ਗਉੜੀ ਮਹਲਾ ੩ ॥
Gauree, Third Mehl:
ਗਊੜੀ ਪਾਤਸ਼ਾਹੀ ਤੀਜੀ।
ਤ੍ਰੈ ਗੁਣ ਵਖਾਣੈ ਭਰਮੁ ਨ ਜਾਇ ॥
Those who speak of the three qualities - their doubts do not depart.
(ਪਰ, ਹੇ ਭਾਈ!) ਜੇਹੜਾ ਮਨੁੱਖ ਮਾਇਆ ਦੇ ਪਸਾਰੇ ਦੀਆਂ ਗੱਲਾਂ ਵਿਚ ਹੀ ਦਿਲ-ਚਸਪੀ ਰੱਖਦਾ ਹੈ, ਉਸ ਦੇ ਮਨ ਦੀ ਭਟਕਣਾ ਦੂਰ ਨਹੀਂ ਹੋ ਸਕਦੀ। ਤ੍ਰੈਗੁਣ ਵਖਾਣੈ = ਮਾਇਆ ਦੇ ਤਿੰਨਾਂ ਗੁਣਾਂ ਦੀਆਂ ਗੱਲਾਂ ਕਰਦਾ ਹੈ, ਮਾਇਆ ਦੇ ਪਸਾਰੇ ਦੀਆਂ ਗੱਲਾਂ ਵਿਚ ਦਿਲ-ਚਸਪੀ ਰੱਖਦਾ ਹੈ। ਭਰਮੁ = ਭਟਕਣਾ।
ਬੰਧਨ ਨ ਤੂਟਹਿ ਮੁਕਤਿ ਨ ਪਾਇ ॥
Their bonds are not broken, and they do not obtain liberation.
ਉਸ ਦੇ (ਮਾਇਆ ਦੇ ਮੋਹ ਦੇ) ਬੰਧਨ ਨਹੀਂ ਟੁੱਟਦੇ, ਉਸ ਨੂੰ (ਮਾਇਆ ਦੇ ਮੋਹ ਤੋਂ) ਖ਼ਲਾਸੀ ਪ੍ਰਾਪਤ ਨਹੀਂ ਹੁੰਦੀ। ਮੁਕਤਿ = (ਮਾਇਆ ਦੇ ਮੋਹ ਤੋਂ) ਖ਼ਲਾਸੀ।
ਮੁਕਤਿ ਦਾਤਾ ਸਤਿਗੁਰੁ ਜੁਗ ਮਾਹਿ ॥੧॥
The True Guru is the Bestower of liberation in this age. ||1||
(ਹੇ ਭਾਈ!) ਜਗਤ ਵਿਚ ਮਾਇਆ ਦੇ ਮੋਹ ਤੋਂ ਖ਼ਲਾਸੀ ਦੇਣ ਵਾਲਾ (ਸਿਰਫ਼) ਗੁਰੂ (ਹੀ) ਹੈ ॥੧॥ ਜੁਗ ਮਾਹਿ = ਜਗਤ ਵਿਚ, ਜ਼ਿੰਦਗੀ ਵਿਚ ॥੧॥
ਗੁਰਮੁਖਿ ਪ੍ਰਾਣੀ ਭਰਮੁ ਗਵਾਇ ॥
Those mortals who become Gurmukh give up their doubts.
(ਹੇ ਭਾਈ!) ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਆਪਣੇ ਮਨ ਦੀ ਭਟਕਣਾ ਦੂਰ ਕਰ ਲੈਂਦਾ ਹੈ, ਗੁਰਮੁਖਿ = ਗੁਰੂ ਦੀ ਸਰਨ ਪੈ ਕੇ।
ਸਹਜ ਧੁਨਿ ਉਪਜੈ ਹਰਿ ਲਿਵ ਲਾਇ ॥੧॥ ਰਹਾਉ ॥
The celestial music wells up, when they lovingly attune their consciousness to the Lord. ||1||Pause||
ਉਸ ਦੇ ਅੰਦਰ ਆਤਮਕ ਅਡੋਲਤਾ ਦੀ ਰੌ ਪੈਦਾ ਹੋ ਜਾਂਦੀ ਹੈ (ਕਿਉਂਕਿ ਗੁਰੂ ਦੀ ਕ੍ਰਿਪਾ ਨਾਲ) ਉਹ ਪਰਮਾਤਮਾ ਵਿੱਚ ਸੁਰਤ ਜੋੜੀ ਰੱਖਦਾ ਹੈ ॥੧॥ ਰਹਾਉ ॥ ਸਹਜ ਧੁਨਿ = ਆਤਮਕ ਅਡੋਲਤਾ ਦੀ ਰੌ ॥੧॥ ਰਹਾਉ ॥
ਤ੍ਰੈ ਗੁਣ ਕਾਲੈ ਕੀ ਸਿਰਿ ਕਾਰਾ ॥
Those who are controlled by the three qualities have death hovering over their heads.
