ਗਉੜੀ ਮਾਝ ਮਹਲਾ ੪ ॥
Gauree Maajh, Fourth Mehl:
ਗਊੜੀ ਮਾਝ ਪਾਤਸ਼ਾਹੀ ਚੋਥੀ।
ਮੇਰਾ ਬਿਰਹੀ ਨਾਮੁ ਮਿਲੈ ਤਾ ਜੀਵਾ ਜੀਉ ॥
If I receive my Love, the Naam, then I live.
ਮੈਂ ਤਦੋਂ ਹੀ ਆਤਮਕ ਜੀਵਨ ਪ੍ਰਾਪਤ ਕਰ ਸਕਦਾ ਹਾਂ ਜਦੋਂ ਮੈਨੂੰ (ਮੈਥੋਂ) ਵਿੱਛੁੜਿਆ ਹੋਇਆ ਮੇਰਾ ਹਰਿ-ਨਾਮ (ਮਿੱਤਰ) ਮਿਲ ਪਏ। ਬਿਰਹੀ = ਵਿੱਛੁੜਿਆ ਹੋਇਆ ਪਿਆਰਾ (ਨਾਮ)। ਤਾ = ਤਦੋਂ। ਜੀਵਾ = ਜੀਵਾਂ, ਮੈਂ ਜੀਊ ਪੈਂਦਾ ਹਾਂ, ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ।
ਮਨ ਅੰਦਰਿ ਅੰਮ੍ਰਿਤੁ ਗੁਰਮਤਿ ਹਰਿ ਲੀਵਾ ਜੀਉ ॥
In the temple of the mind, is the Ambrosial Nectar of the Lord; through the Guru's Teachings, we drink it in.
ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਮੇਰੇ) ਮਨ ਵਿਚ ਹੀ (ਵੱਸਦਾ ਹੈ, ਪਰ) ਉਹ ਹਰਿ-ਨਾਮ-ਅੰਮ੍ਰਿਤ ਗੁਰੂ ਦੀ ਮਤਿ ਦੀ ਰਾਹੀਂ ਹੀ ਮੈਂ ਲੈ ਸਕਦਾ ਹਾਂ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਲੀਵਾ = ਲਵਾਂ, ਲੈਂਦਾ ਹਾਂ।
ਮਨੁ ਹਰਿ ਰੰਗਿ ਰਤੜਾ ਹਰਿ ਰਸੁ ਸਦਾ ਪੀਵਾ ਜੀਉ ॥
My mind is drenched with the Love of the Lord. I continually drink in the sublime essence of the Lord.
(ਜੇ ਮੇਰਾ) ਮਨ (ਗੁਰੂ ਦੀ ਮਿਹਰ ਨਾਲ) ਪਰਮਾਤਮਾ ਦੇ (ਪ੍ਰੇਮ-) ਰੰਗ ਵਿਚ ਰੰਗਿਆ ਜਾਏ, ਤਾਂ ਮੈਂ ਸਦਾ ਹਰਿ-ਨਾਮ ਦਾ ਰਸ ਪੀਂਦਾ ਰਹਾਂ। ਰੰਗਿ = ਰੰਗ ਵਿਚ।
ਹਰਿ ਪਾਇਅੜਾ ਮਨਿ ਜੀਵਾ ਜੀਉ ॥੧॥
I have found the Lord within my mind, and so I live. ||1||
ਜਦੋਂ (ਗੁਰੂ ਦੀ ਕਿਰਪਾ ਨਾਲ ਮੈਨੂੰ) ਹਰੀ ਮਿਲ ਪਏ ਤਾਂ ਮੈਂ ਆਪਣੇ ਮਨ ਵਿਚ ਜੀਊ ਪੈਂਦਾ ਹਾਂ ॥੧॥ ਮਨਿ = ਮਨ ਵਿਚ ॥੧॥
ਮੇਰੈ ਮਨਿ ਤਨਿ ਪ੍ਰੇਮੁ ਲਗਾ ਹਰਿ ਬਾਣੁ ਜੀਉ ॥
The arrow of the Lord's Love has pierced by mind and body.
