ਪਉੜੀ ॥
Pauree:
ਪਉੜੀ
ਹੇਰਉ ਘਟਿ ਘਟਿ ਸਗਲ ਕੈ ਪੂਰਿ ਰਹੇ ਭਗਵਾਨ ॥
Behold! The Lord God is totally pervading each and every heart.
ਮੈਂ ਸਭ ਜੀਵਾਂ ਦੇ ਸਰੀਰ ਵਿਚ ਵੇਖਦਾ ਹਾਂ ਕਿ ਪਰਮਾਤਮਾ ਹੀ ਆਪ ਮੌਜੂਦ ਹੈ। ਹੇਰਉ = ਹੇਰਉਂ, ਮੈਂ ਵੇਖਦਾ ਹਾਂ। ਘਟਿ ਘਟਿ = ਹਰੇਕ ਘਟ ਵਿਚ।
ਹੋਵਤ ਆਏ ਸਦ ਸਦੀਵ ਦੁਖ ਭੰਜਨ ਗੁਰ ਗਿਆਨ ॥
Forever and ever, the Guru's wisdom has been the Destroyer of pain.
ਪਰਮਾਤਮਾ ਸਦਾ ਤੋਂ ਹੀ ਹੋਂਦ ਵਾਲਾ ਚਲਿਆ ਆ ਰਿਹਾ ਹੈ, ਉਹ ਜੀਵਾਂ ਦੇ ਦੁੱਖ ਭੀ ਨਾਸ ਕਰਨ ਵਾਲਾ ਹੈ-ਇਹ ਸੂਝ ਗੁਰੂ ਦਾ ਗਿਆਨ ਦੇਂਦਾ ਹੈ (ਗੁਰੂ ਦੇ ਉਪਦੇਸ਼ ਤੋਂ ਇਹ ਸਮਝ ਪੈਂਦੀ ਹੈ)। ਗੁਰ ਗਿਆਨ = ਗੁਰੂ ਦਾ ਗਿਆਨ (ਇਹ ਦੱਸਦਾ ਹੈ)।
ਹਉ ਛੁਟਕੈ ਹੋਇ ਅਨੰਦੁ ਤਿਹ ਹਉ ਨਾਹੀ ਤਹ ਆਪਿ ॥
Quieting the ego, ecstasy is obtained. Where the ego does not exist, God Himself is there.
ਮਨੁੱਖ ਦੀ ਹਉਮੈ ਮੁੱਕ ਜਾਂਦੀ ਹੈ, ਮਨ ਵਿਚ ਆਨੰਦ ਪੈਦਾ ਹੋ ਜਾਂਦਾ ਹੈ, ਮਨ ਵਿਚੋਂ ਹਉਮੈ ਦਾ ਅਭਾਵ ਹੋ ਜਾਂਦਾ ਹੈ, ਉਥੇ ਪ੍ਰਭੂ ਆਪ ਆ ਵੱਸਦਾ ਹੈ। ਹਉ = ਹਉਮੈ। ਤਿਹ ਹਉ = ਉਸ ਮਨੁੱਖ ਦੀ ਹਉਮੈ। ਤਹ = ਉਥੇ, ਉਸ ਦੇ ਅੰਦਰ।
ਹਤੇ ਦੂਖ ਜਨਮਹ ਮਰਨ ਸੰਤਸੰਗ ਪਰਤਾਪ ॥
The pain of birth and death is removed, by the power of the Society of the Saints.
ਸੰਤਾਂ ਦੀ ਸੰਗਤਿ ਦੀ ਬਰਕਤਿ ਨਾਲ ਮਨੁੱਖ ਦੇ ਜਨਮ ਮਰਨ ਦੇ ਦੁੱਖ ਨਾਸ ਹੋ ਜਾਂਦੇ ਹਨ। ਹਤੇ = ਨਾਸ ਹੋ ਗਏ।
ਹਿਤ ਕਰਿ ਨਾਮ ਦ੍ਰਿੜੈ ਦਇਆਲਾ ॥
He becomes kind to those who lovingly enshrine the Name of the Merciful Lord within their hearts,
ਜੇਹੜਾ ਮਨੁੱਖ ਪ੍ਰੇਮ ਨਾਲ ਦਿਆਲ ਪ੍ਰਭੂ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਂਦਾ ਹੈ, ਹਿਤ = ਪਿਆਰ, ਪ੍ਰੇਮ।
ਸੰਤਹ ਸੰਗਿ ਹੋਤ ਕਿਰਪਾਲਾ ॥
In the Society of the Saints.
ਜੋ ਸੰਤ ਜਨਾਂ ਦੀ ਸੰਗਤਿ ਵਿਚ ਰਹਿੰਦਾ ਹੈ, ਪ੍ਰਭੂ ਉਸ ਉਤੇ ਕਿਰਪਾ ਕਰਦਾ ਹੈ। ਸੰਤਹ ਸੰਗਿ = ਸੰਤ ਜਨਾਂ ਦੀ ਸੰਗਤਿ ਵਿਚ।
ਓਰੈ ਕਛੂ ਨ ਕਿਨਹੂ ਕੀਆ ॥
In this world, no one accomplishes anything by himself.
(ਉਸ ਮਨੁੱਖ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ) ਪਰਮਾਤਮਾ ਤੋਂ ਉਰੇ ਹੋਰ ਕੋਈ ਕੁਝ ਕਰਨ-ਜੋਗਾ ਨਹੀਂ ਹੈ, ਓਰੈ = ਪਰਮਾਤਮਾ ਤੋਂ ਉਰੇ।
ਨਾਨਕ ਸਭੁ ਕਛੁ ਪ੍ਰਭ ਤੇ ਹੂਆ ॥੫੧॥
O Nanak, everything is done by God. ||51||
ਹੇ ਨਾਨਕ! ਇਹ ਸਾਰਾ ਜਗਤ-ਆਕਾਰ ਪਰਮਾਤਮਾ ਤੋਂ ਹੀ ਪਰਗਟ ਹੋਇਆ ਹੈ ॥੫੧॥