(ਹੇ ਭਾਈ!) ਮਾਇਆ ਦੇ ਪਸਾਰੇ ਵਿਚ ਦਿਲ-ਚਸਪੀ ਰੱਖਣ ਵਾਲਿਆਂ ਦੇ ਸਿਰ ਉਤੇ (ਸਦਾ) ਆਤਮਕ ਮੌਤ ਦਾ ਹੁਕਮ ਚੱਲਦਾ ਹੈ, ਸਿਰਿ ਕਾਰਾ = ਸਿਰ ਉਤੇ ਦਬਾਉ। ਕਾਲੈ ਕੀ = ਮੌਤ ਦੀ, ਆਤਮਕ ਮੌਤ ਦੀ।
ਨਾਮੁ ਨ ਚੇਤਹਿ ਉਪਾਵਣਹਾਰਾ ॥
They do not remember the Name of the Creator Lord.
ਉਹ ਸਿਰਜਣਹਾਰ ਪਰਮਾਤਮਾ ਦਾ ਨਾਮ ਕਦੇ ਯਾਦ ਨਹੀਂ ਕਰਦੇ।
ਮਰਿ ਜੰਮਹਿ ਫਿਰਿ ਵਾਰੋ ਵਾਰਾ ॥੨॥
They die, and are reborn, over and over, again and again. ||2||
ਉਹ ਮੁੜ ਮੁੜ (ਜਗਤ ਵਿਚ) ਜੰਮਦੇ ਹਨ, ਮਰਦੇ ਹਨ, ਜੰਮਦੇ ਹਨ ਮਰਦੇ ਹਨ ॥੨॥ ਵਾਰੋ ਵਾਰਾ = ਮੁੜ ਮੁੜ ॥੨॥
ਅੰਧੇ ਗੁਰੂ ਤੇ ਭਰਮੁ ਨ ਜਾਈ ॥
Those whose guru is spiritually blind - their doubts are not dispelled.
(ਪਰ, ਹੇ ਭਾਈ! ਮਾਇਆ ਦੇ ਮੋਹ ਵਿਚ ਆਪ) ਅੰਨ੍ਹੇ ਹੋਏ ਹੋਏ ਗੁਰੂ ਪਾਸੋਂ (ਸਰਨ ਆਏ ਸੇਵਕ ਦੇ ਮਨ ਦੀ) ਭਟਕਣਾ ਦੂਰ ਨਹੀਂ ਹੋ ਸਕਦੀ। ਤੇ = ਤੋਂ, ਪਾਸੋਂ, ਦੀ ਰਾਹੀਂ।
ਮੂਲੁ ਛੋਡਿ ਲਾਗੇ ਦੂਜੈ ਭਾਈ ॥
Abandoning the Source of all, they have become attached to the love of duality.
