ਰਾਮਕਲੀ ਮਹਲਾ

Raamkalee, Third Mehl:

ਰਾਮਕਲੀ ਤੀਜੀ ਪਾਤਿਸ਼ਾਹੀ।

ਭਗਤਿ ਖਜਾਨਾ ਗੁਰਮੁਖਿ ਜਾਤਾ ਸਤਿਗੁਰਿ ਬੂਝਿ ਬੁਝਾਈ ॥੧॥

The treasure of devotional worship is revealed to the Gurmukh; the True Guru has inspired me to understand this understanding. ||1||

ਹੇ ਸੰਤ ਜਨੋ! ਗੁਰੂ ਦੇ ਸਨਮੁਖ ਰਹਿਣ ਵਾਲੇ ਨੇ ਹੀ ਪਰਮਾਤਮਾ ਦੀ ਭਗਤੀ ਦੇ ਖ਼ਜ਼ਾਨੇ ਦੀ ਕਦਰ ਸਮਝੀ ਹੈ। ਗੁਰੂ ਨੇ (ਆਪ ਇਹ ਕਦਰ) ਸਮਝ (ਸਿੱਖ ਨੂੰ) ਬਖ਼ਸ਼ੀ ਹੈ ॥੧॥ ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲੇ ਨੇ। ਜਾਤਾ = ਪਛਾਣਿਆ, ਕਦਰ ਪਾਈ। ਸਤਿਗੁਰਿ = ਸਤਿਗੁਰੂ ਨੇ। ਬੂਝਿ = (ਆਪ) ਸਮਝ ਕੇ। ਬੁਝਾਈ = ਸਮਝ ਦਿੱਤੀ (ਸਿੱਖ ਨੂੰ) ॥੧॥

ਸੰਤਹੁ ਗੁਰਮੁਖਿ ਦੇਇ ਵਡਿਆਈ ॥੧॥ ਰਹਾਉ

O Saints, the Gurmukh is blessed with glorious greatness. ||1||Pause||

ਹੇ ਸੰਤ ਜਨੋ! (ਪਰਮਾਤਮਾ ਲੋਕ ਪਰਲੋਕ ਵਿਚ) ਉਸ ਮਨੁੱਖ ਨੂੰ ਇੱਜ਼ਤ ਦੇਂਦਾ ਹੈ ਜੋ ਸਦਾ ਗੁਰੂ ਦੇ ਸਨਮੁਖ ਰਹਿੰਦਾ ਹੈ ॥੧॥ ਰਹਾਉ ॥ ਦੇਇ = ਦੇਂਦਾ ਹੈ। ਵਡਿਆਈ = ਇੱਜ਼ਤ-ਮਾਣ ॥੧॥ ਰਹਾਉ ॥

ਸਚਿ ਰਹਹੁ ਸਦਾ ਸਹਜੁ ਸੁਖੁ ਉਪਜੈ ਕਾਮੁ ਕ੍ਰੋਧੁ ਵਿਚਹੁ ਜਾਈ ॥੨॥

Dwelling always in Truth, celestial peace wells up; sexual desire and anger are eliminated from within. ||2||

(ਹੇ ਸੰਤ ਜਨੋ! ਗੁਰੂ ਦੇ ਸਨਮੁਖ ਰਹਿ ਕੇ ਹੀ) ਤੁਸੀ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿ ਸਕਦੇ ਹੋ, (ਤੁਹਾਡੇ ਅੰਦਰ) ਆਤਮਕ ਅਡੋਲਤਾ ਵਾਲਾ ਸੁਖ ਪੈਦਾ ਹੋ ਸਕਦਾ ਹੈ ਅਤੇ (ਤੁਹਾਡੇ) ਅੰਦਰੋਂ ਕਾਮ ਕ੍ਰੋਧ ਦੂਰ ਹੋ ਸਕਦਾ ਹੈ ॥੨॥ ਸਚਿ = ਸਦਾ-ਥਿਰ ਪ੍ਰਭੂ ਵਿਚ। ਸਹਜੁ ਸੁਖੁ = ਆਤਮਕ ਅਡੋਲਤਾ ਵਾਲਾ ਸੁਖ। ਵਿਚਹੁ = ਮਨ ਦੇ ਅੰਦਰੋਂ ॥੨॥

ਆਪੁ ਛੋਡਿ ਨਾਮ ਲਿਵ ਲਾਗੀ ਮਮਤਾ ਸਬਦਿ ਜਲਾਈ ॥੩॥

Eradicating self-conceit, remain lovingly focused on the Naam, the Name of the Lord; through the Word of the Shabad, burn away possessiveness. ||3||

(ਹੇ ਸੰਤ ਜਨੋ! ਗੁਰੂ ਦੇ ਸਨਮੁਖ ਮਨੁੱਖ ਨੇ ਹੀ) ਆਪਾ-ਭਾਵ ਛੱਡ ਕੇ (ਆਪਣੇ ਅੰਦਰ ਪਰਮਾਤਮਾ ਦੇ) ਨਾਮ ਦੀ ਲਗਨ ਬਣਾਈ ਹੈ ਅਤੇ (ਆਪਣੇ ਅੰਦਰੋਂ) ਮੈਂ-ਮੇਰੀ ਦੀ ਆਦਤ ਗੁਰੂ ਦੇ ਸ਼ਬਦ ਦੀ ਰਾਹੀਂ ਸਾੜੀ ਹੈ ॥੩॥ ਆਪੁ = ਆਪਾ-ਭਾਵ। ਨਾਮ ਲਿਵ = ਨਾਮ ਦੀ ਲਗਨ। ਮਮਤਾ = ਮੈਂ ਮੇਰੀ ਦਾ ਸੁਭਾਉ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ ॥੩॥

