ਸਿਰੀਰਾਗੁ ਮਹਲਾ

Siree Raag, First Mehl:

ਸਿਰੀ ਰਾਗ, ਪਹਿਲੀ ਪਾਤਸ਼ਾਹੀ।

ਭਰਮੇ ਭਾਹਿ ਵਿਝਵੈ ਜੇ ਭਵੈ ਦਿਸੰਤਰ ਦੇਸੁ

The fire of doubt is not extinguished, even by wandering through foreign lands and countries.

(ਗੁਰੂ ਦੀ ਸਰਨ ਛੱਡ ਕੇ) ਜੇ ਮਨੁੱਖ (ਸੰਨਿਆਸ-ਭੇਖ ਧਾਰ ਕੇ) ਦੇਸ ਦੇਸ ਵਿਚ ਭੌਂਦਾ ਫਿਰੇ, (ਥਾਂ ਥਾਂ) ਭੌਣ ਨਾਲ (ਤ੍ਰਿਸ਼ਨਾ ਦੀ) ਅੱਗ ਬੁੱਝ ਨਹੀਂ ਸਕਦੀ। ਭਰਮੈ = ਭੌਣ ਨਾਲ। ਭਾਹਿ = ਅੱਗ। ਵਿਝਵੈ = ਬੁੱਝਦੀ। ਦੇਸੁ ਦਿਸੰਤਰ = ਦੇਸੁ ਦੇਸ ਅੰਤਰ = ਹੋਰ ਹੋਰ ਦੇਸ।

ਅੰਤਰਿ ਮੈਲੁ ਉਤਰੈ ਧ੍ਰਿਗੁ ਜੀਵਣੁ ਧ੍ਰਿਗੁ ਵੇਸੁ

If inner filth is not removed, one's life is cursed, and one's clothes are cursed.

ਅੰਦਰੋਂ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ, ਅਜੇਹਾ ਜੀਵਨ ਫਿਟਕਾਰ-ਜੋਗ ਹੀ ਰਹਿੰਦਾ ਹੈ, ਅਜੇਹਾ ਭੇਖ ਫਿਟਕਾਰ ਹੀ ਖਾਂਦਾ ਹੈ। ਅੰਤਰਿ = ਅੰਦਰਲੀ। ਧ੍ਰਿਗੁ = ਫਿਟਕਾਰ-ਯੋਗ। ਵੇਸੁ = ਭੇਖ, ਤਿਆਗ ਵਾਲਾ ਲਿਬਾਸ।

ਹੋਰੁ ਕਿਤੈ ਭਗਤਿ ਹੋਵਈ ਬਿਨੁ ਸਤਿਗੁਰ ਕੇ ਉਪਦੇਸ ॥੧॥

There is no other way to perform devotional worship, except through the Teachings of the True Guru. ||1||

(ਇਹ ਗੱਲ ਪੱਕ ਜਾਣ ਕਿ) ਸਤਿਗੁਰੂ ਦੀ ਸਿੱਖਿਆ ਗ੍ਰਹਿਣ ਕਰਨ ਤੋਂ ਬਿਨਾ ਹੋਰ ਕਿਸੇ ਥਾਂ ਭੀ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ (ਤੇ ਭਗਤੀ ਤੋਂ ਬਿਨਾ ਤ੍ਰਿਸ਼ਨਾ ਨਹੀਂ ਮੁੱਕਦੀ) ॥੧॥ ਹੋਰੁ ਕਿਤੈ = ਕਿਸੇ ਹੋਰ ਥਾਂ॥੧॥

ਮਨ ਰੇ ਗੁਰਮੁਖਿ ਅਗਨਿ ਨਿਵਾਰਿ

O mind, become Gurmukh, and extinguish the fire within.

ਹੇ ਮਨ! ਗੁਰੂ ਦੀ ਸਰਨ ਪੈ ਕੇ (ਤ੍ਰਿਸ਼ਨਾ ਦੀ) ਅੱਗ ਦੂਰ ਕਰ ਸਕੀਦੀ ਹੈ। ਗੁਰਮੁਖਿ = ਗੁਰੂ ਦੇ ਸਨਮੁਖ ਹੋ ਕੇ। ਨਿਵਾਰਿ = ਦੂਰ ਕਰ।

ਗੁਰ ਕਾ ਕਹਿਆ ਮਨਿ ਵਸੈ ਹਉਮੈ ਤ੍ਰਿਸਨਾ ਮਾਰਿ ॥੧॥ ਰਹਾਉ

Let the Words of the Guru abide within your mind; let egotism and desires die. ||1||Pause||

ਜਦੋਂ ਗੁਰੂ ਦਾ ਦੱਸਿਆ ਹੋਇਆ ਉਪਦੇਸ਼ ਮਨ ਵਿਚ ਟਿਕ ਜਾਏ, ਤਾਂ ਮੈਂ ਵੱਡਾ ਹੋ ਜਾਵਾਂ, ਮੈਂ ਵੱਡਾ ਹੋ ਜਾਵਾਂ, ਇਹ ਲਾਲਚ ਮੁਕਾ ਲਈਦਾ ਹੈ ॥੧॥ ਰਹਾਉ ॥ ਕਹਿਆ = ਆਖਿਆ ਹੋਇਆ ਬਚਨ। ਮਨਿ = ਮਨ ਵਿਚ। ਹਉਮੈ = ਹਉਮੈਂ, ਮੈਂ ਵੱਡਾ ਬਣ ਜਾਵਾਂ॥੧॥ਰਹਾਉ॥

ਮਨੁ ਮਾਣਕੁ ਨਿਰਮੋਲੁ ਹੈ ਰਾਮ ਨਾਮਿ ਪਤਿ ਪਾਇ

The jewel of the mind is priceless; through the Name of the Lord, honor is obtained.