(ਅਜੇਹੇ ਗੁਰੂ ਦੀ ਸਰਨ ਪੈ ਕੇ ਤਾਂ ਮਨੁੱਖ ਸਗੋਂ) ਜਗਤ ਦੇ ਮੂਲ-ਕਰਤਾਰ ਨੂੰ ਛੱਡ ਕੇ ਮਾਇਆ ਦੇ ਮੋਹ ਵਿਚ ਫਸਦੇ ਹਨ। ਮੂਲੁ = ਜਗਤ ਦਾ ਮੂਲ-ਪ੍ਰਭੂ। ਦੂਜੈ ਭਾਈ = ਦੂਜੈ ਭਾਇ, ਮਾਇਆ ਦੇ ਪਿਆਰ ਵਿਚ।
ਬਿਖੁ ਕਾ ਮਾਤਾ ਬਿਖੁ ਮਾਹਿ ਸਮਾਈ ॥੩॥
Infected with poison, they are immersed in poison. ||3||
(ਆਤਮਕ ਮੌਤ ਪੈਦਾ ਕਰਨ ਵਾਲੀ ਮਾਇਆ ਦੇ) ਜ਼ਹਰ ਵਿਚ ਮਸਤ ਹੋਇਆ ਮਨੁੱਖ ਉਸ ਜ਼ਹਰ ਵਿਚ ਹੀ ਮਗਨ ਰਹਿੰਦਾ ਹੈ ॥੩॥ ਬਿਖੁ = ਜ਼ਹਰ (ਮਾਇਆ ਦਾ ਮੋਹ ਜੋ ਆਤਮਕ ਜੀਵਨ ਨੂੰ ਮਾਰ ਮੁਕਾਂਦਾ ਹੈ) ॥੩॥
ਮਾਇਆ ਕਰਿ ਮੂਲੁ ਜੰਤ੍ਰ ਭਰਮਾਏ ॥
Believing Maya to be the source of all, they wander in doubt.
(ਅਭਾਗੀ) ਮਨੁੱਖ ਮਾਇਆ ਨੂੰ (ਜ਼ਿੰਦਗੀ ਦਾ) ਆਸਰਾ ਬਣਾ ਕੇ (ਮਾਇਆ ਦੀ ਖ਼ਾਤਰ ਹੀ) ਭਟਕਦੇ ਰਹਿੰਦੇ ਹਨ, ਮੂਲੁ = ਆਸਰਾ। ਕਰਿ = ਕਰ ਕੇ, ਮਿਥ ਕੇ। ਜੰਤ੍ਰ = ਜੀਵ {ਬਹੁ-ਵਚਨ}।
ਹਰਿ ਜੀਉ ਵਿਸਰਿਆ ਦੂਜੈ ਭਾਏ ॥
They have forgotten the Dear Lord, and they are in love with duality.
ਮਾਇਆ ਦੇ ਪਿਆਰ ਦੇ ਕਾਰਨ ਉਹਨਾਂ ਨੂੰ ਪਰਮਾਤਮਾ ਭੁਲਿਆ ਰਹਿੰਦਾ ਹੈ।
ਜਿਸੁ ਨਦਰਿ ਕਰੇ ਸੋ ਪਰਮ ਗਤਿ ਪਾਏ ॥੪॥
The supreme status is obtained only by those who are blessed with His Glance of Grace. ||4||
(ਪਰ, ਹੇ ਭਾਈ!) ਜਿਸ ਮਨੁੱਖ ਉੱਤੇ ਪਰਮਾਤਮਾ ਰਹਿਮ ਦੀ ਨਿਗਾਹ ਕਰਦਾ ਹੈ, ਉਹ ਮਨੁੱਖ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ (ਜਿੱਥੇ ਮਾਇਆ ਦਾ ਮੋਹ ਪੋਹ ਨਹੀਂ ਸਕਦਾ) ॥੪॥ ਗਤਿ = ਆਤਮਕ ਅਵਸਥਾ। ਪਰਮ ਗਤਿ = ਸਭ ਤੋਂ ਉੱਚੀ ਆਤਮਕ ਅਵਸਥਾ ॥੪॥
ਅੰਤਰਿ ਸਾਚੁ ਬਾਹਰਿ ਸਾਚੁ ਵਰਤਾਏ ॥
One who has Truth pervading within, radiates Truth outwardly as well.
