ਸੋਰਠਿ ਮਃ ੫ ॥
Sorat'h, Fifth Mehl:
ਸੋਰਠਿ ਪੰਜਵੀਂ ਪਾਤਿਸ਼ਾਹੀ।
ਗਏ ਕਲੇਸ ਰੋਗ ਸਭਿ ਨਾਸੇ ਪ੍ਰਭਿ ਅਪੁਨੈ ਕਿਰਪਾ ਧਾਰੀ ॥
My sufferings have come to an end, and all diseases have been eradicated.
ਹੇ ਭਾਈ! ਜਿਸ ਭੀ ਮਨੁੱਖ ਉੱਤੇ ਪਿਆਰੇ ਪ੍ਰਭੂ ਨੇ ਮੇਹਰ ਕੀਤੀ ਉਸ ਦੇ ਸਾਰੇ ਕਲੇਸ਼ ਤੇ ਰੋਗ ਦੂਰ ਹੋ ਗਏ। ਕਲੇਸ = ਮਾਨਸਕ ਦੁੱਖ। ਸਭਿ = ਸਾਰੇ। ਪ੍ਰਭਿ = ਪ੍ਰਭੂ ਨੇ।
ਆਠ ਪਹਰ ਆਰਾਧਹੁ ਸੁਆਮੀ ਪੂਰਨ ਘਾਲ ਹਮਾਰੀ ॥੧॥
God has showered me with His Grace. Twenty-four hours a day, I worship and adore my Lord and Master; my efforts have come to fruition. ||1||
(ਹੇ ਭਾਈ!) ਮਾਲਕ-ਪ੍ਰਭੂ ਨੂੰ ਅੱਠੇ ਪਹਿਰ ਯਾਦ ਕਰਦੇ ਰਿਹਾ ਕਰੋ, ਅਸਾਂ ਜੀਵਾਂ ਦੀ (ਇਹ) ਮੇਹਨਤ (ਜ਼ਰੂਰ) ਸਫਲ ਹੁੰਦੀ ਹੈ ॥੧॥ ਆਠ ਪਹਰ = ਸਦਾ, ਹਰ ਵੇਲੇ, ਸਾਰਾ ਦਿਨ। ਘਾਲ = ਮੇਹਨਤ। ਹਮਾਰੀ = ਸਾਡੀ, ਅਸਾਂ ਜੀਵਾਂ ਦੀ ॥੧॥
ਹਰਿ ਜੀਉ ਤੂ ਸੁਖ ਸੰਪਤਿ ਰਾਸਿ ॥
O Dear Lord, You are my peace, wealth and capital.
ਹੇ ਪ੍ਰਭੂ ਜੀ! ਤੂੰ ਹੀ ਮੈਨੂੰ ਆਤਮਕ ਆਨੰਦ ਦਾ ਧਨ-ਸਰਮਾਇਆ ਦੇਣ ਵਾਲਾ ਹੈਂ। ਸੰਪਤਿ = ਧਨ। ਰਾਸਿ = ਸਰਮਾਇਆ।
ਰਾਖਿ ਲੈਹੁ ਭਾਈ ਮੇਰੇ ਕਉ ਪ੍ਰਭ ਆਗੈ ਅਰਦਾਸਿ ॥ ਰਹਾਉ ॥
Please, save me, O my Beloved! I offer this prayer to my God. ||Pause||
ਹੇ ਪ੍ਰਭੂ! ਮੈਨੂੰ (ਕਲੇਸ਼ਾਂ ਅੰਦੇਸਿਆਂ ਤੋਂ) ਬਚਾ ਲੈ। ਹੇ ਪ੍ਰਭੂ! ਮੇਰੀ ਤੇਰੇ ਅੱਗੇ ਹੀ ਅਰਜ਼ੋਈ ਹੈ ਰਹਾਉ॥ ਭਾਈ = ਹੇ ਭਾਈ! ਹੇ ਪ੍ਰਭੂ! ਮੇਰੇ ਕਉ = ਮੈਨੂੰ ॥ਰਹਾਉ॥
ਜੋ ਮਾਗਉ ਸੋਈ ਸੋਈ ਪਾਵਉ ਅਪਨੇ ਖਸਮ ਭਰੋਸਾ ॥
Whatever I ask for, I receive; I have total faith in my Master.
ਹੇ ਭਾਈ! ਮੈਂ ਤਾਂ ਜੋ ਕੁਝ (ਪ੍ਰਭੂ ਪਾਸੋਂ) ਮੰਗਦਾ ਹਾਂ, ਉਹੀ ਕੁਝ ਪ੍ਰਾਪਤ ਕਰ ਲੈਂਦਾ ਹਾਂ। ਮੈਨੂੰ ਆਪਣੇ ਮਾਲਕ-ਪ੍ਰਭੂ ਉਤੇ (ਪੂਰਾ) ਇਤਬਾਰ (ਬਣ ਚੁਕਾ) ਹੈ। ਮਾਗਉ = ਮਾਗਉਂ, ਮੈਂ ਮੰਗਦਾ ਹਾਂ। ਪਾਵਉ = ਪਾਵਉਂ, ਪ੍ਰਾਪਤ ਕਰ ਲੈਂਦਾ ਹਾਂ। ਭਰੋਸਾ = ਸਹਾਰਾ।
ਕਹੁ ਨਾਨਕ ਗੁਰੁ ਪੂਰਾ ਭੇਟਿਓ ਮਿਟਿਓ ਸਗਲ ਅੰਦੇਸਾ ॥੨॥੧੪॥੪੨॥
Says Nanak, I have met with the Perfect Guru, and all my fears have been dispelled. ||2||14||42||
ਨਾਨਕ ਆਖਦਾ ਹੈ- ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, ਉਸ ਦੇ ਸਾਰੇ ਚਿੰਤਾ-ਫ਼ਿਕਰ ਦੂਰ ਹੋ ਜਾਂਦੇ ਹਨ ॥੨॥੧੪॥੪੨॥