ਜਿਸ ਤੇ ਉਪਜੈ ਤਿਸ ਤੇ ਬਿਨਸੈ ਅੰਤੇ ਨਾਮੁ ਸਖਾਈ ॥੪॥

By Him we are created, and by Him we are destroyed; in the end, the Naam will be our only help and support. ||4||

(ਹੇ ਸੰਤ ਜਨੋ! ਗੁਰਮੁਖਿ ਨੂੰ ਹੀ ਇਹ ਸਮਝ ਆਉਂਦੀ ਹੈ ਕਿ) ਜੀਵ ਜਿਸ ਪਰਮਾਤਮਾ ਤੋਂ ਪੈਦਾ ਹੁੰਦਾ ਹੈ ਉਸੇ ਦੇ ਹੁਕਮ ਅਨੁਸਾਰ ਹੀ ਨਾਸ ਹੋ ਜਾਂਦਾ ਹੈ, ਅਤੇ ਅਖ਼ੀਰ ਸਮੇ ਸਿਰਫ਼ ਪ੍ਰਭੂ-ਨਾਮ ਹੀ ਸਾਥੀ ਬਣਦਾ ਹੈ ॥੪॥ ਜਿਸ ਤੇ, ਤਿਸ ਤੇ = {ਸੰਬੰਧਕ 'ਤੇ' ਦੇ ਕਾਰਨ ਲਫ਼ਜ਼ 'ਜਿਸੁ' 'ਤਿਸੁ' ਦਾ (ੁ) ਉਡ ਗਿਆ ਹੈ} ਜਿਸ ਪਰਮਾਤਮਾ ਤੋਂ, ਉਸ ਪ੍ਰਭੂ ਦੇ ਹੁਕਮ ਨਾਲ। ਉਪਜੈ = ਪੈਦਾ ਹੁੰਦਾ ਹੈ। ਸਖਾਈ = ਸਾਥੀ ॥੪॥

ਸਦਾ ਹਜੂਰਿ ਦੂਰਿ ਨਹ ਦੇਖਹੁ ਰਚਨਾ ਜਿਨਿ ਰਚਾਈ ॥੫॥

He is ever-present; don't think that He is far away. He created the creation. ||5||

(ਹੇ ਸੰਤ ਜਨੋ!) ਜਿਸ ਪਰਮਾਤਮਾ ਨੇ ਇਹ ਜਗਤ ਦੀ ਖੇਡ ਬਣਾਈ ਹੈ ਉਸ ਨੂੰ ਇਸ ਵਿਚ ਹਰ ਥਾਂ ਹਾਜ਼ਰ-ਨਾਜ਼ਰ ਵੇਖੋ, ਇਸ ਵਿਚੋਂ ਲਾਂਭੇ ਦੂਰ ਨਾਹ ਸਮਝੋ ॥੫॥ ਹਜੂਰਿ = ਹਾਜ਼ਰ-ਨਾਜ਼ਰ, ਅੰਗ-ਸੰਗ। ਜਿਨਿ = ਜਿਸ (ਪਰਮਾਤਮਾ) ਨੇ ॥੫॥

ਸਚਾ ਸਬਦੁ ਰਵੈ ਘਟ ਅੰਤਰਿ ਸਚੇ ਸਿਉ ਲਿਵ ਲਾਈ ॥੬॥

Deep within your heart, chant the True Word of the Shabad; remain lovingly absorbed in the True Lord. ||6||

(ਹੇ ਸੰਤ ਜਨੋ! ਗੁਰੂ ਦੇ ਸਨਮੁਖ ਹੋਇਆਂ ਹੀ) ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦਾ ਸ਼ਬਦ ਮਨੁੱਖ ਦੇ ਹਿਰਦੇ ਵਿਚ ਵੱਸ ਸਕਦਾ ਹੈ ਅਤੇ ਸਦਾ-ਥਿਰ ਪ੍ਰਭੂ ਨਾਲ ਲਗਨ ਲੱਗ ਸਕਦੀ ਹੈ ॥੬॥ ਸਚਾ = ਸਦਾ-ਥਿਰ। ਸਚਾ ਸਬਦੁ = ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦਾ ਸ਼ਬਦ। ਰਵੈ = ਮੌਜੂਦ ਰਹਿੰਦਾ ਹੈ। ਘਟਿ ਅੰਤਰਿ = ਹਿਰਦੇ ਵਿਚ। ਸਿਉ = ਨਾਲ। ਲਿਵ = ਲਗਨ ॥੬॥

ਸਤਸੰਗਤਿ ਮਹਿ ਨਾਮੁ ਨਿਰਮੋਲਕੁ ਵਡੈ ਭਾਗਿ ਪਾਇਆ ਜਾਈ ॥੭॥

The Priceless Naam is in the Society of the Saints; by great good fortune, it is obtained. ||7||

