ਮਃ ੧ ॥
First Mehl:
ਪਹਿਲੀ ਪਾਤਿਸ਼ਾਹੀ।
ਇਕੋ ਕੰਤੁ ਸਬਾਈਆ ਜਿਤੀ ਦਰਿ ਖੜੀਆਹ ॥
There is only the one Husband Lord, for all who stand at His Door.
ਜਿਤਨੀਆਂ ਭੀ ਜੀਵ-ਇਸਤ੍ਰੀਆਂ ਖਸਮ-ਪ੍ਰਭੂ ਦੇ ਬੂਹੇ ਤੇ ਖਲੋਤੀਆਂ ਹੋਈਆਂ ਹਨ। ਉਹਨਾਂ ਸਭਨਾਂ ਦਾ ਇੱਕ ਪ੍ਰਭੂ ਹੀ ਰਾਖਾ ਹੈ। ਸਬਾਈਆ = ਸਾਰੀਆਂ ਦਾ। ਜਿਤੀ = ਜਿਤਨੀਆਂ। ਦਰਿ = (ਪ੍ਰਭੂ ਦੇ) ਦਰ ਤੇ।
ਨਾਨਕ ਕੰਤੈ ਰਤੀਆ ਪੁਛਹਿ ਬਾਤੜੀਆਹ ॥੨॥
O Nanak, they ask for news of their Husband Lord, from those who are imbued with His Love. ||2||
ਹੇ ਨਾਨਕ! ਖਸਮ-ਪ੍ਰਭੂ ਦੇ ਪਿਆਰ ਰੰਗ ਵਿਚ ਰੰਗੀਆਂ ਹੋਈਆਂ ਪ੍ਰਭੂ ਦੀਆਂ ਹੀ ਮੋਹਣੀਆਂ ਗੱਲਾਂ (ਇਕ ਦੂਜੀ ਪਾਸੋਂ) ਪੁੱਛਦੀਆਂ ਹਨ ॥੨॥ ਬਾਤੜੀਆਹ = ਸੋਹਣੀਆਂ ਬਾਤਾਂ ॥੨॥