ਮਾਰੂ ਮਹਲਾ ੫ ਘਰੁ ੪ ਅਸਟਪਦੀਆ ॥
Maaroo, Fifth Mehl, Fourth House, Ashtpadheeyaa:
ਰਾਗ ਮਾਰੂ, ਘਰ ੪ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਚਾਦਨਾ ਚਾਦਨੁ ਆਂਗਨਿ ਪ੍ਰਭ ਜੀਉ ਅੰਤਰਿ ਚਾਦਨਾ ॥੧॥
Moonlight, moonlight - in the courtyard of the mind, let the moonlight of God shine down. ||1||
(ਲੋਕ ਖ਼ੁਸ਼ੀ ਆਦਿਕ ਦੇ ਮੌਕੇ ਤੇ ਘਰਾਂ ਵਿਚ ਦੀਵੇ ਆਦਿਕ ਬਾਲ ਕੇ ਚਾਨਣ ਕਰਦੇ ਹਨ, ਪਰ ਮਨੁੱਖ ਦੇ) ਹਿਰਦੇ ਵਿਚ ਪਰਮਾਤਮਾ ਦੇ ਨਾਮ ਦਾ ਚਾਨਣ ਹੋ ਜਾਣਾ-ਇਹ ਵਿਹੜੇ ਵਿਚ ਹੋਰ ਸਭ ਚਾਨਣਾਂ ਨਾਲੋਂ ਵਧੀਆ ਚਾਨਣ ਹੈ ॥੧॥ ਚਾਦਨਾ ਚਾਦਨੁ = ਚਾਨਣਾਂ ਵਿਚੋਂ ਚਾਨਣ। ਆਂਗਨਿ = ਵਿਹੜੇ ਵਿਚ। ਪ੍ਰਭ ਜੀਉ ਚਾਦਨਾ = ਪ੍ਰਭੂ ਜੀ ਦੇ ਨਾਮ ਦਾ ਚਾਨਣ। ਅੰਤਰਿ = ਅੰਦਰ, ਹਿਰਦੇ ਵਿਚ ॥੧॥
ਆਰਾਧਨਾ ਅਰਾਧਨੁ ਨੀਕਾ ਹਰਿ ਹਰਿ ਨਾਮੁ ਅਰਾਧਨਾ ॥੨॥
Meditation, meditation - sublime is meditation on the Name of the Lord, Har, Har. ||2||
ਸਦਾ ਪਰਮਾਤਮਾ ਦਾ ਹੀ ਨਾਮ ਸਿਮਰਨਾ-ਇਹ ਹੋਰ ਸਾਰੇ ਸਿਮਰਨਾਂ ਨਾਲੋਂ ਸੋਹਣਾ ਸਿਮਰਨ ਹੈ ॥੨॥ ਨੀਕਾ = {नक्त} ਸੋਹਣਾ, ਚੰਗਾ। ਆਰਾਧਨਾ ਅਰਾਧਨੁ = ਸਿਮਰਨਾਂ ਵਿਚੋਂ ਸਿਮਰਨ ॥੨॥
ਤਿਆਗਨਾ ਤਿਆਗਨੁ ਨੀਕਾ ਕਾਮੁ ਕ੍ਰੋਧੁ ਲੋਭੁ ਤਿਆਗਨਾ ॥੩॥
Renunciation, renunciation - noble is the renunciation of sexual desire, anger and greed. ||3||
(ਮਾਇਆ ਦੇ ਮੋਹ ਵਿਚੋਂ ਨਿਕਲਣ ਲਈ ਲੋਕ ਗ੍ਰਿਹਸਤ ਤਿਆਗ ਜਾਂਦੇ ਹਨ, ਪਰ) ਕਾਮ ਕ੍ਰੋਧ ਲੋਭ (ਆਦਿਕ ਵਿਕਾਰਾਂ ਨੂੰ ਹਿਰਦੇ ਵਿਚੋਂ) ਤਿਆਗ ਦੇਣਾ-ਇਹ ਹੋਰ ਸਾਰੇ ਤਿਆਗਾਂ ਨਾਲੋਂ ਸ੍ਰੇਸ਼ਟ ਤਿਆਗ ਹੈ ॥੩॥ ਤਿਆਗਨਾ = ਛਡ ਦੇਣਾ ॥੩॥
ਮਾਗਨਾ ਮਾਗਨੁ ਨੀਕਾ ਹਰਿ ਜਸੁ ਗੁਰ ਤੇ ਮਾਗਨਾ ॥੪॥
Begging, begging - it is noble to beg for the Lord's Praise from the Guru. ||4||
