ਤਨੁ ਤਪਾਇ ਤਨੂਰ ਜਿਉ ਬਾਲਣੁ ਹਡ ਬਾਲਿ

Do not heat up your body like an oven, and do not burn your bones like firewood.

ਸਰੀਰ ਨੂੰ (ਧੂਣੀਆਂ ਨਾਲ) ਤਨੂਰ ਵਾਂਗ ਨਾਹ ਸਾੜ; ਤੇ ਹੱਡਾਂ ਨੂੰ ਇਉਂ ਨਾਹ ਬਾਲ ਜਿਵੇਂ ਇਹ ਬਾਲਣ ਹੈ।

ਸਿਰਿ ਪੈਰੀ ਕਿਆ ਫੇੜਿਆ ਅੰਦਰਿ ਪਿਰੀ ਨਿਹਾਲਿ ॥੧੨੦॥

What harm have your feet and head done to you? Behold your Beloved within yourself. ||120||

ਸਿਰ ਨੇ ਤੇ ਪੈਰਾਂ ਨੇ ਕੁਝ ਨਹੀਂ ਵਿਗਾੜਿਆ ਹੈ, (ਇਸ ਵਾਸਤੇ ਇਹਨਾਂ ਨੂੰ ਦੁਖੀ ਨਾਹ ਕਰ) ਪਰਮਾਤਮਾ ਨੂੰ ਆਪਣੇ ਅੰਦਰ ਵੇਖ ॥੧੨੦॥ ਸਿਰਿ = ਸਿਰ ਨੇ। ਪੈਰੀ = ਪੈਰੀਂ, ਪੈਰਾਂ ਨੇ। ਫੇੜਿਆ = ਵਿਗਾੜਿਆ ਹੈ। ਨਿਹਾਲਿ = ਵੇਖ, ਤੱਕ ॥੧੨੦॥