ਇਹੁ ਮਨੁ ਨਿਹਚਲੁ ਹਿਰਦੈ ਵਸੀਅਲੇ ਗੁਰਮੁਖਿ ਮੂਲੁ ਪਛਾਣਿ ਰਹੈ ॥
When the mind becomes steady and stable, it abides in the heart, and then the Gurmukh realizes the root, the source of all.
ਜਦੋਂ ਮਨੁੱਖ ਗੁਰੂ ਦੇ ਹੁਕਮ ਤੇ ਤੁਰ ਕੇ (ਜਗਤ ਦੇ) ਮੂਲ-(ਪ੍ਰਭੂ) ਨੂੰ ਪਛਾਣਦਾ ਹੈ (ਪ੍ਰਭੂ ਨਾਲ ਸਾਂਝ ਪਾਂਦਾ ਹੈ), ਤਾਂ ਇਹ ਮਨ ਅਡੋਲ ਹੋ ਕੇ ਹਿਰਦੇ ਵਿਚ ਟਿਕਦਾ ਹੈ। ਨਿਹਚਲੁ = ਅਡੋਲ ਹੋ ਕੇ (ਭਾਵ, ਭਟਕਣੋਂ ਹਟ ਕੇ)। ਹਿਰਦੈ = ਹਿਰਦੇ ਵਿਚ।
ਨਾਭਿ ਪਵਨੁ ਘਰਿ ਆਸਣਿ ਬੈਸੈ ਗੁਰਮੁਖਿ ਖੋਜਤ ਤਤੁ ਲਹੈ ॥
The breath is seated in the home of the navel; the Gurmukh searches, and finds the essence of reality.
ਪ੍ਰਾਣ (ਭਾਵ, ਸੁਆਸ) ਨਾਭੀ-ਰੂਪ ਘਰ ਵਿਚ ਆਸਣ ਤੇ ਬੈਠਦਾ ਹੈ (ਭਾਵ, ਪ੍ਰਾਣਾਂ ਦਾ ਆਰੰਭ ਨਾਭੀ ਤੋਂ ਹੁੰਦਾ ਹੈ), ਗੁਰੂ ਦੀ ਰਾਹੀਂ ਖੋਜ ਕਰ ਕੇ ਮਨੁੱਖ ਅਸਲੀਅਤ ਲੱਭਦਾ ਹੈ। ਆਸਣਿ = ਆਸਣ ਉੱਤੇ। ਬੈਸੈ = ਬੈਠਦਾ ਹੈ।
ਸੁ ਸਬਦੁ ਨਿਰੰਤਰਿ ਨਿਜ ਘਰਿ ਆਛੈ ਤ੍ਰਿਭਵਣ ਜੋਤਿ ਸੁ ਸਬਦਿ ਲਹੈ ॥
This Shabad permeates the nucleus of the self, deep within, in its own home; the Light of this Shabad pervades the three worlds.
ਉਹ ਸ਼ਬਦ (ਜੋ 'ਦੁਤਰ ਸਾਗਰ' ਤੋਂ ਤਾਰਦਾ ਹੈ) ਇਕ-ਰਸ ਆਪਣੇ ਅਸਲ ਘਰ ਵਿਚ (ਭਾਵ, ਸੁੰਨ ਪ੍ਰਭੂ ਵਿਚ) ਟਿਕਦਾ ਹੈ, ਮਨੁੱਖ ਉਸ ਸ਼ਬਦ ਦੀ ਰਾਹੀਂ (ਹੀ) ਤ੍ਰਿਲੋਕੀ ਵਿਚ ਵਿਆਪਕ ਪ੍ਰਭੂ ਦੀ ਜੋਤਿ ਨੂੰ ਲੱਭਦਾ ਹੈ। ਨਿਜ ਘਰਿ = ਆਪਣੇ ਅਸਲ ਘਰ ਵਿਚ। ਆਛੈ = ਹੈ।
ਖਾਵੈ ਦੂਖ ਭੂਖ ਸਾਚੇ ਕੀ ਸਾਚੇ ਹੀ ਤ੍ਰਿਪਤਾਸਿ ਰਹੈ ॥
Hunger for the True Lord shall consume your pain, and through the True Lord, you shall be satisfied.
(ਜਿਉਂ ਜਿਉਂ) ਸੱਚੇ ਪ੍ਰਭੂ ਨੂੰ ਮਿਲਣ ਦੀ ਤਾਂਘ ਵਧਦੀ ਹੈ (ਤਿਉਂ ਤਿਉਂ) ਮਨੁੱਖ ਦੁੱਖਾਂ ਨੂੰ ਮੁਕਾ ਲੈਂਦਾ ਹੈ; ਸੱਚੇ ਪ੍ਰਭੂ ਵਿਚ ਹੀ ਤ੍ਰਿਪਤ ਰਹਿੰਦਾ ਹੈ।
ਅਨਹਦ ਬਾਣੀ ਗੁਰਮੁਖਿ ਜਾਣੀ ਬਿਰਲੋ ਕੋ ਅਰਥਾਵੈ ॥
The Gurmukh knows the unstruck sound current of the Bani; how rare are those who understand.
