ਗਉੜੀ ਬੈਰਾਗਣਿ ਮਹਲਾ ੩ ॥
Gauree Bairaagan, Third Mehl:
ਗਊੜੀ ਬੈਰਾਗਣਿ ਪਾਤਸ਼ਾਹੀ ਤੀਜੀ।
ਸਤਿਗੁਰ ਤੇ ਗਿਆਨੁ ਪਾਇਆ ਹਰਿ ਤਤੁ ਬੀਚਾਰਾ ॥
From the True Guru, I obtained spiritual wisdom; I contemplate the Lord's essence.
ਜਿਨ੍ਹਾਂ ਮਨੁੱਖਾਂ ਨੇ ਗੁਰੂ ਪਾਸੋਂ (ਪਰਮਾਤਮਾ ਨਾਲ) ਡੂੰਘੀ ਸਾਂਝ (ਪਾਣੀ) ਸਿੱਖ ਲਈ, (ਜਗਤ ਦੇ) ਮੂਲ ਪਰਮਾਤਮਾ (ਦੇ ਗੁਣਾਂ) ਨੂੰ ਵਿਚਾਰਨਾ (ਸਿੱਖ ਲਿਆ), ਤੇ = ਤੋਂ, ਪਾਸੋਂ। ਗਿਆਨੁ = ਪਰਮਾਤਮਾ ਦੀ ਜਾਣ-ਪਛਾਣ, ਡੂੰਘੀ ਸਾਂਝ। ਤਤੁ = ਅਸਲੀਅਤ। ਬੀਚਾਰਾ = ਵਿਚਾਰੁ।
ਮਤਿ ਮਲੀਣ ਪਰਗਟੁ ਭਈ ਜਪਿ ਨਾਮੁ ਮੁਰਾਰਾ ॥
My polluted intellect was enlightened by chanting the Naam, the Name of the Lord.
ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਉਹਨਾਂ ਦੀ ਮਤਿ (ਜੋ ਪਹਿਲਾਂ ਵਿਕਾਰਾਂ ਦੇ ਕਾਰਨ) ਮੈਲੀ (ਹੋਈ ਪਈ ਸੀ) ਨਿਖਰ ਪਈ। ਪਰਗਟੁ ਭਈ = ਉੱਘੜ ਪਈ, ਨਿਖਰ ਪਈ। ਮੁਰਾਰਾ = ਮੁਰਾਰਿ, {ਮੁਰ ਦੈਂਤ ਦਾ ਵੈਰੀ। ਮੁਰ-ਅਰਿ} ਪਰਮਾਤਮਾ।
ਸਿਵਿ ਸਕਤਿ ਮਿਟਾਈਆ ਚੂਕਾ ਅੰਧਿਆਰਾ ॥
The distinction between Shiva and Shakti - mind and matter - has been destroyed, and the darkness has been dispelled.
