ਸਲੋਕੁ ਮਃ ੨ ॥
Salok, Second Mehl:
ਸਲੋਕ, ਦੂਜੀ ਪਾਤਸ਼ਾਹੀ।
ਦੀਖਿਆ ਆਖਿ ਬੁਝਾਇਆ ਸਿਫਤੀ ਸਚਿ ਸਮੇਉ ॥
Those who have accepted the Guru's Teachings, and who have found the path, remain absorbed in the Praises of the True Lord.
ਹੇ ਨਾਨਕ! ਜਿਨ੍ਹਾਂ ਦਾ ਗੁਰਦੇਵ ਹੈ (ਭਾਵ, ਜਿਨ੍ਹਾਂ ਦੇ ਸਿਰ ਤੇ ਗੁਰਦੇਵ ਹੈ), ਜਿਨ੍ਹਾਂ ਨੂੰ (ਗੁਰੂ ਨੇ) ਸਿੱਖਿਆ ਦੇ ਕੇ ਗਿਆਨ ਦਿੱਤਾ ਹੈ ਤੇ ਸਿਫ਼ਤ-ਸਾਲਾਹ ਦੀ ਰਾਹੀਂ ਸੱਚ ਵਿਚ ਜੋੜਿਆ ਹੈ, ਦੀਖਿਆ = ਸਿੱਖਿਆ। ਆਖਿ = ਆਖ ਕੇ, ਸੁਣਾ ਕੇ। ਬੁਝਾਇਆ = ਗਿਆਨ ਦਿੱਤਾ ਹੈ, ਆਤਮਕ ਜੀਵਨ ਦੀ ਸੂਝ ਦਿੱਤੀ ਹੈ। ਸਿਫਤੀ = ਸਿਫ਼ਤਿ-ਸਾਲਾਹ ਦੀ ਰਾਹੀਂ। ਸਚਿ = ਸੱਚ ਵਿਚ। ਸਮੇਉ = ਸਮਾਈ ਦਿੱਤੀ ਹੈ, ਜੋੜਿਆ ਹੈ।
ਤਿਨ ਕਉ ਕਿਆ ਉਪਦੇਸੀਐ ਜਿਨ ਗੁਰੁ ਨਾਨਕ ਦੇਉ ॥੧॥
What teachings can be imparted to those who have the Divine Guru Nanak as their Guru? ||1||
ਉਹਨਾਂ ਨੂੰ ਕਿਸੇ ਹੋਰ ਉਪਦੇਸ਼ ਦੀ ਲੋੜ ਨਹੀਂ ਰਹਿੰਦੀ (ਭਾਵ, ਪ੍ਰਭੂ ਦੇ ਨਾਮ ਵਿਚ ਜੁੜਨ ਦੀ ਸਿੱਖਿਆ ਤੋਂ ਉੱਚੀ ਹੋਰ ਕੋਈ ਸਿੱਖਿਆ ਨਹੀਂ ਹੈ) ॥੧॥ ਕਿਆ = ਹੋਰ ਕੀਹ? ॥੧॥