ਸੁਖਮਨੀ ਸੁਖ ਅੰਮ੍ਰਿਤ ਪ੍ਰਭ ਨਾਮੁ ॥
Sukhmani: Peace of Mind, the Nectar of the Name of God.
ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਸੁਖਮਨੀ = ਸੁਖਾਂ ਦੀ ਮਣੀ, ਸਭ ਤੋਂ ਸ੍ਰੇਸ਼ਟ ਸੁਖ। ਪ੍ਰਭ ਨਾਮੁ = ਪ੍ਰਭੂ ਦਾ ਨਾਮ।
ਭਗਤ ਜਨਾ ਕੈ ਮਨਿ ਬਿਸ੍ਰਾਮ ॥ ਰਹਾਉ ॥
The minds of the devotees abide in a joyful peace. ||Pause||
ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿਚ ਹੈ।ਰਹਾਉ। ਮਨਿ = ਮਨ ਵਿਚ। ਭਗਤ ਜਨਾ ਕੈ ਮਨਿ = ਭਗਤ ਜਨਾਂ ਦੇ ਮਨ ਵਿਚ। ਬਿਸ੍ਰਾਮ = ਟਿਕਾਣਾ।ਰਹਾਉ।
ਪ੍ਰਭ ਕੈ ਸਿਮਰਨਿ ਗਰਭਿ ਨ ਬਸੈ ॥
Remembering God, one does not have to enter into the womb again.
ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿਚ ਨਹੀਂ ਆਉਂਦਾ, ਸਿਮਰਨਿ = ਸਿਮਰਨ ਦੁਆਰਾ, ਸਿਮਰਨ ਕਰਨ ਨਾਲ। ਪ੍ਰਭ ਕੈ ਸਿਮਰਨਿ = ਪ੍ਰਭੂ ਦਾ ਸਿਮਰਨ ਕਰਨ ਨਾਲ। ਗਰਭਿ = ਗਰਭ ਵਿਚ, ਮਾਂ ਦੇ ਪੇਟ ਵਿਚ, ਜੂਨ ਵਿਚ, ਜਨਮ (ਮਰਨ) ਵਿਚ।
ਪ੍ਰਭ ਕੈ ਸਿਮਰਨਿ ਦੂਖੁ ਜਮੁ ਨਸੈ ॥
Remembering God, the pain of death is dispelled.
(ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ।
ਪ੍ਰਭ ਕੈ ਸਿਮਰਨਿ ਕਾਲੁ ਪਰਹਰੈ ॥
Remembering God, death is eliminated.
ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, ਪਰਹਰੈ = (skt. परिहृ to avoid, shun) ਪਰੇ ਹਟ ਜਾਂਦਾ ਹੈ।
ਪ੍ਰਭ ਕੈ ਸਿਮਰਨਿ ਦੁਸਮਨੁ ਟਰੈ ॥
Remembering God, one's enemies are repelled.
(ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਟਰੈ = ਟਲ ਜਾਂਦਾ ਹੈ।
ਪ੍ਰਭ ਸਿਮਰਤ ਕਛੁ ਬਿਘਨੁ ਨ ਲਾਗੈ ॥
Remembering God, no obstacles are met.
ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, ਸਿਮਰਤ = ਸਿਮਰਦਿਆਂ, ਸਿਮਰਨ ਕੀਤਿਆਂ। ਕਛੁ = ਕੋਈ। ਬਿਘਨੁ = ਰੁਕਾਵਟ, ਔਕੜ।
ਪ੍ਰਭ ਕੈ ਸਿਮਰਨਿ ਅਨਦਿਨੁ ਜਾਗੈ ॥
Remembering God, one remains awake and aware, night and day.
(ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ। ਅਨਦਿਨੁ = ਹਰ ਰੋਜ਼। ਜਾਗੈ = ਸੁਚੇਤ ਰਹਿੰਦਾ ਹੈ।
ਪ੍ਰਭ ਕੈ ਸਿਮਰਨਿ ਭਉ ਨ ਬਿਆਪੈ ॥
Remembering God, one is not touched by fear.
ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ, ਭਉ = ਡਰ। ਬਿਆਪੈ = ਜ਼ੋਰ ਪਾਉਂਦਾ ਹੈ, ਗ਼ਲਬਾ ਪਾਉਂਦਾ ਹੈ।
ਪ੍ਰਭ ਕੈ ਸਿਮਰਨਿ ਦੁਖੁ ਨ ਸੰਤਾਪੈ ॥
Remembering God, one does not suffer sorrow.
ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਸੰਤਾਪੈ = ਤੰਗ ਕਰਦਾ ਹੈ।
ਪ੍ਰਭ ਕਾ ਸਿਮਰਨੁ ਸਾਧ ਕੈ ਸੰਗਿ ॥
The meditative remembrance of God is in the Company of the Holy.
ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿਚ (ਮਿਲਦਾ ਹੈ);
ਸਰਬ ਨਿਧਾਨ ਨਾਨਕ ਹਰਿ ਰੰਗਿ ॥੨॥
All treasures, O Nanak, are in the Love of the Lord. ||2||
(ਅਤੇ ਜੋ ਮਨੁੱਖ ਸਿਮਰਨ ਕਰਦਾ ਹੈ, ਉਸ ਨੂੰ) ਹੇ ਨਾਨਕ! ਅਕਾਲ ਪੁਰਖ ਦੇ ਪਿਆਰ ਵਿਚ (ਹੀ) (ਦੁਨੀਆ ਦੇ) ਸਾਰੇ ਖ਼ਜ਼ਾਨੇ (ਪ੍ਰਤੀਤ ਹੁੰਦੇ ਹਨ) ॥੨॥ ਸਰਬ = ਸਾਰੇ। ਨਿਧਾਨ = ਖ਼ਜ਼ਾਨੇ। ਨਾਨਕ = ਹੇ ਨਾਨਕ! ਰੰਗਿ = ਪਿਆਰ ਵਿਚ ॥੨॥