ਰਾਗੁ ਗਉੜੀ ਮਾਝ₁ ਮਹਲਾ ੫ ॥
Raag Gauree Maajh, Fifth Mehl:
ਰਾਗ ਗਉੜੀ-ਮਾਝ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਦੀਨ ਦਇਆਲ ਦਮੋਦਰ ਰਾਇਆ ਜੀਉ ॥
O Merciful to the meek, O Dear Lord King,
ਹੇ ਗਰੀਬਾਂ ਉਤੇ ਤਰਸ ਕਰਨ ਵਾਲੇ ਪ੍ਰਭੂ ਪਾਤਿਸ਼ਾਹ ਜੀ! ਦੀਨ ਦਇਆਲ = ਹੇ ਗਰੀਬਾਂ ਉਤੇ ਤਰਸ ਕਰਨ ਵਾਲੇ! ਦਮੋਦਰ = {दामन् = ਰੱਸੀ, ਤੜਾਗੀ। उदर = ਪੇਟ, ਲੱਕ। दामोदर = ਜਿਸ ਦੇ ਲੱਕ ਦੇ ਦੁਆਲੇ ਤੜਾਗੀ ਹੈ, ਕ੍ਰਿਸ਼ਨ}। ਹੇ ਪ੍ਰਭੂ! ਰਾਇਆ = ਹੇ ਪਾਤਿਸ਼ਾਹ!
ਕੋਟਿ ਜਨਾ ਕਰਿ ਸੇਵ ਲਗਾਇਆ ਜੀਉ ॥
You have engaged millions of people in Your Service.
ਤੂੰ ਕ੍ਰੋੜਾਂ ਬੰਦਿਆਂ ਨੂੰ ਆਪਣੇ ਸੇਵਕ ਬਣਾ ਕੇ ਆਪਣੀ ਸੇਵਾ-ਭਗਤੀ ਵਿਚ ਲਾਇਆ ਹੋਇਆ ਹੈ। ਜਨ = ਸੇਵਕ।
ਭਗਤ ਵਛਲੁ ਤੇਰਾ ਬਿਰਦੁ ਰਖਾਇਆ ਜੀਉ ॥
You are the Lover of Your devotees; this is Your Nature.
ਭਗਤਾਂ ਦਾ ਪਿਆਰਾ ਹੋਣਾ-ਇਹ ਤੇਰਾ ਮੁੱਢ-ਕਦੀਮਾਂ ਦਾ ਸੁਭਾ ਬਣਿਆ ਆ ਰਿਹਾ ਹੈ। ਵਛਲੁ = {वत्सल} ਪਿਆਰਾ। ਬਿਰਦੁ = ਮੁੱਢ-ਕਦੀਮਾਂ ਦਾ ਸੁਭਾਉ।
ਪੂਰਨ ਸਭਨੀ ਜਾਈ ਜੀਉ ॥੧॥
You are totally pervading all places. ||1||
ਹੇ ਪ੍ਰਭੂ! ਤੂੰ ਸਭ ਥਾਵਾਂ ਵਿਚ ਮੌਜੂਦ ਹੈਂ ॥੧॥ ਜਾਈ = ਜਾਈਂ, ਥਾਵਾਂ ਵਿਚ ॥੧॥
ਕਿਉ ਪੇਖਾ ਪ੍ਰੀਤਮੁ ਕਵਣ ਸੁਕਰਣੀ ਜੀਉ ॥
How can I behold my Beloved? What is that way of life?
(ਹੇ ਭਾਈ!) ਮੈਂ ਕਿਵੇਂ ਉਸ ਪ੍ਰਭੂ-ਪ੍ਰੀਤਮ ਦਾ ਦਰਸਨ ਕਰਾਂ? ਉਹ ਕੇਹੜੀ ਸ੍ਰੇਸ਼ਟ ਕਰਨੀ ਹੈ (ਜਿਸ ਨਾਲ ਮੈਂ ਉਸ ਨੂੰ ਵੇਖਾਂ)? ਕਿਉ = ਕਿਵੇਂ? ਪੇਖਾ = ਪੇਖਾਂ, ਮੈਂ ਵੇਖਾਂ। ਸੁਕਰਣੀ = ਸ੍ਰੇਸ਼ਟ ਕਰਨੀ।
ਸੰਤਾ ਦਾਸੀ ਸੇਵਾ ਚਰਣੀ ਜੀਉ ॥
Become the slave of the Saints, and serve at their feet.
(ਜਿਥੋਂ ਭੀ ਪੁੱਛਾਂ ਇਹੀ ਉੱਤਰ ਮਿਲਦਾ ਹੈ ਕਿ) ਮੈਂ ਸੰਤ ਜਨਾਂ ਦੀ ਦਾਸੀ ਬਣਾਂ ਤੇ ਉਹਨਾਂ ਦੇ ਚਰਨਾਂ ਦੀ ਸੇਵਾ ਕਰਾਂ। ਚਰਣੀ = ਚਰਨਾਂ ਦੀ।
ਇਹੁ ਜੀਉ ਵਤਾਈ ਬਲਿ ਬਲਿ ਜਾਈ ਜੀਉ ॥
I dedicate this soul; I am a sacrifice, a sacrifice to them.
