ਟੋਡੀ ਮਹਲਾ ੫ ਘਰੁ ੩ ਚਉਪਦੇ ॥
Todee, Fifth Mehl, Third House, Chau-Padhay:
ਰਾਗ ਟੋਡੀ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹਾਂ ਹਾਂ ਲਪਟਿਓ ਰੇ ਮੂੜੑੇ ਕਛੂ ਨ ਥੋਰੀ ॥
Oh! Oh! You cling to Maya, you fool; this is not a trivial matter.
ਹੇ ਮੂਰਖ (ਮਨ)! ਮੈਂ ਸਮਝ ਲਿਆ ਹੈ ਕਿ ਤੂੰ (ਮਾਇਆ ਨਾਲ) ਚੰਬੜਿਆ ਹੋਇਆ ਹੈਂ, (ਤੇਰੀ ਉਸ ਨਾਲ ਪ੍ਰੀਤ ਭੀ) ਕੁਝ ਥੋੜੀ ਜਿਹੀ ਨਹੀਂ ਹੈ। ਹਾਂ ਹਾਂ = ਠੀਕ ਹੈ, ਮੈਂ ਸਮਝ ਲਿਆ ਹੈ। ਰੇ ਮੂੜ੍ਹ੍ਹੇ = ਹੇ ਮੂਰਖ (ਮਨ)! ਥੋਰੀ = ਥੋੜੀ।
ਤੇਰੋ ਨਹੀ ਸੁ ਜਾਨੀ ਮੋਰੀ ॥ ਰਹਾਉ ॥
That which you consider to be yours, is not yours. ||Pause||
(ਜੇਹੜੀ ਮਾਇਆ ਸਦਾ) ਤੇਰੀ ਨਹੀਂ ਬਣੀ ਰਹਿਣੀ, ਉਸ ਨੂੰ ਤੂੰ ਆਪਣੀ ਸਮਝ ਰਿਹਾ ਹੈਂ ਰਹਾਉ॥ ਸੁ = ਉਹ (ਮਾਇਆ)। ਜਾਨੀ ਮੋਰੀ = ਤੂੰ ਆਪਣੀ ਸਮਝ ਬੈਠਾ ਹੈਂ ਰਹਾਉ॥
ਆਪਨ ਰਾਮੁ ਨ ਚੀਨੋ ਖਿਨੂਆ ॥
You do not remember your Lord, even for an instant.
ਹੇ ਭਾਈ! ਪਰਮਾਤਮਾ (ਹੀ) ਆਪਣਾ (ਅਸਲ ਸਾਥੀ ਹੈ ਉਸ ਨਾਲ ਤੂੰ) ਇਕ ਛਿਨ ਵਾਸਤੇ ਭੀ ਜਾਣ-ਪਛਾਣ ਨਹੀਂ ਪਾਈ। ਚੀਨੋ = ਪਛਾਣਿਆ, ਸਾਂਝ ਪਾਈ। ਖਿਨੂਆ = ਇਕ ਛਿਨ ਵਾਸਤੇ ਭੀ।
ਜੋ ਪਰਾਈ ਸੁ ਅਪਨੀ ਮਨੂਆ ॥੧॥
That which belongs to others, you believe to be your own. ||1||
ਜੇਹੜੀ (ਮਾਇਆ) ਬਿਗਾਨੀ (ਬਣ ਜਾਣੀ) ਹੈ ਉਸ ਨੂੰ ਤੂੰ ਆਪਣੀ ਮੰਨ ਲਿਆ ਹੈ ॥੧॥ ਮਨੂਆ = ਮੰਨੀ ਹੋਈ ਹੈ ॥੧॥
ਨਾਮੁ ਸੰਗੀ ਸੋ ਮਨਿ ਨ ਬਸਾਇਓ ॥
The Naam, the Name of the Lord, is always with you, but you do not enshrine it within your mind.