(ਹੇ ਸੰਤ ਜਨੋ! ਜਿਹੜਾ) ਹਰਿ-ਨਾਮ ਕਿਸੇ ਦੁਨੀਆਵੀ ਪਦਾਰਥ ਦੇ ਵੱਟੇ ਨਹੀਂ ਮਿਲ ਸਕਦਾ ਉਹ ਗੁਰੂ ਦੀ ਸਾਧ ਸੰਗਤ ਵਿਚ ਵੱਡੀ ਕਿਸਮਤ ਨਾਲ ਮਿਲ ਜਾਂਦਾ ਹੈ ॥੭॥ ਨਿਰਮੋਲਕੁ = ਜਿਸ ਦੇ ਬਰਾਬਰ ਦਾ ਕੋਈ ਦੁਨੀਆਵੀ ਪਦਾਰਥ ਨਹੀਂ ਹੈ। ਵਡੈ ਭਾਗਿ = ਵੱਡੀ ਕਿਸਮਤ ਨਾਲ ॥੭॥

ਭਰਮਿ ਭੂਲਹੁ ਸਤਿਗੁਰੁ ਸੇਵਹੁ ਮਨੁ ਰਾਖਹੁ ਇਕ ਠਾਈ ॥੮॥

Do not be deluded by doubt; serve the True Guru, and keep your mind steady in one place. ||8||

(ਹੇ ਸੰਤ ਜਨੋ!) ਭਟਕਣਾ ਵਿਚ ਪੈ ਕੇ ਕੁਰਾਹੇ ਨਾਹ ਪਏ ਰਹੋ, ਗੁਰੂ ਦਾ ਦਰ ਮੱਲੀ ਰੱਖੋ, (ਆਪਣੇ ਮਨ ਨੂੰ ਪ੍ਰਭੂ-ਚਰਨਾਂ ਵਿਚ ਹੀ) ਇੱਕੋ ਥਾਂ ਟਿਕਾਈ ਰੱਖੋ ॥੮॥ ਭਰਮਿ = ਭਟਕਣਾ ਵਿਚ (ਪੈ ਕੇ), ਭੁਲੇਖੇ ਵਿਚ। ਇਕ ਠਾਈ = ਇੱਕੋ ਥਾਂ (ਪ੍ਰਭੂ-ਚਰਨਾਂ ਵਿਚ) ॥੮॥

ਬਿਨੁ ਨਾਵੈ ਸਭ ਭੂਲੀ ਫਿਰਦੀ ਬਿਰਥਾ ਜਨਮੁ ਗਵਾਈ ॥੯॥

Without the Name, everyone wanders around in confusion; they waste away their lives in vain. ||9||

(ਹੇ ਸੰਤ ਜਨੋ! ਪਰਮਾਤਮਾ ਦੇ) ਨਾਮ ਤੋਂ ਬਿਨਾਂ ਸਾਰੀ ਲੁਕਾਈ ਕੁਰਾਹੇ ਪਈ ਹੋਈ ਹੈ, ਅਤੇ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਰਹੀ ਹੈ ॥੯॥ ਭੂਲੀ ਫਿਰਦੀ = ਗ਼ਲਤ ਜੀਵਨ-ਰਾਹ ਤੇ ਪਈ ਹੋਈ ਹੈ। ਬਿਰਥਾ = ਵਿਅਰਥ ॥੯॥

ਜੋਗੀ ਜੁਗਤਿ ਗਵਾਈ ਹੰਢੈ ਪਾਖੰਡਿ ਜੋਗੁ ਪਾਈ ॥੧੦॥

Yogi, you have lost the Way; you wander around confused. Through hypocrisy, Yoga is not attained. ||10||

(ਹੇ ਸੰਤ ਜਨੋ! ਧਾਰਮਿਕ ਭੇਖ ਦੇ) ਪਖੰਡ ਨਾਲ ਪ੍ਰਭੂ ਦਾ ਮਿਲਾਪ ਹਾਸਲ ਨਹੀਂ ਹੁੰਦਾ; (ਜਿਹੜਾ ਜੋਗੀ ਨਿਰਾ ਇਸ ਪਖੰਡ ਵਿਚ ਪਿਆ ਹੋਇਆ ਹੈ, ਉਸ) ਜੋਗੀ ਨੇ ਪ੍ਰਭੂ-ਮਿਲਾਪ ਦੀ ਜੁਗਤੀ (ਹੱਥੋਂ) ਗਵਾ ਲਈ ਹੈ, ਉਹ (ਵਿਅਰਥ) ਭਟਕਦਾ ਫਿਰਦਾ ਹੈ ॥੧੦॥ ਹੰਢੈ = ਭਟਕਦਾ ਫਿਰਦਾ ਹੈ। ਪਾਖੰਡਿ = ਪਖੰਡ (ਕਰਨ) ਨਾਲ, (ਬਾਹਰਲੇ ਭੇਖ ਦੇ) ਪਖੰਡ ਨਾਲ। ਜੋਗੁ = ਪ੍ਰਭੂ-ਮਿਲਾਪ ॥੧੦॥

ਸਿਵ ਨਗਰੀ ਮਹਿ ਆਸਣਿ ਬੈਸੈ ਗੁਰਸਬਦੀ ਜੋਗੁ ਪਾਈ ॥੧੧॥

Sitting in Yogic postures in the City of God, through the Word of the Guru's Shabad, you shall find Yoga. ||11||

