ਰਾਮਕਲੀ ਮਹਲਾ

Raamkalee, First Mehl:

ਰਾਮਕਲੀ ਪਹਿਲੀ ਪਾਤਿਸ਼ਾਹੀ।

ਸਾਗਰ ਮਹਿ ਬੂੰਦ ਬੂੰਦ ਮਹਿ ਸਾਗਰੁ ਕਵਣੁ ਬੁਝੈ ਬਿਧਿ ਜਾਣੈ

The drop is in the ocean, and the ocean is in the drop. Who understands, and knows this?

(ਜਿਵੇਂ) ਸਮੁੰਦਰ ਵਿਚ ਬੂੰਦਾਂ ਹਨ (ਜਿਵੇਂ) ਬੂੰਦਾਂ ਵਿਚ ਸਮੁੰਦਰ ਵਿਆਪਕ ਹੈ (ਤਿਵੇਂ ਸਾਰੇ ਜੀਅ ਜੰਤ ਪਰਮਾਤਮਾ ਵਿਚ ਜੀਊਂਦੇ ਹਨ ਅਤੇ ਸਾਰੇ ਜੀਵਾਂ ਵਿਚ ਪਰਮਾਤਮਾ ਵਿਆਪਕ ਹੈ)। ਕੋਈ ਵਿਰਲਾ ਮਨੁੱਖ ਇਸ ਭੇਤ ਨੂੰ ਬੁੱਝਦਾ ਹੈ ਤੇ ਵਿਓਂਤ ਨੂੰ ਸਮਝਦਾ ਹੈ। ਸਾਗਰੁ = ਸਮੁੰਦਰ। ਸਾਗਰ ਮਹਿ = ਸਮੁੰਦਰ ਵਿਚ {ਨੋਟ: ਲਫ਼ਜ਼ 'ਸਾਗਰੁ' ਅਤੇ 'ਸਾਗਰ' ਦੇ ਜੋੜਾਂ ਦਾ ਫ਼ਰਕ ਵੇਖੋ। ਕਿਉਂ ਹੈ ਇਹ ਫ਼ਰਕ?}। ਕਵਣੁ = ਕੋਈ ਵਿਰਲਾ।

ਉਤਭੁਜ ਚਲਤ ਆਪਿ ਕਰਿ ਚੀਨੈ ਆਪੇ ਤਤੁ ਪਛਾਣੈ ॥੧॥

He Himself creates the wondrous play of the world. He Himself contemplates it, and understands its true essence. ||1||

ਉਤਭੁਜ (ਆਦਿਕ ਚਾਰ ਖਾਣੀਆਂ ਦੀ ਰਾਹੀਂ ਉਤਪੱਤੀ) ਦਾ ਤਮਾਸ਼ਾ ਰਚ ਕੇ ਪ੍ਰਭੂ ਆਪ ਹੀ ਵੇਖ ਰਿਹਾ ਹੈ, ਤੇ ਆਪ ਹੀ ਇਸ ਅਸਲੀਅਤ ਨੂੰ ਸਮਝਦਾ ਹੈ ॥੧॥ ਉਤਭੁਜ ਚਲਤ = ਉਤਭੁਜ (ਆਦਿਕ ਚਾਰ ਖਾਣੀਆਂ ਦੀ ਰਾਹੀਂ ਉਤਪੱਤੀ) ਦਾ ਤਮਾਸ਼ਾ। ਕਰਿ = ਕਰ ਕੇ, ਬਣਾ ਕੇ। ਚੀਨੈ = ਪਛਾਣਦਾ ਹੈ। ਆਪੇ = (ਪ੍ਰਭੂ) ਆਪ ਹੀ। ਤਤੁ = ਅਸਲੀਅਤ ॥੧॥

ਐਸਾ ਗਿਆਨੁ ਬੀਚਾਰੈ ਕੋਈ

How rare are those who contemplate this spiritual wisdom.