ਪਰਮਾਤਮਾ ਦੇ ਨਾਮ ਵਿਚ ਜੁੜ ਕੇ ਇਹ ਮਨ ਵਡ-ਮੁੱਲਾ ਮੋਤੀ ਬਣ ਜਾਂਦਾ ਹੈ, (ਹਰ ਥਾਂ) ਇੱਜ਼ਤ ਪਾਂਦਾ ਹੈ। ਮਾਣਕੁ = ਮੋਤੀ। ਨਾਮਿ = ਨਾਮ ਵਿਚ (ਜੁੜਿਆਂ)। ਪਤਿ = ਇੱਜ਼ਤ।

ਮਿਲਿ ਸਤਸੰਗਤਿ ਹਰਿ ਪਾਈਐ ਗੁਰਮੁਖਿ ਹਰਿ ਲਿਵ ਲਾਇ

Join the Sat Sangat, the True Congregation, and find the Lord. The Gurmukh embraces love for the Lord.

(ਪਰ) ਪਰਮਾਤਮਾ ਦਾ ਨਾਮ ਸਾਧ ਸੰਗਤਿ ਵਿਚ ਮਿਲ ਕੇ ਹੀ ਪ੍ਰਾਪਤ ਹੁੰਦਾ ਹੈ, ਗੁਰੂ ਦੀ ਸਰਨ ਪਿਆਂ ਹੀ ਪਰਮਾਤਮਾ (ਦੇ ਚਰਨਾਂ) ਵਿਚ ਸੁਰਤ ਜੁੜਦੀ ਹੈ।

ਆਪੁ ਗਇਆ ਸੁਖੁ ਪਾਇਆ ਮਿਲਿ ਸਲਲੈ ਸਲਲ ਸਮਾਇ ॥੨॥

Give up your selfishness, and you shall find peace; like water mingling with water, you shall merge in absorption. ||2||

(ਪ੍ਰਭੂ-ਚਰਨਾਂ ਵਿਚ ਸੁਰਤ ਟਿਕਿਆਂ ਮਨੁੱਖ ਦੇ ਅੰਦਰੋਂ) ਆਪਾ-ਭਾਵ ਦੂਰ ਹੋ ਜਾਂਦਾ ਹੈ, ਆਤਮਕ ਅਨੰਦ ਮਿਲਦਾ ਹੈ (ਪਰਮਾਤਮਾ ਨਾਲ ਮਨੁੱਖ ਇਉਂ ਇਕ-ਮਿਕ ਹੋ ਜਾਂਦਾ ਹੈ) ਜਿਵੇਂ ਪਾਣੀ ਨਾਲ ਪਾਣੀ ਮਿਲ ਕੇ ਇਕ-ਰੂਪ ਹੋ ਜਾਂਦਾ ਹੈ ॥੨॥ ਮਿਲਿ = ਮਿਲ ਕੇ। ਆਪੁ = ਆਪਾ-ਭਾਵ, ਸੁਆਰਥ। ਸਲਲ = ਪਾਣੀ॥੨॥

ਜਿਨਿ ਹਰਿ ਹਰਿ ਨਾਮੁ ਚੇਤਿਓ ਸੁ ਅਉਗੁਣਿ ਆਵੈ ਜਾਇ

Those who have not contemplated the Name of the Lord, Har, Har, are unworthy; they come and go in reincarnation.

ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਨਹੀਂ ਸਿਮਰਿਆ, ਉਹ ਵਿਕਾਰੀ ਜੀਵਨ ਵਿਚ ਰਹਿ ਕੇ ਜੰਮਦਾ ਮਰਦਾ ਹੈ। ਜਿਨਿ = ਜਿਸ (ਮਨੁੱਖ) ਨੇ। ਸੁ = ਉਹ (ਮਨੁੱਖ)। ਅਉਗੁਣਿ = ਔਗੁਣ ਵਿਚ (ਟਿਕਿਆ ਰਹਿ ਕੇ)। ਆਵੈ ਜਾਇ = ਜੰਮਦਾ ਮਰਦਾ ਹੈ।

ਜਿਸੁ ਸਤਗੁਰੁ ਪੁਰਖੁ ਭੇਟਿਓ ਸੁ ਭਉਜਲਿ ਪਚੈ ਪਚਾਇ

One who has not met with the True Guru, the Primal Being, is bothered and bewildered in the terrifying world-ocean.

