ਸਲੋਕ ਮਃ

Salok, Fifth Mehl:

ਸਲੋਕ ਪੰਜਵੀਂ ਪਾਤਸ਼ਾਹੀ।

ਅੰਤਰਿ ਚਿੰਤਾ ਨੈਣੀ ਸੁਖੀ ਮੂਲਿ ਉਤਰੈ ਭੁਖ

He harbors anxiety within himself, but to the eyes, he appears to be happy; his hunger never departs.

ਜਿਸ ਮਨੁੱਖ ਦੇ ਮਨ ਵਿਚ ਚਿੰਤਾ ਹੈ ਉਸ ਦੀ ਮਾਇਆ ਦੀ ਭੁੱਖ ਬਿਲਕੁਲ ਨਹੀਂ ਮਿਟਦੀ; ਵੇਖਣ ਨੂੰ ਭਾਵੇਂ ਉਹ ਸੁਖੀ ਜਾਪਦਾ ਹੋਵੇ। ਨੈਣੀ = (ਭਾਵ, ਵੇਖਣ ਨੂੰ), ਜ਼ਾਹਰਾ ਤੌਰ ਤੇ। ਮੂਲਿ ਨ = ਉੱਕਾ ਹੀ ਨਹੀਂ।

ਨਾਨਕ ਸਚੇ ਨਾਮ ਬਿਨੁ ਕਿਸੈ ਲਥੋ ਦੁਖੁ ॥੧॥

O Nanak, without the True Name, no one's sorrows have ever departed. ||1||

ਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਬਿਨਾ ਕਿਸੇ ਦਾ ਭੀ ਦੁੱਖ ਦੂਰ ਨਹੀਂ ਹੁੰਦਾ ॥੧॥