#NAME? ਕੋਈ = ਕੋਈ ਵਿਰਲਾ। ਗਿਆਨੁ = ਆਤਮਕ ਜੀਵਨ ਦੀ ਸਮਝ।

ਤਿਸ ਤੇ ਮੁਕਤਿ ਪਰਮ ਗਤਿ ਹੋਈ ॥੧॥ ਰਹਾਉ

Through this, the supreme state of liberation is attained. ||1||Pause||

ਉਸ (ਸਰਬ-ਸਿਰਜਣਹਾਰ ਤੇ ਸਰਬ-ਵਿਆਪਕ ਪ੍ਰਭੂ ਦੀ ਸਿਫ਼ਤਿ-ਸਾਲਾਹ) ਦੀ ਬਰਕਤਿ ਨਾਲ ਮਨੁੱਖ ਨੂੰ ਵਿਕਾਰਾਂ ਤੋਂ ਖ਼ਲਾਸੀ ਪ੍ਰਾਪਤ ਹੁੰਦੀ ਹੈ ਤੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਹੁੰਦੀ ਹੈ ॥੧॥ ਰਹਾਉ ॥ ਤਿਸ ਤੇ = ਉਸ ਤੋਂ, ਉਸ ਪਰਮਾਤਮਾ ਤੋਂ, ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਤੋਂ। ਮੁਕਤਿ = ਵਿਕਾਰਾਂ ਤੋਂ ਖ਼ਲਾਸੀ। ਪਰਮ ਗਤਿ = ਸਭ ਤੋਂ ਉੱਚੀ ਆਤਮਕ ਅਵਸਥਾ। ਹੋਈ = ਹੋ ਜਾਂਦੀ ਹੈ ॥੧॥ ਰਹਾਉ ॥

ਦਿਨ ਮਹਿ ਰੈਣਿ ਰੈਣਿ ਮਹਿ ਦਿਨੀਅਰੁ ਉਸਨ ਸੀਤ ਬਿਧਿ ਸੋਈ

The night is in the day, and the day is in the night. The same is true of hot and cold.

ਦਿਨ (ਦੇ ਚਾਨਣ) ਵਿਚ ਰਾਤ (ਦਾ ਹਨੇਰਾ) ਲੀਨ ਹੋ ਜਾਂਦਾ ਹੈ, ਰਾਤ (ਦੇ ਹਨੇਰੇ) ਵਿਚ ਸੂਰਜ (ਦਾ ਚਾਨਣ) ਮੁੱਕ ਜਾਂਦਾ ਹੈ। ਇਹੀ ਹਾਲਤ ਹੈ ਗਰਮੀ ਦੀ ਤੇ ਠੰਢ ਦੀ (ਕਦੇ ਗਰਮੀ ਹੈ ਕਦੇ ਠੰਢ, ਕਿਤੇ ਗਰਮੀ ਹੈ ਕਿਤੇ ਠੰਢ)-(ਇਹ ਸਾਰੀ ਖੇਡ ਉਸ ਪਰਮਾਤਮਾ ਦੀ ਕੁਦਰਤਿ ਦੀ ਹੈ)। ਰੈਣਿ = ਰਾਤ। ਦਿਨੀਅਰੁ = ਦਿਨ-ਕਰ, ਸੂਰਜ। ਉਸਨ = ਗਰਮੀ। ਸੀਤ = ਠੰਢ। ਬਿਧਿ = ਜੁਗਤਿ।

ਤਾ ਕੀ ਗਤਿ ਮਿਤਿ ਅਵਰੁ ਜਾਣੈ ਗੁਰ ਬਿਨੁ ਸਮਝ ਹੋਈ ॥੨॥

No one else knows His state and extent; without the Guru, this is not understood. ||2||

ਉਹ ਪਰਮਾਤਮਾ ਕਿਹੋ ਜਿਹਾ ਹੈ ਤੇ ਕੇਡਾ ਵੱਡਾ ਹੈ (ਪਰਮਾਤਮਾ ਤੋਂ ਬਿਨਾ) ਕੋਈ ਹੋਰ ਨਹੀਂ ਜਾਣਦਾ। ਗੁਰੂ ਤੋਂ ਬਿਨਾ ਇਹ ਸਮਝ ਨਹੀਂ ਆਉਂਦੀ (ਕਿ ਅਕਾਲ ਪੁਰਖ ਬੇਅੰਤ ਹੈ ਤੇ ਅਕੱਥ ਹੈ) ॥੨॥ ਤਾ ਕੀ = ਉਸ (ਪਰਮਾਤਮਾ) ਦੀ। ਗਤਿ = ਹਾਲਤ। ਮਿਤਿ = ਮਾਪ, ਮਰਯਾਦਾ। ਤਾ ਕੀ ਗਤਿ ਮਿਤਿ = ਉਹ ਪਰਮਾਤਮਾ ਕਿਹੋ ਜਿਹਾ ਹੈ ਤੇ ਕੇਡਾ ਵੱਡਾ ਹੈ ॥੨॥

ਪੁਰਖ ਮਹਿ ਨਾਰਿ ਨਾਰਿ ਮਹਿ ਪੁਰਖਾ ਬੂਝਹੁ ਬ੍ਰਹਮ ਗਿਆਨੀ

The female is in the male, and the male is in the female. Understand this, O God-realized being!