(ਹੇ ਸੰਤ ਜਨੋ! ਜਿਹੜਾ ਜੋਗੀ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ, ਉਸ ਨੇ) ਗੁਰ-ਸ਼ਬਦ ਦੀ ਬਰਕਤ ਨਾਲ ਪ੍ਰਭੂ-ਮਿਲਾਪ ਹਾਸਲ ਕਰ ਲਿਆ ਹੈ, ਉਹ ਜੋਗੀ ਸਾਧ ਸੰਗਤ ਵਿਚ ਟਿਕਿਆ ਹੋਇਆ (ਮਾਨੋ) ਆਸਣ ਉਤੇ ਬੈਠਾ ਹੋਇਆ ਹੈ ॥੧੧॥ ਸਿਵ ਨਗਰੀ ਮਹਿ = ਪਰਮਾਤਮਾ ਦੇ ਸ਼ਹਰ ਵਿਚ, ਸਾਧ ਸੰਗਤ ਵਿਚ। ਆਸਣਿ = ਆਸਣ ਉੱਤੇ। ਬੈਸੈ = ਬੈਠਦਾ ਹੈ। ਸਬਦੀ = ਸ਼ਬਦ ਦੀ ਰਾਹੀਂ। ਜੋਗੁ = ਪਰਮਾਤਮਾ ਨਾਲ ਮਿਲਾਪ ॥੧੧॥

ਧਾਤੁਰ ਬਾਜੀ ਸਬਦਿ ਨਿਵਾਰੇ ਨਾਮੁ ਵਸੈ ਮਨਿ ਆਈ ॥੧੨॥

Restrain your restless wanderings through the Shabad, and the Naam will come to dwell in your mind. ||12||

(ਹੇ ਸੰਤ ਜਨੋ! ਜਿਸ ਮਨੁੱਖ ਦੇ) ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਮਨ ਦੀ, ਮਾਇਆ ਪਿੱਛੇ ਭਟਕਣ ਦੀ ਖੇਡ ਮੁਕਾ ਲੈਂਦਾ ਹੈ ॥੧੨॥ ਧਾਤੁਰ ਬਾਜੀ = (ਮਾਇਆ ਦੀ ਖ਼ਾਤਰ) ਦੌੜਨ-ਭੱਜਣ ਵਾਲੀ ਖੇਡ, ਭਟਕਦੇ ਫਿਰਨ ਦੀ ਖੇਡ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਮਨਿ = ਮਨ ਵਿਚ ॥੧੨॥

ਏਹੁ ਸਰੀਰੁ ਸਰਵਰੁ ਹੈ ਸੰਤਹੁ ਇਸਨਾਨੁ ਕਰੇ ਲਿਵ ਲਾਈ ॥੧੩॥

This body is a pool, O Saints; bathe in it, and enshrine love for the Lord. ||13||

(ਹੇ ਸੰਤ ਜਨੋ!) ਇਹ ਮਨੁੱਖ ਸਰੀਰ ਸੋਹਣਾ ਤਲਾਬ ਹੈ, ਜਿਹੜਾ ਮਨੁੱਖ ਪ੍ਰਭੂ-ਚਰਨਾਂ ਵਿਚ ਸੁਰਤ ਜੋੜੀ ਰੱਖਦਾ ਹੈ, (ਉਹ, ਮਾਨੋ, ਇਸ ਤਲਾਬ ਵਿਚ) ਇਸ਼ਨਾਨ ਕਰ ਰਿਹਾ ਹੈ ॥੧੩॥ ਸਰਵਰੁ = ਸੋਹਣਾ ਸਰ, ਸੋਹਣਾ ਤਲਾਬ। ਲਿਵ = ਲਗਨ, ਪ੍ਰੇਮ ਦੀ ਲਗਨ। ਲਾਈ = ਲਾਇ, ਲਾ ਕੇ ॥੧੩॥

ਨਾਮਿ ਇਸਨਾਨੁ ਕਰਹਿ ਸੇ ਜਨ ਨਿਰਮਲ ਸਬਦੇ ਮੈਲੁ ਗਵਾਈ ॥੧੪॥

Those who cleanse themselves through the Naam, are the most immaculate people; through the Shabad, they wash off their filth. ||14||

(ਹੇ ਸੰਤ ਜਨੋ!) ਜਿਹੜੇ ਮਨੁੱਖ ਪ੍ਰਭੂ ਦੇ ਨਾਮ ਵਿਚ ਇਸ਼ਨਾਨ ਕਰਦੇ ਹਨ ਉਹ ਪਵਿੱਤਰ ਜੀਵਨ ਵਾਲੇ ਹਨ, ਉਹਨਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਮਨ ਦੀ ਵਿਕਾਰਾਂ ਵਾਲੀ) ਮੈਲ ਦੂਰ ਕਰ ਲਈ ਹੈ ॥੧੪॥ ਨਾਮਿ = ਨਾਮ ਵਿਚ। ਕਰਹਿ = ਜੋ ਬੰਦੇ ਕਰਦੇ ਹਨ। ਸਬਦੇ = ਸ਼ਬਦ ਦੀ ਰਾਹੀਂ ਹੀ ॥੧੪॥