(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਗੁਰੂ ਉਸ ਦੇ) ਹਿਰਦੇ ਵਿਚ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਪਰਕਾਸ਼ ਕਰ ਦੇਂਦਾ ਹੈ, ਜਗਤ ਨਾਲ ਵਰਤਣ-ਵਰਤਾਵ ਕਰਦਿਆਂ ਭੀ ਸਾਰੇ ਜਗਤ ਵਿਚ ਉਸ ਨੂੰ ਸਦਾ-ਥਿਰ ਪ੍ਰਭੂ ਵਿਖਾ ਦੇਂਦਾ ਹੈ। ਅੰਤਰਿ = ਹਿਰਦੇ ਵਿਚ। ਬਾਹਰਿ = ਜਗਤ ਨਾਲ ਵਰਤਣ-ਵਰਤਾਵ ਕਰਦਿਆਂ।
ਸਾਚੁ ਨ ਛਪੈ ਜੇ ਕੋ ਰਖੈ ਛਪਾਏ ॥
The Truth does not remain hidden, even though one may try to hide it.
(ਜਿਸ ਮਨੁੱਖ ਦੇ ਅੰਦਰ ਬਾਹਰ ਪ੍ਰਭੂ ਦਾ ਪਰਕਾਸ਼ ਹੋ ਜਾਏ), ਉਹ ਜੇ ਇਸ (ਮਿਲੀ ਦਾਤਿ) ਨੂੰ ਲੁਕਾ ਕੇ ਰੱਖਣ ਦਾ ਜਤਨ ਭੀ ਕਰੇ ਤਾਂ ਭੀ ਸਦ-ਥਿਰ ਪ੍ਰਭੂ (ਦਾ ਪਰਕਾਸ਼) ਲੁਕਦਾ ਨਹੀਂ। ਸਾਚੁ = ਸਦਾ-ਥਿਰ ਰਹਿਣ ਵਾਲਾ ਪਰਮਾਤਮਾ।
ਗਿਆਨੀ ਬੂਝਹਿ ਸਹਜਿ ਸੁਭਾਏ ॥੫॥
The spiritually wise know this intuitively. ||5||
ਪਰਮਾਤਮਾ ਨਾਲ ਡੂੰਘੀ ਸਾਂਝ ਰੱਖਣ ਵਾਲੇ ਮਨੁੱਖ ਆਤਮਕ ਅਡੋਲਤਾ ਵਿਚ (ਟਿਕ ਕੇ) ਪ੍ਰਭੂ-ਪ੍ਰੇਮ ਵਿਚ ਜੁੜ ਕੇ (ਇਸ ਅਸਲੀਅਤ ਨੂੰ) ਸਮਝ ਲੈਂਦੇ ਹਨ ॥੫॥ ਸਹਜਿ = ਆਤਮਕ ਅਡੋਲਤਾ ਵਿਚ। ਸੁਭਾਏ = ਸੁਭਾਇ, ਪ੍ਰੇਮ ਵਿਚ ॥੫॥
ਗੁਰਮੁਖਿ ਸਾਚਿ ਰਹਿਆ ਲਿਵ ਲਾਏ ॥
The Gurmukhs keep their consciousness lovingly centered on the Lord.
(ਹੇ ਭਾਈ!) ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਆਪਣੀ ਸੁਰਤ ਜੋੜੀ ਰੱਖਦਾ ਹੈ, ਸਾਚਿ = ਸਦਾ-ਥਿਰ ਪ੍ਰਭੂ ਵਿਚ।
ਹਉਮੈ ਮਾਇਆ ਸਬਦਿ ਜਲਾਏ ॥
Ego and Maya are burned away by the Word of the Shabad.
ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ (ਆਪਣੇ ਅੰਦਰੋਂ) ਹਉਮੈ ਤੇ ਮਾਇਆ (ਦਾ ਮੋਹ) ਸਾੜ ਲੈਂਦਾ ਹੈ। ਸਬਦਿ = ਸ਼ਬਦ ਦੀ ਰਾਹੀਂ।
ਮੇਰਾ ਪ੍ਰਭੁ ਸਾਚਾ ਮੇਲਿ ਮਿਲਾਏ ॥੬॥
My True God unites them in His Union. ||6||
(ਇਸ ਤਰ੍ਹਾਂ) ਸਦਾ-ਥਿਰ ਰਹਿਣ ਵਾਲਾ ਪਿਆਰਾ ਪ੍ਰਭੂ ਉਸ ਨੂੰ ਆਪਣੇ ਚਰਨਾਂ ਵਿਚ ਮਿਲਾਈ ਰੱਖਦਾ ਹੈ ॥੬॥ ਮੇਲਿ = ਮੇਲ ਵਿਚ ॥੬॥
ਸਤਿਗੁਰੁ ਦਾਤਾ ਸਬਦੁ ਸੁਣਾਏ ॥
The True Guru, The Giver, preaches the Shabad.