ਹੇ ਪਰਮਾਤਮਾ ਨਾਲ ਡੂੰਘੀ ਸਾਂਝ ਰੱਖਣ ਵਾਲੇ! ਵੇਖ ਅਚਰਜ ਖੇਡ ਕਿ ਮਨੁੱਖਾਂ ਦੇ ਵੀਰਜ ਤੋਂ ਇਸਤ੍ਰੀਆਂ ਪੈਦਾ ਹੁੰਦੀਆਂ ਹਨ ਤੇ ਇਸਤ੍ਰੀਆਂ ਤੋਂ ਮਨੁੱਖ ਜੰਮਦੇ ਹਨ। ਬ੍ਰਹਮ ਗਿਆਨੀ = ਹੇ ਬ੍ਰਹਮ ਦੇ ਗਿਆਨ ਵਾਲੇ! ਹੇ ਪਰਮਾਤਮਾ ਨਾਲ ਡੂੰਘੀ ਸਾਂਝ ਰੱਖਣ ਵਾਲੇ!

ਧੁਨਿ ਮਹਿ ਧਿਆਨੁ ਧਿਆਨ ਮਹਿ ਜਾਨਿਆ ਗੁਰਮੁਖਿ ਅਕਥ ਕਹਾਨੀ ॥੩॥

The meditation is in the music, and knowledge is in meditation. Become Gurmukh, and speak the Unspoken Speech. ||3||

ਪਰਮਾਤਮਾ ਦੀ ਕੁਦਰਤਿ ਦੀ ਕਹਾਣੀ ਬਿਆਨ ਨਹੀਂ ਹੋ ਸਕਦੀ। ਪਰ ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰਦਾ ਹੈ ਉਹ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਆਪਣੀ ਸੁਰਤ ਜੋੜਦਾ ਹੈ ਤੇ ਉਸ ਸੁਰਤ ਵਿਚੋਂ ਪਰਮਾਤਮਾ ਨਾਲ ਜਾਣ-ਪਛਾਣ ਪਾ ਲੈਂਦਾ ਹੈ ॥੩॥ ਧੁਨਿ = ਸਿਫ਼ਤਿ-ਸਾਲਾਹ ਦਾ ਸ਼ਬਦ। ਧਿਆਨੁ = ਸੁਰਤਿ। ਅਕਥ ਕਹਾਨੀ = ਅਕੱਥ ਦੀ ਕਹਾਣੀ, ਬੇਅੰਤ ਪ੍ਰਭੂ ਦੀ ਸਿਫ਼ਤਿ-ਸਾਲਾਹ। ਗੁਰਮੁਖਿ = ਗੁਰੂ ਦੀ ਰਾਹੀਂ ॥੩॥

ਮਨ ਮਹਿ ਜੋਤਿ ਜੋਤਿ ਮਹਿ ਮਨੂਆ ਪੰਚ ਮਿਲੇ ਗੁਰ ਭਾਈ

The Light is in the mind, and the mind is in the Light. The Guru brings the five senses together, like brothers.

ਉਹਨਾਂ ਦੇ ਮਨ ਵਿਚ ਅਕਾਲ ਪੁਰਖ ਦੀ ਜੋਤਿ ਪਰਗਟ ਹੋ ਜਾਂਦੀ ਹੈ, ਪਰਮਾਤਮਾ ਦੀ ਯਾਦ ਵਿਚ ਉਹਨਾਂ ਦਾ ਮਨ ਸਦਾ ਲੀਨ ਰਹਿੰਦਾ ਹੈ, ਉਹਨਾਂ ਦੇ ਪੰਜੇ ਗਿਆਨ-ਇੰਦ੍ਰੇ ਇਕੋ ਇਸ਼ਟ ਵਾਲੇ ਹੋ ਕੇ ਭਟਕਣੋਂ ਹਟ ਜਾਂਦੇ ਹਨ। ਪੰਚ = ਪੰਜੇ ਗਿਆਨ ਇੰਦ੍ਰੇ। ਗੁਰ ਭਾਈ = ਇਕੋ ਗੁਰੂ ਵਾਲੇ। ਮਿਲੇ = ਇਕੱਠੇ ਹੋ ਗਏ, ਇੱਕ ਥਾਂ ਟਿਕ ਗਏ, ਭਟਕਣੋਂ ਹਟ ਗਏ।

ਨਾਨਕ ਤਿਨ ਕੈ ਸਦ ਬਲਿਹਾਰੀ ਜਿਨ ਏਕ ਸਬਦਿ ਲਿਵ ਲਾਈ ॥੪॥੯॥

Nanak is forever a sacrifice to those who enshrine love for the One Word of the Shabad. ||4||9||

ਹੇ ਨਾਨਕ! (ਆਖ-) ਮੈਂ ਉਹਨਾਂ ਗੁਰਮੁਖਾਂ ਤੋਂ ਕੁਰਬਾਨ ਹਾਂ ਜਿਨ੍ਹਾਂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਸੁਰਤ ਜੋੜੀ ਹੈ ॥੪॥੯॥ ਤਿਨ ਕੈ = ਉਹਨਾਂ ਤੋਂ। ਸਦ = ਸਦਾ। ਏਕ ਸਬਦਿ = ਇੱਕ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ॥੪॥੯॥