ਸੋਰਠਿ ਮਹਲਾ

Sorat'h, Fifth Mehl:

ਸੋਰਠਿ ਪੰਜਵੀਂ ਪਾਤਿਸ਼ਾਹੀ।

ਸਿਮਰਿ ਸਿਮਰਿ ਪ੍ਰਭ ਭਏ ਅਨੰਦਾ ਦੁਖ ਕਲੇਸ ਸਭਿ ਨਾਠੇ

Remembering, remembering God in meditation, bliss ensues, and one is rid of all suffering and pain.

ਹੇ ਪ੍ਰਭੂ! ਤੇਰਾ ਨਾਮ ਸਿਮਰ ਸਿਮਰ ਕੇ (ਸਿਮਰਨ ਕਰਨ ਵਾਲੇ ਮਨੁੱਖ) ਪ੍ਰਸੰਨਚਿੱਤ ਹੋ ਜਾਂਦੇ ਹਨ, (ਉਹਨਾਂ ਦੇ ਅੰਦਰੋਂ) ਸਾਰੇ ਦੁੱਖ-ਕਲੇਸ਼ ਦੂਰ ਹੋ ਜਾਂਦੇ ਹਨ। ਸਿਮਰਿ ਸਿਮਰਿ = ਮੁੜ ਮੁੜ ਸਿਮਰ ਕੇ। ਕਲੇਸ = ਝਗੜੇ। ਸਭਿ = ਸਾਰੇ।

ਗੁਨ ਗਾਵਤ ਧਿਆਵਤ ਪ੍ਰਭੁ ਅਪਨਾ ਕਾਰਜ ਸਗਲੇ ਸਾਂਠੇ ॥੧॥

Singing the Glorious Praises of God, and meditating on Him, all my affairs are brought into harmony. ||1||

(ਹੇ ਭਾਈ! ਵਡ-ਭਾਗੀ ਮਨੁੱਖ) ਆਪਣੇ ਪ੍ਰਭੂ ਦੇ ਗੁਣ ਗਾਂਦਿਆਂ ਅਤੇ ਉਸ ਦਾ ਧਿਆਨ ਧਰਦਿਆਂ ਆਪਣੇ ਸਾਰੇ ਕੰਮ ਸਵਾਰ ਲੈਂਦੇ ਹਨ ॥੧॥ ਸਾਂਠੇ = ਸਾਧ ਲਏ। ਸਗਲੇ = ਸਾਰੇ ॥੧॥

ਜਗਜੀਵਨ ਨਾਮੁ ਤੁਮਾਰਾ

Your Name is the Life of the world.

ਹੇ ਪ੍ਰਭੂ! ਤੇਰਾ ਨਾਮ ਜਗਤ (ਦੇ ਜੀਵਾਂ) ਨੂੰ ਆਤਮਕ ਜੀਵਨ ਦੇਣ ਵਾਲਾ ਹੈ। ਜਗ ਜੀਵਨ = ਜਗਤ (ਦੇ ਜੀਵਾਂ) ਨੂੰ ਆਤਮਕ ਜੀਵਨ ਦੇਣ ਵਾਲਾ।

ਗੁਰ ਪੂਰੇ ਦੀਓ ਉਪਦੇਸਾ ਜਪਿ ਭਉਜਲੁ ਪਾਰਿ ਉਤਾਰਾ ਰਹਾਉ

The Perfect Guru has taught me, that by meditating, I cross over the terrifying world-ocean. ||Pause||

ਪੂਰੇ ਸਤਿਗੁਰੂ ਨੇ (ਜਿਸ ਮਨੁੱਖ ਨੂੰ ਤੇਰਾ ਨਾਮ ਸਿਮਰਨ ਦਾ) ਉਪਦੇਸ਼ ਦਿੱਤਾ, (ਉਹ ਮਨੁੱਖ) ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ ਰਹਾਉ॥ ਜਪਿ = ਜਪ ਕੇ। ਭਉਜਲੁ = ਸੰਸਾਰ-ਸਮੁੰਦਰ ॥ਰਹਾਉ॥

ਤੂਹੈ ਮੰਤ੍ਰੀ ਸੁਨਹਿ ਪ੍ਰਭ ਤੂਹੈ ਸਭੁ ਕਿਛੁ ਕਰਣੈਹਾਰਾ

You are Your own advisor; You hear everything, God, and You do everything.

ਹੇ ਪ੍ਰਭੂ! ਤੂੰ ਆਪ ਹੀ ਆਪਣਾ ਸਲਾਹਕਾਰ ਹੈਂ, ਤੂੰ ਆਪ ਹੀ (ਹਰੇਕ ਜੀਵ ਨੂੰ) ਦਾਤਾਂ ਦੇਣ ਵਾਲਾ ਹੈਂ, ਮੰਤ੍ਰੀ = ਸਲਾਹਕਾਰ। ਸੁਨਹਿ = ਤੂੰ ਸੁਣਦਾ ਹੈਂ। ਕਰਣੈਹਾਰਾ = ਕਰ ਸਕਣ ਦੀ ਸਮਰਥਾ ਵਾਲਾ।

ਤੂ ਆਪੇ ਦਾਤਾ ਆਪੇ ਭੁਗਤਾ ਕਿਆ ਇਹੁ ਜੰਤੁ ਵਿਚਾਰਾ ॥੨॥

You Yourself are the Giver, and You Yourself are the Enjoyer. What can this poor creature do? ||2||

