ਜਉ ਸੁਖ ਕਉ ਚਾਹੈ ਸਦਾ ਸਰਨਿ ਰਾਮ ਕੀ ਲੇਹ

If you yearn for eternal peace, then seek the Sanctuary of the Lord.

ਜੇ (ਮਨੁੱਖ) ਆਤਮਕ ਆਨੰਦ (ਹਾਸਲ ਕਰਨਾ) ਚਾਹੁੰਦਾ ਹੈ, ਤਾਂ (ਉਸ ਨੂੰ ਚਾਹੀਦਾ ਹੈ ਕਿ) ਪਰਮਾਤਮਾ ਦੀ ਸਰਨ ਪਿਆ ਰਹੇ। ਜਉ = ਜੇ। ਚਾਹੈ = ਚਾਹੁੰਦਾ ਹੈ, ਲੋੜਦਾ ਹੈ। ਲੇਹ = ਲਈ ਰੱਖੇ; ਪਿਆ ਰਹੇ।

ਕਹੁ ਨਾਨਕ ਸੁਨਿ ਰੇ ਮਨਾ ਦੁਰਲਭ ਮਾਨੁਖ ਦੇਹ ॥੨੭॥

Says Nanak, listen, mind: this human body is difficult to obtain. ||27||

ਨਾਨਕ ਆਖਦਾ ਹੈ- ਹੇ ਮਨ! ਸੁਣ, ਇਹ ਮਨੁੱਖਾ ਸਰੀਰ ਬੜੀ ਮੁਸ਼ਕਿਲ ਨਾਲ ਮਿਲਦਾ ਹੈ (ਇਸ ਨੂੰ ਮਾਇਆ ਦੀ ਖ਼ਾਤਰ ਭਟਕਣਾ ਵਿਚ ਹੀ ਨਹੀਂ ਰੋਲ ਦੇਣਾ ਚਾਹੀਦਾ) ॥੨੭॥ ਦੇਹ = ਸਰੀਰ ॥੨੭॥