ਸਲੋਕੁ ਮਃ ੧ ॥
Salok, First Mehl:
ਸਲੋਕ ਪਹਿਲੀ ਪਾਤਿਸ਼ਾਹੀ।
ਘਰ ਹੀ ਮੁੰਧਿ ਵਿਦੇਸਿ ਪਿਰੁ ਨਿਤ ਝੂਰੇ ਸੰਮ੍ਹਾਲੇ ॥
The soul-bride is at home, while the Husband Lord is away; she cherishes His memory, and mourns His absence.
ਪ੍ਰਭੂ-ਪਤੀ ਤਾਂ ਘਰ (ਭਾਵ, ਹਿਰਦੇ) ਵਿਚ ਹੀ ਹੈ, ਪਰ, (ਜੀਵ-ਇਸਤ੍ਰੀ) ਉਸ ਨੂੰ ਪਰਦੇਸ ਵਿਚ (ਸਮਝਦੀ ਹੋਈ) ਸਦਾ ਝੂਰਦੀ ਤੇ ਯਾਦ ਕਰਦੀ ਹੈ, ਮੁੰਧਿ = ਇਸਤ੍ਰੀ।
ਮਿਲਦਿਆ ਢਿਲ ਨ ਹੋਵਈ ਜੇ ਨੀਅਤਿ ਰਾਸਿ ਕਰੇ ॥੧॥
She shall meet Him without delay, if she rids herself of duality. ||1||
ਜੇ ਨੀਯਤ ਸਾਫ਼ ਕਰੇ ਤਾਂ (ਪ੍ਰਭੂ ਨੂੰ) ਮਿਲਦਿਆਂ ਢਿੱਲ ਨਹੀਂ ਲੱਗਦੀ ॥੧॥