(ਹੇ ਭਾਈ!) ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਪ੍ਰੇਮ-ਤੀਰ ਵਿੱਝਾ ਹੋਇਆ ਹੈ। ਬਾਣੁ = ਤੀਰ।
ਮੇਰਾ ਪ੍ਰੀਤਮੁ ਮਿਤ੍ਰੁ ਹਰਿ ਪੁਰਖੁ ਸੁਜਾਣੁ ਜੀਉ ॥
The Lord, the Primal Being, is All-knowing; He is my Beloved and my Best Friend.
(ਮੈਨੂੰ ਯਕੀਨ ਬਣ ਚੁਕਾ ਹੈ ਕਿ) ਸੁਜਾਨ ਹਰੀ ਪੁਰਖ ਹੀ ਮੇਰਾ ਪ੍ਰੀਤਮ ਹੈ ਮੇਰਾ ਮਿੱਤਰ ਹੈ। ਸੁਜਾਣੁ = ਸਿਆਣਾ।
ਗੁਰੁ ਮੇਲੇ ਸੰਤ ਹਰਿ ਸੁਘੜੁ ਸੁਜਾਣੁ ਜੀਉ ॥
The Saintly Guru has united me with the All-knowing and All-seeing Lord.
ਗੁਰੂ ਹੀ ਉਸ ਸੰਤ ਸੁਜਾਨ ਸੁਘੜ ਹਰੀ ਨਾਲ ਮਿਲਾਂਦਾ ਹੈ, ਮੇਲੇ ਸੰਤ ਹਰਿ = (ਗੁਰੂ) ਸੰਤ = ਹਰਿ ਨੂੰ ਮਿਲਾ ਦੇਂਦਾ ਹੈ।
ਹਉ ਨਾਮ ਵਿਟਹੁ ਕੁਰਬਾਣੁ ਜੀਉ ॥੨॥
I am a sacrifice to the Naam, the Name of the Lord. ||2||
ਤੇ ਤਦੋਂ ਮੈਂ ਹਰਿ-ਨਾਮ ਤੋਂ ਸਦਕੇ ਜਾਂਦਾ ਹਾਂ ॥੨॥ ਵਿਟਹੁ = ਤੋਂ ॥੨॥
ਹਉ ਹਰਿ ਹਰਿ ਸਜਣੁ ਹਰਿ ਮੀਤੁ ਦਸਾਈ ਜੀਉ ॥
I seek my Lord, Har, Har, my Intimate, my Best Friend.
ਹੇ ਸੰਤ ਜਨੋ! ਮੈਂ (ਤੁਹਾਥੋਂ) ਹਰਿ-ਸੱਜਣ ਹਰਿ-ਮਿੱਤਰ (ਦਾ ਪਤਾ) ਪੁੱਛਦਾ ਹਾਂ। ਹਉ = ਮੈਂ। ਦਸਾਈ = ਦਸਾਈਂ, ਮੈਂ ਪੁੱਛਦਾ ਹਾਂ।
ਹਰਿ ਦਸਹੁ ਸੰਤਹੁ ਜੀ ਹਰਿ ਖੋਜੁ ਪਵਾਈ ਜੀਉ ॥
Show me the way to the Lord, Dear Saints; I am searching all over for Him.
ਹੇ ਸੰਤ ਜਨੋ! (ਮੈਨੂੰ ਉਸ ਦਾ ਪਤਾ) ਦੱਸੋ, ਮੈਂ ਉਸ ਹਰੀ-ਸੱਜਣ ਦੀ ਭਾਲ ਕਰਦਾ ਫਿਰਦਾ ਹਾਂ। ਖੋਜੁ = ਭਾਲ। ਪਵਾਈ = ਮੈਂ ਪਵਾਂਦਾ ਹਾਂ।
ਸਤਿਗੁਰੁ ਤੁਠੜਾ ਦਸੇ ਹਰਿ ਪਾਈ ਜੀਉ ॥
The Kind and Compassionate True Guru has shown me the Way, and I have found the Lord.
