ਗਉੜੀ ਪੂਰਬੀ ਮਹਲਾ ੪ ॥
Gauree Poorbee, Fourth Mehl:
ਗਊੜੀ ਪੂਰਬੀ, ਪਾਤਸ਼ਾਹੀ ਚੌਥੀ।
ਤੁਮ ਦਇਆਲ ਸਰਬ ਦੁਖ ਭੰਜਨ ਇਕ ਬਿਨਉ ਸੁਨਹੁ ਦੇ ਕਾਨੇ ॥
You are Merciful, the Destroyer of all pain. Please give me Your Ear and listen to my prayer.
ਹੇ (ਜੀਵਾਂ ਦੇ) ਸਾਰੇ ਦੁਖ ਨਾਸ ਕਰਨ ਵਾਲੇ ਸੁਆਮੀ! ਤੂੰ ਦਇਆ ਦਾ ਘਰ ਹੈਂ, ਮੇਰੀ ਇਕ ਅਰਜ਼ੋਈ ਧਿਆਨ ਨਾਲ ਸੁਣ। ਦਇਆਲ = (ਦਇਆ-ਆਲਯ) ਦਇਆ ਦਾ ਘਰ। ਸਰਬ = ਸਾਰੇ। ਭੰਜਨ = ਨਾਸ ਕਰਨਾ। ਬਿਨਉ = ਬੇਨਤੀ (विनय)। ਦੇ ਕਾਨੇ = ਕੰਨ ਦੇ ਕੇ, ਧਿਆਨ ਨਾਲ।
ਜਿਸ ਤੇ ਤੁਮ ਹਰਿ ਜਾਨੇ ਸੁਆਮੀ ਸੋ ਸਤਿਗੁਰੁ ਮੇਲਿ ਮੇਰਾ ਪ੍ਰਾਨੇ ॥੧॥
Please unite me with the True Guru, my breath of life; through Him, O my Lord and Master, You are known. ||1||
ਮੈਨੂੰ ਉਹ ਸਤਿਗੁਰੂ ਮਿਲਾ ਜੋ ਮੇਰੀ ਜਿੰਦ (ਦਾ ਸਹਾਰਾ) ਹੈ, ਜਿਸ ਦੀ ਕਿਰਪਾ ਤੋਂ ਤੇਰੇ ਨਾਲ ਡੂੰਘੀ ਸਾਂਝ ਪੈਂਦੀ ਹੈ ॥੧॥ ਜਿਸ ਤੇ = ਜਿਸ (ਗੁਰੂ) ਪਾਸੋਂ। ਜਾਨੇ = ਜਾਣ-ਪਛਾਣ ਹੁੰਦੀ ਹੈ। ਪ੍ਰਾਨੇ = ਪ੍ਰਾਣ, ਜਿੰਦ ॥੧॥
ਰਾਮ ਹਮ ਸਤਿਗੁਰ ਪਾਰਬ੍ਰਹਮ ਕਰਿ ਮਾਨੇ ॥
O Lord, I acknowledge the True Guru as the Supreme Lord God.