ਮੈਂ ਆਪਣੀ ਇਹ ਜਿੰਦ ਉਸ ਪ੍ਰਭੂ-ਪਾਤਿਸ਼ਾਹ ਤੋਂ ਸਦਕੇ ਕਰਾਂ, ਤੇ, ਉਸ ਤੋਂ ਕੁਰਬਾਨ ਹੋ ਹੋ ਜਾਵਾਂ। ਜੀਉ = ਜਿੰਦ। ਵਤਾਈ = ਵਤਾਈਂ, ਮੈਂ ਸਦਕੇ ਕਰਾਂ। ਬਲਿ ਜਾਈ = ਬਲਿ ਜਾਈਂ, ਮੈਂ ਕੁਰਬਾਨ ਜਾਵਾਂ।
ਤਿਸੁ ਨਿਵਿ ਨਿਵਿ ਲਾਗਉ ਪਾਈ ਜੀਉ ॥੨॥
Bowing low, I fall at the Feet of the Lord. ||2||
ਲਿਫ਼ ਲਿਫ਼ ਕੇ ਮੈਂ ਸਦਾ ਉਸ ਦੀ ਪੈਰੀਂ ਲੱਗਦੀ ਰਹਾਂ ॥੨॥ ਨਿਵਿ ਨਿਵਿ = ਲਿਫ਼ ਲਿਫ਼ ਕੇ। ਲਾਗਉ = ਲਾਗਉਂ, ਮੈਂ ਲੱਗਾਂ। ਪਾਈ = ਪਾਈਂ, ਪੈਰੀਂ ॥੨॥
ਪੋਥੀ ਪੰਡਿਤ ਬੇਦ ਖੋਜੰਤਾ ਜੀਉ ॥
The Pandits, the religious scholars, study the books of the Vedas.
(ਹੇ ਭਾਈ!) ਕੋਈ ਪੰਡਿਤ (ਬਣ ਕੇ) ਵੇਦ ਆਦਿਕ ਧਰਮ-ਪੁਸਤਕਾਂ ਖੋਜਦਾ ਰਹਿੰਦਾ ਹੈ,
ਹੋਇ ਬੈਰਾਗੀ ਤੀਰਥਿ ਨਾਵੰਤਾ ਜੀਉ ॥
Some become renunciates, and bathe at sacred shrines of pilgrimage.
ਕੋਈ (ਦੁਨੀਆ ਤੋਂ) ਵੈਰਾਗਵਾਨ ਹੋ ਕੇ (ਹਰੇਕ) ਤੀਰਥ ਉਤੇ ਇਸ਼ਨਾਨ ਕਰਦਾ ਫਿਰਦਾ ਹੈ, ਤੀਰਥਿ = ਤੀਰਥ ਉਤੇ।
ਗੀਤ ਨਾਦ ਕੀਰਤਨੁ ਗਾਵੰਤਾ ਜੀਉ ॥
Some sing tunes and melodies and songs.
ਕੋਈ ਗੀਤ ਗਾਂਦਾ ਹੈ ਨਾਦ ਵਜਾਂਦਾ ਹੈ ਕੀਰਤਨ ਕਰਦਾ ਹੈ,
ਹਰਿ ਨਿਰਭਉ ਨਾਮੁ ਧਿਆਈ ਜੀਉ ॥੩॥
But I meditate on the Naam, the Name of the Fearless Lord. ||3||
ਪਰ ਮੈਂ ਪਰਮਾਤਮਾ ਦਾ ਉਹ ਨਾਮ ਜਪਦਾ ਰਹਿੰਦਾ ਹਾਂ ਜੋ (ਮੇਰੇ ਅੰਦਰ) ਨਿਰਭੈਤਾ ਪੈਦਾ ਕਰਦਾ ਹੈ ॥੩॥ ਧਿਆਈ = ਧਿਆਈਂ, ਮੈਂ ਧਿਆਉਂਦਾ ਹਾਂ ॥੩॥
ਭਏ ਕ੍ਰਿਪਾਲ ਸੁਆਮੀ ਮੇਰੇ ਜੀਉ ॥
My Lord and Master has become merciful to me.
(ਹੇ ਭਾਈ!) ਜਿਨ੍ਹਾਂ ਮਨੁੱਖਾਂ ਉਤੇ ਮੇਰੇ ਸੁਆਮੀ ਪ੍ਰਭੂ ਜੀ ਦਇਆਵਾਨ ਹੁੰਦੇ ਹਨ,
ਪਤਿਤ ਪਵਿਤ ਲਗਿ ਗੁਰ ਕੇ ਪੈਰੇ ਜੀਉ ॥
I was a sinner, and I have been sanctified, taking to the Guru's Feet.
