ਕੋ ਹੈ ਲਰਿਕਾ ਬੇਚਈ ਲਰਿਕੀ ਬੇਚੈ ਕੋਇ ॥
Kabeer, how rare are those who sell their son and sell their daughter
ਕੋਈ ਵਿਰਲਾ ਹੀ ਹੁੰਦਾ ਹੈ ਜੋ ਪਰਮਾਤਮਾ ਨਾਲ (ਉਸ ਦੇ ਨਾਮ ਦਾ) ਵਣਜ ਕਰਦਾ ਹੈ, ਜੋ (ਨਾਮ ਧਨ ਖ਼ਰੀਦਣ ਲਈ ਕਾਮਾਦਿਕ ਮਾਇਆ ਦੇ ਪੰਜ) ਪੁੱਤ੍ਰ ਅਤੇ (ਆਸ਼ਾ ਤ੍ਰਿਸ਼ਨਾ ਈਰਖਾ ਆਦਿਕ) ਧੀਆਂ ਵੱਟੇ ਵਿਚ ਦੇਂਦਾ ਹੈ। ਲਰਿਕਾ = 'ਪਾਂਚਉ ਲਰਿਕਾ', ਕਾਮਾਦਿਕ ਮਾਇਆ ਦੇ ਪੰਜੇ ਹੀ ਪੁੱਤ੍ਰ। ਲਰਿਕੀ = ਲੜਕੀਆਂ, ਆਸ਼ਾ ਤ੍ਰਿਸ਼ਨਾ ਈਰਖਾ ਆਦਿਅ ਮਾਇਆ ਦੀਆਂ ਧੀਆਂ। ਬੇਚੈ = ਨਾਮ-ਧਨ ਦੇ ਵੱਟੇ ਵਿਚ ਦੇ ਦੇਵੇ, ਨਾਮ ਧਨ ਖ਼ਰੀਦਣ ਲਈ ਇਹ ਕਾਮਾਦਿਕ ਤੇ ਆਸ਼ਾ ਤ੍ਰਿਸ਼ਨਾ ਆਦਿਕ ਦੇਵੇ। ਕੋ ਹੈ = ਕੋਈ ਵਿਰਲਾ ਹੀ ਹੁੰਦਾ ਹੈ। ਬੇਚਈ = ਬੇਚੈ, ਵੇਚਦਾ ਹੈ।
ਸਾਝਾ ਕਰੈ ਕਬੀਰ ਸਿਉ ਹਰਿ ਸੰਗਿ ਬਨਜੁ ਕਰੇਇ ॥੪੩॥
and, entering into partnership with Kabeer, deal with the Lord. ||43||
ਕਬੀਰ ਚਾਹੁੰਦਾ ਹੈ ਕਿ ਅਜੇਹਾ ਮਨੁੱਖ (ਇਸ ਵਪਾਰ ਵਿਚ) ਮੇਰੇ ਨਾਲ ਭੀ ਸਤ-ਸੰਗ ਦੀ ਸਾਂਝ ਬਣਾਏ ॥੪੩॥ ਸਾਝਾ = ਸਾਂਝ, ਸਤ-ਸੰਗ ਦੀ ਸਾਂਝ, ਨਾਮ-ਧਨ ਦੇ ਵਪਾਰ ਦੀ ਸਾਂਝ। ਕਬੀਰ ਸਿਉ = ਕਬੀਰ ਨਾਲ, ਕਬੀਰ ਚਾਹੁੰਦਾ ਹੈ ਕਿ ਮੇਰੇ ਨਾਲ। ਹਰਿ ਸੰਗਿ ਬਨਜੁ = 'ਲਰਿਕਾ ਲਰਕੀ' ਹਰੀ ਨੂੰ ਦੇ ਕੇ ਹਰੀ ਦੇ ਨਾਮ ਦਾ ਸੌਦਾ। ਬਨਜੁ = ਸੌਦਾ, ਲੈਣ-ਦੇਣ, ਵਪਾਰ ॥੪੩॥