ਰਾਗੁ ਵਡਹੰਸੁ ਮਹਲਾ ਘਰੁ ਅਲਾਹਣੀਆ

Raag Wadahans, First Mehl, Fifth House, Alaahanees ~ Songs Of Mourning:

ਰਾਗ ਵਡਹੰਸ, ਘਰ ੫ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ 'ਅਲਾਹਣੀਆਂ'।

ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ

Blessed is the Creator, the True King, who has linked the whole world to its tasks.

ਉਹ ਸਿਰਜਣਹਾਰ ਪਾਤਿਸ਼ਾਹ ਸਦਾ ਕਾਇਮ ਰਹਿਣ ਵਾਲਾ ਹੈ, ਜਿਸ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ। ਧੰਨੁ = ਵਡਿਆਵਣ-ਯੋਗ। ਸਿਰੰਦਾ = ਪੈਦਾ ਕਰਨ ਵਾਲਾ, ਸਿਰਜਣਹਾਰ। ਸਚਾ = ਸਦਾ-ਥਿਰ ਰਹਿਣ ਵਾਲਾ। ਜਿਨਿ = ਜਿਸ (ਪਾਤਿਸ਼ਾਹ) ਨੇ। ਧੰਧੈ = (ਮਾਇਆ ਦੇ) ਆਹਰ ਵਿਚ।

ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ

When one's time is up, and the measure is full, this dear soul is caught, and driven off.

ਜਦੋਂ ਜੀਵ ਨੂੰ ਮਿਲਿਆ ਸਮਾ ਮੁੱਕ ਜਾਂਦਾ ਹੈ ਤੇ ਜਦੋਂ ਇਸ ਦੀ ਉਮਰ ਦੀ ਪਿਆਲੀ ਭਰ ਜਾਂਦੀ ਹੈ ਤਾਂ (ਸਰੀਰ ਦੇ) ਪਿਆਰੇ ਸਾਥੀ ਨੂੰ ਫੜ ਕੇ ਅੱਗੇ ਲਾ ਲਿਆ ਜਾਂਦਾ ਹੈ। ਮੁਹਲਤਿ = ਮਿਲਿਆ ਸਮਾ। ਪੁਨੀ = ਪੁੰਨੀ, ਪੁੱਜ ਗਈ, ਪੂਰੀ ਹੋ ਗਈ। ਪਾਈ = ਪਨ-ਘੜੀ ਦੀ ਪਿਆਲੀ। ਜਾਨੀਅੜਾ = ਪਿਆਰਾ ਸਾਥੀ ਜੀਵਾਤਮਾ। ਘਤਿ = ਫੜ ਕੇ। ਚਲਾਇਆ = ਅੱਗੇ ਲਾ ਲਿਆ ਜਾਂਦਾ ਹੈ।

ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ

This dear soul is driven off, when the pre-ordained Order is received, and all the relatives cry out in mourning.

(ਉਮਰ ਦਾ ਸਮਾ ਮੁੱਕਣ ਤੇ) ਜਦੋਂ ਪਰਮਾਤਮਾ ਦਾ ਲਿਖਿਆ (ਹੁਕਮ) ਅਉਂਦਾ ਹੈ ਤਾਂ ਸਾਰੇ ਸੱਜਣ ਸੰਬੰਧੀ ਰੋਂਦੇ ਹਨ। ਚਲਾਇਆ = ਅੱਗੇ ਲਾ ਲਿਆ ਜਾਂਦਾ ਹੈ। ਵੀਰ ਸਬਾਏ = ਸਾਰੇ ਵੀਰ, ਸਾਰੇ ਸੱਜਣ ਸੰਬੰਧੀ।

ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ

The body and the swan-soul are separated, when one's days are past and done, O my mother.

ਹੇ ਮੇਰੀ ਮਾਂ! ਜਦੋਂ ਉਮਰ ਦੇ ਦਿਨ ਪੂਰੇ ਹੋ ਜਾਂਦੇ ਹਨ, ਤਾਂ ਸਰੀਰ ਤੇ ਜੀਵਾਤਮਾ ਦਾ (ਸਦਾ ਲਈ) ਵਿਛੋੜਾ ਹੋ ਜਾਂਦਾ ਹੈ। ਹੰਸ = ਜੀਵਾਤਮਾ। ਪੁੰਨੇ = ਪੁੱਗ ਗਏ, ਮੁੱਕ ਗਏ। ਮਾਏ = ਹੇ ਮਾਂ!

ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ

As is one's pre-ordained Destiny, so does one receive, according to one's past actions.

(ਉਸ ਅੰਤ ਸਮੇ ਤੋਂ) ਪਹਿਲਾਂ ਪਹਿਲਾਂ ਜੋ ਜੋ ਕਰਮ ਜੀਵ ਨੇ ਕਮਾਇਆ ਹੁੰਦਾ ਹੈ (ਉਸ ਉਸ ਦੇ ਅਨੁਸਾਰ) ਜਿਹੋ ਜਿਹਾ ਸੰਸਕਾਰਾਂ ਦਾ ਲੇਖ (ਉਸ ਦੇ ਮੱਥੇ ਤੇ) ਲਿਖਿਆ ਜਾਂਦਾ ਹੈ ਉਹੋ ਜਿਹਾ ਫਲ ਜੀਵ ਪਾਂਦਾ ਹੈ। ਪੁਰਬਿ = ਮਰਨ ਤੋਂ ਪਹਿਲੇ ਸਮੇ ਵਿਚ।

ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥੧॥

Blessed is the Creator, the True King, who has linked the whole world to its tasks. ||1||

ਉਹ ਸਿਰਜਣਹਾਰ ਪਾਤਿਸ਼ਾਹ ਸਦਾ ਕਾਇਮ ਰਹਿਣ ਵਾਲਾ ਹੈ, ਜਿਸ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ ॥੧॥

ਸਾਹਿਬੁ ਸਿਮਰਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ

Meditate in remembrance on the Lord and Master, O my Siblings of Destiny; everyone has to pass this way.

ਹੇ ਮੇਰੇ ਭਰਾਵੋ! (ਸਦਾ-ਥਿਰ) ਮਾਲਕ-ਪ੍ਰਭੂ ਦਾ ਸਿਮਰਨ ਕਰੋ। (ਦੁਨੀਆ ਤੋਂ) ਇਹ ਕੂਚ ਸਭਨਾਂ ਨੇ ਹੀ ਕਰਨਾ ਹੈ। ਪਇਆਣਾ = ਕੂਚ।

ਏਥੈ ਧੰਧਾ ਕੂੜਾ ਚਾਰਿ ਦਿਹਾ ਆਗੈ ਸਰਪਰ ਜਾਣਾ

These false entanglements last for only a few days; then, one must surely move on to the world hereafter.

ਦੁਨੀਆ ਵਿਚ ਮਾਇਆ ਦਾ ਝੂਠਾ ਆਹਰ ਚਾਰ ਦਿਨਾਂ ਲਈ ਹੀ ਹੈ, (ਹਰੇਕ ਨੇ ਹੀ) ਇਥੋਂ ਅਗਾਂਹ (ਪਰਲੋਕ ਵਿਚ) ਜ਼ਰੂਰ ਚਲੇ ਜਾਣਾ ਹੈ। ਏਥੈ = ਇਸ ਸੰਸਾਰ ਵਿਚ। ਸਰਪਰ = ਜ਼ਰੂਰ।

ਆਗੈ ਸਰਪਰ ਜਾਣਾ ਜਿਉ ਮਿਹਮਾਣਾ ਕਾਹੇ ਗਾਰਬੁ ਕੀਜੈ

He must surely move on to the world hereafter, like a guest; so why does he indulge in ego?

ਇਥੋਂ ਅਗਾਂਹ ਜ਼ਰੂਰ (ਹਰੇਕ ਨੇ) ਚਲੇ ਜਾਣਾ ਹੈ, (ਇਥੇ ਜਗਤ ਵਿਚ) ਅਸੀਂ ਪਰਾਹੁਣਿਆਂ ਵਾਂਗ ਹੀ ਹਾਂ, (ਕਿਸੇ ਵੀ ਧਨ ਪਦਾਰਥ ਆਦਿਕ ਦਾ) ਮਾਣ ਕਰਨਾ ਵਿਅਰਥ ਹੈ। ਮਿਹਮਾਣਾ = ਪ੍ਰਾਹੁਣਾ। ਗਾਰਬੁ = ਅਹੰਕਾਰ।

ਜਿਤੁ ਸੇਵਿਐ ਦਰਗਹ ਸੁਖੁ ਪਾਈਐ ਨਾਮੁ ਤਿਸੈ ਕਾ ਲੀਜੈ

Chant the Name of the Lord; serving Him, you shall obtain peace in His Court.