ਤ੍ਰੈ ਗੁਣ ਅਚੇਤ ਨਾਮੁ ਚੇਤਹਿ ਨਾਹੀ ਬਿਨੁ ਨਾਵੈ ਬਿਨਸਿ ਜਾਈ ॥੧੫॥

Trapped by the three qualities, the unconscious person does not think of the Naam; without the Name, he wastes away. ||15||

(ਹੇ ਸੰਤ ਜਨੋ! ਪ੍ਰਭੂ ਦੀ ਮਾਇਆ ਬੜੀ ਪ੍ਰਬਲ ਹੈ) ਮਾਇਆ ਦੇ ਤਿੰਨ ਗੁਣਾਂ ਦੇ ਕਾਰਨ (ਜੀਵ ਪ੍ਰਭੂ ਦੀ ਯਾਦ ਵੱਲੋਂ) ਬੇ-ਪਰਵਾਹ ਰਹਿੰਦੇ ਹਨ, (ਪ੍ਰਭੂ ਦਾ) ਨਾਮ ਯਾਦ ਨਹੀਂ ਕਰਦੇ। (ਹੇ ਸੰਤ ਜਨੋ! ਪਰਮਾਤਮਾ ਦੇ) ਨਾਮ ਤੋਂ ਬਿਨਾ ਹਰੇਕ ਜੀਵ ਆਤਮਕ ਮੌਤ ਸਹੇੜ ਲੈਂਦਾ ਹੈ ॥੧੫॥ ਤ੍ਰੈ ਗੁਣ = (ਮਾਇਆ ਦੇ ਰਜੋ ਤਮੋ ਸਤੋ) ਤਿੰਨ ਗੁਣਾਂ (ਦੇ ਪ੍ਰਭਾਵ) ਦੇ ਕਾਰਨ। ਅਚੇਤ = ਗ਼ਾਫ਼ਿਲ, ਪ੍ਰਭੂ ਦੀ ਯਾਦ ਵਲੋਂ ਬੇ-ਪਰਵਾਹ। ਬਿਨਸਿ ਜਾਈ = ਜੀਵ ਆਤਮਕ ਮੌਤੇ ਮਰ ਜਾਂਦਾ ਹੈ ॥੧੫॥

ਬ੍ਰਹਮਾ ਬਿਸਨੁ ਮਹੇਸੁ ਤ੍ਰੈ ਮੂਰਤਿ ਤ੍ਰਿਗੁਣਿ ਭਰਮਿ ਭੁਲਾਈ ॥੧੬॥

The three forms of Brahma, Vishnu and Shiva are trapped in the three qualities, lost in confusion. ||16||

(ਹੇ ਸੰਤ ਜਨੋ! ਕੋਈ ਵੱਡੇ ਤੋਂ ਵੱਡਾ ਭੀ ਹੋਵੇ) ਬ੍ਰਹਮਾ (ਹੋਵੇ) ਵਿਸ਼ਨੂੰ (ਹੋਵੇ) ਸ਼ਿਵ (ਹੋਵੇ) (ਪਰਮਾਤਮਾ ਦੇ ਨਾਮ ਤੋਂ ਬਿਨਾ ਹਰੇਕ ਜੀਵ ਮਾਇਆ ਦੇ) ਤਿੰਨ ਗੁਣਾਂ ਦੇ ਪੂਰਨ ਪ੍ਰਭਾਵ ਹੇਠ ਰਹਿੰਦਾ ਹੈ। ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਕਾਰਨ (ਪ੍ਰਭੂ-ਚਰਨਾਂ ਤੋਂ ਖੁੰਝਿਆ ਹੋਇਆ ਹਰੇਕ ਜੀਵ) ਭਟਕਣਾ ਵਿਚ ਪੈ ਕੇ ਕੁਰਾਹੇ ਪੈ ਜਾਂਦਾ ਹੈ ॥੧੬॥ ਮਹੇਸੁ = ਸ਼ਿਵ। ਤ੍ਰੈ ਮੂਰਤਿ = ਤਿੰਨਾਂ ਗੁਣਾਂ ਨਾਲ ਇਕ-ਮਿਕ, ਤਿੰਨ ਗੁਣਾਂ ਦੇ ਪੂਰਨ ਪ੍ਰਭਾਵ ਹੇਠ। ਭਰਮਿ = ਭਰਮ ਵਿਚ, ਭਟਕਣਾ ਵਿਚ। ਭੁਲਾਈ = ਕੁਰਾਹੇ ਪੈ ਜਾਂਦਾ ਹੈ ॥੧੬॥

ਗੁਰ ਪਰਸਾਦੀ ਤ੍ਰਿਕੁਟੀ ਛੂਟੈ ਚਉਥੈ ਪਦਿ ਲਿਵ ਲਾਈ ॥੧੭॥

By Guru's Grace, this triad is eradicated, and one is lovingly absorbed in the fourth state. ||17||

