ਸਾਧਸੰਗਿ ਮਿਲਿ ਕਰਹੁ ਅਨੰਦ ॥

Join the Company of the Holy, and be happy.

ਸਤਸੰਗ ਵਿਚ ਮਿਲ ਕੇ ਇਹ (ਆਤਮਕ) ਅਨੰਦ ਮਾਣਹੁ, ਅਨੰਦ-ਖ਼ੁਸ਼ੀਆਂ।

ਗੁਨ ਗਾਵਹੁ ਪ੍ਰਭ ਪਰਮਾਨੰਦ ॥

Sing the Glories of God, the embodiment of supreme bliss.

ਪਰਮ ਖ਼ੁਸ਼ੀਆਂ ਵਾਲੇ ਪ੍ਰਭੂ ਦੀ ਸਿਫ਼ਤ-ਸਾਲਾਹ ਕਰੋ। ਪ੍ਰਭ ਗੁਨ = ਪ੍ਰਭੂ ਦੇ ਗੁਣ। ਪਰਮਾਨੰਦ = ਸਭ ਤੋਂ ਉਚੀ ਖ਼ੁਸ਼ੀ ਵਾਲਾ।

ਰਾਮ ਨਾਮ ਤਤੁ ਕਰਹੁ ਬੀਚਾਰੁ ॥

Contemplate the essence of the Lord's Name.

ਪ੍ਰਭੂ ਦੇ ਨਾਮ ਦੇ ਭੇਤ ਨੂੰ ਵਿਚਾਰਹੁ,

ਦ੍ਰੁਲਭ ਦੇਹ ਕਾ ਕਰਹੁ ਉਧਾਰੁ ॥

Redeem this human body, so difficult to obtain.

ਤੇ ਇਸ (ਮਨੁੱਖਾ-) ਸਰੀਰ ਦਾ ਬਚਾਉ ਕਰੋ ਜੋ ਬੜੀ ਮੁਸ਼ਕਿਲ ਨਾਲ ਮਿਲਦਾ ਹੈ। ਉਧਾਰੁ = ਬਚਾਉ।

ਅੰਮ੍ਰਿਤ ਬਚਨ ਹਰਿ ਕੇ ਗੁਨ ਗਾਉ ॥

Sing the Ambrosial Words of the Lord's Glorious Praises;

ਅਕਾਲ ਪੁਰਖ ਦੇ ਗੁਣ ਗਾਉ ਜੋ ਅਮਰ ਕਰਨ ਵਾਲੇ ਬਚਨ ਹਨ,

ਪ੍ਰਾਨ ਤਰਨ ਕਾ ਇਹੈ ਸੁਆਉ ॥

this is the way to save your mortal soul.

ਜ਼ਿੰਦਗੀ ਨੂੰ (ਵਿਕਾਰਾਂ ਤੋਂ) ਬਚਾਉਣ ਦਾ ਇਹੀ ਵਸੀਲਾ ਹੈ। ਸੁਆਉ = ਵਸੀਲਾ। ਤਰਨ = ਬਚਾਉਣਾ।

ਆਠ ਪਹਰ ਪ੍ਰਭ ਪੇਖਹੁ ਨੇਰਾ ॥

Behold God near at hand, twenty-four hours a day.

ਅੱਠੇ ਪਹਰ ਪ੍ਰਭੂ ਨੂੰ ਆਪਣੇ ਅੰਗ-ਸੰਗ ਵੇਖਹੁ,

ਮਿਟੈ ਅਗਿਆਨੁ ਬਿਨਸੈ ਅੰਧੇਰਾ ॥

Ignorance shall depart, and darkness shall be dispelled.

(ਇਸ ਤਰ੍ਹਾਂ) ਅਗਿਆਨਤਾ ਮਿਟ ਜਾਏਗੀ ਤੇ (ਮਾਇਆ ਵਾਲਾ) ਹਨੇਰਾ ਨਾਸ ਹੋ ਜਾਏਗਾ।

ਸੁਨਿ ਉਪਦੇਸੁ ਹਿਰਦੈ ਬਸਾਵਹੁ ॥

Listen to the Teachings, and enshrine them in your heart.

(ਸਤਿਗੁਰੂ ਦਾ) ਉਪਦੇਸ਼ ਸੁਣ ਕੇ ਹਿਰਦੇ ਵਿਚ ਵਸਾਉ,

ਮਨ ਇਛੇ ਨਾਨਕ ਫਲ ਪਾਵਹੁ ॥੫॥

O Nanak, you shall obtain the fruits of your mind's desires. ||5||

ਹੇ ਨਾਨਕ! (ਇਸ ਤਰ੍ਹਾਂ) ਮਨ-ਮੰਗੀਆਂ ਮੁਰਾਦਾਂ ਮਿਲਣਗੀਆਂ ॥੫॥