ਸਲੋਕ

Salok:

ਸਲੋਕ।

ਕਬੀਰਾ ਮਰਤਾ ਮਰਤਾ ਜਗੁ ਮੁਆ ਮਰਿ ਭਿ ਜਾਨੈ ਕੋਇ

Kabeer, the world is dying - dying to death, but no one knows how to truly die.

ਹੇ ਕਬੀਰ! (ਉਂਞ ਤਾਂ) ਮਰਦਾ ਮਰਦਾ ਸਾਰਾ ਸੰਸਾਰ ਮਰ ਹੀ ਰਿਹਾ ਹੈ, ਪਰ ਕਿਸੇ ਨੇ ਵੀ (ਸੱਚੇ) ਮਰਨ ਦੀ ਜਾਚ ਨਹੀਂ ਸਿੱਖੀ।

ਐਸੀ ਮਰਨੀ ਜੋ ਮਰੈ ਬਹੁਰਿ ਮਰਨਾ ਹੋਇ ॥੧॥

Whoever dies, let him die such a death, that he does not have to die again. ||1||

ਜੋ ਮਨੁੱਖ ਇਸ ਤਰ੍ਹਾਂ ਦੀ ਸੱਚੀ ਮੌਤ ਮਰਦਾ ਹੈ, ਉਸ ਨੂੰ ਫਿਰ ਮਰਨਾ ਨਹੀਂ ਪੈਂਦਾ ॥੧॥