ਗਉੜੀ ਮਹਲਾ ੫ ॥
Gauree, Fifth Mehl:
ਗਊੜੀ ਪਾਤਸ਼ਾਹੀ ਪੰਜਵੀਂ।
ਸੰਤ ਪ੍ਰਸਾਦਿ ਹਰਿ ਨਾਮੁ ਧਿਆਇਆ ॥
By the Grace of the Saints, I meditated on the Name of the Lord.
(ਹੇ ਭਾਈ! ਜਦੋਂ ਤੋਂ) ਗੁਰੂ-ਸੰਤ ਦੀ ਕਿਰਪਾ ਨਾਲ ਮੈਂ ਪਰਮਾਤਮਾ ਦਾ ਨਾਮ ਸਿਮਰ ਰਿਹਾ ਹਾਂ, ਸੰਤ ਪ੍ਰਸਾਦਿ = ਗੁਰੂ-ਸੰਤ ਦੀ ਕਿਰਪਾ ਨਾਲ।
ਤਬ ਤੇ ਧਾਵਤੁ ਮਨੁ ਤ੍ਰਿਪਤਾਇਆ ॥੧॥
Since then, my restless mind has been satisfied. ||1||
ਤਦੋਂ ਤੋਂ (ਮਾਇਆ ਦੀ ਖ਼ਾਤਰ) ਦੌੜਨ ਵਾਲਾ (ਮੇਰਾ) ਮਨ ਤ੍ਰਿਪਤ ਹੋ ਗਿਆ ਹੈ ॥੧॥ ਤਬ ਤੇ = ਤਦੋਂ ਤੋਂ। ਧਾਵਤੁ = ਭਟਕਦਾ। ਤ੍ਰਿਪਤਾਇਆ = ਤ੍ਰਿਪਤ ਹੋ ਗਿਆ ਹੈ, ਰੱਜ ਗਿਆ ਹੈ ॥੧॥
ਸੁਖ ਬਿਸ੍ਰਾਮੁ ਪਾਇਆ ਗੁਣ ਗਾਇ ॥
I have obtained the home of peace, singing His Glorious Praises.
(ਹੇ ਭਾਈ! ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦੇ) ਗੁਣ ਗਾ ਕੇ ਮੈਂ (ਉਹ) ਆਤਮਕ ਆਨੰਦ ਦਾ ਦਾਤਾ (ਪਰਮਾਤਮਾ) ਲੱਭ ਲਿਆ ਹੈ। ਸੁਖ ਬਿਸਰਾਮੁ = ਆਤਮਕ ਆਨੰਦ ਦੇਣ ਦਾ ਵਸੀਲਾ-ਪ੍ਰਭੂ। ਗਾਇ = ਗਾ ਕੇ।
ਸ੍ਰਮੁ ਮਿਟਿਆ ਮੇਰੀ ਹਤੀ ਬਲਾਇ ॥੧॥ ਰਹਾਉ ॥
My troubles have ended, and the demon has been destroyed. ||1||Pause||
(ਹੁਣ ਮਾਇਆ ਦੀ ਖ਼ਾਤਰ ਮੇਰੀ) ਦੌੜ-ਭੱਜ ਮਿਟ ਗਈ ਹੈ, (ਮੇਰੀ ਮਾਇਆ ਦੀ ਤ੍ਰਿਸ਼ਨਾ ਦੀ) ਬਲਾ ਮਰ ਮੁੱਕ ਗਈ ਹੈ ॥੧॥ ਰਹਾਉ ॥ ਸ੍ਰਮੁ = ਥਕਾਵਟ। ਹਤੀ = ਮਾਰੀ ਗਈ ॥੧॥ ਰਹਾਉ ॥
ਚਰਨ ਕਮਲ ਅਰਾਧਿ ਭਗਵੰਤਾ ॥
Worship and adore the Lotus Feet of the Lord God.
(ਹੇ ਭਾਈ! ਗੁਰੂ ਦੀ ਕਿਰਪਾ ਨਾਲ) ਭਗਵਾਨ ਦੇ ਸੋਹਣੇ ਚਰਨਾਂ ਦਾ ਧਿਆਨ ਧਰ ਕੇ, ਅਰਾਧਿ = ਧਿਆਨ ਧਰ ਕੇ।
ਹਰਿ ਸਿਮਰਨ ਤੇ ਮਿਟੀ ਮੇਰੀ ਚਿੰਤਾ ॥੨॥
Meditating in remembrance on the Lord, my anxiety has come to an end. ||2||
ਪਰਮਾਤਮਾ ਦਾ ਨਾਮ ਸਿਮਰਨ ਨਾਲ ਮੇਰੀ (ਹਰੇਕ ਕਿਸਮ ਦੀ) ਚਿੰਤਾ ਮਿਟ ਗਈ ਹੈ ॥੨॥ ਤੇ = ਤੋਂ, ਨਾਲ ॥੨॥
ਸਭ ਤਜਿ ਅਨਾਥੁ ਏਕ ਸਰਣਿ ਆਇਓ ॥
I have renounced all - I am an orphan. I have come to the Sanctuary of the One Lord.
(ਹੇ ਭਾਈ! ਜਦੋਂ) ਮੈਂ ਅਨਾਥ ਹੋਰ ਸਾਰੇ ਆਸਰੇ ਛੱਡ ਕੇ ਇਕ ਪਰਮਾਤਮਾ ਦੀ ਸਰਨ ਆ ਗਿਆ, ਤਜਿ = ਛੱਡ ਕੇ। ਏਕ ਸਰਣਿ = ਇਕ ਪਰਮਾਤਮਾ ਦੀ ਸਰਨ।
ਊਚ ਅਸਥਾਨੁ ਤਬ ਸਹਜੇ ਪਾਇਓ ॥੩॥
Since then, I have found the highest celestial home. ||3||
ਤਦੋਂ ਆਤਮਕ ਅਡੋਲਤਾ ਵਿਚ ਟਿਕ ਕੇ ਮੈਂ ਉਹ ਸਭ (ਟਿਕਾਣਿਆਂ ਤੋਂ) ਉੱਚਾ ਟਿਕਾਣਾ ਪਰਾਪਤ ਕਰ ਲਿਆ ॥੩॥ ਸਹਜੇ = ਆਤਮਕ ਅਡੋਲਤਾ ਵਿਚ ॥੩॥
ਦੂਖੁ ਦਰਦੁ ਭਰਮੁ ਭਉ ਨਸਿਆ ॥
My pains, troubles, doubts and fears are gone.
(ਹੁਣ ਮੇਰਾ ਹਰੇਕ ਕਿਸਮ ਦਾ) ਦੁੱਖ-ਦਰਦ, ਭਟਕਣ ਤੇ ਡਰ ਦੂਰ ਹੋ ਗਿਆ ਹੈ, ਭਰਮੁ = ਭਟਕਣਾ।
ਕਰਣਹਾਰੁ ਨਾਨਕ ਮਨਿ ਬਸਿਆ ॥੪॥੫੦॥੧੧੯॥
The Creator Lord abides in Nanak's mind. ||4||50||119||
ਹੇ ਨਾਨਕ! (ਆਖ-ਗੁਰੂ ਦੀ ਕਿਰਪਾ ਨਾਲ) ਸਿਰਜਣਹਾਰ ਪਰਮਾਤਮਾ ਮੇਰੇ ਮਨ ਵਿਚ ਵੱਸ ਗਿਆ ਹੈ ॥੪॥੫੦॥੧੧੯॥ ਮਨਿ = ਮਨ ਵਿਚ ॥੪॥