(ਹੇ ਸੰਤ ਜਨੋ!) ਗੁਰੂ ਦੀ ਕਿਰਪਾ ਨਾਲ (ਪ੍ਰਭੂ-ਨਾਮ ਦੀ ਰਾਹੀਂ ਜਿਸ ਮਨੁੱਖ ਦੀ) ਤ੍ਰਿਊੜੀ (ਭਾਵ, ਮਨ ਦੀ ਖਿੱਝ) ਦੂਰ ਹੁੰਦੀ ਹੈ, (ਉਹ ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਤੋਂ ਉਤਾਂਹ ਰਹਿ ਕੇ) ਚੌਥੀ ਆਤਮਕ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਸੁਰਤ ਜੋੜਦਾ ਹੈ ॥੧੭॥ ਗੁਰ ਪਰਸਾਦੀ = ਗੁਰੂ ਦੀ ਕਿਰਪਾ ਨਾਲ। ਤ੍ਰਿਕੁਟੀ = {ਤ੍ਰਿ-ਕੁਟੀ = ਤਿੰਨ ਵਿੰਗੀਆਂ ਲਕੀਰਾਂ ਜੋ ਮਨ ਦੀ ਖਿੱਝ ਵੇਲੇ ਮਨੁੱਖ ਦੇ ਮੱਥੇ ਉਤੇ ਪੈ ਜਾਂਦੀਆਂ ਹਨ} ਤ੍ਰਿਊੜੀ। ਪਦਿ = ਦਰਜੇ ਵਿਚ। ਚਉਥੈ ਪਦਿ = ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਤੋਂ ਉਤਾਂਹ ਚੌਥੀ ਆਤਮਕ ਅਵਸਥਾ ਵਿਚ। ਲਿਵ = ਸੁਰਤ ॥੧੭॥

ਪੰਡਿਤ ਪੜਹਿ ਪੜਿ ਵਾਦੁ ਵਖਾਣਹਿ ਤਿੰਨਾ ਬੂਝ ਪਾਈ ॥੧੮॥

The Pandits, the religious scholars, read, study and discuss the arguments; they do not understand. ||18||

(ਹੇ ਸੰਤ ਜਨੋ!) ਪੰਡਿਤ ਲੋਕ (ਪੁਰਾਣ ਆਦਿਕ ਪੁਸਤਕਾਂ) ਪੜ੍ਹਦੇ ਹਨ, ਇਹਨਾਂ ਨੂੰ ਪੜ੍ਹ ਕੇ (ਸ੍ਰੋਤਿਆਂ ਨੂੰ ਦੇਵਤਿਆਂ ਆਦਿਕ ਦਾ ਪਰਸਪਰ) ਲੜਾਈ-ਝਗੜਾ ਸੁਣਾਂਦੇ ਹਨ, (ਪਰ ਇਸ ਤਰ੍ਹਾਂ) ਉਹਨਾਂ ਨੂੰ (ਆਪ ਨੂੰ ਉੱਚੇ ਆਤਮਕ ਜੀਵਨ ਦੀ ਸੂਝ ਨਹੀਂ ਪੈਂਦੀ ॥੧੮॥ ਪੜਹਿ = ਪੜ੍ਹਦੇ ਹਨ {ਬਹੁ-ਵਚਨ}। ਪੜਿ = (ਵੇਦ ਆਦਿਕ ਧਰਮ = ਪੁਸਤਕਾਂ) ਪੜ੍ਹ ਕੇ। ਵਾਦੁ = ਝਗੜਾ, (ਦੇਵਤਿਆਂ ਆਦਿਕ ਦਾ ਪਰਸਪਰ) ਲੜਾਈ-ਝਗੜਾ। ਵਖਾਣਹਿ = ਬਿਆਨ ਕਰਦੇ ਹਨ, ਸ੍ਰੋਤਿਆਂ ਨੂੰ ਸੁਣਾਂਦੇ ਹਨ। ਬੂਝ = (ਆਤਮਕ ਜੀਵਨ ਦੀ) ਸੂਝ। ਤਿੰਨਾ = ਉਹਨਾਂ (ਪੰਡਿਤਾਂ) ਨੇ ॥੧੮॥

ਬਿਖਿਆ ਮਾਤੇ ਭਰਮਿ ਭੁਲਾਏ ਉਪਦੇਸੁ ਕਹਹਿ ਕਿਸੁ ਭਾਈ ॥੧੯॥

Engrossed in corruption, they wander in confusion; who can they possibly instruct, O Siblings of Destiny? ||19||

ਮਾਇਆ ਦੇ ਮੋਹ ਵਿਚ ਫਸੇ ਹੋਏ (ਉਹ ਪੰਡਿਤ ਲੋਕ) ਭਟਕਣਾ ਦੇ ਕਾਰਨ (ਆਪ) ਕੁਰਾਹੇ ਪਏ ਰਹਿੰਦੇ ਹਨ। ਫਿਰ ਹੇ ਭਾਈ! ਉਹ ਹੋਰ ਕਿਸ ਨੂੰ ਸਿੱਖਿਆ ਦੇਂਦੇ ਹਨ? (ਉਹਨਾਂ ਦੀ ਸਿੱਖਿਆ ਦਾ ਕਿਸੇ ਹੋਰ ਨੂੰ ਕੋਈ ਲਾਭ ਨਹੀਂ ਹੋ ਸਕਦਾ) ॥੧੯॥ ਬਿਖਿਆ = ਮਾਇਆ। ਮਾਤੇ = ਮਸਤ। ਕਿਸੁ = ਹੋਰ ਕਿਸ ਨੂੰ? ਭਾਈ = ਹੇ ਭਾਈ! ॥੧੯॥

ਭਗਤ ਜਨਾ ਕੀ ਊਤਮ ਬਾਣੀ ਜੁਗਿ ਜੁਗਿ ਰਹੀ ਸਮਾਈ ॥੨੦॥

The Bani, the Word of the humble devotee is the most sublime and exalted; it prevails throughout the ages. ||20||