ਹੇ ਭਾਈ! ਪਰਮਾਤਮਾ ਦਾ ਨਾਮ (ਅਸਲ) ਸਾਥੀ ਹੈ, ਉਸ ਨੂੰ ਤੂੰ ਆਪਣੇ ਮਨ ਵਿਚ (ਕਦੇ) ਨਹੀਂ ਵਸਾਇਆ। ਸੰਗੀ = ਸਾਥੀ। ਮਨਿ = ਮਨ ਵਿਚ।
ਛੋਡਿ ਜਾਹਿ ਵਾਹੂ ਚਿਤੁ ਲਾਇਓ ॥੨॥
You have attached your consciousness to that which you must eventually abandon. ||2||
(ਜੇਹੜੇ ਪਦਾਰਥ ਆਖ਼ਰ) ਛੱਡ ਜਾਣਗੇ, ਉਹਨਾਂ ਨਾਲ ਤੂੰ ਚਿੱਤ ਜੋੜਿਆ ਹੋਇਆ ਹੈ ॥੨॥ ਛੋਡਿ ਜਾਹਿ = (ਜੇਹੜੇ ਪਦਾਰਥ) ਛੱਡ ਜਾਣਗੇ। ਵਾਹੂ = ਉਹਨਾਂ ਨਾਲ ॥੨॥
ਸੋ ਸੰਚਿਓ ਜਿਤੁ ਭੂਖ ਤਿਸਾਇਓ ॥
You collect that which will bring you only hunger and thirst.
ਹੇ ਭਾਈ! ਤੂੰ ਉਸ ਧਨ-ਪਦਾਰਥ ਨੂੰ ਇਕੱਠਾ ਕਰ ਰਿਹਾ ਹੈਂ, ਜਿਸ ਦੀ ਰਾਹੀਂ (ਮਾਇਆ ਦੀ) ਭੁੱਖ ਤ੍ਰੇਹ (ਬਣੀ ਰਹੇਗੀ)। ਸੰਚਿਓ = ਇਕੱਠਾ ਕੀਤਾ ਹੈ। ਜਿਤੁ = ਜਿਸ ਦੀ ਰਾਹੀਂ। ਤਿਸਾਇਓ = ਤ੍ਰਿਖਾ, ਤ੍ਰੇਹ।
ਅੰਮ੍ਰਿਤ ਨਾਮੁ ਤੋਸਾ ਨਹੀ ਪਾਇਓ ॥੩॥
You have not obtained the supplies of the Ambrosial Naam. ||3||
ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਜੀਵਨ-ਸਫ਼ਰ ਦਾ ਖ਼ਰਚ ਹੈ, ਉਹ ਤੂੰ ਹਾਸਲ ਨਹੀਂ ਕੀਤਾ ॥੩॥ ਅੰਮ੍ਰਿਤ ਨਾਮੁ = ਆਤਮਕ ਜੀਵਨ ਦੇਣ ਵਾਲਾ ਨਾਮ। ਤੋਸਾ = ਰਸਤੇ ਦਾ ਖ਼ਰਚ ॥੩॥
ਕਾਮ ਕ੍ਰੋਧਿ ਮੋਹ ਕੂਪਿ ਪਰਿਆ ॥
You have fallen into the pit of sexual desire, anger and emotional attachment.
(ਹੇ ਭਾਈ!) ਤੂੰ ਕਾਮ ਕ੍ਰੋਧ ਵਿਚ ਤੂੰ ਮੋਹ ਦੇ ਖੂਹ ਵਿਚ ਪਿਆ ਹੋਇਆ ਹੈਂ। ਕ੍ਰੋਧਿ = ਕ੍ਰੋਧ ਵਿਚ। ਕੂਪਿ = ਖੂਹ ਵਿਚ।
ਗੁਰ ਪ੍ਰਸਾਦਿ ਨਾਨਕ ਕੋ ਤਰਿਆ ॥੪॥੧॥੧੬॥
By Guru's Grace, O Nanak, a rare few are saved. ||4||1||16||
(ਪਰ ਤੇਰੇ ਭੀ ਕੀਹ ਵੱਸ?) ਕੋਈ ਵਿਰਲਾ ਮਨੁੱਖ ਹੇ ਨਾਨਕ! (ਆਖ-) ਗੁਰੂ ਦੀ ਕਿਰਪਾ ਨਾਲ (ਇਸ ਖੂਹ ਵਿਚੋਂ) ਪਾਰ ਲੰਘਦਾ ਹੈ ॥੪॥੧॥੧੬॥ ਗੁਰ ਪ੍ਰਸਾਦਿ = ਗੁਰੂ ਦੀ ਕਿਰਪਾ ਨਾਲ। ਕੋ = ਕੋਈ ਵਿਰਲਾ ॥੪॥੧॥੧੬॥