ਇਕ-ਰਸ ਵਿਆਪਕ ਰੱਬੀ ਜੀਵਨ-ਰੌ ਨੂੰ ਕਿਸੇ ਵਿਰਲੇ ਗੁਰਮੁਖ ਨੇ ਜਾਣਿਆ ਹੈ ਕਿਸੇ ਵਿਰਲੇ ਨੇ ਇਹ ਰਾਜ਼ ਸਮਝਿਆ ਹੈ। ਅਰਥਾਵੈ = ਅਰਥ ਸਮਝਦਾ ਹੈ, ਅਸਲੀਅਤ ਸਮਝਦਾ ਹੈ।
ਨਾਨਕੁ ਆਖੈ ਸਚੁ ਸੁਭਾਖੈ ਸਚਿ ਰਪੈ ਰੰਗੁ ਕਬਹੂ ਨ ਜਾਵੈ ॥੬੫॥
Says Nanak, one who speaks the Truth is dyed in the color of Truth, which will never fade away. ||65||
ਨਾਨਕ ਆਖਦਾ ਹੈ (ਜਿਸ ਨੇ ਸਮਝਿਆ ਹੈ) ਉਹ ਸੱਚੇ ਪ੍ਰਭੂ ਨੂੰ ਸਿਮਰਦਾ ਹੈ, ਸੱਚੇ ਵਿਚ ਰੰਗਿਆ ਰਹਿੰਦਾ ਹੈ, ਉਸ ਦਾ ਇਹ ਰੰਗ ਕਦੇ ਉਤਰਦਾ ਨਹੀਂ ॥੬੫॥ ਸਚਿ = ਸੱਚ ਵਿਚ। ਰਪੈ = ਰੰਗਿਆ ਜਾਂਦਾ ਹੈ ॥੬੫॥
ਜਾ ਇਹੁ ਹਿਰਦਾ ਦੇਹ ਨ ਹੋਤੀ ਤਉ ਮਨੁ ਕੈਠੈ ਰਹਤਾ ॥
"When this heart and body did not exist, where did the mind reside?
(ਪ੍ਰਸ਼ਨ:) ਜਦੋਂ ਨਾਹ ਇਹ ਹਿਰਦਾ ਸੀ ਨਾਹ ਇਹ ਸਰੀਰ ਸੀ, ਤਦੋਂ ਮਨ (ਚੇਤਨ ਸੱਤਾ) ਕਿੱਥੇ ਰਹਿੰਦਾ ਸੀ? ਦੇਹ = ਸਰੀਰ। ਮਨੁ = ਚੇਤਨ ਸੱਤਾ। ਕੈਠੈ = ਕਿਹ ਠਾਂ? ਕਿਸ ਥਾਂ ਤੇ?
ਨਾਭਿ ਕਮਲ ਅਸਥੰਭੁ ਨ ਹੋਤੋ ਤਾ ਪਵਨੁ ਕਵਨ ਘਰਿ ਸਹਤਾ ॥
When there was no support of the navel lotus, then in which home did the breath reside?
ਜਦੋਂ ਨਾਭੀ ਦੇ ਚੱਕਰ ਦੀ ਥੰਮ੍ਹੀ ਨਹੀਂ ਸੀ ਤਾਂ ਪ੍ਰਾਣ (ਸੁਆਸ) ਕਿਸ ਘਰ ਵਿਚ ਆਸਰਾ ਲੈਂਦਾ ਸੀ? ਅਸਥੰਭੁ = ਥੰਮ੍ਹੀ, ਸਹਾਰਾ {स्तम्भ}। ਪਵਨੁ = ਪ੍ਰਾਣ, ਸੁਆਸ। ਸਹਤਾ = ਆਸਰਾ ਲੈਂਦਾ ਸੀ।
ਰੂਪੁ ਨ ਹੋਤੋ ਰੇਖ ਨ ਕਾਈ ਤਾ ਸਬਦਿ ਕਹਾ ਲਿਵ ਲਾਈ ॥
When there was no form or shape, then how could anyone lovingly focus on the Shabad?