ਹੇ ਸੰਤ ਜਨੋ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦਿਆਂ ਦਾ ਬੋਲ ਸ੍ਰੇਸ਼ਟ ਹੋਇਆ ਕਰਦਾ ਹੈ। ਉਹ ਬੋਲ ਹਰੇਕ ਜੁਗ ਵਿਚ ਹੀ (ਹਰੇਕ ਸਮੇ ਹੀ ਸਭਨਾਂ ਉਤੇ) ਆਪਣਾ ਪ੍ਰਭਾਵ ਪਾਂਦਾ ਹੈ ॥੨੦॥ ਜੁਗਿ = ਜੁਗ ਵਿਚ। ਜੁਗਿ ਜੁਗਿ = ਹਰੇਕ ਜੁਗ ਵਿਚ, ਹਰੇਕ ਸਮੇ ਵਿਚ। ਰਹੀ ਸਮਾਈ = (ਸਭਨਾਂ ਦੇ ਦਿਲਾਂ ਵਿਚ) ਰਹਿੰਦੀ ਹੈ, (ਸਭਨਾਂ ਉਤੇ) ਪ੍ਰਭਾਵ ਪਾਂਦੀ ਹੈ। ਭਗਤ ਜਨਾ ਕੀ ਬਾਣੀ = ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦਿਆਂ ਦੇ ਬੋਲੇ ਹੋਏ ਬਚਨ ॥੨੦॥

ਬਾਣੀ ਲਾਗੈ ਸੋ ਗਤਿ ਪਾਏ ਸਬਦੇ ਸਚਿ ਸਮਾਈ ॥੨੧॥

One who is committed to this Bani is emancipated, and through the Shabad, merges in Truth. ||21||

(ਹੇ ਸੰਤ ਜਨੋ! ਜਿਹੜਾ ਮਨੁੱਖ ਗੁਰੂ ਦੀ) ਬਾਣੀ ਵਿਚ ਸੁਰਤ ਜੋੜਦਾ ਹੈ, ਉਹ ਉੱਚੀ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ; ਗੁਰੂ ਦੇ ਸ਼ਬਦ ਦੀ ਰਾਹੀਂ ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦਾ ਹੈ ॥੨੧॥ ਲਾਗੈ = ਲੱਗਦਾ ਹੈ, ਸੁਰਤ ਜੋੜਦਾ ਹੈ। ਗਤਿ = ਉੱਚੀ ਆਤਮਕ ਅਵਸਥਾ। ਸਬਦੇ = ਸ਼ਬਦ ਦੀ ਰਾਹੀਂ। ਸਚਿ = ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ॥੨੧॥

ਕਾਇਆ ਨਗਰੀ ਸਬਦੇ ਖੋਜੇ ਨਾਮੁ ਨਵੰ ਨਿਧਿ ਪਾਈ ॥੨੨॥

One who searches the village of the body, through the Shabad, obtains the nine treasures of the Naam. ||22||

(ਹੇ ਸੰਤ ਜਨੋ! ਜਿਹੜਾ ਮਨੁੱਖ ਗੁਰੂ ਦੇ) ਸ਼ਬਦ ਦੀ ਰਾਹੀਂ ਆਪਣੇ ਸਰੀਰ-ਨਗਰ ਨੂੰ ਖੋਜਦਾ ਹੈ (ਆਪਣੇ ਜੀਵਨ ਦੀ ਪੜਤਾਲ ਕਰਦਾ ਰਹਿੰਦਾ ਹੈ, ਉਹ ਮਨੁੱਖ) ਪਰਮਾਤਮਾ ਦਾ ਨਾਮ-ਖ਼ਜ਼ਾਨਾ ਲੱਭ ਲੈਂਦਾ ਹੈ ॥੨੨॥ ਕਾਇਆ = ਸਰੀਰ। ਨਵੰਨਿਧਿ = ਨੌ ਖ਼ਜ਼ਾਨੇ (ਕੁਬੇਰ ਦੇਵਤੇ) ॥੨੨॥

ਮਨਸਾ ਮਾਰਿ ਮਨੁ ਸਹਜਿ ਸਮਾਣਾ ਬਿਨੁ ਰਸਨਾ ਉਸਤਤਿ ਕਰਾਈ ॥੨੩॥

Conquering desire, the mind is absorbed in intuitive ease, and then one chants the Lord's Praises without speaking. ||23||

ਉਹ ਮਨੁੱਖ ਮਨ ਦੇ ਮਾਇਕ ਫੁਰਨੇ ਨੂੰ ਮਾਰ ਕੇ ਆਪਣੇ ਮਨ ਨੂੰ ਆਤਮਕ ਅਡੋਲਤਾ ਵਿਚ ਟਿਕਾ ਲੈਂਦਾ ਹੈ; ਉਹ ਮਨੁੱਖ ਜੀਭ ਨੂੰ ਪਦਾਰਥਾਂ ਦੇ ਰਸਾਂ ਵਲੋਂ ਹਟਾ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਵਿਚ ਜੋੜਦਾ ਹੈ ॥੨੩॥ ਮਨਸਾ = ਮਨ ਦਾ ਮਾਇਕ ਫੁਰਨਾ। ਮਾਰਿ = ਮਾਰ ਕੇ। ਸਹਿਜ = ਆਤਮਕ ਅਡੋਲਤਾ ਵਿਚ। ਰਸਨਾ = ਜੀਭ ॥੨੩॥

