ਕੰਧਿ ਕੁਹਾੜਾ ਸਿਰਿ ਘੜਾ ਵਣਿ ਕੈ ਸਰੁ ਲੋਹਾਰੁ

With the axe on his shoulder, and a bucket on his head, the blacksmith is ready to cut down the tree.

ਮੋਢੇ ਉੱਤੇ ਕੁਹਾੜਾ ਤੇ ਸਿਰ ਉਤੇ ਘੜਾ (ਰੱਖੀ) ਲੋਹਾਰ ਜੰਗਲ ਵਿਚ ਬਾਦਸ਼ਾਹ (ਬਣਿਆ ਹੁੰਦਾ) ਹੈ (ਕਿਉਂਕਿ ਜਿਸ ਰੁੱਖ ਤੇ ਚਾਹੇ ਕੁਹਾੜਾ ਚਲਾ ਸਕਦਾ ਹੈ) (ਇਸੇ ਤਰ੍ਹਾਂ ਮਨੁੱਖ ਜਗਤ-ਰੂਪ ਜੰਗਲ ਵਿਚ ਸਰਦਾਰ ਹੈ)। ਕੰਧਿ = ਕੰਧੇ ਉਤੇ, ਮੋਢੇ ਉਤੇ। ਸਿਰਿ = ਸਿਰ ਉਤੇ। ਵਣਿ = ਵਣ ਵਿਚ, ਜੰਗਲ ਵਿਚ। ਕੈਸਰੁ = ਬਾਦਸ਼ਾਹ।

ਫਰੀਦਾ ਹਉ ਲੋੜੀ ਸਹੁ ਆਪਣਾ ਤੂ ਲੋੜਹਿ ਅੰਗਿਆਰ ॥੪੩॥

Fareed, I long for my Lord; you long only for the charcoal. ||43||

ਹੇ ਫਰੀਦ! ਮੈਂ ਤਾਂ (ਇਸ ਜਗਤ-ਰੂਪ ਜੰਗਲ ਵਿਚ) ਆਪਣੇ ਮਾਲਕ-ਪ੍ਰਭੂ ਨੂੰ ਲੱਭ ਰਿਹਾ ਹਾਂ, ਤੇ, ਤੂੰ, (ਹੇ ਜੀਵ! ਲੋਹਾਰ ਵਾਂਗ) ਕੋਲੇ ਲੱਭ ਰਿਹਾ ਹੈਂ (ਭਾਵ, 'ਵਿਸੁ ਗੰਦਲਾਂ'-ਰੂਪ ਕੋਲੇ ਲੱਭਦਾ ਹੈਂ) ॥੪੩॥ ਹਉ = ਮੈਂ। ਸਹੁ = ਖਸਮ। ਲੋੜੀ = ਮੈਂ ਲੱਭਦਾ ਹਾਂ, ਲੋੜੀਂ। ਅੰਗਿਆਰ = ਕੋਲੇ ॥੪੩॥