ਉਸ ਪਰਮਾਤਮਾ ਦਾ ਹੀ ਨਾਮ ਸਿਮਰਨਾ ਚਾਹੀਦਾ ਹੈ ਜਿਸ ਦੇ ਸਿਮਰਨ ਨਾਲ ਪਰਮਾਤਮਾ ਦੀ ਹਜ਼ੂਰੀ ਵਿਚ ਆਤਮਕ ਆਨੰਦ ਮਿਲਦਾ ਹੈ। ਜਿਤੁ ਸੇਵਿਐ = ਜਿਸ ਦਾ ਸਿਮਰਨ ਕੀਤਿਆਂ।

ਆਗੈ ਹੁਕਮੁ ਚਲੈ ਮੂਲੇ ਸਿਰਿ ਸਿਰਿ ਕਿਆ ਵਿਹਾਣਾ

In the world hereafter, no one's commands will be obeyed. According to their actions, each and every person proceeds.

ਪਰਲੋਕ ਵਿਚ ਕਿਸੇ ਦਾ ਭੀ ਹੁਕਮ ਨਹੀਂ ਚੱਲ ਸਕਦਾ, ਉਥੇ ਤਾਂ ਹਰੇਕ ਦੇ ਸਿਰ ਉਤੇ (ਆਪੋ ਆਪਣੇ) ਕੀਤੇ ਅਨੁਸਾਰ ਬੀਤਦੀ ਹੈ। ਮੂਲੇ = ਬਿਲਕੁਲ। ਸਿਰਿ ਸਿਰਿ = ਹਰੇਕ ਦੇ ਸਿਰ ਉੱਤੇ। ਕਿਆ = ਕੀਤਾ, ਆਪੋ ਆਪਣਾ ਕੀਤਾ ਕਰਮ। ਵਿਹਾਣਾ = ਬੀਤਦਾ ਹੈ।

ਸਾਹਿਬੁ ਸਿਮਰਿਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥੨॥

Meditate in remembrance on the Lord and Master, O my Siblings of Destiny; everyone has to pass this way. ||2||

ਹੇ ਮੇਰੇ ਭਰਾਵੋ! (ਸਦਾ-ਥਿਰ) ਮਾਲਕ-ਪ੍ਰਭੂ ਦਾ ਸਿਮਰਨ ਕਰੋ। (ਦੁਨੀਆ ਤੋਂ) ਇਹ ਕੂਚ ਸਭ ਨੇ ਹੀ ਕਰ ਜਾਣਾ ਹੈ ॥੨॥

ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ

Whatever pleases the Almighty Lord, that alone comes to pass; this world is an opportunity to please Him.

ਜਗਤ ਦੇ ਜੀਵਾਂ ਦਾ ਉੱਦਮ ਤਾਂ ਇਕ ਬਹਾਨਾ ਹੀ ਹੈ, ਹੁੰਦਾ ਉਹੀ ਕੁਝ ਹੈ ਜੋ ਉਸ ਸਰਬ-ਸ਼ਕਤੀਮਾਨ ਪ੍ਰਭੂ ਨੂੰ ਭਾਉਂਦਾ ਹੈ। ਸੰਮ੍ਰਥ = ਸਰਬ-ਸ਼ਕਤੀਮਾਨ। ਹੀਲੜਾ = ਬਹਾਨਾ। ਸੰਸਾਰੋ = (ਭਾਵ) ਸੰਸਾਰੀ ਜੀਵਾਂ ਦਾ ਉੱਦਮ।

ਜਲਿ ਥਲਿ ਮਹੀਅਲਿ ਰਵਿ ਰਹਿਆ ਸਾਚੜਾ ਸਿਰਜਣਹਾਰੋ

The True Creator Lord is pervading and permeating the water, the land and the air.

ਉਹ ਸਦਾ-ਥਿਰ ਰਹਿਣ ਵਾਲਾ ਸਿਰਜਣਹਾਰ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਹਰ ਥਾਂ ਮੌਜੂਦ ਹੈ। ਮਹੀਅਲਿ = ਮਹੀ ਤਲਿ, ਧਰਤੀ ਦੇ ਤਲ ਉਪਰ, ਧਰਤੀ ਦੇ ਉਪਰਲੇ ਪੁਲਾੜ ਵਿਚ, ਆਕਾਸ਼ ਵਿਚ।

ਸਾਚਾ ਸਿਰਜਣਹਾਰੋ ਅਲਖ ਅਪਾਰੋ ਤਾ ਕਾ ਅੰਤੁ ਪਾਇਆ

The True Creator Lord is invisible and infinite; His limits cannot be found.

