ ਪ੍ਰਭੂ-ਨਾਮ ਦੀ ਸਿਫ਼ਤ-ਸਾਲਾਹ ਕਰ)। ਕੋਥਰੀ = ਗੁੱਥੀ, ਬਟੂਆ। ਪਾਰਖ = ਪਰਖ ਕਰਨ ਵਾਲਾ, ਕਦਰ-ਕੀਮਤ ਜਾਨਣ ਵਾਲਾ।

ਕੋਈ ਆਇ ਮਿਲੈਗੋ ਗਾਹਕੀ ਲੇਗੋ ਮਹਗੇ ਮੋਲਿ ॥੨੨੫॥

If a buyer can be found, it will go for a high price. ||225||

ਜਦੋਂ ਨਾਮ-ਰਤਨ ਦੀ ਕਦਰ ਜਾਨਣ ਵਾਲਾ ਕੋਈ ਗਾਹਕ ਸਤਸੰਗ ਵਿਚ ਆ ਅੱਪੜਦਾ ਹੈ ਤਾਂ ਉਹ ਆਪਣਾ ਮਨ ਗੁਰੂ ਦੇ ਹਵਾਲੇ ਕਰ ਕੇ ਨਾਮ ਰਤਨ ਨੂੰ ਖ਼ਰੀਦਦਾ ਹੈ ॥੨੨੫॥ ਗਾਹਕੀ = ਨਾਮ ਰਤਨ ਨੂੰ ਖ਼ਰੀਦਣ ਵਾਲਾ। ਮਹਗੇ ਮੋਲਿ = ਤਕੜੀ ਕੀਮਤ ਦੇ ਕੇ (ਨੋਟ: ਇਸ ਕਾਇਆਂ-ਜੰਗਲ ਵਿਚ ਮਨ ਮਸਤੇ ਹੋਏ ਹਾਥੀ ਵਾਂਗ ਆਜ਼ਾਦ ਫਿਰਦਾ ਹੈ। ਕੀਹ ਪਸ਼ੂ = ਪੰਛੀ ਤੇ ਕੀਹ ਮਨੁੱਖ, ਆਪਣੀ ਆਜ਼ਾਦੀ ਹੱਥੋਂ ਦੇਣੀ ਹਰੇਕ ਵਾਸਤੇ ਸਭ ਤੋਂ ਵੱਡੀ ਕੁਰਬਾਨੀ ਹੈ; ਮਨ ਦੀ ਇਸ ਸੁਤੰਤ੍ਰਤਾ ਦੇ ਵੱਟੇ ਕੋਈ ਚੀਜ਼ ਮੁੱਲ ਲੈਣੀ ਮਹਿੰਗੀ ਤੋਂ ਮਹਿੰਗੀ ਕੀਮਤ ਦੇਣੀ ਹੈ), ਮਨ ਹਵਾਲੇ ਕਰ ਕੇ ॥੨੨੫॥