ਕਲਿਆਣ-ਸਰੂਪ ਪਰਮਾਤਮਾ ਨੇ (ਉਹਨਾਂ ਦੇ ਅੰਦਰੋਂ) ਮਾਇਆ (ਦਾ ਪ੍ਰਭਾਵ) ਮਿਟਾ ਦਿੱਤਾ, (ਉਹਨਾਂ ਦੇ ਅੰਦਰੋਂ ਮਾਇਆ ਦੇ ਮੋਹ ਦਾ) ਹਨੇਰਾ ਦੂਰ ਹੋ ਗਿਆ। ਸਿਵਿ = ਸ਼ਿਵ ਨੇ, ਕਲਿਆਣ-ਸਰੂਪ ਪ੍ਰਭੂ ਨੇ। ਸਕਤਿ = ਸ਼ਕਤਿ, ਮਾਇਆ।
ਧੁਰਿ ਮਸਤਕਿ ਜਿਨ ਕਉ ਲਿਖਿਆ ਤਿਨ ਹਰਿ ਨਾਮੁ ਪਿਆਰਾ ॥੧॥
The Lord's Name is loved by those, upon whose foreheads such pre-ordained destiny was written. ||1||
(ਪਰ) ਪਰਮਾਤਮਾ ਦਾ ਨਾਮ ਉਹਨਾਂ ਨੂੰ ਹੀ ਪਿਆਰਾ ਲੱਗਦਾ ਹੈ, ਜਿਨ੍ਹਾਂ ਦੇ ਮੱਥੇ ਉਤੇ ਧੁਰੋਂ (ਆਪ ਪਰਮਾਤਮਾ ਨੇ ਆਪਣੇ ਨਾਮ ਦੀ ਦਾਤ ਦਾ ਲੇਖ) ਲਿਖ ਦਿੱਤਾ ॥੧॥ ਧੁਰਿ = ਧੁਰੋਂ ॥੧॥
ਹਰਿ ਕਿਤੁ ਬਿਧਿ ਪਾਈਐ ਸੰਤ ਜਨਹੁ ਜਿਸੁ ਦੇਖਿ ਹਉ ਜੀਵਾ ॥
How can the Lord be obtained, O Saints? Seeing Him, my life is sustained.
ਹੇ ਸੰਤ ਜਨੋ! ਜਿਸ ਪਰਮਾਤਮਾ ਦਾ ਦਰਸਨ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਦੱਸੋ) ਉਸ ਨੂੰ ਕਿਸ ਤਰੀਕੇ ਨਾਲ ਮਿਲਿਆ ਜਾ ਸਕਦਾ ਹੈ। ਕਿਤੁ = ਕਿਸ ਦੀ ਰਾਹੀਂ? ਕਿਤੁ ਬਿਧਿ = ਕਿਸ ਤਰੀਕੇ ਨਾਲ? ਦੇਖਿ = ਵੇਖ ਕੇ। ਹਉ = ਮੈਂ। ਜੀਵਾ = ਜੀਵਾਂ, ਜੀਊ ਪੈਂਦਾ ਹਾਂ, ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ।
ਹਰਿ ਬਿਨੁ ਚਸਾ ਨ ਜੀਵਤੀ ਗੁਰ ਮੇਲਿਹੁ ਹਰਿ ਰਸੁ ਪੀਵਾ ॥੧॥ ਰਹਾਉ ॥
Without the Lord, I cannot live, even for an instant. Unite me with the Guru, so that I may drink in the sublime essence of the Lord. ||1||Pause||
ਉਸ ਪ੍ਰਭੂ ਤੋਂ ਵਿੱਛੁੜ ਕੇ ਮੈਂ ਰਤਾ ਭਰ ਸਮੇ ਲਈ ਭੀ (ਆਤਮਕ ਜੀਵਨ) ਜੀਊਂ ਨਹੀਂ ਸਕਦੀ। (ਹੇ ਸੰਤ ਜਨੋ!) ਮੈਨੂੰ ਗੁਰੂ (ਨਾਲ) ਮਿਲਾਵੋ (ਤਾਂ ਜੁ ਗੁਰੂ ਦੀ ਕਿਰਪਾ ਨਾਲ) ਮੈਂ ਪਰਮਾਤਮਾ ਦੇ ਨਾਮ ਦਾ ਰਸ ਪੀ ਸਕਾਂ ॥੧॥ ਰਹਾਉ ॥ ਚਸਾ = ਪਲ ਦਾ ਤੀਹਵਾਂ ਹਿੱਸਾ, ਸਮਾ, ਰਤਾ ਭਰ ਭੀ। ਗੁਰ ਮੇਲਿਹੁ = ਗੁਰੂ (ਨਾਲ) ਮਿਲਾ ਦਿਹੋ ॥੧॥ ਰਹਾਉ ॥
ਹਉ ਹਰਿ ਗੁਣ ਗਾਵਾ ਨਿਤ ਹਰਿ ਸੁਣੀ ਹਰਿ ਹਰਿ ਗਤਿ ਕੀਨੀ ॥
I sing the Glorious Praises of the Lord, and I listen to them daily; the Lord, Har, Har, has emancipated me.