ਉਹ ਪ੍ਰਭੂ ਸਦਾ-ਥਿਰ ਰਹਿਣ ਵਾਲਾ ਹੈ ਸਭ ਦਾ ਪੈਦਾ ਕਰਨ ਵਾਲਾ ਹੈ, ਅਦ੍ਰਿਸ਼ਟ ਹੈ, ਬੇਅੰਤ ਹੈ, ਕੋਈ ਭੀ ਜੀਵ ਉਸ ਦੇ ਗੁਣਾਂ ਦਾ ਅੰਤ ਨਹੀਂ ਲੱਭ ਸਕਦਾ। ਅਲਖ = ਅਦ੍ਰਿਸ਼ਟ।

ਆਇਆ ਤਿਨ ਕਾ ਸਫਲੁ ਭਇਆ ਹੈ ਇਕ ਮਨਿ ਜਿਨੀ ਧਿਆਇਆ

Fruitful is the coming of those, who meditate single-mindedly on Him.

ਜਗਤ ਵਿਚ ਜੰਮਣਾ ਉਹਨਾਂ ਦਾ ਹੀ ਸਫਲ ਕਿਹਾ ਜਾਂਦਾ ਹੈ ਜਿਨ੍ਹਾਂ ਨੇ ਉਸ ਬੇਅੰਤ ਪ੍ਰਭੂ ਨੂੰ ਸੁਰਤ ਜੋੜ ਕੇ ਸਿਮਰਿਆ ਹੈ। ਇਕ ਮਨਿ = ਇਕ ਮਨ ਦੀ ਰਾਹੀਂ, ਸੁਰਤ ਜੋੜ ਕੇ।

ਢਾਹੇ ਢਾਹਿ ਉਸਾਰੇ ਆਪੇ ਹੁਕਮਿ ਸਵਾਰਣਹਾਰੋ

He destroys, and having destroyed, He creates; by His Order, He adorns us.

ਉਹ ਪਰਮਾਤਮਾ ਆਪ ਹੀ ਜਗਤ-ਰਚਨਾ ਨੂੰ ਢਾਹ ਦੇਂਦਾ ਹੈ, ਢਾਹ ਕੇ ਆਪ ਹੀ ਫਿਰ ਬਣਾ ਲੈਂਦਾ ਹੈ, ਉਹ ਆਪਣੇ ਹੁਕਮ ਵਿਚ ਜੀਵਾਂ ਨੂੰ ਚੰਗੇ ਜੀਵਨ ਵਾਲੇ ਬਣਾਂਦਾ ਹੈ। ਢਾਹਿ = ਢਾਹ ਕੇ। ਹੁਕਮਿ = ਹੁਕਮ ਅਨੁਸਾਰ।

ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥੩॥

Whatever pleases the Almighty Lord, that alone comes to pass; this world is an opportunity to please Him. ||3||

ਜਗਤ ਦੇ ਜੀਵਾਂ ਦਾ ਉੱਦਮ ਤਾਂ ਇਕ ਬਹਾਨਾ ਹੀ ਹੈ, ਹੁੰਦਾ ਉਹੀ ਕੁਝ ਹੈ ਜੋ ਉਸ ਸਰਬ-ਸ਼ਕਤੀਮਾਨ ਪ੍ਰਭੂ ਨੂੰ ਚੰਗਾ ਲੱਗਦਾ ਹੈ ॥੩॥

ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ

Nanak: he alone truly weeps, O Baba, who weeps in the Lord's Love.

ਹੇ ਨਾਨਕ! ਉਸੇ ਨੂੰ ਸਹੀ ਵੈਰਾਗ ਵਿਚ ਆਇਆ ਜਾਣੋ, ਜੋ ਪਿਆਰ ਨਾਲ (ਪਰਮਾਤਮਾ ਦੇ ਮਿਲਾਪ ਦੀ ਖ਼ਾਤਰ) ਵੈਰਾਗ ਵਿਚ ਆਉਂਦਾ ਹੈ। ਬਾਬਾ = ਹੇ ਭਾਈ! ਰੁੰਨਾ ਜਾਣੀਐ = ਸਹੀ ਵੈਰਾਗ ਵਿਚ ਆਇਆ ਸਮਝੋ।

ਵਾਲੇਵੇ ਕਾਰਣਿ ਬਾਬਾ ਰੋਈਐ ਰੋਵਣੁ ਸਗਲ ਬਿਕਾਰੋ

One who weeps for the sake of worldly objects, O Baba, weeps totally in vain.

