ਪ੍ਰਭ ਕੀ ਦ੍ਰਿਸਟਿ ਮਹਾ ਸੁਖੁ ਹੋਇ ॥

By God's Gracious Glance, there is great peace.

ਪ੍ਰਭੂ ਦੀ (ਮੇਹਰ ਦੀ) ਨਜ਼ਰ ਨਾਲ ਬੜਾ ਸੁਖ ਹੁੰਦਾ ਹੈ,

ਹਰਿ ਰਸੁ ਪਾਵੈ ਬਿਰਲਾ ਕੋਇ ॥

Rare are those who obtain the juice of the Lord's essence.

(ਪਰ) ਕੋਈ ਵਿਰਲਾ ਮਨੁੱਖ ਪ੍ਰਭੂ ਦੇ ਨਾਮ ਦਾ ਸੁਆਦ ਚੱਖਦਾ ਹੈ।

ਜਿਨ ਚਾਖਿਆ ਸੇ ਜਨ ਤ੍ਰਿਪਤਾਨੇ ॥

Those who taste it are satisfied.

ਜਿਨ੍ਹਾਂ ਨੇ (ਨਾਮ-ਰਸ) ਚੱਖਿਆ ਹੈ, ਉਹ ਮਨੁੱਖ (ਮਾਇਆ ਵਲੋਂ) ਰੱਜ ਗਏ ਹਨ, ਤ੍ਰਿਪਤਾਨੇ = ਰੱਜੇ ਹੋਏ, ਮਾਇਆ ਵਲੋਂ ਬੇ-ਪਰਵਾਹ।

ਪੂਰਨ ਪੁਰਖ ਨਹੀ ਡੋਲਾਨੇ ॥

They are fulfilled and realized beings - they do not waver.

ਉਹ ਪੂਰਨ ਮਨੁੱਖ ਬਣ ਗਏ ਹਨ, ਕਦੇ (ਮਾਇਆ ਦੇ ਲਾਹੇ ਘਾਟੇ ਵਿਚ) ਡੋਲਦੇ ਨਹੀਂ।

ਸੁਭਰ ਭਰੇ ਪ੍ਰੇਮ ਰਸ ਰੰਗਿ ॥

They are totally filled to over-flowing with the sweet delight of His Love.

ਪ੍ਰਭੂ ਦੇ ਪਿਆਰ ਦੇ ਸੁਆਦ ਦੀ ਮੌਜ ਵਿਚ ਉਹ ਨਕਾ-ਨਕ ਭਰੇ ਰਹਿੰਦੇ ਹਨ, ਸੁਭਰ = ਨਕਾ-ਨਕ। ਪ੍ਰੇਮ ਰਸ ਰੰਗਿ = ਪ੍ਰੇਮ ਦੇ ਸੁਆਦ ਦੀ ਮੌਜ ਵਿਚ।

ਉਪਜੈ ਚਾਉ ਸਾਧ ਕੈ ਸੰਗਿ ॥

Spiritual delight wells up within, in the Saadh Sangat, the Company of the Holy.

ਸਾਧ ਜਨਾਂ ਦੀ ਸੰਗਤਿ ਵਿਚ ਰਹਿ ਕੇ (ਉਹਨਾਂ ਦੇ ਅੰਦਰ) (ਪ੍ਰਭੂ-ਮਿਲਾਪ ਦਾ) ਚਾਉ ਪੈਦਾ ਹੁੰਦਾ ਹੈ।

ਪਰੇ ਸਰਨਿ ਆਨ ਸਭ ਤਿਆਗਿ ॥

Taking to His Sanctuary, they forsake all others.

ਹੋਰ ਸਾਰੇ (ਆਸਰੇ) ਛੱਡ ਕੇ ਉਹ ਪ੍ਰਭੂ ਦੀ ਸਰਨ ਪੈਂਦੇ ਹਨ, ਆਨ = ਹੋਰ। ਤਿਆਗਿ = ਛੱਡ ਕੇ।

ਅੰਤਰਿ ਪ੍ਰਗਾਸ ਅਨਦਿਨੁ ਲਿਵ ਲਾਗਿ ॥

Deep within, they are enlightened, and they center themselves on Him, day and night.

ਉਹਨਾਂ ਦੇ ਅੰਦਰ ਚਾਨਣ ਹੋ ਜਾਂਦਾ ਹੈ, ਤੇ ਹਰ ਵੇਲੇ ਉਹਨਾਂ ਦੀ ਲਿਵ (ਪ੍ਰਭੂ-ਚਰਨਾਂ ਵਿਚ) ਲੱਗੀ ਰਹਿੰਦੀ ਹੈ। ਪ੍ਰਗਾਸ = ਚਾਨਣ। ਅਨਦਿਨੁ = ਹਰ ਰੋਜ਼, ਹਰ ਵੇਲੇ।

ਬਡਭਾਗੀ ਜਪਿਆ ਪ੍ਰਭੁ ਸੋਇ ॥

Most fortunate are those who meditate on God.

ਵੱਡੇ ਭਾਗਾਂ ਵਾਲੇ ਬੰਦਿਆਂ ਨੇ ਪ੍ਰਭੂ ਨੂੰ ਸਿਮਰਿਆ ਹੈ।

ਨਾਨਕ ਨਾਮਿ ਰਤੇ ਸੁਖੁ ਹੋਇ ॥੨॥

O Nanak, attuned to the Naam, they are at peace. ||2||

ਹੇ ਨਾਨਕ! ਪ੍ਰਭੂ ਦੇ ਨਾਮ ਵਿਚ ਰੱਤਿਆਂ ਸੁਖ ਹੁੰਦਾ ਹੈ ॥੨॥ ਨਾਮਿ ਰਤੇ = ਨਾਮ ਵਿਚ ਰੰਗੇ ਹੋਏ ਨੂੰ ॥੨॥