ਪਉੜੀ ॥
Pauree:
ਪਉੜੀ।
ਇਸਤ੍ਰੀ ਪੁਰਖੈ ਅਤਿ ਨੇਹੁ ਬਹਿ ਮੰਦੁ ਪਕਾਇਆ ॥
The husband and wife are very much in love; sitting together, they make evil plans.
(ਜੇ) ਮਨੁੱਖ ਦਾ (ਆਪਣੀ) ਇਸਤ੍ਰੀ ਨਾਲ ਬਹੁਤ ਪਿਆਰ ਹੈ (ਤਾਂ ਇਸ ਦਾ ਸਿੱਟਾ ਆਮ ਤੌਰ ਤੇ ਇਹੀ ਨਿਕਲਦਾ ਹੈ ਕਿ) ਬੈਠ ਕੇ ਕੋਈ ਵਿਕਾਰ ਦੀ ਚਿਤਵਨੀ ਹੀ ਚਿਤਵਦਾ ਹੈ (ਤੇ ਨਾਸਵੰਤ ਨਾਲ ਮੋਹ ਵਧਦਾ ਜਾਂਦਾ ਹੈ); ਅਤਿ ਨੇਹੁ = ਬਹੁਤ ਪਿਆਰ। ਬਹਿ = ਬੈਠ ਕੇ। ਮੰਦੁ = ਮੰਦੀ ਸਲਾਹ, ਵਿਕਾਰ ਦੀ ਚਿਤਵਨੀ।
ਦਿਸਦਾ ਸਭੁ ਕਿਛੁ ਚਲਸੀ ਮੇਰੇ ਪ੍ਰਭ ਭਾਇਆ ॥
All that is seen shall pass away. This is the Will of my God.
ਪਰ, ਮੇਰੇ ਪ੍ਰਭੂ ਦਾ ਭਾਣਾ ਇਹ ਹੈ ਕਿ ਜੋ ਕੁਝ (ਅੱਖੀਂ) ਦਿੱਸਦਾ ਹੈ ਇਹ ਸਭ ਨਾਸ ਹੋ ਜਾਣਾ ਹੈ। ਚਲਸੁ = ਨਾਸ ਹੋ ਜਾਇਗੀ।
ਕਿਉ ਰਹੀਐ ਥਿਰੁ ਜਗਿ ਕੋ ਕਢਹੁ ਉਪਾਇਆ ॥
How can anyone remain in this world forever? Some may try to devise a plan.
ਫਿਰ ਕੋਈ ਐਸਾ ਉਪਾਉ ਲੱਭੋ ਜਿਸ ਕਰ ਕੇ ਜਗਤ ਵਿਚ ਸਦਾ ਟਿਕੇ ਰਹਿ ਸਕੀਏ (ਭਾਵ, ਸਦਾ ਟਿਕੇ ਰਹਿਣ ਵਾਲੇ ਪ੍ਰਭੂ ਨਾਲ ਇਕ-ਸੁਰ ਹੋ ਸਕੀਏ), ਜਗਿ = ਜਗਤ ਵਿਚ। ਕੋ ਉਪਾਇਆ = ਕੋਈ ਉਪਾਉ। ਕਢਹੁ = ਲੱਭੋ।
ਗੁਰ ਪੂਰੇ ਕੀ ਚਾਕਰੀ ਥਿਰੁ ਕੰਧੁ ਸਬਾਇਆ ॥
Working for the Perfect Guru, the wall becomes permanent and stable.
(ਉਹ ਉਪਾਉ) ਪੂਰੇ ਸਤਿਗੁਰੂ ਦੀ (ਦੱਸੀ) ਸੇਵਾ-ਭਗਤੀ ਹੀ ਹੈ ਜਿਸ ਕਰਕੇ ਸਾਰਾ ਸਰੀਰ (ਭਾਵ, ਸਾਰੇ ਗਿਆਨ-ਇੰਦ੍ਰੇ) (ਵਿਕਾਰਾਂ ਦੇ ਟਾਕਰੇ ਤੇ) ਅਡੋਲ ਰਹਿ ਸਕਦਾ ਹੈ। ਚਾਕਰੀ = ਸੇਵਾ। ਥਿਰੁ = ਸਦਾ-ਕਾਇਮ। ਕੰਧੁ = ਸਰੀਰ। ਸਬਾਇਆ = ਸਾਰਾ। ਥਿਰੁ = ਅਟੱਲ, ਅਡੋਲ, (ਵਿਕਾਰਾਂ ਦੇ ਟਾਕਰੇ ਤੇ) ਤਕੜਾ
ਨਾਨਕ ਬਖਸਿ ਮਿਲਾਇਅਨੁ ਹਰਿ ਨਾਮਿ ਸਮਾਇਆ ॥੩੩॥
O Nanak, the Lord forgives them, and merges them into Himself; they are absorbed in the Lord's Name. ||33||
ਹੇ ਨਾਨਕ! ਜਿਨ੍ਹਾਂ ਨੂੰ ਉਸ ਪ੍ਰਭੂ ਨੇ ਮਿਹਰ ਕਰ ਕੇ (ਆਪਣੇ ਨਾਲ) ਮਿਲਾਇਆ ਹੈ ਉਹ ਉਸ ਹਰੀ ਦੇ ਨਾਮ ਵਿਚ ਲੀਨ ਰਹਿੰਦੇ ਹਨ ॥੩੩॥ ਬਖਸਿ = ਮਿਹਰ ਕਰ ਕੇ। ਮਿਲਾਇਅਨੁ = ਮਿਲਾਏ ਹਨ ਉਸ (ਪ੍ਰਭੂ) ਨੇ। ਨਾਮਿ = ਨਾਮ ਵਿਚ। ਸੇਵਾ = ਭਗਤੀ।॥੩੩॥