(ਹੇ ਸੰਤ ਜਨੋ! ਪਿਆਰੇ ਗੁਰੂ ਦੀ ਮਿਹਰ ਨਾਲ) ਮੈਂ ਨਿੱਤ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹਾਂ ਮੈਂ ਨਿੱਤ ਪਰਮਾਤਮਾ ਦਾ ਨਾਮ ਸੁਣਦਾ ਰਹਿੰਦਾ ਹਾਂ, ਉਸ ਪਰਮਾਤਮਾ ਨੇ ਮੈਨੂੰ ਉੱਚੀ ਆਤਮਕ ਅਵਸਥਾ ਬਖ਼ਸ ਦਿੱਤੀ ਹੈ। ਗਾਵਾ = ਗਾਵਾਂ, ਮੈਂ ਗਾਵਾਂ। ਸੁਣੀ = ਸੁਣੀਂ, ਮੈਂ ਸੁਣਾਂ। ਗਤਿ = ਉੱਚੀ ਆਤਮਕ ਅਵਸਥਾ।
ਹਰਿ ਰਸੁ ਗੁਰ ਤੇ ਪਾਇਆ ਮੇਰਾ ਮਨੁ ਤਨੁ ਲੀਨੀ ॥
I have obtained the Lord's essence from the Guru; my mind and body are drenched with it.
ਗੁਰੂ ਪਾਸੋਂ ਮੈਂ ਪਰਮਾਤਮਾ ਦੇ ਨਾਮ ਦਾ ਸੁਆਦ ਹਾਸਲ ਕੀਤਾ ਹੈ, (ਹੁਣ) ਮੇਰਾ ਮਨ ਮੇਰਾ ਤਨ (ਉਸ ਸੁਆਦ ਵਿਚ) ਮਗਨ ਰਹਿੰਦਾ ਹੈ। ਤੇ = ਪਾਸੋਂ। ਲੀਨੀ = ਲੀਨ ਹੋ ਗਿਆ ਹੈ।
ਧਨੁ ਧਨੁ ਗੁਰੁ ਸਤ ਪੁਰਖੁ ਹੈ ਜਿਨਿ ਭਗਤਿ ਹਰਿ ਦੀਨੀ ॥
Blessed, blessed is the Guru, the True Being, who has blessed me with devotional worship of the Lord.
(ਹੇ ਸੰਤ ਜਨੋ!) ਜਿਸ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਭਗਤੀ (ਦੀ ਦਾਤਿ) ਦਿੱਤੀ ਹੈ (ਮੇਰੇ ਵਾਸਤੇ ਤਾਂ ਉਹ) ਸਤਪੁਰਖ ਗੁਰੂ (ਸਦਾ ਹੀ) ਸਲਾਹੁਣ-ਯੋਗ ਹੈ। ਧਨੁ ਧਨੁ = ਸਲਾਹੁਣ-ਯੋਗ {धन्य}। ਜਿਨਿ = ਜਿਸ ਨੇ।
ਜਿਸੁ ਗੁਰ ਤੇ ਹਰਿ ਪਾਇਆ ਸੋ ਗੁਰੁ ਹਮ ਕੀਨੀ ॥੨॥
From the Guru, I have obtained the Lord; I have made Him my Guru. ||2||
ਜਿਸ ਗੁਰੂ ਪਾਸੋਂ ਮੈਂ ਪਰਮਾਤਮਾ (ਦਾ ਨਾਮ) ਪ੍ਰਾਪਤ ਕੀਤਾ ਹੈ ਉਸ ਗੁਰੂ ਨੂੰ ਮੈਂ ਆਪਣਾ ਬਣਾ ਲਿਆ ਹੈ ॥੨॥
ਗੁਣਦਾਤਾ ਹਰਿ ਰਾਇ ਹੈ ਹਮ ਅਵਗਣਿਆਰੇ ॥
The Sovereign Lord is the Giver of virtue. I am worthless and without virtue.