ਹੇ ਭਾਈ! ਦੁਨੀਆ ਦੇ ਧਨ ਪਦਾਰਥ ਦੀ ਖ਼ਾਤਰ ਜੋ ਰੋਵੀਦਾ ਹੈ ਉਹ ਰੋਣਾ ਸਾਰਾ ਹੀ ਵਿਅਰਥ ਜਾਂਦਾ ਹੈ। ਵਾਲੇਵੇ ਕਾਰਣਿ = ਧਨ-ਪਦਾਰਥ ਦੀ ਖ਼ਾਤਰ। ਬਿਕਾਰੋ = ਬੇ-ਕਾਰ, ਵਿਅਰਥ।

ਰੋਵਣੁ ਸਗਲ ਬਿਕਾਰੋ ਗਾਫਲੁ ਸੰਸਾਰੋ ਮਾਇਆ ਕਾਰਣਿ ਰੋਵੈ

This weeping is all in vain; the world forgets the Lord, and weeps for the sake of Maya.

ਪਰਮਾਤਮਾ ਵਲੋਂ ਭੁੱਲਾ ਹੋਇਆ ਜਗਤ ਮਾਇਆ ਦੀ ਖ਼ਾਤਰ ਰੋਂਦਾ ਹੈ ਇਹ ਸਾਰਾ ਹੀ ਰੁਦਨ ਵਿਅਰਥ ਹੈ। ਬਿਕਾਰੋ = ਬੇ-ਕਾਰ, ਵਿਅਰਥ। ਗਾਫਲੁ = ਬੇ-ਖ਼ਬਰ, ਲਾ-ਪਰਵਾਹ।

ਚੰਗਾ ਮੰਦਾ ਕਿਛੁ ਸੂਝੈ ਨਾਹੀ ਇਹੁ ਤਨੁ ਏਵੈ ਖੋਵੈ

He does not distinguish between good and evil, and wastes away this life in vain.

ਮਨੁੱਖ ਨੂੰ ਚੰਗੇ ਮੰਦੇ ਕੰਮ ਦੀ ਪਛਾਣ ਨਹੀਂ ਆਉਂਦੀ, (ਮਾਇਆ ਦੀ ਖ਼ਾਤਰ ਰੋ ਰੋ ਕੇ) ਇਸ ਸਰੀਰ ਨੂੰ ਵਿਅਰਥ ਹੀ ਨਾਸ ਕਰ ਲੈਂਦਾ ਹੈ। ਖੋਵੈ = ਨਾਸ ਕਰਦਾ ਹੈ।

ਐਥੈ ਆਇਆ ਸਭੁ ਕੋ ਜਾਸੀ ਕੂੜਿ ਕਰਹੁ ਅਹੰਕਾਰੋ

Everyone who comes here, shall have to leave; to act in ego is false.

ਜੋ ਜਗਤ ਵਿਚ (ਜਨਮ ਲੈ ਕੇ) ਆਇਆ ਹੈ (ਆਪਣਾ ਸਮਾ ਮੁਕਾ ਕੇ) ਚਲਾ ਜਾਇਗਾ, ਨਾਸਵੰਤ ਜਗਤ ਦੇ ਮੋਹ ਵਿਚ ਫਸ ਕੇ (ਵਿਅਰਥ) ਮਾਣ ਕਰਦੇ ਹੋ। ਕੂੜਿ = ਨਾਸਵੰਤ ਜਗਤ ਦੀ ਖ਼ਾਤਰ।

ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥੪॥੧॥

Nanak: he alone truly weeps, O Baba, who weeps in the Lord's Love. ||4||1||

ਹੇ ਨਾਨਕ! ਉਸੇ ਨੂੰ ਸਹੀ ਵੈਰਾਗ ਵਿਚ ਆਇਆ ਜਾਣੋ, ਜੋ ਪਿਆਰ ਨਾਲ (ਪਰਮਾਤਮਾ ਦੇ ਮਿਲਾਪ ਦੀ ਖ਼ਾਤਰ) ਵੈਰਾਗ ਵਿਚ ਆਉਂਦਾ ਹੈ ॥੪॥੧॥ ਬਾਬਾ = ਹੇ ਭਾਈ! ਰੁੰਨਾ ਜਾਣੀਐ = ਸਹੀ ਵੈਰਾਗ ਵਿਚ ਆਇਆ ਸਮਝੋ ॥੪॥੧॥