ਹੇ ਸੰਤ ਜਨੋ! ਮੈਂ ਤਦੋਂ ਹੀ ਹਰਿ-ਮਿੱਤਰ ਨੂੰ ਮਿਲ ਸਕਦਾ ਹਾਂ ਜਦੋਂ ਪ੍ਰਸੰਨ ਹੋਇਆ ਸਤਿਗੁਰੂ (ਉਸ ਦਾ ਪਤਾ) ਦੱਸੇ, ਤੁਠੜਾ = ਪ੍ਰਸੰਨ ਹੋਇਆ ਹੋਇਆ। ਪਾਈ = ਪਾਈਂ, ਮੈਂ ਲੱਭ ਲੈਂਦਾ ਹਾਂ।
ਹਰਿ ਨਾਮੇ ਨਾਮਿ ਸਮਾਈ ਜੀਉ ॥੩॥
Through the Name of the Lord, I am absorbed in the Naam. ||3||
ਤਦੋਂ ਹੀ ਮੈਂ ਸਦਾ ਉਸ ਹਰੀ ਦੇ ਨਾਮ ਵਿਚ ਲੀਨ ਹੋ ਸਕਦਾ ਹਾਂ ॥੩॥ ਨਾਮੇ ਨਾਮਿ = ਨਾਮ ਵਿਚ ਹੀ ਨਾਮ ਵਿਚ ਹੀ ॥੩॥
ਮੈ ਵੇਦਨ ਪ੍ਰੇਮੁ ਹਰਿ ਬਿਰਹੁ ਲਗਾਈ ਜੀਉ ॥
I am consumed with the pain of separation from the Love of the Lord.
ਹੇ ਸਤਿਗੁਰੂ! ਮੇਰੇ ਅੰਦਰ ਪ੍ਰਭੂ ਤੋਂ ਵਿਛੋੜੇ ਦੀ ਪੀੜ ਉੱਠ ਰਹੀ ਹੈ, ਮੇਰੇ ਅੰਦਰ ਪ੍ਰਭੂ ਦਾ ਪ੍ਰੇਮ ਜਾਗ ਪਿਆ ਹੈ, ਮੇਰੇ ਅੰਦਰ ਹਰੀ ਦੇ ਮਿਲਣ ਦੀ ਸਿੱਕ ਪੈਦਾ ਹੋ ਰਹੀ ਹੈ। ਵੇਦਨ = (ਵਿਛੋੜੇ ਦੀ) ਦਰਦ। ਬਿਰਹੁ = ਮਿਲਣ ਦੀ ਸਿੱਕ।
ਗੁਰ ਸਰਧਾ ਪੂਰਿ ਅੰਮ੍ਰਿਤੁ ਮੁਖਿ ਪਾਈ ਜੀਉ ॥
The Guru has fulfilled my desire, and I have received the Ambrosial Nectar in my mouth.
ਹੇ ਗੁਰੂ! ਮੇਰੀ ਸਰਧਾ ਪੂਰੀ ਕਰ (ਤਾ ਕਿ) ਮੈਂ ਉਸ ਦਾ ਨਾਮ-ਅੰਮ੍ਰਿਤ (ਆਪਣੇ) ਮੂੰਹ ਵਿਚ ਪਾਵਾਂ। ਗੁਰ = ਹੇ ਗੁਰੂ! ਪੂਰਿ = ਪੂਰੀ ਕਰ। ਮੁਖਿ = ਮੂੰਹ ਵਿਚ। ਪਾਈ = ਪਾਈਂ, ਮੈਂ ਪਾਵਾਂ।
ਹਰਿ ਹੋਹੁ ਦਇਆਲੁ ਹਰਿ ਨਾਮੁ ਧਿਆਈ ਜੀਉ ॥
The Lord has become merciful, and now I meditate on the Name of the Lord.
ਹੇ ਹਰੀ! ਮੇਰੇ ਉਤੇ ਦਿਆਲ ਹੋ, ਮੈਂ ਤੇਰਾ ਹਰਿ-ਨਾਮ ਧਿਆਵਾਂ, ਹਰਿ = ਹੇ ਹਰੀ!।
ਜਨ ਨਾਨਕ ਹਰਿ ਰਸੁ ਪਾਈ ਜੀਉ ॥੪॥੬॥੨੦॥੧੮॥੩੨॥੭੦॥
Servant Nanak has obtained the sublime essence of the Lord. ||4||6||20||18||32||70||
ਤੇ ਹੇ ਦਾਸ ਨਾਨਕ! (ਆਖ-) ਮੈਂ ਤੇਰਾ ਹਰਿ-ਨਾਮ-ਰਸ ਪ੍ਰਾਪਤ ਕਰਾਂ ॥੪॥੬॥੨੦॥੧੮॥੩੨॥੭੦॥