ਤੂੰ ਆਪ ਹੀ (ਹਰੇਕ ਜੀਵ ਵਿਚ ਬੈਠਾ ਪਦਾਰਥਾਂ ਨੂੰ) ਭੋਗਣ ਵਾਲਾ ਹੈਂ। ਇਸ ਜੀਵ ਦੀ ਕੋਈ ਪਾਂਇਆਂ ਨਹੀਂ ਹੈ ॥੨॥ ਆਪੇ = ਆਪ ਹੀ। ਭੁਗਤਾ = ਭੋਗਣ ਵਾਲਾ। ਕਿਆ ਵਿਚਾਰਾ = ਕੋਈ ਪਾਂਇਆਂ ਨਹੀਂ ॥੨॥

ਕਿਆ ਗੁਣ ਤੇਰੇ ਆਖਿ ਵਖਾਣੀ ਕੀਮਤਿ ਕਹਣੁ ਜਾਈ

Which of Your Glorious Virtues should I describe and speak of? Your value cannot be described.

ਹੇ ਪ੍ਰਭੂ! ਮੈਂ ਤੇਰੇ ਗੁਣ ਆਖ ਕੇ ਬਿਆਨ ਕਰਨ ਜੋਗਾ ਨਹੀਂ ਹਾਂ। ਤੇਰੀ ਕਦਰ-ਕੀਮਤ ਦੱਸੀ ਨਹੀਂ ਜਾ ਸਕਦੀ। ਵਖਾਣੀ = ਵਖਾਣੀਂ, ਮੈਂ ਬਿਆਨ ਕਰਾਂ।

ਪੇਖਿ ਪੇਖਿ ਜੀਵੈ ਪ੍ਰਭੁ ਅਪਨਾ ਅਚਰਜੁ ਤੁਮਹਿ ਵਡਾਈ ॥੩॥

I live by beholding, beholding You, O God. Your glorious greatness is wonderful and amazing! ||3||

ਤੇਰਾ ਵਡੱਪਣ ਹੈਰਾਨ ਕਰ ਦੇਣ ਵਾਲਾ ਹੈ। (ਹੇ ਭਾਈ! ਮਨੁੱਖ) ਆਪਣੇ ਪ੍ਰਭੂ ਦਾ ਦਰਸ਼ਨ ਕਰ ਕਰ ਕੇ ਆਤਮਕ ਜੀਵਨ ਪ੍ਰਾਪਤ ਕਰ ਲੈਂਦਾ ਹੈ ॥੩॥ ਪੇਖਿ = ਵੇਖ ਕੇ। ਜੀਵੈ = ਆਤਮਕ ਜੀਵਨ ਪ੍ਰਾਪਤ ਕਰ ਲੈਂਦਾ ਹੈ। ਤੁਮਹਿ = ਤੇਰੀ। ਵਡਾਈ = ਵਡੱਪਣ ॥੩॥

ਧਾਰਿ ਅਨੁਗ੍ਰਹੁ ਆਪਿ ਪ੍ਰਭ ਸ੍ਵਾਮੀ ਪਤਿ ਮਤਿ ਕੀਨੀ ਪੂਰੀ

Granting His Grace, God my Lord and Master Himself saved my honor, and my intellect has been made perfect.

ਹੇ ਪ੍ਰਭੂ! ਹੇ ਸੁਆਮੀ! ਤੂੰ ਆਪ ਹੀ (ਜੀਵ ਉਤੇ) ਕਿਰਪਾ ਕਰ ਕੇ ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਬਖ਼ਸ਼ਦਾ ਹੈਂ, ਉਸ ਨੂੰ ਪੂਰੀ ਅਕਲ ਦੇ ਦੇਂਦਾ ਹੈਂ। ਅਨੁਗ੍ਰਹੁ = ਕਿਰਪਾ। ਧਾਰਿ = ਕਰ ਕੇ। ਪ੍ਰਭ = ਹੇ ਪ੍ਰਭੂ। ਪਤਿ = ਇੱਜ਼ਤ। ਮਤਿ = ਅਕਲ।

ਸਦਾ ਸਦਾ ਨਾਨਕ ਬਲਿਹਾਰੀ ਬਾਛਉ ਸੰਤਾ ਧੂਰੀ ॥੪॥੧੩॥੬੩॥

Forever and ever, Nanak is a sacrifice, longing for the dust of the feet of the Saints. ||4||13||63||

ਹੇ ਨਾਨਕ! (ਆਖ-ਹੇ ਪ੍ਰਭੂ!) ਮੈਂ ਸਦਾ ਹੀ ਤੈਥੋਂ ਕੁਰਬਾਨ ਜਾਂਦਾ ਹਾਂ। ਮੈਂ (ਤੇਰੇ ਦਰ ਤੋਂ) ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ ॥੪॥੧੩॥੬੩॥ ਬਲਿਹਾਰੀ = ਸਦਕੇ। ਬਾਛਹੁ = ਬਾਛਉਂ, ਮੈਂ ਚਾਹੁੰਦਾ ਹਾਂ। ਧੂਰੀ = ਚਰਨ-ਧੂੜ ॥੪॥੧੩॥੬੩॥