ਤਿਲੰਗ ਕਾਫੀ ਪਾਤਿਸਾਹੀ ੧੦

TILNG KAFI OF THE TENTH KING

ਰਾਗ ਤਿਲੰਗ ਕਾਫੀ ਪਾਤਿਸ਼ਾਹੀ ੧੦:

ਕੇਵਲ ਕਾਲਈ ਕਰਤਾਰ

The supreme Destroyer is alone the Creator,

ਕੇਵਲ ਕਾਲ ਹੀ ਸਭ ਦਾ ਕਰਤਾ ਹੈ।

ਆਦਿ ਅੰਤ ਅਨੰਤ ਮੂਰਤਿ ਗੜ੍ਹਨ ਭੰਜਨਹਾਰ ॥੧॥ ਰਹਾਉ

He is in the beginning and in the end, He is the infinite entity, the Creator and the Destroyer…Pause.

ਆਦਿ ਤੋਂ ਅੰਤ ਤਕ ਅਨੰਤ ਮੂਰਤਾਂ ਬਣਾਉਣ ਅਤੇ ਭੰਨਣ ਵਾਲਾ ਹੈ ॥੧॥ ਰਹਾਉ।

ਨਿੰਦ ਉਸਤਤ ਜਉਨ ਕੇ ਸਮ ਸਤ੍ਰ ਮਿਤ੍ਰ ਕੋਇ

The calumny and Praise are equal to him and he has no friend, no foe,

ਜਿਸ ਲਈ ਨਿੰਦਿਆ ਅਤੇ ਉਸਤਤ ਇਕ ਸਮਾਨ ਹੈ ਅਤੇ (ਜਿਸ ਦਾ) ਕੋਈ ਵੈਰੀ ਜਾਂ ਮਿਤਰ ਨਹੀਂ ਹੈ।

ਕਉਨ ਬਾਟ ਪਰੀ ਤਿਸੈ ਪਥ ਸਾਰਥੀ ਰਥ ਹੋਇ ॥੧॥

Of what crucial necessity, He became the charioteer ?1.

ਉਸ ਨੂੰ ਕਿਹੜੀ ਔਖ ਆ ਬਣੀ ਸੀ ਕਿ ਉਹ ਅਰਜਨ (ਪਥਪਾਰਥ) ਦਾ ਰਥਵਾਨ ਬਣਿਆ ਸੀ ॥੧॥

ਤਾਤ ਮਾਤ ਜਾਤਿ ਜਾਕਰ ਪੁਤ੍ਰ ਪੌਤ੍ਰ ਮੁਕੰਦ

He, the Giver of salvation, has no father, no mother, no son and no grandson

ਜਿਸ ਮੁਕੰਦ ਦਾ ਨਾ ਪਿਤਾ ਹੈ, ਨਾ ਮਾਤਾ, ਨਾ ਕੋਈ ਜਾਤਿ ਹੈ, ਨਾ ਕੋਈ ਪੁੱਤਰ ਪੋਤਰਾ ਹੈ।

ਕਉਨ ਕਾਜ ਕਹਾਹਿਂਗੇ ਆਨ ਦੇਵਕਿ ਨੰਦ ॥੨॥

O what necessity he caused others to call Him the son of Devaki ?2.

(ਫਿਰ ਉਹ) ਆ ਕੇ ਕਿਸ ਵਾਸਤੇ ਦੇਵਕੀ ਦਾ ਪੁੱਤਰ ਅਖਵਾਇਆ ਹੈ ॥੨॥

ਦੇਵ ਦੈਤ ਦਿਸਾ ਵਿਸਾ ਜਿਹ ਕੀਨ ਸਰਬ ਪਸਾਰ

He, who has created gods, demons, directions and the whole expanse,

ਜਿਸਨੇ ਦੇਵਤੇ, ਦੈਂਤ, ਦਿਸ਼ਾ-ਵਿਦਿਸ਼ਾ ਅਤੇ ਸਾਰਾ ਖੇਲ ਪਸਾਰਾ ਕੀਤਾ ਹੈ।

ਕਉਨ ਉਪਮਾ ਤੌਨ ਕੋ ਮੁਖ ਲੇਤ ਨਾਮੁ ਮੁਰਾਰ ॥੩॥੧॥੭॥

On what analogy should he be called Murar? 3.

ਉਸ ਦੀ ਕਿਹੜੀ ਉਪਮਾ ਹੋਈ ਜੇ (ਉਸਨੂੰ) ਮੁਖ ਤੋਂ ਮੁਰਾਰੀ ਕਿਹਾ ਜਾਏ ॥੩॥੧॥੭॥