ਪਉੜੀ ॥
Pauree:
ਪਉੜੀ।
ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥
When You are on my side, Lord, what do I need to worry about?
ਹੇ ਪ੍ਰਭੂ! ਜਦੋਂ ਤੂੰ ਮੇਰੀ ਸਹਾਇਤਾ ਤੇ ਹੋਵੇਂ, ਤਾਂ ਮੈਨੂੰ ਕਿਸੇ ਹੋਰ ਦੀ ਕੋਈ ਮੁਥਾਜੀ ਨਹੀਂ ਰਹਿ ਜਾਂਦੀ। ਮੁਹਛੰਦਾ = ਮੁਥਾਜੀ।
ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ ॥
You entrusted everything to me, when I became Your slave.
ਜਦੋਂ ਮੈਂ ਤੇਰਾ ਸੇਵਕ ਬਣਦਾ ਹਾਂ, ਤਾਂ ਤੂੰ ਮੈਨੂੰ ਸਭ ਕੁਝ ਦੇ ਦੇਂਦਾ ਹੈਂ। ਬੰਦਾ = ਸੇਵਕ, ਗ਼ੁਲਾਮ।
ਲਖਮੀ ਤੋਟਿ ਨ ਆਵਈ ਖਾਇ ਖਰਚਿ ਰਹੰਦਾ ॥
My wealth is inexhaustible, no matter how much I spend and consume.
ਮੈਨੂੰ ਧਨ-ਪਦਾਰਥ ਦੀ ਕੋਈ ਕਮੀ ਨਹੀਂ ਰਹਿੰਦੀ ਮੈਂ (ਤੇਰਾ ਇਹ ਨਾਮ-ਧਨ) ਵਰਤਦਾ ਹਾਂ ਵੰਡਦਾ ਹਾਂ ਤੇ ਇਕੱਠਾ ਭੀ ਕਰਦਾ ਹਾਂ। ਲਖਮੀ = ਮਾਇਆ। ਤੋਟਿ = ਕਮੀ। ਰਹੰਦਾ = ਰੱਖਦਾ।
ਲਖ ਚਉਰਾਸੀਹ ਮੇਦਨੀ ਸਭ ਸੇਵ ਕਰੰਦਾ ॥
The 8.4 million species of beings all work to serve me.
ਧਰਤੀ ਦੇ ਚੌਰਾਸੀ ਲੱਖ ਜੀਵ ਹੀ ਮੇਰੀ ਸੇਵਾ ਕਰਨ ਲੱਗ ਪੈਂਦੇ ਹਨ। ਮੇਦਨੀ = ਧਰਤੀ।
ਏਹ ਵੈਰੀ ਮਿਤ੍ਰ ਸਭਿ ਕੀਤਿਆ ਨਹ ਮੰਗਹਿ ਮੰਦਾ ॥
All these enemies have become my friends, and no one wishes me ill.
ਤੂੰ ਵੈਰੀਆਂ ਨੂੰ ਭੀ ਮੇਰੇ ਮਿਤ੍ਰ ਬਣਾ ਦੇਂਦਾ ਹੈਂ, ਕੋਈ ਭੀ ਮੇਰਾ ਬੁਰਾ ਨਹੀਂ ਚਿਤਵਦੇ। ਸਭਿ = ਸਾਰੇ। ਮੰਗਹਿ = ਚਿਤਵਦੇ।
ਲੇਖਾ ਕੋਇ ਨ ਪੁਛਈ ਜਾ ਹਰਿ ਬਖਸੰਦਾ ॥
No one calls me to account, since God is my forgiver.
ਹੇ ਹਰੀ! ਜਦੋਂ ਤੂੰ ਮੈਨੂੰ ਬਖ਼ਸ਼ਣ ਵਾਲਾ ਹੋਵੇਂ, ਤਾਂ ਕੋਈ ਭੀ ਮੈਨੂੰ ਮੇਰੇ ਕੀਤੇ ਕਰਮਾਂ ਦਾ ਹਿਸਾਬ ਨਹੀਂ ਪੁੱਛਦਾ,
ਅਨੰਦੁ ਭਇਆ ਸੁਖੁ ਪਾਇਆ ਮਿਲਿ ਗੁਰ ਗੋਵਿੰਦਾ ॥
I have become blissful, and I have found peace, meeting with the Guru, the Lord of the Universe.
ਕਿਉਂਕਿ ਗੋਵਿੰਦ-ਰੂਪ ਗੁਰੂ ਨੂੰ ਮਿਲ ਕੇ ਮੇਰੇ ਅੰਦਰ ਠੰਢ ਪੈ ਜਾਂਦੀ ਹੈ ਮੈਨੂੰ ਸੁਖ ਪ੍ਰਾਪਤ ਹੋ ਜਾਂਦਾ ਹੈ। ਮਿਲਿ = ਮਿਲ ਕੇ।
ਸਭੇ ਕਾਜ ਸਵਾਰਿਐ ਜਾ ਤੁਧੁ ਭਾਵੰਦਾ ॥੭॥
All my affairs have been resolved, since You are pleased with me. ||7||
ਜਦੋਂ ਤੇਰੀ ਰਜ਼ਾ ਹੋਵੇ, ਤਾਂ ਮੇਰੇ ਸਾਰੇ ਕੰਮ ਸੰਵਰ ਜਾਂਦੇ ਹਨ ॥੭॥ ਤੁਧੁ ਭਾਵੰਦਾ = ਤੈਨੂੰ ਭਾਵੇ ॥੭॥