ਜਦੋਂ ਕੋਈ ਰੂਪ ਰੇਖ ਨਹੀਂ ਸੀ ਤਦੋਂ ਸ਼ਬਦ ਨੇ ਕਿਥੇ ਲਿਵ ਲਾਈ ਹੋਈ ਸੀ? ਸਬਦਿ = ਸ਼ਬਦ ਨੇ।
ਰਕਤੁ ਬਿੰਦੁ ਕੀ ਮੜੀ ਨ ਹੋਤੀ ਮਿਤਿ ਕੀਮਤਿ ਨਹੀ ਪਾਈ ॥
When there was no dungeon formed from egg and sperm, who could measure the Lord's value and extent?
ਜਦੋਂ (ਮਾਂ ਦੀ) ਰੱਤ ਤੇ (ਪਿਤਾ ਦੇ) ਬੀਰਜ ਤੋਂ ਬਣਿਆ ਇਹ ਸਰੀਰ ਨਹੀਂ ਸੀ ਤਦੋਂ ਜਿਸ ਪ੍ਰਭੂ ਦਾ ਅੰਦਾਜ਼ਾ ਤੇ ਮੁੱਲ ਨਹੀਂ ਪੈ ਸਕਦਾ ਉਸ ਵਿਚ ਲਿਵ ਕਿਵੇਂ ਇਹ ਮਨ ਲਾਂਦਾ ਸੀ? ਰਕਤੁ = ਰੁੱਤ। ਬਿੰਦੁ = ਬੀਰਜ। ਮੜੀ = ਸਰੀਰ। ਮਿਤਿ = ਅੰਦਾਜ਼ਾ।
ਵਰਨੁ ਭੇਖੁ ਅਸਰੂਪੁ ਨ ਜਾਪੀ ਕਿਉ ਕਰਿ ਜਾਪਸਿ ਸਾਚਾ ॥
When color, dress and form could not be seen, how could the True Lord be known?"
ਜਿਸ ਪ੍ਰਭੂ ਦਾ ਰੰਗ ਭੇਖ ਤੇ ਸਰੂਪ ਨਹੀਂ ਦਿੱਸਦਾ, ਉਹ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਕਿਵੇਂ ਲਖਿਆ ਜਾਂਦਾ ਹੈ? ਅਸਰੂਪੁ = ਸ੍ਵਰੂਪੁ, ਸਰੂਪ।
ਨਾਨਕ ਨਾਮਿ ਰਤੇ ਬੈਰਾਗੀ ਇਬ ਤਬ ਸਾਚੋ ਸਾਚਾ ॥੬੬॥
O Nanak, those who are attuned to the Naam, the Name of the Lord, are detached. Then and now, they see the Truest of the True. ||66||
(ਉੱਤਰ:) ਹੇ ਨਾਨਕ! ਪ੍ਰਭੂ ਦੇ ਨਾਮ ਵਿਚ ਰੱਤੇ ਹੋਏ ਵੈਰਾਗਵਾਨ ਨੂੰ ਹਰ ਵੇਲੇ ਸੱਚਾ ਪ੍ਰਭੂ ਹੀ (ਮੌਜੂਦ) ਪ੍ਰਤੀਤ ਹੁੰਦਾ ਹੈ ॥੬੬॥ ਇਬ = ਹੁਣ ਜਦੋਂ ਸਰੀਰ ਮੌਜੂਦ ਹੈ। ਤਬ = ਤਦੋਂ ਜਦੋਂ ਸਰੀਰ ਨਹੀਂ ਸੀ ॥੬੬॥
ਹਿਰਦਾ ਦੇਹ ਨ ਹੋਤੀ ਅਉਧੂ ਤਉ ਮਨੁ ਸੁੰਨਿ ਰਹੈ ਬੈਰਾਗੀ ॥
When the heart and the body did not exist, O hermit, then the mind resided in the absolute, detached Lord.
(ਉੱਤਰ:) ਹੇ ਜੋਗੀ! ਜਦੋਂ ਨਾਹ ਹਿਰਦਾ ਸੀ ਨਾਹ ਸਰੀਰ ਸੀ, ਤਦੋਂ ਵੈਰਾਗੀ ਮਨ ਨਿਰਗੁਣ ਪ੍ਰਭੂ ਵਿਚ ਟਿਕਿਆ ਹੋਇਆ ਸੀ। ਅਉਧੂ = ਹੇ ਜੋਗੀ! ਸੁੰਨਿ = ਅਫੁਰ ਪ੍ਰਭੂ ਵਿਚ।
ਨਾਭਿ ਕਮਲੁ ਅਸਥੰਭੁ ਨ ਹੋਤੋ ਤਾ ਨਿਜ ਘਰਿ ਬਸਤਉ ਪਵਨੁ ਅਨਰਾਗੀ ॥
When there was no support of the lotus of the navel, the breath remained in its own home, attuned to the Lord's Love.