(ਹੇ ਭਾਈ! ਸਾਰੇ ਜਗਤ ਦਾ) ਸ਼ਹਿਨਸ਼ਾਹ ਪਰਮਾਤਮਾ (ਸਭ ਜੀਵਾਂ ਨੂੰ ਸਭ) ਗੁਣਾਂ ਦੀ ਦਾਤ ਦੇਣ ਵਾਲਾ ਹੈ, ਅਸੀਂ (ਜੀਵ) ਅਉਗਣਾਂ ਨਾਲ ਭਰੇ ਰਹਿੰਦੇ ਹਾਂ।
ਪਾਪੀ ਪਾਥਰ ਡੂਬਦੇ ਗੁਰਮਤਿ ਹਰਿ ਤਾਰੇ ॥
The sinners sink like stones; through the Guru's Teachings, the Lord carries us across.
(ਜਿਵੇਂ) ਪੱਥਰ (ਪਾਣੀ ਵਿਚ ਡੁੱਬ ਜਾਂਦੇ ਹਨ, ਤਿਵੇਂ ਅਸੀ) ਪਾਪੀ (ਜੀਵ ਵਿਕਾਰਾਂ ਦੇ ਸਮੁੰਦਰ ਵਿਚ) ਡੁੱਬੇ ਰਹਿੰਦੇ ਹਾਂ, ਪਰਮਾਤਮਾ (ਸਾਨੂੰ) ਗੁਰੂ ਦੀ ਮਤਿ ਦੇ ਕੇ (ਉਸ ਸਮੁੰਦਰ ਵਿਚੋਂ) ਪਾਰ ਲੰਘਾਂਦਾ ਹੈ।
ਤੂੰ ਗੁਣਦਾਤਾ ਨਿਰਮਲਾ ਹਮ ਅਵਗਣਿਆਰੇ ॥
You are the Giver of virtue, O Immaculate Lord; I am worthless and without virtue.
ਹੇ ਪ੍ਰਭੂ! ਤੂੰ ਪਵਿਤ੍ਰ-ਸਰੂਪ ਹੈਂ ਤੂੰ ਗੁਣ ਬਖ਼ਸ਼ਣ ਵਾਲਾ ਹੈਂ, ਅਸੀਂ ਜੀਵ ਅਉਗਣਾਂ ਨਾਲ ਭਰੇ ਪਏ ਹਾਂ।
ਹਰਿ ਸਰਣਾਗਤਿ ਰਾਖਿ ਲੇਹੁ ਮੂੜ ਮੁਗਧ ਨਿਸਤਾਰੇ ॥੩॥
I have entered Your Sanctuary, Lord; please save me, as You have saved the idiots and fools. ||3||
ਹੇ ਹਰੀ! ਅਸੀਂ ਤੇਰੀ ਸਰਨ ਆਏ ਹਾਂ, (ਸਾਨੂੰ ਅਉਗਣਾਂ ਤੋਂ) ਬਚਾ ਲੈ, (ਸਾਨੂੰ) ਮੂਰਖਾਂ ਨੂੰ ਮਹਾ ਮੂਰਖਾਂ ਨੂੰ (ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘਾ ਲੈ ॥੩॥ ਮੂੜ ਮੁਗਧ = ਮੂਰਖ, ਮਹਾ ਮੂਰਖ। ਨਿਸਤਾਰੇ = ਨਿਸਤਾਰਿ, ਪਾਰ ਲੰਘਾ ॥੩॥
ਸਹਜੁ ਅਨੰਦੁ ਸਦਾ ਗੁਰਮਤੀ ਹਰਿ ਹਰਿ ਮਨਿ ਧਿਆਇਆ ॥
Eternal celestial bliss comes through the Guru's Teachings, by meditating continually on the Lord, Har, Har.
ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਨੂੰ (ਆਪਣੇ) ਮਨ ਵਿਚ (ਸਦਾ) ਸਿਮਰਿਆ ਹੈ, ਉਹ ਗੁਰੂ ਦੀ ਮਤਿ ਤੇ ਤੁਰ ਕੇ ਸਦਾ ਆਤਮਕ ਅਡੋਲਤਾ ਮਾਣਦੇ ਹਨ (ਆਤਮਕ) ਆਨੰਦ ਮਾਣਦੇ ਹਨ। ਸਹਜੁ = ਆਤਮਕ ਅਡੋਲਤਾ। ਮਨਿ = ਮਨ ਵਿਚ।
ਸਜਣੁ ਹਰਿ ਪ੍ਰਭੁ ਪਾਇਆ ਘਰਿ ਸੋਹਿਲਾ ਗਾਇਆ ॥
I have obtained the Lord God as my Best Friend, within the home of my own self. I sing the Songs of Joy.
ਜਿਨ੍ਹਾਂ ਨੂੰ ਹਰਿ-ਪ੍ਰਭੂ ਸੱਜਣ ਮਿਲ ਪੈਂਦਾ ਹੈ, ਉਹ ਆਪਣੇ ਹਿਰਦੇ-ਘਰ ਵਿਚ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦੇ ਰਹਿੰਦੇ ਹਨ। ਘਰਿ = ਹਿਰਦੇ-ਘਰ ਵਿਚ। ਸੋਹਿਲਾ = ਸਿਫ਼ਤਿ-ਸਾਲਾਹ ਦਾ ਗੀਤ, ਖ਼ੁਸ਼ੀ ਦਾ ਗੀਤ।
ਹਰਿ ਦਇਆ ਧਾਰਿ ਪ੍ਰਭ ਬੇਨਤੀ ਹਰਿ ਹਰਿ ਚੇਤਾਇਆ ॥
Please shower me with Your Mercy, O Lord God, that I may meditate on Your Name, Har, Har.
ਹੇ ਹਰੀ! ਹੇ ਪ੍ਰਭੂ! ਮਿਹਰ ਕਰ, (ਮੇਰੀ) ਬੇਨਤੀ (ਸੁਣ), (ਮੈਨੂੰ) ਆਪਣੇ ਨਾਮ ਦਾ ਸਿਮਰਨ ਦੇਹ। ਪ੍ਰਭੁ = ਹੇ ਪ੍ਰਭੂ!
ਜਨ ਨਾਨਕੁ ਮੰਗੈ ਧੂੜਿ ਤਿਨ ਜਿਨ ਸਤਿਗੁਰੁ ਪਾਇਆ ॥੪॥੪॥੧੮॥੩੮॥
Servant Nanak begs for the dust of the feet of those who have found the True Guru. ||4||4||18||38||
(ਹੇ ਪ੍ਰਭੂ! ਤੇਰਾ) ਦਾਸ ਨਾਨਕ (ਤੇਰੇ ਦਰ ਤੋਂ) ਉਹਨਾਂ ਮਨੁੱਖਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ ਜਿਨ੍ਹਾਂ ਨੂੰ (ਤੇਰੀ ਮਿਹਰ ਨਾਲ) ਗੁਰੂ ਮਿਲ ਪਿਆ ਹੈ ॥੪॥੪॥੧੮॥੩੮॥ ਨਾਨਕੁ ਮੰਗੈ = ਨਾਨਕ ਮੰਗਦਾ ਹੈ {ਨਾਨਕ = ਹੇ ਨਾਨਕ}। ਜਿਨ = ਜਿਨ੍ਹਾਂ ਨੇ {ਲਫ਼ਜ਼ 'ਜਿਨ' ਬਹੁ-ਵਚਨ ਹੈ, ਲਫ਼ਜ਼ 'ਜਿਨਿ' ਇਕ-ਵਚਨ ਹੈ} ॥੪॥