ਪਉੜੀ ॥
Pauree:
ਪਉੜੀ।
ਸਚੁ ਧਿਆਇਨਿ ਸੇ ਸਚੇ ਗੁਰ ਸਬਦਿ ਵੀਚਾਰੀ ॥
Those who meditate on the True Lord are true; they contemplate the Word of the Guru's Shabad.
ਗੁਰੂ ਦੇ ਸਬਦ ਦੀ ਰਾਹੀਂ ਉੱਚੀ ਵਿਚਾਰ ਵਾਲੇ ਹੋ ਕੇ ਜੋ ਮਨੁੱਖ ਸਦਾ-ਥਿਰ ਪ੍ਰਭੂ ਨੂੰ ਸਿਮਰਦੇ ਹਨ ਉਹ ਭੀ ਉਸ ਦਾ ਰੂਪ ਹੋ ਜਾਂਦੇ ਹਨ। ਸਚੁ = ਸਦਾ-ਥਿਰ ਰਹਿਣ ਵਾਲਾ ਪ੍ਰਭੂ। ਸਬਦਿ = ਸਬਦ ਦੀ ਰਾਹੀਂ।
ਹਉਮੈ ਮਾਰਿ ਮਨੁ ਨਿਰਮਲਾ ਹਰਿ ਨਾਮੁ ਉਰਿ ਧਾਰੀ ॥
They subdue their ego, purify their minds, and enshrine the Lord's Name within their hearts.
ਪ੍ਰਭੂ ਦਾ ਨਾਮ ਹਿਰਦੇ ਵਿਚ ਰੱਖ ਕੇ ਤੇ ਹਉਮੈ ਮਾਰ ਕੇ ਉਹਨਾਂ ਦਾ ਮਨ ਪਵਿਤ੍ਰ ਹੋ ਜਾਂਦਾ ਹੈ। ਉਰਿ = ਹਿਰਦੇ ਵਿਚ।
ਕੋਠੇ ਮੰਡਪ ਮਾੜੀਆ ਲਗਿ ਪਏ ਗਾਵਾਰੀ ॥
The fools are attached to their homes, mansions and balconies.
ਪਰ ਮੂਰਖ ਮਨੁੱਖ ਘਰਾਂ ਮਹਲ ਮਾੜੀਆਂ (ਦੇ ਮੋਹ) ਵਿਚ ਲੱਗ ਪੈਂਦੇ ਹਨ। ਮੰਡਪ = ਵੱਡੇ ਕਮਰੇ। ਮਾੜੀਆ = ਮਹਲ।
ਜਿਨੑਿ ਕੀਏ ਤਿਸਹਿ ਨ ਜਾਣਨੀ ਮਨਮੁਖਿ ਗੁਬਾਰੀ ॥
The self-willed manmukhs are caught in darkness; they do not know the One who created them.
ਮਨਮੁਖ (ਮੋਹ ਦੇ) ਘੁੱਪ ਹਨੇਰੇ ਵਿਚ ਫਸ ਕੇ ਉਸ ਨੂੰ ਪਛਾਣਦੇ ਹੀ ਨਹੀਂ ਜਿਸ ਨੇ ਪੈਦਾ ਕੀਤਾ ਹੈ। ਗੁਬਾਰੀ = ਹਨੇਰੇ ਵਿਚ।
ਜਿਸੁ ਬੁਝਾਇਹਿ ਸੋ ਬੁਝਸੀ ਸਚਿਆ ਕਿਆ ਜੰਤ ਵਿਚਾਰੀ ॥੮॥
He alone understands, whom the True Lord causes to understand; what can the helpless creatures do? ||8||
ਹੇ ਸਦਾ-ਥਿਰ ਰਹਿਣ ਵਾਲੇ ਪ੍ਰਭੂ! ਜੀਵ ਵਿਚਾਰੇ ਕੀਹ ਹਨ? ਤੂੰ ਜਿਸ ਨੂੰ ਸਮਝ ਬਖ਼ਸ਼ਦਾ ਹੈਂ ਉਹੀ ਸਮਝਦਾ ਹੈ ॥੮॥