ਜਦੋਂ ਨਾਭੀ-ਚੱਕਰ-ਰੂਪ ਥੰਮੀ ਨਹੀਂ ਸੀ ਤਦੋਂ ਪ੍ਰਾਣ (ਪ੍ਰਭੂ ਦਾ) ਪ੍ਰੇਮੀ ਹੋ ਕੇ ਆਪਣੇ ਅਸਲ ਘਰ (ਪ੍ਰਭੂ) ਵਿਚ ਵੱਸਦਾ ਸੀ। ਅਨਰਾਗੀ = ਪ੍ਰੇਮੀ ਹੋ ਕੇ।
ਰੂਪੁ ਨ ਰੇਖਿਆ ਜਾਤਿ ਨ ਹੋਤੀ ਤਉ ਅਕੁਲੀਣਿ ਰਹਤਉ ਸਬਦੁ ਸੁ ਸਾਰੁ ॥
When there was no form or shape or social class, then the Shabad, in its essence, resided in the unmanifest Lord.
ਜਦੋਂ (ਜਗਤ ਦਾ) ਕੋਈ ਰੂਪ ਰੇਖ ਨਹੀਂ ਸੀ ਤਦੋਂ ਉਹ ਸ੍ਰੇਸ਼ਟ ਸ਼ਬਦ (ਜੋ "ਦੁਤਰ ਸਾਗਰ" ਤੋਂ ਤਾਰਦਾ ਹੈ) ਕੁਲ-ਰਹਿਤ ਪ੍ਰਭੂ ਵਿਚ ਰਹਿੰਦਾ ਸੀ; ਜਾਤਿ = ਹੋਂਦ, ਉਤਪੱਤੀ। ਅਕੁਲੀਣਿ = ਅਕੁਲੀਣ ਵਿਚ, ਕੁਲ-ਰਹਿਤ ਪ੍ਰਭੂ ਵਿਚ।
ਗਉਨੁ ਗਗਨੁ ਜਬ ਤਬਹਿ ਨ ਹੋਤਉ ਤ੍ਰਿਭਵਣ ਜੋਤਿ ਆਪੇ ਨਿਰੰਕਾਰੁ ॥
When the world and the sky did not even exist, the Light of the Formless Lord filled the three worlds.
ਜਦੋਂ ਜਗਤ ਦੀ ਹਸਤੀ ਨਹੀਂ ਸੀ, ਅਕਾਸ਼ ਨਹੀਂ ਸੀ, ਤਦੋਂ ਆਕਾਰ-ਰਹਿਤ ਤ੍ਰਿਭਵਣੀ ਜੋਤਿ (ਭਾਵ, ਹੁਣ ਤ੍ਰਿਲੋਕੀ ਵਿਚ ਵਿਆਪਕ ਹੋਣ ਵਾਲੀ ਜੋਤਿ) ਆਪ ਹੀ ਆਪ ਸੀ। ਗਉਨੁ = ਗਵਨੁ, ਗਮਨ, ਚਾਲ, ਜਗਤ ਦੀ ਚਾਲ, ਜਗਤ ਦੀ ਹੋਂਦ। ਗਗਨੁ = ਅਕਾਸ਼।
ਵਰਨੁ ਭੇਖੁ ਅਸਰੂਪੁ ਸੁ ਏਕੋ ਏਕੋ ਸਬਦੁ ਵਿਡਾਣੀ ॥
Color, dress and form were contained in the One Lord; the Shabad was contained in the One, Wondrous Lord.
ਇਕੋ ਅਸਚਰਜ ਸ਼ਬਦ-ਰੂਪ ਪ੍ਰਭੂ ਹੀ ਸੀ, ਉਹੀ (ਜਗਤ ਦਾ) ਰੰਗ ਭੇਖ ਤੇ ਰੂਪ ਸੀ। ਵਿਡਾਣੀ = ਅਸਚਰਜ।
ਸਾਚ ਬਿਨਾ ਸੂਚਾ ਕੋ ਨਾਹੀ ਨਾਨਕ ਅਕਥ ਕਹਾਣੀ ॥੬੭॥
Without the True Name, no one can become pure; O Nanak, this is the Unspoken Speech. ||67||
ਹੇ ਨਾਨਕ! (ਐਸੇ ਉਸ) ਸਦਾ ਕਾਇਮ ਰਹਿਣ ਵਾਲੇ ਪ੍ਰਭੂ (ਨੂੰ ਮਿਲਣ) ਤੋਂ ਬਿਨਾ, ਜਿਸ ਦਾ ਕੋਈ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਕੋਈ ਮਨੁੱਖ ਸੁੱਚਾ ਨਹੀਂ ਹੈ ॥੬੭॥