ਕਰਣੋ ਹੁਤੋ ਸੁ ਨਾ ਕੀਓ ਪਰਿਓ ਲੋਭ ਕੈ ਫੰਧ ॥
You have not done what you should have done; you are entangled in the web of greed.
(ਮਾਇਆ ਦੇ ਮੋਹ ਵਿਚ) ਅੰਨ੍ਹੇ ਹੋ ਰਹੇ ਹੇ ਮਨੁੱਖ! ਜੋ ਕੁਝ ਤੂੰ ਕਰਨਾ ਸੀ, ਉਹ ਤੂੰ ਨਾਹ ਕੀਤਾ (ਸਾਰੀ ਉਮਰ) ਤੂੰ ਲੋਭ ਦੀ ਫਾਹੀ ਵਿਚ (ਹੀ) ਫਸਿਆ ਰਿਹਾ। ਕਰਣੋ ਹੁਤੋ = (ਜੋ ਕੁਝ) ਕਰਨਾ ਸੀ। ਸੁ = ਉਹ। ਕੈ ਫੰਧ = ਦੇ ਫਾਹੇ ਵਿਚ।
ਨਾਨਕ ਸਮਿਓ ਰਮਿ ਗਇਓ ਅਬ ਕਿਉ ਰੋਵਤ ਅੰਧ ॥੩੬॥
Nanak, your time is past and gone; why are you crying now, you blind fool? ||36||
ਹੇ ਨਾਨਕ! (ਜ਼ਿੰਦਗੀ ਦਾ ਸਾਰਾ) ਸਮਾ (ਇਸੇ ਤਰ੍ਹਾਂ ਹੀ) ਗੁਜ਼ਰ ਗਿਆ। ਹੁਣ ਕਿਉਂ ਰੋਂਦਾ ਹੈਂ? (ਹੁਣ ਪਛੁਤਾਣ ਦਾ ਕੀ ਲਾਭ?) ॥੩੬॥ ਸਮਿਓ = (ਮਨੁੱਖਾ ਜੀਵਨ ਦਾ) ਸਮਾ। ਰਮਿ ਗਇਓ = ਗੁਜ਼ਰ ਗਿਆ। ਅੰਧ = ਹੇ (ਮਾਇਆ ਦੇ ਮੋਹ ਵਿਚ) ਅੰਨ੍ਹੇ ਹੋ ਚੁੱਕੇ ਮਨੁੱਖ! ॥੩੬॥