(ਹੇ ਭਾਈ! ਪਰਮਾਤਮਾ ਦੇ ਨਾਮ ਦੀ) ਦਾਤ ਦੇਣ ਵਾਲਾ ਸਤਿਗੁਰੂ ਜਿਸ ਮਨੁੱਖ ਨੂੰ ਆਪਣਾ ਸ਼ਬਦ ਸੁਣਾਂਦਾ ਹੈ,
ਧਾਵਤੁ ਰਾਖੈ ਠਾਕਿ ਰਹਾਏ ॥
He controls, and restrains, and holds still the wandering mind.
ਉਹ ਮਾਇਆ ਦੇ ਪਿੱਛੇ ਭਟਕਦੇ ਆਪਣੇ ਮਨ ਨੂੰ (ਮਾਇਆ ਦੇ ਮੋਹ ਵਲੋਂ) ਬਚਾ ਲੈਂਦਾ ਹੈ, ਰੋਕ ਕੇ ਕਾਬੂ ਕਰ ਲੈਂਦਾ ਹੈ। ਧਾਵਤੁ = (ਮਾਇਆ ਦੇ ਪਿੱਛੇ) ਦੌੜਦੇ ਮਨ ਨੂੰ। ਠਾਕਿ = ਰੋਕ ਕੇ।
ਪੂਰੇ ਗੁਰ ਤੇ ਸੋਝੀ ਪਾਏ ॥੭॥
Understanding is obtained through the Perfect Guru. ||7||
ਪੂਰੇ ਗੁਰੂ ਪਾਸੋਂ ਉਹ ਮਨੁੱਖ (ਜੀਵਨ-ਜੁਗਤਿ ਦੀ ਸਹੀ) ਸਮਝ ਹਾਸਲ ਕਰ ਲੈਂਦਾ ਹੈ ॥੭॥ ਤੇ = ਤੋਂ, ਪਾਸੋਂ ॥੭॥
ਆਪੇ ਕਰਤਾ ਸ੍ਰਿਸਟਿ ਸਿਰਜਿ ਜਿਨਿ ਗੋਈ ॥
The Creator Himself has created the universe; He Himself shall destroy it.
ਪਰਮਾਤਮਾ ਆਪ ਹੀ ਸਿਰਜਣਹਾਰ ਹੈ ਜਿਸ ਨੇ ਆਪ ਇਹ ਸ੍ਰਿਸ਼ਟੀ ਪੈਦਾ ਕਰ ਕੇ ਆਪ ਹੀ (ਅਨੇਕਾਂ ਵਾਰੀ) ਨਾਸ ਕੀਤੀ। ਸ੍ਰਿਸਟਿ = ਦੁਨੀਆ। ਸਿਰਜਿ = ਪੈਦਾ ਕਰ ਕੇ। ਗੋਈ = ਨਾਸ ਕੀਤੀ। ਜਿਨਿ = ਜਿਸ (ਕਰਤਾਰ) ਨੇ।
ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥
Without Him, there is no other at all.
ਉਸ ਪਰਮਾਤਮਾ ਤੋਂ ਬਿਨਾ ਕੋਈ ਹੋਰ (ਸਦਾ-ਥਿਰ ਰਹਿਣ ਵਾਲਾ) ਨਹੀਂ ਹੈ।
ਨਾਨਕ ਗੁਰਮੁਖਿ ਬੂਝੈ ਕੋਈ ॥੮॥੬॥
O Nanak, how rare are those who, as Gurmukh, understand this! ||8||6||
ਹੇ ਨਾਨਕ! (ਆਖ-ਹੇ ਭਾਈ!) ਗੁਰੂ ਦੀ ਸਰਨ ਪੈਣ ਵਾਲਾ ਕੋਈ (ਵਿਰਲਾ ਵਡਭਾਗੀ) ਮਨੁੱਖ ਇਹ ਭੇਦ ਸਮਝਦਾ ਹੈ ॥੮॥੬॥