ਧਨਾਸਰੀ ਮਹਲਾ ੩ ॥
Dhanaasaree, Third Mehl:
ਧਨਾਸਰੀ ਤੀਜੀ ਪਾਤਿਸ਼ਾਹੀ।
ਸਦਾ ਧਨੁ ਅੰਤਰਿ ਨਾਮੁ ਸਮਾਲੇ ॥
Gather in and cherish forever the wealth of the Lord's Name, deep within;
ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਸਦਾ ਧਨੁ = ਸਦਾ ਸਾਥ ਨਿਬਾਹੁਣ ਵਾਲਾ ਧਨ। ਅੰਤਰਿ = ਅੰਦਰ। ਸਮਾਲੇ = ਸਮਾਲਿ, ਸਾਂਭ ਕੇ ਰੱਖ।
ਜੀਅ ਜੰਤ ਜਿਨਹਿ ਪ੍ਰਤਿਪਾਲੇ ॥
He cherishes and nurtures all beings and creatures.
ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ। ਜਿਨਹਿ = ਜਿਸ ਨੇ ਹੀ {ਲਫ਼ਜ਼ 'ਜਿਨਿ' ਦੀ ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ}।
ਮੁਕਤਿ ਪਦਾਰਥੁ ਤਿਨ ਕਉ ਪਾਏ ॥
They alone obtain the treasure of Liberation,
ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਮੁਕਤਿ ਪਦਾਰਥੁ = ਵਿਕਾਰਾਂ ਤੋਂ ਖ਼ਲਾਸੀ ਦੇਣ ਵਾਲੀ ਕੀਮਤੀ ਚੀਜ਼। ਪਾਏ = ਪ੍ਰਾਪਤ ਹੁੰਦੀ ਹੈ।
ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥
who are lovingly imbued with, and focused on the Lord's Name. ||1||
ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ॥੧॥ ਲਾਏ = ਲਾਇ, ਲਾ ਕੇ ॥੧॥
ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥
Serving the Guru, one obtains the wealth of the Lord's Name.
ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਤੇ = ਤੋਂ।
ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥
He is illumined and enlightened within, and he meditates on the Lord's Name. ||Pause||
ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ਰਹਾਉ॥ ਪ੍ਰਗਾਸੁ = ਚਾਨਣ, ਸੂਝ ॥ਰਹਾਉ॥
ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥
This love for the Lord is like the love of the bride for her husband.
ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਹਰਿ ਪਿਰ ਰੰਗੁ = ਪ੍ਰਭੂ-ਪਤੀ ਦਾ ਪ੍ਰੇਮ-ਰੰਗ। ਧਨ = (ਉਸ ਜੀਵ-) ਇਸਤ੍ਰੀ (ਨੂੰ)।
ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥
God ravishes and enjoys the soul-bride who is adorned with peace and tranquility.
ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਸੀਗਾਰੁ = ਗਹਣਾ। ਮੂਲਹੁ = ਮੂਲ ਤੋਂ, ਆਪਣੇ ਜਿੰਦ-ਦਾਤੇ ਤੋਂ। ਰਾਵੇ = ਮਾਣਦੀ ਹੈ, ਹਿਰਦੇ ਵਿਚ ਹਰ ਵੇਲੇ ਵਸਾਂਦੀ ਹੈ।
ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥
No one finds God through egotism.
ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ।
ਮੂਲਹੁ ਭੁਲਾ ਜਨਮੁ ਗਵਾਏ ॥੨॥
Wandering away from the Primal Lord, the root of all, one wastes his life in vain. ||2||
ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ॥੨॥
ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥
Tranquility, celestial peace, pleasure and the Word of His Bani come from the Guru.
ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ। ਤੇ = ਤੋਂ। ਸਹਜ ਸੁਖੁ = ਆਤਮਕ ਅਡੋਲਤਾ ਦਾ ਆਨੰਦ।
ਸੇਵਾ ਸਾਚੀ ਨਾਮਿ ਸਮਾਣੀ ॥
True is that service, which leads one to merge in the Naam.
(ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ। ਸਾਚੀ = ਸਦਾ ਕਾਇਮ ਰਹਿਣ ਵਾਲੀ। ਨਾਮਿ = ਨਾਮ ਵਿਚ।
ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥
Blessed with the Word of the Shabad, he meditates forever on the Lord, the Beloved.
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ। ਸਬਦਿ = ਸ਼ਬਦ ਵਿਚ।
ਸਾਚ ਨਾਮਿ ਵਡਿਆਈ ਪਾਏ ॥੩॥
Through the True Name, glorious greatness is obtained. ||3||
ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ ॥੩॥ ਨਾਮਿ = ਨਾਮ ਦੀ ਰਾਹੀਂ ॥੩॥
ਆਪੇ ਕਰਤਾ ਜੁਗਿ ਜੁਗਿ ਸੋਇ ॥
The Creator Himself abides throughout the ages.
ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ। ਆਪੇ = ਆਪ ਹੀ। ਜੁਗਿ ਜੁਗਿ = ਹਰੇਕ ਜੁਗ ਵਿਚ।
ਨਦਰਿ ਕਰੇ ਮੇਲਾਵਾ ਹੋਇ ॥
If He casts His Glance of Grace, then we meet Him.
ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ। ਮੇਲਾਵਾ = ਮਿਲਾਪ।
ਗੁਰਬਾਣੀ ਤੇ ਹਰਿ ਮੰਨਿ ਵਸਾਏ ॥
Through the Word of Gurbani, the Lord comes to dwell in the mind.
ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ। ਮੰਨਿ = ਮਨਿ, ਮਨ ਵਿਚ। ਤੇ = ਦੀ ਰਾਹੀਂ।
ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥
O Nanak, God unites with Himself those who are imbued with Truth. ||4||3||
ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ ॥੪॥੩॥ ਸਾਚਿ = ਸਦਾ-ਥਿਰ ਹਰਿ-ਨਾਮ ਵਿਚ। ਪ੍ਰਭਿ = ਪ੍ਰਭੂ ਨੇ ॥੪॥੩॥