ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ॥
Dhanaasaree, Fifth Mehl, Sixth House, Ashtapadee:
ਰਾਗ ਧਨਾਸਰੀ, ਘਰ ੬ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥
Whoever is born into the world, is entangled in it; human birth is obtained only by good destiny.
ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ। ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ। ਜੋ ਜੋ = ਜੇਹੜਾ ਜੇਹੜਾ (ਜੀਵ)। ਤਿਹ ਤਿਹ = ਉਸੇ ਉਸੇ (ਜੂਨ) ਵਿਚ। ਉਰਝਾਇਓ = (ਮਾਇਆ ਦੇ ਮੋਹ ਵਿਚ) ਫਸਿਆ ਹੋਇਆ ਹੈ। ਸੰਜੋਗਿ = ਚੰਗੀ ਕਿਸਮਤ ਨਾਲ।
ਤਾ ਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥
I look to Your support, O Holy Saint; give me Your hand, and protect me. By Your Grace, let me meet the Lord, my King. ||1||
ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ। ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ। ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ ॥੧॥ ਤਾਕੀ ਹੈ = (ਮੈਂ) ਤੱਕੀ ਹੈ। ਸਾਧ = ਹੇ ਗੁਰੂ! ਦੇ ਕਰਿ = ਦੇ ਕੇ। ਹਾਥ = {ਬਹੁ-ਵਚਨ} ਦੋਵੇਂ ਹੱਥ। ਹਰਿ ਰਾਇਆ = ਪ੍ਰਭੂ ਪਾਤਿਸ਼ਾਹ ॥੧॥
ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥
I wandered through countless incarnations, but I did not find stability anywhere.
ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ। ਭ੍ਰਮਿ = ਭਟਕ ਕੇ। ਥਿਤਿ = {स्थिति} ਟਿਕਾਉ। ਪਾਈ = ਲੱਭੀ।
ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥
I serve the Guru, and I fall at His feet, praying, "O Dear Lord of the Universe, please, show me the way." ||1||Pause||
ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ ॥੧॥ ਰਹਾਉ ॥ ਕਰਉ = ਕਰਉਂ, ਮੈਂ ਕਰਦਾ ਹਾਂ। ਗੁਰ = ਹੇ ਗੁਰੂ! ਲਾਗਉਂ, ਮੈਂ ਲੱਗਦਾ ਹਾਂ। ਮਾਰਗੁ = ਰਸਤਾ। ਬਤਾਈ ਦੇਹੁ = ਬਤਾਇ ਦੇਹੁ ॥੧॥ ਰਹਾਉ ॥
ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥
I have tried so many things to acquire the wealth of Maya, and to cherish it in my mind; I have passed my life constantly crying out, "Mine, mine!"
ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ। ਉਪਾਵ = {ਲਫ਼ਜ਼ 'ਉਪਾਉ' ਤੋਂ ਬਹੁ-ਵਚਨ} ਹੀਲੇ। ਕਉ = ਦੀ ਖ਼ਾਤਰ। ਬਚਿਤਿ = ਚਿੱਤ ਵਿਚ ਚੰਗੀ ਤਰ੍ਹਾਂ। ਚਿਤਿ = ਚਿੱਤ ਵਿਚ। ਧਰਉ = ਧਰਉਂ, ਮੈਂ ਧਰਦਾ ਹਾਂ। ਕਰਤ = ਕਰਦਿਆਂ। ਸਦ = ਸਦਾ।
ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥
Is there any such Saint, who would meet with me, take away my anxiety, and lead me to enshrine love for my Lord and Master. ||2||
(ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ ॥੨॥ ਰੇ = ਹੇ ਭਾਈ! ਭੇਟੈ = ਮਿਲ ਪਏ। ਲਾਹੈ = ਦੂਰ ਕਰ ਦੇਵੇ। ਸਿਉ = ਨਾਲ। ਰੰਗੁ = ਪਿਆਰ। ਲਾਵੈ = ਜੋੜ ਦੇਵੇ ॥੨॥
ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥
I have read all the Vedas, and yet the sense of separation in my mind still has not been removed; the five thieves of my house are not quieted, even for an instant.
ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ। ਰੇ = ਹੇ ਭਾਈ! ਸਗਲ = ਸਾਰੇ। ਚੂਕੈ = ਮੁੱਕਦਾ। ਭੇਦ = ਵਿੱਥ। ਧੀਰਹਿ = ਧੀਰਜ ਕਰਦੇ। ਪੰਚਾ = ਗਿਆਨ-ਇੰਦ੍ਰੇ।
ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥
Is there any devotee, who is unattached to Maya, who may irrigate my mind with the Ambrosial Naam, the Name of the One Lord? ||3||
ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ ॥੩॥ ਰਹਤੁ = ਨਿਰਲੇਪ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ। ਰਿਦੈ = ਹਿਰਦੇ ਵਿਚ। ਸਿੰਚਾ = ਸਿੰਜ ਦੇਵੇ ॥੩॥
ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥
In spite of the many places of pilgrimage for people to bathe in, their minds are still stained by their stubborn ego; the Lord Master is not pleased by this at all.
ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ। ਜੇਤੇ = ਜਿਤਨੇ ਹੀ। ਅਹੰਬੁਧਿ = ਹਉਮੈ ਵਾਲੀ ਅਕਲ। ਘਰ ਕੋ ਠਾਕੁਰੁ = ਹਿਰਦੇ ਘਰ ਦਾ ਮਾਲਕ ਪ੍ਰਭੂ। ਮਾਨੈ = ਮੰਨਦਾ, ਪਤੀਜਦਾ।
ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥
When will I find the Saadh Sangat, the Company of the Holy? There, I shall be always in the ecstasy of the Lord, Har, Har, and my mind shall take its cleansing bath in the healing ointment of spiritual wisdom. ||4||
(ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ ॥੪॥ ਪਾਵਉ = ਪਾਵਉਂ, ਮੈਂ ਪ੍ਰਾਪਤ ਕਰਾਂ। ਸੰਗੁ = ਸਾਥ, ਮਿਲਾਪ। ਅੰਜਨਿ = ਸੁਰਮੇ ਨਾਲ ॥੪॥
ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥
I have followed the four stages of life, but my mind is not satisfied; I wash my body, but it is totally lacking in understanding.
ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ। ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ। ਆਸ੍ਰਮ = ਸਾਰੀ ਉਮਰ ਦੇ ਚਾਰ ਹਿੱਸਿਆਂ ਦੇ ਵਖ ਵਖ ਧਰਮ {ਬ੍ਰਹਮ ਚਰਜ, ਗ੍ਰਿਹਸਥ, ਵਾਨਪ੍ਰਸਥ, ਸੰਨਿਆਸ; ਇਹ ਹਨ ਚਾਰ ਆਸ੍ਰਮ}। ਬਿਬੇਕਹੀਨ = ਵਿਚਾਰ ਤੋਂ ਸੱਖਣਾ। ਦੇਹੀ = ਸਰੀਰ।
ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥
If only I could meet some devotee of the Supreme Lord God, imbued with the Lord's Love, who could eradicate the filthy evil-mindedness from my mind. ||5||
ਹੇ ਭਾਈ! (ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇ ॥੫॥ ਬਿਧਾਤਾ = ਕਰਤਾਰ। ਕੈ ਰੰਗਿ = ਦੇ ਪ੍ਰੇਮ ਵਿਚ। ਰਾਤਾ = ਰੰਗਿਆ ਹੋਇਆ ॥੫॥
ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥
One who is attached to religious rituals, does not love the Lord, even for an instant; he is filled with pride, and he is of no account.
ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ। ਕਰਮ ਧਰਮ = ਮਿਥੇ ਹੋਏ ਧਾਰਮਿਕ ਕਰਮ। ਕਰਮ ਧਰਮ ਜੁਗਤਾ = (ਤੀਰਥ ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕੰਮਾਂ ਵਿਚ ਰੁੱਝਾ ਹੋਇਆ। ਨਿਮਖ = ਅੱਖ ਝਮਕਣ ਜਿਤਨਾ ਸਮਾ। ਹੇਤੁ = (ਪ੍ਰਭੂ ਨਾਲ) ਪ੍ਰੇਮ। ਗਰਬਿ ਗਰਬਿ = ਮੁੜ ਮੁੜ ਅਹੰਕਾਰ ਵਿਚ। ਪੜੈ = ਪੈਂਦਾ ਹੈ।
ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥
One who meets with the rewarding personality of the Guru, continually sings the Kirtan of the Lord's Praises. By Guru's Grace, such a rare one beholds the Lord with his eyes. ||6||
ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ ॥੬॥ ਜਿਸੁ = ਜਿਸ ਮਨੁੱਖ ਨੂੰ। ਭੇਟੀਐ = ਮਿਲਦਾ ਹੈ। ਸਫਲ ਮੂਰਤਿ = ਉਹ ਗੁਰੂ ਜਿਸ ਦੀ ਹਸਤੀ ਸਾਰੇ ਫਲ ਦੇਂਦੀ ਹੈ। ਕੀਰਤਿ = ਸਿਫ਼ਤ-ਸਾਲਾਹ। ਪਰਸਾਦਿ = ਕਿਰਪਾ ਨਾਲ ॥੬॥
ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥
One who acts through stubbornness is of no account at all; like a crane, he pretends to meditate, but he is still stuck in Maya.
ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ। ਹਠਿ = ਹਠ ਨਾਲ। ਤਿਲ = ਰਤਾ ਭਰ ਭੀ। ਬਗੁਲ = ਬਗੁਲਾ। ਮਾਇਆ ਧਾਰੀ = ਆਪਣੇ ਮਨ ਵਿਚ ਮਾਇਆ ਦਾ ਹੀ ਮੋਹ ਟਿਕਾਈ ਰੱਖਣ ਵਾਲਾ।
ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥
Is there any such Giver of peace, who can recite to me the sermon of God? Meeting him, I would be emancipated. ||7||
ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ ॥੭॥ ਸੁਖਹ ਦਾਈ = ਆਤਮਕ ਆਨੰਦ ਦੇਣ ਵਾਲਾ। ਤਿਸੁ ਭੇਟੇ = ਉਸ ਨੂੰ ਮਿਲਿਆਂ। ਗਤਿ = ਉੱਚੀ ਆਤਮਕ ਅਵਸਥਾ ॥੭॥
ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥
When the Lord, my King, is totally pleased with me, He will break the bonds of Maya for me; my mind is imbued with the Word of the Guru's Shabad.
ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ, (ਗੁਰੂ ਉਸ ਦੇ) ਮਾਇਆ ਦੇ ਬੰਧਨ ਕੱਟ ਦੇਂਦਾ ਹੈ। ਹੇ ਭਾਈ! ਮੇਰਾ ਮਨ (ਭੀ) ਗੁਰੂ ਦੇ ਸ਼ਬਦ ਵਿਚ (ਹੀ) ਮਗਨ ਰਹਿੰਦਾ ਹੈ। ਗੋਪਾਲ ਰਾਇ = ਪ੍ਰਭੂ ਪਾਤਿਸ਼ਾਹ। ਰੇ = ਹੇ ਭਾਈ! ਮਾਇ = ਮਾਇਆ (ਦੇ)। ਕੈ ਸਬਦਿ = ਦੇ ਸ਼ਬਦ ਵਿਚ। ਰਾਤਾ = ਮਗਨ।
ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥
I am in ecstasy, forever and ever, meeting the Fearless Lord, the Lord of the Universe. Falling at the Lord's Feet, Nanak has found peace. ||8||
ਹੇ ਨਾਨਕ! (ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ) ਸਾਰੇ ਡਰਾਂ ਤੋਂ ਰਹਿਤ ਗੋਬਿੰਦ ਮਿਲ ਪੈਂਦਾ ਹੈ, ਉਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਲੀਨ ਰਹਿ ਕੇ ਉਹ ਮਨੁੱਖ ਸਾਰੇ ਸੁਖ ਪ੍ਰਾਪਤ ਕਰ ਲੈਂਦਾ ਹੈ ॥੮॥ ਪਰਾਤਾ = ਪੈ ਕੇ ॥੮॥
ਸਫਲ ਸਫਲ ਭਈ ਸਫਲ ਜਾਤ੍ਰਾ ॥
My Yatra, my life pilgrimage, has become fruitful, fruitful, fruitful.
(ਹੇ ਭਾਈ! ਗੁਰੂ ਦੇ ਦਰ ਤੇ ਪਿਆਂ) ਮਨੁੱਖਾ ਜੀਵਨ ਵਾਲਾ ਸਫ਼ਰ ਕਾਮਯਾਬ ਹੋ ਜਾਂਦਾ ਹੈ। ਜਾਤ੍ਰਾ = ਮਨੁੱਖਾ ਜੀਵਨ ਦਾ ਸਫ਼ਰ।
ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ ॥੧॥੩॥
My comings and goings have ended, since I met the Holy Saint. ||1||Second Pause||1||3||
ਗੁਰੂ ਨੂੰ ਮਿਲ ਕੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ।੧।ਰਹਾਉ ਦੂਜਾ ॥੧॥ਰਹਾਉ ਦੂਜਾ॥੧॥੩॥ ਰਹੇ = ਮੁੱਕ ਗਏ। ਮਿਲੇ = ਮਿਲਿ, ਮਿਲ ਕੇ। ਸਾਧਾ = ਸਾਧ, ਗੁਰੂ (ਨੂੰ) ॥੧॥ਰਹਾਉ ਦੂਜਾ॥੧॥੩॥