ਲੋਇਣ ਦੇਖਿ ਰਹੇ ਬਿਸਮਾਦੀ ਚਿਤੁ ਅਦਿਸਟਿ ਲਗਾਈ ॥੨੪॥

Let your eyes gaze upon the Wondrous Lord; let your consciousness be attached to the Unseen Lord. ||24||

ਉਸ ਮਨੁੱਖ ਦੀਆਂ ਅੱਖਾਂ (ਦੁਨੀਆ ਦੇ ਪਦਾਰਥਾਂ ਵਲੋਂ ਹਟ ਕੇ) ਅਸਚਰਜ-ਰੂਪ ਪਰਮਾਤਮਾ ਨੂੰ (ਹਰ ਥਾਂ) ਵੇਖਦੀਆਂ ਹਨ, ਉਸ ਦਾ ਚਿੱਤ ਅਦ੍ਰਿਸ਼ਟ ਪ੍ਰਭੂ ਵਿਚ ਟਿਕਿਆ ਰਹਿੰਦਾ ਹੈ ॥੨੪॥ ਲੋਇਣ = ਅੱਖਾਂ। ਬਿਸਮਾਦੀ = ਹੈਰਾਨ (ਹੋ ਕੇ), ਵਿਸਮਾਦ-ਅਵਸਥਾ ਵਿਚ ਪਹੁੰਚ ਕੇ। ਅਦਿਸਟਿ = ਅਦ੍ਰਿਸ਼ਟ ਪ੍ਰਭੂ ਵਿਚ ॥੨੪॥

ਅਦਿਸਟੁ ਸਦਾ ਰਹੈ ਨਿਰਾਲਮੁ ਜੋਤੀ ਜੋਤਿ ਮਿਲਾਈ ॥੨੫॥

The Unseen Lord is forever absolute and immaculate; one's light merges into the Light. ||25||

(ਹੇ ਸੰਤ ਜਨੋ! ਉਸ ਮਨੁੱਖ ਦੀ) ਜੋਤਿ ਉਸ ਨੂਰੋ-ਨੂਰ-ਪ੍ਰਭੂ ਵਿਚ ਮਿਲੀ ਰਹਿੰਦੀ ਹੈ ਜੋ ਇਹਨਾਂ ਅੱਖਾਂ ਨਾਲ ਨਹੀਂ ਦਿੱਸਦਾ, ਤੇ, ਜੋ ਸਦਾ ਨਿਰਲੇਪ ਰਹਿੰਦਾ ਹੈ ॥੨੫॥ ਨਿਰਾਲਮੁ = ਨਿਰਲੇਪ ॥੨੫॥

ਹਉ ਗੁਰੁ ਸਾਲਾਹੀ ਸਦਾ ਆਪਣਾ ਜਿਨਿ ਸਾਚੀ ਬੂਝ ਬੁਝਾਈ ॥੨੬॥

I praise my Guru forever, who has inspired me to understand this true understanding. ||26||

ਹੇ ਸੰਤ ਜਨੋ! ਮੈਂ ਭੀ ਆਪਣੇ ਉਸ ਗੁਰੂ ਨੂੰ ਹੀ ਸਦਾ ਵਡਿਆਉਂਦਾ ਰਹਿੰਦਾ ਹਾਂ ਜਿਸ ਨੇ (ਮੈਨੂੰ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸੂਝ ਬਖ਼ਸ਼ੀ ਹੈ ॥੨੬॥ ਹਉ = ਮੈਂ। ਸਾਲਾਹੀ = ਸਾਲਾਹੀਂ, ਮੈਂ ਸਲਾਹੁੰਦਾ ਹਾਂ। ਜਿਨਿ = ਜਿਸ (ਗੁਰੂ) ਨੇ। ਸਾਚੀ ਬੂਝ = ਸਦਾ-ਥਿਰ ਪ੍ਰਭੂ ਦੀ ਸੂਝ ॥੨੬॥

ਨਾਨਕੁ ਏਕ ਕਹੈ ਬੇਨੰਤੀ ਨਾਵਹੁ ਗਤਿ ਪਤਿ ਪਾਈ ॥੨੭॥੨॥੧੧॥

Nanak offers this one prayer: through the Name, may I find salvation and honor. ||27||2||11||

ਹੇ ਸੰਤ ਜਨੋ! ਨਾਨਕ ਇਕ ਇਹ ਬੇਨਤੀ ਕਰਦਾ ਹੈ (ਕਿ ਪਰਮਾਤਮਾ ਦਾ ਨਾਮ ਜਪਿਆ ਕਰੋ) ਨਾਮ ਤੋਂ ਹੀ ਉੱਚੀ ਆਤਮਕ ਅਵਸਥਾ ਪ੍ਰਾਪਤ ਹੁੰਦੀ ਹੈ, ਨਾਮ ਤੋਂ ਹੀ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ ॥੨੭॥੨॥੧੧॥ ਨਾਵਹੁ = ਪ੍ਰਭੂ ਦੇ ਨਾਮ ਤੋਂ ਹੀ। ਗਤਿ = ਉੱਚੀ ਆਤਮਕ ਅਵਸਥਾ ॥੨੭॥੨॥੧੧॥