ਗੁਰੂ ਪਾਸੋਂ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਖ਼ੈਰ ਮੰਗਣਾ-ਇਹ ਹੋਰ ਸਾਰੀਆਂ ਮੰਗਾਂ ਨਾਲੋਂ ਵਧੀਆ ਮੰਗ ਹੈ ॥੪॥ ਮਾਗਨਾ ਮਾਗਨੁ = ਮੰਗਣ ਵਿਚੋਂ ਮੰਗਣ। ਗੁਰ ਤੇ = ਗੁਰੂ ਪਾਸੋਂ ॥੪॥
ਜਾਗਨਾ ਜਾਗਨੁ ਨੀਕਾ ਹਰਿ ਕੀਰਤਨ ਮਹਿ ਜਾਗਨਾ ॥੫॥
Vigils, vigils - sublime is the vigil spent singing the Kirtan of the Lord's Praises. ||5||
(ਦੇਵੀ ਆਦਿਕ ਦੀ ਪੂਜਾ ਵਾਸਤੇ ਲੋਕ ਜਾਗਰੇ ਕਰਦੇ ਹਨ, ਪਰ) ਪਰਮਾਤਮਾ ਦੀ ਸਿਫ਼ਤ-ਸਾਲਾਹ ਵਿਚ ਜਾਗਣਾ-ਇਹ ਹੋਰ ਜਾਗਰਿਆਂ ਨਾਲੋਂ ਉੱਤਮ ਜਾਗਰਾ ਹੈ ॥੫॥ ਹਰਿ ਕੀਰਤਨ ਮਹਿ = ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨ ਵਿਚ ॥੫॥
ਲਾਗਨਾ ਲਾਗਨੁ ਨੀਕਾ ਗੁਰ ਚਰਣੀ ਮਨੁ ਲਾਗਨਾ ॥੬॥
Attachment, attachment - sublime is the attachment of the mind to the Guru's Feet. ||6||
ਗੁਰੂ ਦੇ ਚਰਨਾਂ ਵਿਚ ਮਨ ਦਾ ਪਿਆਰ ਬਣ ਜਾਣਾ-ਇਹ ਹੋਰ ਸਾਰੀਆਂ ਲਗਨਾਂ ਨਾਲੋਂ ਵਧੀਆ ਲਗਨ ਹੈ ॥੬॥ ਲਾਗਨਾ ਲਾਗਨੁ ਨੀਕਾ = ਹੋਰ ਹੋਰ ਪਿਆਰ ਬਣਨ ਨਾਲੋਂ ਸੋਹਣਾ ਪਿਆਰ ॥੬॥
ਇਹ ਬਿਧਿ ਤਿਸਹਿ ਪਰਾਪਤੇ ਜਾ ਕੈ ਮਸਤਕਿ ਭਾਗਨਾ ॥੭॥
He alone is blessed with this way of life, upon whose forehead such destiny is recorded. ||7||
ਪਰ, ਇਹ ਜੁਗਤਿ ਉਸੇ ਹੀ ਮਨੁੱਖ ਨੂੰ ਪ੍ਰਾਪਤ ਹੁੰਦੀ ਹੈ, ਜਿਸ ਦੇ ਮੱਥੇ ਉੱਤੇ ਭਾਗ ਜਾਗ ਪੈਣ ॥੭॥ ਇਹ ਬਿਧਿ = ਇਹ ਜੁਗਤਿ। ਤਿਸਹਿ = {ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਲਫ਼ਜ਼ 'ਤਿਸੁ' ਦਾ (ੁ) ਉਡ ਗਿਆ ਹੈ}। ਜਾ ਕੈ ਮਸਤਕਿ = ਜਿਸ (ਮਨੁੱਖ) ਦੇ ਮੱਥੇ ਉੱਤੇ ॥੭॥
ਕਹੁ ਨਾਨਕ ਤਿਸੁ ਸਭੁ ਕਿਛੁ ਨੀਕਾ ਜੋ ਪ੍ਰਭ ਕੀ ਸਰਨਾਗਨਾ ॥੮॥੧॥੪॥
Says Nanak, everything is sublime and noble, for one who enters the Sanctuary of God. ||8||1||4||
ਨਾਨਕ ਆਖਦਾ ਹੈ- ਜਿਹੜਾ ਮਨੁੱਖ ਪਰਮਾਤਮਾ ਦੀ ਸਰਨ ਵਿਚ ਆ ਜਾਂਦਾ ਹੈ, ਉਸ ਨੂੰ ਹਰੇਕ ਸੋਹਣਾ ਗੁਣ ਪ੍ਰਾਪਤ ਹੋ ਜਾਂਦਾ ਹੈ ॥੮॥੧॥੪॥ ਨਾਨਕ = ਹੇ ਨਾਨਕ! ਸਰਨਾਗਨਾ = ਸਰਣ ਆ ਜਾਂਦਾ ਹੈ ॥੮॥੧॥੪॥