ਉਹ ਮਨੁੱਖ ਗੁਰੂ ਦੀ ਚਰਨੀਂ ਲੱਗ ਕੇ (ਪਹਿਲਾਂ ਵਿਕਾਰਾਂ ਵਿਚ) ਡਿੱਗੇ ਹੋਏ (ਹੁੰਦੇ ਭੀ) ਸੁੱਚੇ ਆਚਰਨ ਵਾਲੇ ਬਣ ਜਾਂਦੇ ਹਨ। ਪਤਿਤ = ਵਿਕਾਰਾਂ ਵਿਚ ਡਿੱਗੇ ਹੋਏ। ਲਗਿ = ਲੱਗ ਕੇ।
ਭ੍ਰਮੁ ਭਉ ਕਾਟਿ ਕੀਏ ਨਿਰਵੈਰੇ ਜੀਉ ॥
Dispelling my doubts and fears, the Guru has rid me of hatred.
ਗੁਰੂ (ਉਹਨਾਂ ਦੇ ਅੰਦਰੋਂ ਮਾਇਆ ਦੀ) ਭਟਕਣਾ ਦੂਰ ਕਰ ਕੇ (ਹਰੇਕ ਕਿਸਮ ਦਾ ਮਲੀਨ) ਡਰ ਦੂਰ ਕਰ ਕੇ ਉਹਨਾਂ ਮਨੁੱਖਾਂ ਨੂੰ ਨਿਰਵੈਰ ਬਣਾ ਦੇਂਦਾ ਹੈ। ਭ੍ਰਮੁ = ਭਟਕਣਾ। ਕਾਟਿ = ਕੱਟ ਕੇ। ਕੀਏ = ਬਣਾ ਦਿੱਤੇ।
ਗੁਰ ਮਨ ਕੀ ਆਸ ਪੂਰਾਈ ਜੀਉ ॥੪॥
The Guru has fulfilled the desires of my mind. ||4||
ਹੇ ਗੁਰੂ! ਤੂੰ ਹੀ ਮੇਰੇ ਮਨ ਦੀ ਭੀ (ਸਿਮਰਨ ਦੀ) ਆਸ ਪੂਰੀ ਕੀਤੀ ਹੈ ॥੪॥ ਗੁਰ = ਹੇ ਗੁਰੂ! ਪੂਰਾਈ = ਪੂਰੀ ਕੀਤੀ ਹੈ ॥੪॥
ਜਿਨਿ ਨਾਉ ਪਾਇਆ ਸੋ ਧਨਵੰਤਾ ਜੀਉ ॥
One who has obtained the Name is wealthy.
ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ-ਧਨ ਲੱਭ ਲਿਆ ਉਹ ਧਨਾਢ ਬਣ ਗਿਆ, ਜਿਨਿ = ਜਿਸ ਨੇ।
ਜਿਨਿ ਪ੍ਰਭੁ ਧਿਆਇਆ ਸੁ ਸੋਭਾਵੰਤਾ ਜੀਉ ॥
One who meditates on God is glorified.
ਜਿਸ ਮਨੁੱਖ ਨੇ ਪਰਮਾਤਮਾ ਦਾ ਸਿਮਰਨ ਕੀਤਾ ਉਹ (ਲੋਕ ਪਰਲੋਕ ਵਿਚ) ਸੋਭਾ ਵਾਲਾ ਹੋ ਗਿਆ। ਜਿਨਿ = ਜਿਸ ਨੇ।
ਜਿਸੁ ਸਾਧੂ ਸੰਗਤਿ ਤਿਸੁ ਸਭ ਸੁਕਰਣੀ ਜੀਉ ॥
Sublime are all the actions of those who join the Saadh Sangat, the Company of the Holy.
ਜਿਸ ਮਨੁੱਖ ਨੂੰ ਗੁਰੂ ਦੀ ਸੰਗਤਿ ਮਿਲ ਗਈ, ਉਸ ਦੀ ਸਾਰੀ ਸ੍ਰੇਸ਼ਟ ਕਰਨੀ ਬਣ ਗਈ, ਜਿਸੁ = ਜਿਸ ਨੂੰ। ਤਿਸੁ = ਉਸ ਦੀ। ਸਭ = ਸਾਰੀ।
ਜਨ ਨਾਨਕ ਸਹਜਿ ਸਮਾਈ ਜੀਉ ॥੫॥੧॥੧੬੬॥
Servant Nanak is intuitively absorbed into the Lord. ||5||1||166||
ਹੇ ਦਾਸ ਨਾਨਕ! (ਆਖ-) ਉਸ ਮਨੁੱਖ ਨੂੰ ਆਤਮਕ ਅਡੋਲਤਾ ਵਿਚ ਲੀਨਤਾ ਪ੍ਰਾਪਤ ਹੋ ਗਈ ॥੫॥੧॥੧੬੬॥ ਸਹਜਿ = ਆਤਮਕ ਅਡੋਲਤਾ ਵਿਚ। ਸਮਾਈ = ਲੀਨਤਾ ॥੫॥