ਜਿਸ ਮਨੁੱਖ ਨੂੰ ਸਤਿਗੁਰੂ ਨਹੀਂ ਮਿਲਿਆ ਉਹ ਸੰਸਾਰ-ਸਮੁੰਦਰ (ਦੇ ਵਿਕਾਰਾਂ) ਵਿਚ ਹੀ ਖ਼ੁਆਰ ਹੁੰਦਾ ਰਹਿੰਦਾ ਹੈ। ਜਿਸੁ = ਜਿਸ (ਮਨੁੱਖ) ਨੂੰ। ਭੇਟਿਓ = ਮਿਲਿਆ। ਭਉਜਲਿ = ਭਉਜਲ ਵਿਚ, ਸੰਸਾਰ-ਸਮੁੰਦਰ ਵਿਚ। ਪਚੈ ਪਚਾਇ = ਨਿੱਤ ਖ਼ੁਆਰ ਹੁੰਦਾ ਰਹਿੰਦਾ ਹੈ।

ਇਹੁ ਮਾਣਕੁ ਜੀਉ ਨਿਰਮੋਲੁ ਹੈ ਇਉ ਕਉਡੀ ਬਦਲੈ ਜਾਇ ॥੩॥

This jewel of the soul is priceless, and yet it is being squandered like this, in exchange for a mere shell. ||3||

(ਪ੍ਰਭੂ ਦੀ ਅੰਸ) ਇਹ ਜਿੰਦ ਵਡ-ਮੁੱਲਾ ਮੋਤੀ ਹੈ, (ਪਰ) ਇਸ ਤਰ੍ਹਾਂ (ਵਿਕਾਰਾਂ ਵਿਚ ਖਚਿਤ ਹੋ ਕੇ) ਕਉਡੀ ਦੇ ਵੱਟੇ ਜ਼ਾਇਆ ਹੋ ਜਾਂਦਾ ਹੈ ॥੩॥

ਜਿੰਨਾ ਸਤਗੁਰੁ ਰਸਿ ਮਿਲੈ ਸੇ ਪੂਰੇ ਪੁਰਖ ਸੁਜਾਣ

Those who joyfully meet with the True Guru are perfectly fulfilled and wise.

ਜਿਨ੍ਹਾਂ ਮਨੁੱਖਾਂ ਨੂੰ ਪ੍ਰੇਮ ਦੇ ਕਾਰਨ ਸਤਿਗੁਰੂ ਮਿਲਦਾ ਹੈ, ਉਹ ਪੂਰੇ (ਭਾਂਡੇ) ਹਨ, ਉਹ ਸਿਆਣੇ ਹਨ। ਰਸਿ = ਪ੍ਰੇਮ ਨਾਲ। ਸੁਜਾਣ = ਸਿਆਣੇ। ਸੇ = ਉਹ ਬੰਦੇ।

ਗੁਰ ਮਿਲਿ ਭਉਜਲੁ ਲੰਘੀਐ ਦਰਗਹ ਪਤਿ ਪਰਵਾਣੁ

Meeting with the Guru, they cross over the terrifying world-ocean. In the Court of the Lord, they are honored and approved.

(ਕਿਉਂਕਿ) ਗੁਰੂ ਨੂੰ ਮਿਲ ਕੇ ਹੀ ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ, ਪ੍ਰਭੂ ਦੀ ਹਜ਼ੂਰੀ ਵਿਚ ਇੱਜ਼ਤ ਮਿਲਦੀ ਹੈ, ਕਬੂਲ ਹੋਵੀਦਾ ਹੈ। ਗੁਰ ਮਿਲਿ = ਗੁਰੂ ਨੂੰ ਮਿਲ ਕੇ।

ਨਾਨਕ ਤੇ ਮੁਖ ਉਜਲੇ ਧੁਨਿ ਉਪਜੈ ਸਬਦੁ ਨੀਸਾਣੁ ॥੪॥੨੨॥

O Nanak, their faces are radiant; the Music of the Shabad, the Word of God, wells up within them. ||4||22||

ਹੇ ਨਾਨਕ! ਉਹ ਬੰਦੇ ਉੱਜਲ-ਮੁੱਖ (ਸੁਰਖ਼ਰੂ) ਹਨ, ਜਿਨ੍ਹਾਂ ਦੇ ਅੰਦਰ ਗੁਰੂ ਦਾ ਸ਼ਬਦ-ਵਾਜਾ ਵੱਜਦਾ ਹੈ (ਭਾਵ, ਗੁਰੂ ਦਾ ਸ਼ਬਦ ਆਪਣਾ ਪੂਰਾ ਪ੍ਰਭਾਵ ਪਾਈ ਰੱਖਦਾ ਹੈ), (ਸਿਮਰਨ ਦੀ) ਲਹਰ ਉੱਠੀ ਰਹਿੰਦੀ ਹੈ ॥੪॥੨੨॥ ਤੇ = ਉਹ (ਬਹੁ-ਵਚਨ)। ਧੁਨਿ = ਆਵਾਜ਼, ਗੂੰਜ, ਲਹਰ। ਨੀਸਾਣੁ = ਧੌਂਸਾ॥੪॥