ਗਉੜੀ ਮਹਲਾ

Gauree, Fifth Mehl:

ਗਊੜੀ ਪਾਤਸ਼ਾਹੀ ਪੰਜਵੀਂ।

ਭਲੇ ਦਿਨਸ ਭਲੇ ਸੰਜੋਗ

Auspicious is the day, and auspicious is the chance,

(ਹੇ ਭਾਈ!) ਉਹ ਦਿਨ ਸੁਹਾਵਣੇ ਹੁੰਦੇ ਹਨ ਉਹ ਮਿਲਾਪ ਦੇ ਅਵਸਰ ਸੁਖਦਾਈ ਹੁੰਦੇ ਹਨ, ਦਿਨਸ = ਦਿਹਾੜੇ। ਸੰਜੋਗ = ਮਿਲਾਪ ਦੇ ਅਵਸਰ।

ਜਿਤੁ ਭੇਟੇ ਪਾਰਬ੍ਰਹਮ ਨਿਰਜੋਗ ॥੧॥

which brought me to the Supreme Lord God, the Unjoined, Unlimited One. ||1||

ਜਦੋਂ (ਮਾਇਆ ਤੋਂ) ਨਿਰਲੇਪ ਪ੍ਰਭੂ ਜੀ ਮਿਲ ਪੈਂਦੇ ਹਨ ॥੧॥ ਜਿਤੁ = ਜਿਸ ਦੀ ਰਾਹੀਂ। ਭੇਟੇ = ਮਿਲੇ। ਨਿਰਜੋਗ = ਨਿਰਲੇਪ ॥੧॥

ਓਹ ਬੇਲਾ ਕਉ ਹਉ ਬਲਿ ਜਾਉ

I am a sacrifice to that time,

(ਹੇ ਭਾਈ!) ਮੈਂ ਉਸ ਵੇਲੇ ਤੋਂ ਕੁਰਬਾਨ ਜਾਂਦਾ ਹਾਂ, ਕਉ = ਨੂੰ, ਤੋਂ। ਬਲਿ ਜਾਉ = ਮੈਂ ਸਦਕੇ ਜਾਂਦਾ ਹਾਂ

ਜਿਤੁ ਮੇਰਾ ਮਨੁ ਜਪੈ ਹਰਿ ਨਾਉ ॥੧॥ ਰਹਾਉ

when my mind chants the Name of the Lord. ||1||Pause||

ਜਿਸ ਵੇਲੇ ਮੇਰਾ ਮਨ ਪਰਮਾਤਮਾ ਦਾ ਨਾਮ ਜਪਦਾ ਹੈ ॥੧॥ ਰਹਾਉ ॥

ਸਫਲ ਮੂਰਤੁ ਸਫਲ ਓਹ ਘਰੀ

Blessed is that moment, and blessed is that time,

(ਹੇ ਭਾਈ!) ਮਨੁੱਖ ਵਾਸਤੇ ਉਹ ਮੁਹੂਰਤ ਭਾਗਾਂ ਵਾਲਾ ਹੁੰਦਾ ਹੈ ਉਹ ਘੜੀ ਸੁਲੱਖਣੀ ਹੁੰਦੀ ਹੈ, ਮੂਰਤੁ = ਮੁਹੂਰਤ, ਦੋ ਘੜੀ ਜਿਤਨਾ ਸਮਾ {ਲਫ਼ਜ਼ 'ਮੂਰਤਿ' ਅਤੇ 'ਮੂਰਤੁ' ਵਿਚ ਫ਼ਰਕ ਚੇਤੇ ਰੱਖਣ-ਯੋਗ ਹੈ}।

ਜਿਤੁ ਰਸਨਾ ਉਚਰੈ ਹਰਿ ਹਰੀ ॥੨॥

when my tongue chants the Name of the Lord, Har, Haree. ||2||

ਜਦੋਂ ਉਸ ਦੀ ਜੀਭ ਪਰਮਾਤਮਾ ਦਾ ਨਾਮ ਉਚਾਰਦੀ ਹੈ ॥੨॥ ਰਸਨਾ = ਜੀਭ ॥੨॥

ਸਫਲੁ ਓਹੁ ਮਾਥਾ ਸੰਤ ਨਮਸਕਾਰਸਿ

Blessed is that forehead, which bows in humility to the Saints.

(ਹੇ ਭਾਈ!) ਉਹ ਮੱਥਾ ਭਾਗਾਂ ਵਾਲਾ ਹੈ ਜੇਹੜਾ ਗੁਰੂ-ਸੰਤ ਦੇ ਚਰਨਾਂ ਉਤੇ ਨਿਊਂਦਾ ਹੈ। ਪੁਨੀਤ = ਪਵਿੱਤਰ।

ਚਰਣ ਪੁਨੀਤ ਚਲਹਿ ਹਰਿ ਮਾਰਗਿ ॥੩॥

Sacred are those feet, which walk on the Lord's Path. ||3||

ਉਹ ਪੈਰ ਪਵਿਤ੍ਰ ਹੋ ਜਾਂਦੇ ਹਨ ਜੇਹੜੇ ਪਰਮਾਤਮਾ (ਦੇ ਮਿਲਾਪ) ਦੇ ਰਸਤੇ ਉਤੇ ਤੁਰਦੇ ਹਨ ॥੩॥ ਮਾਰਗਿ = ਰਸਤੇ ਉਤੇ ॥੩॥

ਕਹੁ ਨਾਨਕ ਭਲਾ ਮੇਰਾ ਕਰਮ

Says Nanak, auspicious is my karma,

ਨਾਨਕ ਆਖਦਾ ਹੈ- ਮੇਰੇ ਵੱਡੇ ਭਾਗ (ਜਾਗ ਪੈਂਦੇ ਹਨ) ਕਰਮ = ਭਾਗ, ਕਿਸਮਤਿ।

ਜਿਤੁ ਭੇਟੇ ਸਾਧੂ ਕੇ ਚਰਨ ॥੪॥੬੦॥੧੨੯॥

which has led me to touch the Feet of the Holy. ||4||60||129||

ਜਦੋਂ ਮੈਂ ਗੁਰੂ ਦੇ ਚਰਨ ਪਰਸਦਾ ਹਾਂ ॥੪॥੬੦॥੧੨੮॥ ਜਿਤੁ = ਜਿਸ ਦੀ ਬਰਕਤਿ ਨਾਲ ॥੪॥