(ਹੇ ਭਾਈ!) ਮੈਂ ਸਤਿਗੁਰੂ ਨੂੰ (ਆਤਮਕ ਜੀਵਨ ਵਿਚ) ਰਾਮ ਪਾਰਬ੍ਰਹਮ ਦੇ ਬਰਾਬਰ ਦਾ ਮੰਨਿਆ ਹੈ। ਕਰਿ = ਕਰ ਕੇ, (ਬਰਾਬਰ ਦਾ) ਕਰ ਕੇ। ਮਾਨੇ = ਮੰਨਿਆ ਹੈ।
ਹਮ ਮੂੜ ਮੁਗਧ ਅਸੁਧ ਮਤਿ ਹੋਤੇ ਗੁਰ ਸਤਿਗੁਰ ਕੈ ਬਚਨਿ ਹਰਿ ਹਮ ਜਾਨੇ ॥੧॥ ਰਹਾਉ ॥
I am foolish and ignorant, and my intellect is impure. Through the Teachings of the Guru, the True Guru, O Lord, I come to know You. ||1||Pause||
ਮੈਂ ਮੂਰਖ ਸਾਂ, ਮਹਾਂ ਮੂਰਖ ਸਾਂ, ਮੈਲੀ ਮਤਿ ਵਾਲਾ ਸਾਂ, ਗੁਰੂ ਸਤਿਗੁਰੂ ਦੇ ਉਪਦੇਸ਼ (ਦੀ ਬਰਕਤਿ) ਨਾਲ ਮੈਂ ਪਰਮਾਤਮਾ ਨਾਲ ਜਾਣ-ਪਛਾਣ ਪਾ ਲਈ ਹੈ ॥੧॥ ਰਹਾਉ ॥ ਅਸੁਧ = ਮੈਲੀ। ਮੁਗਧ = ਮੂਰਖ ॥੧॥ ਰਹਾਉ ॥
ਜਿਤਨੇ ਰਸ ਅਨ ਰਸ ਹਮ ਦੇਖੇ ਸਭ ਤਿਤਨੇ ਫੀਕ ਫੀਕਾਨੇ ॥
All the pleasures and enjoyments which I have seen - I have found them all to be bland and insipid.
ਜਗਤ ਦੇ ਜਿਤਨੇ ਭੀ ਹੋਰ ਹੋਰ (ਕਿਸਮ ਦੇ) ਰਸ ਹਨ, ਮੈਂ ਵੇਖ ਲਏ ਹਨ, ਉਹ ਸਾਰੇ ਹੀ ਫਿੱਕੇ ਹਨ ਫਿੱਕੇ ਹਨ। ਅਨ = (अन्य) ਹੋਰ ਹੋਰ।
ਹਰਿ ਕਾ ਨਾਮੁ ਅੰਮ੍ਰਿਤ ਰਸੁ ਚਾਖਿਆ ਮਿਲਿ ਸਤਿਗੁਰ ਮੀਠ ਰਸ ਗਾਨੇ ॥੨॥
I have tasted the Ambrosial Nectar of the Naam, the Name of the Lord, by meeting the True Guru. It is sweet, like the juice of the sugarcane. ||2||
ਗੁਰੂ ਨੂੰ ਮਿਲ ਕੇ ਮੈਂ ਆਤਮਕ ਜੀਵਨ ਦੇਣ ਵਾਲਾ ਪਰਮਾਤਮਾ ਦਾ ਨਾਮ-ਰਸ ਚੱਖਿਆ ਹੈ, ਉਹ ਰਸ ਮਿੱਠਾ ਹੈ ਜਿਵੇਂ ਗੰਨੇ ਦਾ ਰਸ ਮਿੱਠਾ ਹੁੰਦਾ ਹੈ ॥੨॥ ਮਿਲਿ = ਮਿਲ ਕੇ। ਗਾਨੇ = ਗੰਨਾ ॥੨॥
ਜਿਨ ਕਉ ਗੁਰੁ ਸਤਿਗੁਰੁ ਨਹੀ ਭੇਟਿਆ ਤੇ ਸਾਕਤ ਮੂੜ ਦਿਵਾਨੇ ॥
Those who have not met the Guru, the True Guru, are foolish and insane - they are faithless cynics.
ਜਿਨ੍ਹਾਂ ਮਨੁੱਖਾਂ ਨੂੰ ਗੁਰੂ ਨਹੀਂ ਮਿਲਦਾ, ਉਹ ਮੂਰਖ ਪਰਮਾਤਮਾ ਨਾਲੋਂ ਟੁੱਟੇ ਰਹਿੰਦੇ ਹਨ, ਉਹ ਮਾਇਆ ਦੇ ਪਿੱਛੇ ਝੱਲੇ ਹੋਏ ਫਿਰਦੇ ਹਨ। ਭੇਟਿਆ = ਮਿਲਿਆ। ਦਿਵਾਨੇ = ਝੱਲੇ, ਕਮਲੇ।
ਤਿਨ ਕੇ ਕਰਮਹੀਨ ਧੁਰਿ ਪਾਏ ਦੇਖਿ ਦੀਪਕੁ ਮੋਹਿ ਪਚਾਨੇ ॥੩॥
Those who were pre-ordained to have no good karma at all - gazing into the lamp of emotional attachment, they are burnt, like moths in a flame. ||3||
(ਪਰ ਉਹਨਾਂ ਦੇ ਭੀ ਕੀਹ ਵੱਸ?) ਧੁਰੋਂ (ਪਰਮਾਤਮਾ ਨੇ) ਉਹਨਾਂ ਦੇ ਭਾਗਾਂ ਵਿਚ (ਇਹ) ਨੀਵੇਂ ਕੰਮ ਹੀ ਪਾ ਦਿੱਤੇ ਹਨ, ਉਹ ਮਾਇਆ ਦੇ ਮੋਹ ਵਿਚ ਇਉਂ ਸੜਦੇ ਰਹਿੰਦੇ ਹਨ ਜਿਵੇਂ ਦੀਵੇ ਨੂੰ ਵੇਖ ਕੇ (ਪਤੰਗੇ) ॥੩॥ ਹੀਨ = ਨੀਚ, ਨੀਵੇਂ। ਧੁਰਿ = ਧੁਰ ਤੋਂ। ਮੋਹਿ = ਮੋਹ ਵਿਚ। ਪਚਾਨੇ = ਸੜਦੇ ਹਨ ॥੩॥
ਜਿਨ ਕਉ ਤੁਮ ਦਇਆ ਕਰਿ ਮੇਲਹੁ ਤੇ ਹਰਿ ਹਰਿ ਸੇਵ ਲਗਾਨੇ ॥
Those whom You, in Your Mercy, have met, Lord, are committed to Your Service.
ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੂੰ ਤੂੰ ਮਿਹਰ ਕਰ ਕੇ (ਗੁਰੂ-ਚਰਨਾਂ ਵਿਚ) ਮਿਲਾਂਦਾ ਹੈਂ, ਉਹ, ਹੇ ਹਰੀ! ਤੇਰੀ ਸੇਵਾ-ਭਗਤੀ ਵਿਚ ਲਗੇ ਰਹਿੰਦੇ ਹਨ।
ਜਨ ਨਾਨਕ ਹਰਿ ਹਰਿ ਹਰਿ ਜਪਿ ਪ੍ਰਗਟੇ ਮਤਿ ਗੁਰਮਤਿ ਨਾਮਿ ਸਮਾਨੇ ॥੪॥੪॥੧੮॥੫੬॥
Servant Nanak chants the Name of the Lord, Har, Har, Har. He is famous, and through the Guru's Teachings, He merges in the Name. ||4||4||18||56||
ਹੇ ਦਾਸ ਨਾਨਕ! ਉਹ ਪਰਮਾਤਮਾ ਦਾ ਨਾਮ ਜਪ ਜਮ ਕੇ ਚਮਕ ਪੈਂਦੇ ਹਨ, ਗੁਰੂ ਦੀ ਮਤਿ ਉਤੇ ਤੁਰ ਕੇ ਉਹ ਪ੍ਰਭੂ ਦੇ ਨਾਮ ਵਿਚ ਲੀਨ ਰਹਿੰਦੇ ਹਨ ॥੪॥੪॥੧੮॥੫੬॥ ਪ੍ਰਗਟੇ = ਪਰਗਟ ਹੋਏ, ਉੱਘੜ ਪਏ, ਚਮਕ ਪਏ। ਨਾਮਿ = ਨਾਮ ਵਿਚ ॥੪॥